Amritvele Da Hukamnama Sri Darbar Sahib, Amritsar, Ang 456, 24-May-2022
ਆਸਾ ਮਹਲਾ ੫ ॥ ਸਲੋਕ ॥ ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥ ਛੰਤੁ ॥ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥ ਭੇਟਤ ਸਾਧੂ ਸੰਗ ਜਮ ਪੁਰਿ ਨਹ ਜਾਈਐ ॥ ਦੂਖ ਦਰਦ ਨ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ ॥ ਕ੍ਰਿਪਾਲ ਦਇਆਲ ਰਸਾਲ ਗੁਣ ਨਿਧਿ ਕਰਿ ਦਇਆ ਸੇਵਾ ਲਾਈਐ ॥ ਨਾਨਕੁ ਪਇਅੰਪੈ ਚਰਣ ਜੰਪੈ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥੧॥ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥ ਭਰਮ ਅੰਧੇਰ ਬਿਨਾਸ ਗਿਆਨ ਗੁਰ ਅੰਜਨਾ ॥ ਗੁਰ ਗਿਆਨ ਅੰਜਨ ਪ੍ਰਭ ਨਿਰੰਜਨ ਜਲਿ ਥਲਿ ਮਹੀਅਲਿ ਪੂਰਿਆ ॥ ਇਕ ਨਿਮਖ ਜਾ ਕੈ ਰਿਦੈ ਵਸਿਆ ਮਿਟੇ ਤਿਸਹਿ ਵਿਸੂਰਿਆ ॥ ਅਗਾਧਿ ਬੋਧ ਸਮਰਥ ਸੁਆਮੀ ਸਰਬ ਕਾ ਭਉ ਭੰਜਨਾ ॥ ਨਾਨਕੁ ਪਇਅੰਪੈ ਚਰਣ ਜੰਪੈ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥੨॥ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥ ਮੋਹਿ ਆਸਰ ਤੁਅ ਚਰਨ ਤੁਮਾਰੀ ਸਰਨਿ ਸਿਧੇ ॥ ਹਰਿ ਚਰਨ ਕਾਰਨ ਕਰਨ ਸੁਆਮੀ ਪਤਿਤ ਉਧਰਨ ਹਰਿ ਹਰੇ ॥ ਸਾਗਰ ਸੰਸਾਰ ਭਵ ਉਤਾਰ ਨਾਮੁ ਸਿਮਰਤ ਬਹੁ ਤਰੇ ॥ ਆਦਿ ਅੰਤਿ ਬੇਅੰਤ ਖੋਜਹਿ ਸੁਨੀ ਉਧਰਨ ਸੰਤਸੰਗ ਬਿਧੇ ॥ ਨਾਨਕੁ ਪਇਅੰਪੈ ਚਰਨ ਜੰਪੈ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥੩॥ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥ ਜਹ ਜਹ ਸੰਤ ਅਰਾਧਹਿ ਤਹ ਤਹ ਪ੍ਰਗਟਾਇਆ ॥ ਪ੍ਰਭਿ ਆਪਿ ਲੀਏ ਸਮਾਇ ਸਹਜਿ ਸੁਭਾਇ ਭਗਤ ਕਾਰਜ ਸਾਰਿਆ ॥ ਆਨੰਦ ਹਰਿ ਜਸ ਮਹਾ ਮੰਗਲ ਸਰਬ ਦੂਖ ਵਿਸਾਰਿਆ ॥ ਚਮਤਕਾਰ ਪ੍ਰਗਾਸੁ ਦਹ ਦਿਸ ਏਕੁ ਤਹ ਦ੍ਰਿਸਟਾਇਆ ॥ ਨਾਨਕੁ ਪਇਅੰਪੈ ਚਰਣ ਜੰਪੈ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥੪॥੩॥੬॥
आसा महला ५ ॥ सलोक ॥ उदमु करहु वडभागीहो सिमरहु हरि हरि राइ ॥ नानक जिसु सिमरत सभ सुख होवहि दूखु दरदु भ्रमु जाइ ॥१॥ छंतु ॥ नामु जपत गोबिंद नह अलसाईऐ ॥ भेटत साधू संग जम पुरि नह जाईऐ ॥ दूख दरद न भउ बिआपै नामु सिमरत सद सुखी ॥ सासि सासि अराधि हरि हरि धिआइ सो प्रभु मनि मुखी ॥ क्रिपाल दइआल रसाल गुण निधि करि दइआ सेवा लाईऐ ॥ नानकु पइअंपै चरण ज्मपै नामु जपत गोबिंद नह अलसाईऐ ॥