Sandhia Vele Da Hukamnama Sri Darbar Sahib, Amritsar, Date 06-12-2022 Ang 718


SANDHIYA VELE DA HUKAMNAMA SRI DARBAR SAHIB AMRITSAR, ANG 718, 06-12-2022


ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥ ਪੰਡਿਤੁ ਹੋਇ ਕੈ ਬੇਦੁ ਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥

टोडी बाणी भगतां की ੴ सतिगुर प्रसादि ॥ कोई बोलै निरवा कोई बोलै दूरि ॥ जल की माछुली चरै खजूरि ॥१॥ कांइ रे बकबादु लाइओ ॥ जिनि हरि पाइओ तिनहि छपाइओ ॥१॥ रहाउ ॥ पंडितु होइ कै बेदु बखानै ॥ मूरखु नामदेउ रामहि जानै ॥२॥१॥

Todee, The Word Of The Devotees: One Universal Creator God. By The Grace Of The True Guru: Some say that He is near, and others say that He is far away. We might just as well say that the fish climbs out of the water, up the tree. ||1|| Why do you speak such nonsense? One who has found the Lord, keeps quiet about it. ||1||Pause|| Those who become Pandits, religious scholars, recite the Vedas, but foolish Naam Dayv knows only the Lord. ||2||1||

ਪਦਅਰਥ:- ਬੋਲੈ—ਆਖਦਾ ਹੈ। ਨਿਰਵਾ—ਨੇੜੇ। ਚਰੈ—ਚੜ੍ਹਦੀ ਹੈ, ਚੜ੍ਹਨ ਦਾ ਜਤਨ ਕਰਦੀ ਹੈ। ਖਜੂਰਿ—ਖਜੂਰ ਦੇ ਰੁੱਖ ਉੱਤੇ।1। ਰੇ—ਹੇ ਭਾਈ! ਕਾਂਇ—ਕਾਹਦੇ ਲਈ? ਬਕ ਬਾਦੁ—ਵਿਅਰਥ ਝਗੜਾ, ਬਹਿਸ। ਜਿਨਿ—ਜਿਸ (ਮਨੁੱਖ) ਨੇ। ਪਾਇਓ—ਪਾਇਆ ਹੈ, ਲੱਭਾ ਹੈ। ਤਿਨਹਿ—ਤਿਨਹੀ, ਉਸੇ ਨੇ ਹੀ।1। ਰਹਾਉ। ਪੰਡਿਤ—wisdom, learning, learned, wise} ਵਿਦਵਾਨ। ਹੋਇ ਕੈ—ਬਣ ਕੇ। ਬਖਾਨੈ—{To dwell at large} ਵਿਸਥਾਰ ਨਾਲ ਵਿਚਾਰ ਕੇ ਸੁਣਾਉਂਦਾ ਹੈ। ਰਾਮਹਿ—ਰਾਮ ਨੂੰ ਹੀ।2।

ਅਰਥ:- ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ (ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇ ਹੈ); (ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀ ਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇ ਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇ ਚੜ੍ਹਦੇ ਹਨ)।1। ਹੇ ਭਾਈ! (ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇ ਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥ ਬਹਿਸ ਕਰਦੇ ਹੋ? ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸ ਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂ ਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾ ਫਿਰਦਾ)।1। ਰਹਾਉ। ਵਿੱਦਿਆ ਹਾਸਲ ਕਰ ਕੇ (ਬ੍ਰਾਹਮਣ ਆਦਿਕ ਤਾਂ) ਵੇਦ (ਆਦਿਕ ਧਰਮ-ਪੁਸਤਕਾਂ) ਦੀ ਵਿਸਥਾਰ ਨਾਲ ਚਰਚਾ ਕਰਦਾ ਫਿਰਦਾ ਹੈ, ਪਰ ਮੂਰਖ ਨਾਮਦੇਵ ਸਿਰਫ਼ ਪਰਮਾਤਮਾ ਨੂੰ ਹੀ ਪਛਾਣਦਾ ਹੈ (ਕੇਵਲ ਪਰਮਾਤਮਾ ਨਾਲ ਹੀ ਉਸ ਦੇ ਸਿਮਰਨ ਦੀ ਰਾਹੀਂ ਸਾਂਝ ਪਾਂਦਾ ਹੈ)।2।1। ਸ਼ਬਦ ਦਾ ਭਾਵ:- ਵਿੱਦਿਆ ਦੇ ਬਲ ਨਾਲ ਪਰਮਾਤਮਾ ਦੀ ਹਸਤੀ ਬਾਰੇ ਬਹਿਸ ਕਰਨੀ ਵਿਅਰਥ ਉੱਦਮ ਹੈ; ਉਸ ਦੀ ਭਗਤੀ ਕਰਨਾ ਹੀ ਜ਼ਿੰਦਗੀ ਦਾ ਸਹੀ ਰਾਹ ਹੈ।1।

अर्थ :-कोई मनुख कहता है (परमात्मा हमारे ) करीब (बसता है), कोई कहता है (भगवान हमसे से कहीं) दूर (और जगह है); (पर केवल बहिस के साथ निर्णय कर लेना इस प्रकार ही असंभव है जैसे) पानी में रहने वाली मछली खजूर पर चड़ने का यतन करे (जिसके ऊपर मनुख भी बड़े कठिन हो के चड़ते हैं) ।1 । हे भाई ! (रब करीब है कि दूर इस बारे अपनी शिक्षा का विखावा करने के लिए) क्यों व्यर्थ बहिस करते हो ? जिस मनुख ने भगवान को खोज लिया है उस ने (अपने आप को) छुपाया है (भावार्थ, वह इन बहसों के द्वारा अपनी विद्या का ढंढोरा नहीं देता पीटता ) ।1 ।रहाउ । विद्या हासिल कर के (ब्राहमण आदि तो) वेद (आदि धर्म-पुस्तकों) की विसथार के साथ चर्चा करता घूमता है, पर मूर्ख नामदेव सिर्फ परमात्मा को ही पहचानता है (केवल भगवान के साथ ही उस के सुमिरन के द्वारा साँझ पाता है) ।2 ।1 । शब्द का भावार्थ :-विद्या के बल के साथ परमात्मा की हस्ती के बारे बहिस करनी व्यर्थ उधम है; उस की भक्ति करना ही जिंदगी का सही मार्ग है ।1 ।

 

www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 6 December 2022
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.