१॥ पावन पतित पुनीत नाम निरंजना ॥ भरम अंधेर बिनास गिआन गुर अंजना ॥ गुर गिआन अंजन प्रभ निरंजन जलि थलि महीअलि पूरिआ ॥ इक निमख जा कै रिदै वसिआ मिटे तिसहि विसूरिआ ॥ अगाधि बोध समरथ सुआमी सरब का भउ भंजना ॥ नानकु पइअंपै चरण ज्मपै पावन पतित पुनीत नाम निरंजना ॥२॥ ओट गही गोपाल दइआल क्रिपा निधे ॥ मोहि आसर तुअ चरन तुमारी सरनि सिधे ॥ हरि चरन कारन करन सुआमी पतित उधरन हरि हरे ॥ सागर संसार भव उतार नामु सिमरत बहु तरे ॥ आदि अंति बेअंत खोजहि सुनी उधरन संतसंग बिधे ॥ नानकु पइअंपै चरन ज्मपै ओट गही गोपाल दइआल क्रिपा निधे ॥३॥ भगति वछलु हरि बिरदु आपि बनाइआ ॥ जह जह संत अराधहि तह तह प्रगटाइआ ॥ प्रभि आपि लीए समाइ सहजि सुभाइ भगत कारज सारिआ ॥ आनंद हरि जस महा मंगल सरब दूख विसारिआ ॥ चमतकार प्रगासु दह दिस एकु तह द्रिसटाइआ ॥ नानकु पइअंपै चरण ज्मपै भगति वछलु हरि बिरदु आपि बनाइआ ॥४॥३॥६॥
Shalok: Make the effort, O very fortunate ones, and meditate on the Lord, the Lord King. O Nanak, remembering Him in meditation, you shall obtain total peace, and your pains and troubles and doubts shall depart. ||1|| Chhant: Chant the Naam, the Name of the Lord of the Universe; don’t be lazy. Meeting with the Saadh Sangat, the Company of the Holy, you shall not have to go to the City of Death. Pain, trouble and fear will not afflict you; meditating on the Naam, a lasting peace is found. With each and every breath, worship the Lord in adoration; meditate on the Lord God in your mind and with your mouth. O kind and compassionate Lord, O treasure of sublime essence, treasure of excellence, please link me to Your service. Prays Nanak: may I meditate on the Lord’s lotus feet, and not be lazy in chanting the Naam, the Name of the Lord of the Universe. ||1|| The Purifier of sinners is the Naam, the Pure Name of the Immaculate Lord. The darkness of doubt is removed by the healing ointment of the Guru’s spiritual wisdom. By the healing ointment of the Guru’s spiritual wisdom, one meets the Immaculate Lord God, who is totally pervading the water, the land and the sky. If He dwells within the heart, for even an instant, sorrows are forgotten. The wisdom of the all-powerful Lord and Master is incomprehensible; He is the Destroyer of the fears of all. Prays Nanak, I meditate on the Lord’s lotus feet. The Purifier of sinners is the Naam, the Pure Name of the Immaculate Lord. ||2|| I have grasped the protection of the merciful Lord, the Sustainer of the Universe, the treasure of grace. I take the support of Your lotus feet, and in the protection of Your Sanctuary, I attain perfection. The Lord’s lotus feet are the cause of causes; the Lord Master saves even the sinners. So many are saved; they cross over the terrifying world-ocean, contemplating the Naam, the Name of the Lord. In the beginning and in the end, countless are those who seek the Lord. I have heard that the Society of the Saints is the way to salvation. Prays Nanak, I meditate on the Lord’s lotus feet, and grasp the protection of the Lord of the Universe, the merciful, the ocean of kindness. ||3|| The Lord is the Lover of His devotees; this is His natural way. Wherever the Saints worship the Lord in adoration, there He is revealed. God blends Himself with His devotees in His natural way, and resolves their affairs. In the ecstasy of the Lord’s Praises, they obtain supreme joy, and forget all their sorrows. The brilliant flash of the One Lord is revealed to them – they behold Him in the ten directions. Prays Nanak, I meditate on the Lord’s lotus feet; the Lord is the Lover of His devotees; this is His natural way. ||4||3||6||
ਅਰਥ:- ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ—) ਹੇ ਵੱਡੇ ਭਾਗਾਂ ਵਾਲਿਓ! ਜਿਸ ਪਰਮਾਤਮਾ ਦਾ ਸਿਮਰਨ ਕੀਤਿਆਂ ਸਾਰੇ ਸੁਖ ਮਿਲ ਜਾਂਦੇ ਹਨ, ਤੇ ਹਰੇਕ ਕਿਸਮ ਦਾ ਦੁੱਖ ਦਰਦ ਭਟਕਣਾ ਦੂਰ ਹੋ ਜਾਂਦਾ ਹੈ, ਉਸ ਪ੍ਰਭੂ-ਪਾਤਿਸ਼ਾਹ ਦਾ ਸਿਮਰਨ ਕਰਦੇ ਰਹੋ (ਉਸ ਦੇ ਸਿਮਰਨ ਦਾ ਸਦਾ) ਉੱਦਮ ਕਰਦੇ ਰਹੋ।1। ਛੰਤ। ਹੇ ਵਡਭਾਗੀਹੋ! ਗੋਬਿੰਦ ਦਾ ਨਾਮ ਜਪਦਿਆਂ (ਕਦੇ) ਆਲਸ ਨਹੀਂ ਕਰਨਾ ਚਾਹੀਦਾ, ਗੁਰੂ ਦੀ ਸੰਗਤਿ ਵਿਚ ਮਿਲਿਆਂ (ਤੇ ਹਰਿ-ਨਾਮ ਜਪਿਆਂ) ਜਮ ਦੀ ਪੁਰੀ ਵਿਚ ਨਹੀਂ ਜਾਣਾ ਪੈਂਦਾ। ਪਰਮਾਤਮਾ ਦਾ ਨਾਮ ਸਿਮਰਦਿਆਂ ਕੋਈ ਦੁੱਖ ਕੋਈ ਦਰਦ ਕੋਈ ਡਰ ਆਪਣਾ ਜੋਰ ਨਹੀਂ ਪਾ ਸਕਦਾ, ਸਦਾ ਸੁਖੀ ਰਹੀਦਾ ਹੈ। ਹੇ ਭਾਈ! ਹਰੇਕ ਸਾਹ ਦੇ ਨਾਲ ਪਰਮਾਤਮਾ ਦੀ ਅਰਾਧਨਾ ਕਰਦਾ ਰਹੁ, ਉਸ ਪ੍ਰਭੂ ਨੂੰ ਆਪਣੇ ਮਨ ਵਿਚ ਸਿਮਰ, ਆਪਣੇ ਮੂੰਹ ਨਾਲ (ਉਸ ਦਾ ਨਾਮ) ਉਚਾਰ। ਹੇ ਕਿਰਪਾ ਦੇ ਸੋਮੇ! ਹੇ ਦਇਆ ਦੇ ਘਰ! ਹੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ! (ਮੇਰੇ ਉਤੇ) ਦਇਆ ਕਰ (ਮੈਨੂੰ ਨਾਨਕ ਨੂੰ ਆਪਣੀ) ਸੇਵਾ-ਭਗਤੀ ਵਿਚ ਜੋੜ। ਗੁਰੂ ਨਾਨਕ ਜੀ ਕਹਿੰਦੇ ਹਨ, ਇਹ ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ, ਤੇਰੇ ਚਰਨਾਂ ਦਾ ਧਿਆਨ ਧਰਦਾ ਹੈ। ਹੇ ਭਾਈ! ਗੋਬਿੰਦ ਦਾ ਨਾਮ ਜਪਦਿਆਂ ਕਦੇ ਆਲਸ ਨਹੀਂ ਕਰਨਾ ਚਾਹੀਦਾ।1। ਹੇ ਭਾਈ! ਨਿਰਲੇਪ ਪਰਮਾਤਮਾ ਦਾ ਨਾਮ ਪਵਿਤ੍ਰ ਹੈ, ਵਿਕਾਰਾਂ ਵਿਚ ਡਿੱਗੇ ਹੋਏ ਜੀਵਾਂ ਨੂੰ ਪਵਿੱਤਰ ਕਰਨ ਵਾਲਾ ਹੈ। ਹੇ ਭਾਈ! ਗੁਰੂ ਦੀ ਬਖ਼ਸ਼ੀ ਹੋਈ ਆਤਮਕ ਜੀਵਨ ਦੀ ਸੂਝ (ਇਕ ਐਸਾ) ਸੁਰਮਾ ਹੈ (ਜੋ ਮਨ ਦੀ) ਭਟਕਣਾ ਦੇ ਹਨੇਰੇ ਦਾ ਨਾਸ ਕਰ ਦੇਂਦਾ ਹੈ। ਗੁਰੂ ਦੇ ਦਿੱਤੇ ਗਿਆਨ ਦਾ ਸੁਰਮਾ (ਇਹ ਸਮਝ ਪੈਦਾ ਕਰ ਦੇਂਦਾ ਹੈ ਕਿ) ਪਰਮਾਤਮਾ ਨਿਰਲੇਪ (ਹੁੰਦਿਆਂ ਭੀ) ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਵਿਆਪਕ ਹੈ, ਜਿਸ ਦੇ ਹਿਰਦੇ ਵਿਚ ਉਹ ਪ੍ਰਭੂ ਅੱਖ ਦੇ ਫਰਕਣ ਜਿੰਨੇ ਸਮੇਂ ਲਈ ਭੀ ਵੱਸਦਾ ਹੈ ਉਸ ਦੇ ਸਾਰੇ ਚਿੰਤਾ-ਫ਼ਿਕਰ ਮਿਟ ਜਾਂਦੇ ਹਨ। ਹੇ ਭਾਈ! ਪਰਮਾਤਮਾ ਅਥਾਹ ਗਿਆਨ ਦਾ ਮਾਲਕ ਹੈ, ਸਭ ਕੁਝ ਕਰਨ ਜੋਗਾ ਹੈ, ਸਭ ਦਾ ਮਾਲਕ ਹੈ, ਸਭ ਦਾ ਡਰ ਨਾਸ ਕਰਨ ਵਾਲਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਨਾਨਕ ਬੇਨਤੀ ਕਰਦਾ ਹੈ ਉਸ ਦੇ ਚਰਨਾਂ ਦਾ ਧਿਆਨ ਧਰਦਾ ਹੈ (ਤੇ ਆਖਦਾ ਹੈ ਕਿ) ਨਿਰਲੇਪ ਪਰਮਾਤਮਾ ਦਾ ਨਾਮ ਪਵਿਤ੍ਰ ਹੈ, ਵਿਕਾਰਾਂ ਵਿੱਚ ਡੁੱਬੇ ਜੀਵਾਂ ਨੂੰ ਪਵਿਤ੍ਰ ਕਰਨ ਵਾਲਾ ਹੈ।2। ਹੇ ਸ੍ਰਿਸ਼ਟੀ ਦੇ ਪਾਲਣਹਾਰ! ਹੇ ਦਇਆ ਦੇ ਸੋਮੇ! ਹੇ ਕਿਰਪਾ ਦੇ ਖ਼ਜ਼ਾਨੇ! ਮੈਂ ਤੇਰੀ ਓਟ ਲਈ ਹੈ। ਮੈਨੂੰ ਤੇਰੇ ਹੀ ਚਰਨਾਂ ਦਾ ਸਹਾਰਾ ਹੈ। ਤੇਰੀ ਸਰਨ ਵਿਚ ਹੀ ਰਹਿਣਾ ਮੇਰੇ ਜੀਵਨ ਦੀ ਕਾਮਯਾਬੀ ਹੈ। ਹੇ ਹਰੀ! ਹੇ ਸੁਆਮੀ! ਹੇ ਜਗਤ ਦੇ ਮੂਲ! ਤੇਰੇ ਚਰਨਾਂ ਦਾ ਆਸਰਾ ਵਿਕਾਰਾਂ ਵਿਚ ਡਿੱਗੇ ਹੋਏ ਬੰਦਿਆਂ ਨੂੰ ਬਚਾਣ-ਜੋਗਾ ਹੈ, ਸੰਸਾਰ-ਸਮੁੰਦਰ ਦੇ ਜਨਮ-ਮਰਨ ਦੇ ਘੁੰਮਣ-ਘੇਰ ਵਿਚੋਂ ਪਾਰ ਲੰਘਾਣ ਜੋਗਾ ਹੈ। ਤੇਰਾ ਨਾਮ ਸਿਮਰ ਕੇ ਅਨੇਕਾਂ ਬੰਦੇ (ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘ ਰਹੇ ਹਨ। ਹੇ ਪ੍ਰਭੂ! ਜਗਤ-ਰਚਨਾ ਦੇ ਆਰੰਭ ਵਿਚ ਭੀ ਤੂੰ ਹੀ ਹੈਂ, ਅੰਤ ਵਿਚ ਭੀ ਤੂੰ ਹੀ (ਅਸਥਿਰ) ਹੈਂ। ਬੇਅੰਤ ਜੀਵ ਤੇਰੀ ਭਾਲ ਕਰ ਰਹੇ ਹਨ। ਤੇਰੇ ਸੰਤ ਜਨਾਂ ਦੀ ਸੰਗਤਿ ਹੀ ਇਕ ਐਸਾ ਤਰੀਕਾ ਹੈ ਜਿਸ ਨਾਲ ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ ਬਚ ਸਕੀਦਾ ਹੈ। ਗੁਰੂ ਨਾਨਕ ਜੀ ਨੇ ਲੰਗਰ, ਨਾਨਕ ਤੇਰੇ ਦਰ ਤੇ ਬੇਨਤੀ ਕਰਦਾ ਹੈ, ਤੇਰੇ ਚਰਨਾਂ ਦਾ ਧਿਆਨ ਧਰਦਾ ਹੈ। ਹੇ ਗੋਪਾਲ! ਹੇ ਦਇਆਲ! ਹੇ ਕ੍ਰਿਪਾ ਦੇ ਖ਼ਜ਼ਾਨੇ! ਮੈਂ ਤੇਰਾ ਪੱਲਾ ਫੜਿਆ ਹੈ।3। ਹੇ ਭਾਈ! ਪਰਮਾਤਮਾ ਆਪਣੀ ਭਗਤੀ (ਦੇ ਕਾਰਨ ਆਪਣੇ ਭਗਤਾਂ) ਨਾਲ ਪਿਆਰ ਕਰਨ ਵਾਲਾ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਸ ਨੇ ਆਪ ਹੀ ਬਣਾਇਆ ਹੋਇਆ ਹੈ, (ਸੋ,) ਜਿੱਥੇ ਜਿੱਥੇ (ਉਸ ਦੇ) ਸੰਤ (ਉਸ ਦਾ) ਆਰਾਧਨ ਕਰਦੇ ਹਨ ਉੱਥੇ ਉੱਥੇ ਉਹ ਜਾ ਦਰਸ਼ਨ ਦੇਂਦਾ ਹੈ। ਹੇ ਭਾਈ! ਪਰਮਾਤਮਾ ਨੇ ਆਪ ਹੀ (ਆਪਣੇ ਭਗਤ ਆਪਣੇ ਚਰਨਾਂ ਵਿਚ) ਲੀਨ ਕੀਤੇ ਹੋਏ ਹਨ, ਆਤਮਕ ਅਡੋਲਤਾ ਵਿਚ ਤੇ ਪ੍ਰੇਮ ਵਿਚ ਟਿਕਾਏ ਹੋਏ ਹਨ, ਆਪਣੇ ਭਗਤਾਂ ਦੇ ਸਾਰੇ ਕੰਮ ਪ੍ਰਭੂ ਆਪ ਹੀ ਸਵਾਰਦਾ ਹੈ। ਭਗਤ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਹਰਿ-ਮਿਲਾਪ ਦੀ ਖ਼ੁਸ਼ੀ ਦੇ ਗੀਤ ਗਾਂਦੇ ਹਨ, ਆਤਮਕ ਆਨੰਦ ਮਾਣਦੇ ਹਨ, ਤੇ ਆਪਣੇ ਸਾਰੇ ਦੁੱਖ ਭੁਲਾ ਲੈਂਦੇ ਹਨ। ਹੇ ਭਾਈ! ਜਿਸ ਪਰਮਾਤਮਾ ਦੇ ਨੂਰ ਦੀ ਝਲਕ ਜੋਤਿ ਦਾ ਚਾਨਣ ਦਸੀਂ ਪਾਸੀਂ (ਸਾਰੇ ਹੀ ਸੰਸਾਰ ਵਿਚ) ਹੋ ਰਿਹਾ ਹੈ ਉਹੀ ਪਰਮਾਤਮਾ ਭਗਤ ਜਨਾਂ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ। ਨਾਨਕ ਜੀ ਬੇਨਤੀ ਕਰਦੇ ਹਨ, ਪ੍ਰਭੂ-ਚਰਨਾਂ ਦਾ ਧਿਆਨ ਧਰਦੇ ਹਨ, (ਤੇ ਕਹਿੰਦੇ ਹਨ ਕਿ) ਪਰਮਾਤਮਾ ਆਪਣੀ ਭਗਤੀ (ਦੇ ਕਾਰਨ ਆਪਣੇ ਭਗਤਾਂ) ਨਾਲ ਪਿਆਰ ਕਰਨ ਵਾਲਾ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਸ ਨੇ ਆਪ ਹੀ ਬਣਾਇਆ ਹੋਇਆ ਹੈ।4।3।6।
अर्थ : गुरु नानक जी कहते हैं, हे नानक ! (बोल-) हे उच्च भाग्य वालो ! जिस परमात्मा का सुमिरन करने से सारे सुख मिल जाते हैं, और हरेक प्रकार का दु:ख दर्द भटकना दूर हो जाता है, उस भगवान-पातिशाह का सुमिरन करते रहो (उस के सुमिरन का सदा) उधम करते रहो।1। छंत। हे वडभागीहो ! गोबिंद का नाम अराधते हुए (कभी) आलस नहीं करना चाहिए, गुरु की संगत में मिलने से (और हरि-नाम जपने से) यमपुरी में नहीं जाना पड़ता। परमात्मा का नाम सुमिरते हुए कोई दु:ख कोई दर्द कोई भय अपना जोर नहीं डाल सकता, सदा सुखी रहते है। हे भाई ! हरेक साँस के साथ परमात्मा की अराधना करता रह, उस भगवान को अपने मन में सिमर, अपने मुख के साथ (उस का नाम) उच्चार। हे कृपा के सोमे ! हे दया के घर ! हे गुणों के खज़ाने भगवान ! (मेरे ऊपर) दया कर (मुझे नानक को अपनी) सेवा-भक्ति में जोड़। गुरू नानक जी कहते हैं, नानक (तेरे दर पर) बेनती करता है, तेरे चरनों का ध्यान करता है। हे भाई ! गोबिंद का नाम अराधते हुए कभी आलस नहीं करना चाहिए।1। हे भाई ! निरलेप परमात्मा का नाम पवित्र है, विकारों में गिरे हुए जीवों को पवित्र करने वाला है। हे भाई ! गुरु की बख्शी हुई आत्मिक जीवन की सूझ (एक ऐसा) काजल है (जो मन की) भटकना के अंधकार का नास कर देता है। गुरु के दिये ज्ञान का काजल (यह समझ पैदा कर देता है कि) परमात्मा निरलेप (होते हुए भी) पानी में धरती में आकाश में हर जगह व्यापक है, जिस के हृदय में वह भगवान आँख के फटकने जितने समय के लिए भी बसता है उस के सारे चिंता-फिक्र मिट जाते हैं। हे भाई ! परमात्मा अथाह ज्ञान का स्वामी है, सब कुछ करने योग्य है, सब का स्वामी है, सब का भय नास करने वाला है। गुरू नानक जी कहते हैं, नानक बेनती करता है उस के चरणों का ध्यान करता है (और कहता है कि) निरलेप परमात्मा का नाम पवित्र है, विकारों में डुबे जीवों को पवित्र करने वाला है।2। हे सृष्टि के पालनहार ! हे दया के सोमे ! हे कृपा के खज़ाने ! मैंने तेरी ओट ली है। मुझे तेरे ही चरणों का सहारा है। तेरी शरण में ही रहना मेरे जीवन की कामयाबी है। हे हरि ! हे स्वामी ! हे जगत के मूल ! तेरे चरनों का सहारा विकारों में गिरे हुए मनुष्यो को बचाने-योग्य है, संसार-सागर के जन्म-मरन के घुंमण-घेर में से पार निकालने योग्य है। तेरा नाम सिमर के अनेकों मनुख (संसार-सागर में से) पार निकल रहे हैं। हे भगवान ! जगत-रचना के आरम्भ में भी तूं ही हैं, अंत में भी तूं ही (असथिर) हैं। बयंत जीव तेरी भाल कर रहे हैं। तेरे संत जनों की संगत ही एक ऐसा तरीका है जिस के साथ संसार-सागर के विकारों से बच सकते है। गुरू नानक जी कहते हैं, नानक तेरे दर पर बेनती करता है, तेरे चरनों का ध्यान करता है। हे गोपाल ! हे दयाल ! हे कृपा के खज़ाने ! मैं तेरा पला पकड़ा है।3। हे भाई ! परमात्मा अपनी भक्ति (के कारण अपने भक्तों) के साथ प्रेम करने वाला है, अपना यह मुढ-कदीमाँ का स्वभाव उस ने आप ही बनाया हुआ है, (सो,) जहाँ जहाँ (उस के) संत (उस का) आराधन करते हैं वहाँ वहाँ वह जा दर्शन देता है। हे भाई ! परमात्मा ने आप ही (आपने भक्त अपने चरणों में) लीन किये हुए हैं, आत्मिक अढ़ोलता में और प्रेम में टिकाए हुए हैं, आपने भक्तों के सारे काम भगवान आप ही सवारता है। भक्त परमात्मा की सिफ़त-सालाह करते हैं, हरि-मिलाप की खुशी के गीत गाते हैं, आत्मिक आनंद मनाते हैं, और अपने सारे दु:ख भुला लेते हैं। हे भाई ! जिस परमात्मा के नूर की झलक जोति की रोशनी दसों दिशाओं में (सारे ही संसार में) हो रही है वही परमात्मा भक्त जनो के हृदय में प्रकट हो जाता है। गुरू नानक जी बेनती करते है, प्रभू-चरणो का ध्यान करते है, (और कहते है कि) परमात्मा अपनी भक्ति (के कारण आपने भक्तों) के साथ प्रेम करने वाला है, अपना यह मुढ-कदीमाँ का स्वभाव उस ने आप ही बनाया हुआ है।4।3।6।
www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!