Sandhia Vele Da Hukamnama Sri Darbar Sahib, Amritsar, Date 21-04-2023 Ang 622


Sandhya Vele Da Hukamnama Sri Darbar Sahib Sri Amritsar, Ang:- 622, 21-Apr-2023


ਸੋਰਠਿ ਮਹਲਾ ੫ ॥ ਸੂਖ ਸਹਜ ਆਨੰਦਾ ॥ ਪ੍ਰਭੁ ਮਿਲਿਓ ਮਨਿ ਭਾਵੰਦਾ ॥ ਪੂਰੈ ਗੁਰਿ ਕਿਰਪਾ ਧਾਰੀ ॥ ਤਾ ਗਤਿ ਭਈ ਹਮਾਰੀ ॥੧॥ ਹਰਿ ਕੀ ਪ੍ਰੇਮ ਭਗਤਿ ਮਨੁ ਲੀਨਾ ॥ ਨਿਤ ਬਾਜੇ ਅਨਹਤ ਬੀਨਾ ॥ ਰਹਾਉ ॥ ਹਰਿ ਚਰਣ ਕੀ ਓਟ ਸਤਾਣੀ ॥ ਸਭ ਚੂਕੀ ਕਾਣਿ ਲੋਕਾਣੀ ॥ ਜਗਜੀਵਨੁ ਦਾਤਾ ਪਾਇਆ ॥ ਹਰਿ ਰਸਕਿ ਰਸਕਿ ਗੁਣ ਗਾਇਆ ॥੨॥ ਪ੍ਰਭ ਕਾਟਿਆ ਜਮ ਕਾ ਫਾਸਾ ॥ ਮਨ ਪੂਰਨ ਹੋਈ ਆਸਾ ॥ ਜਹ ਪੇਖਾ ਤਹ ਸੋਈ ॥ ਹਰਿ ਪ੍ਰਭ ਬਿਨੁ ਅਵਰੁ ਨ ਕੋਈ ॥੩॥ ਕਰਿ ਕਿਰਪਾ ਪ੍ਰਭਿ ਰਾਖੇ ॥ ਸਭਿ ਜਨਮ ਜਨਮ ਦੁਖ ਲਾਥੇ ॥ ਨਿਰਭਉ ਨਾਮੁ ਧਿਆਇਆ ॥ ਅਟਲ ਸੁਖੁ ਨਾਨਕ ਪਾਇਆ ॥੪॥੫॥੫੫॥

ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਟਿਕਿਆ ਰਹਿੰਦਾ ਹੈ, ਉਸ ਦੇ ਅੰਦਰ ਸਦਾ ਇਕ-ਰਸ (ਆਤਮਕ ਆਨੰਦ ਦੀ, ਮਾਨੋ,) ਬੀਣਾ ਵੱਜਦੀ ਰਹਿੰਦੀ ਹੈ।ਰਹਾਉ। (ਹੇ ਭਾਈ! ਜਦੋਂ ਤੋਂ) ਪੂਰੇ ਗੁਰੂ ਨੇ (ਮੇਰੇ ਉੱਤੇ) ਮੇਹਰ ਕੀਤੀ ਹੈ ਤਦੋਂ ਦੀ ਮੇਰੀ ਉੱਚੀ ਆਤਮਕ ਅਵਸਥਾ ਬਣ ਗਈ ਹੈ, (ਮੈਨੂੰ) ਮਨ ਵਿਚ ਪਿਆਰਾ ਲੱਗਣ ਵਾਲਾ ਪਰਮਾਤਮਾ ਮਿਲ ਪਿਆ ਹੈ, ਮੇਰੇ ਅੰਦਰ ਆਤਮਕ ਅਡੋਲਤਾ ਦੇ ਸੁਖ ਆਨੰਦ ਬਣੇ ਰਹਿੰਦੇ ਹਨ।੧। ਹੇ ਭਾਈ! ਜਿਸ ਮਨੁੱਖ ਨੇ ਪ੍ਰਭੂ-ਚਰਨਾਂ ਦਾ ਬਲਵਾਨ ਆਸਰਾ ਲੈ ਲਿਆ, ਦੁਨੀਆ ਦੇ ਲੋਕਾਂ ਵਾਲੀ ਉਸ ਦੀ ਸਾਰੀ ਮੁਥਾਜੀ ਮੁੱਕ ਗਈ। ਉਸ ਨੂੰ ਜਗਤ ਦਾ ਸਹਾਰਾ ਦਾਤਾਰ ਪ੍ਰਭੂ ਮਿਲ ਪੈਂਦਾ ਹੈ। ਉਹ ਸਦਾ ਬੜੇ ਪ੍ਰੇਮ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ।੨। ਹੇ ਭਾਈ! ਮੇਰੀ ਭੀ ਪ੍ਰਭੂ ਨੇ ਜਮ ਦੀ ਫਾਹੀ ਕੱਟ ਦਿੱਤੀ ਹੈ, ਮੇਰੇ ਮਨ ਦੀ (ਇਹ ਚਿਰਾਂ ਦੀ) ਆਸ ਪੂਰੀ ਹੋ ਗਈ ਹੈ। ਹੁਣ ਮੈਂ ਜਿਧਰ ਵੇਖਦਾ ਹਾਂ, ਮੈਨੂੰ ਉਸ ਪਰਮਾਤਮਾ ਤੋਂ ਬਿਨਾ ਕੋਈ ਹੋਰ ਦਿਖਾਈ ਨਹੀਂ ਦੇਂਦਾ।੩। ਹੇ ਨਾਨਕ! ਪ੍ਰਭੂ ਨੇ ਕਿਰਪਾ ਕਰ ਕੇ ਜਿਨ੍ਹਾਂ ਦੀ ਰੱਖਿਆ ਕੀਤੀ, ਉਹਨਾਂ ਦੇ ਅਨੇਕਾਂ ਜਨਮਾਂ ਦੇ ਸਾਰੇ ਦੁੱਖ ਦੂਰ ਹੋ ਗਏ। ਜਿਨ੍ਹਾਂ ਨੇ ਨਿਰਭਉ ਪ੍ਰਭੂ ਦਾ ਨਾਮ ਸਿਮਰਿਆ, ਉਹਨਾਂ ਉਹ ਆਤਮਕ ਆਨੰਦ ਪ੍ਰਾਪਤ ਕਰ ਲਿਆ ਜੋ ਕਦੇ ਦੂਰ ਨਹੀਂ ਹੁੰਦਾ।੪।੫।੫੫।

सोरठि महला ५ ॥ सूख सहज आनंदा ॥ प्रभु मिलिओ मनि भावंदा ॥ पूरै गुरि किरपा धारी ॥ ता गति भई हमारी ॥१॥ हरि की प्रेम भगति मनु लीना ॥ नित बाजे अनहत बीना ॥ रहाउ ॥ हरि चरण की ओट सताणी ॥ सभ चूकी काणि लोकाणी ॥ जगजीवनु दाता पाइआ ॥ हरि रसकि रसकि गुण गाइआ ॥२॥ प्रभ काटिआ जम का फासा ॥ मन पूरन होई आसा ॥ जह पेखा तह सोई ॥ हरि प्रभ बिनु अवरु न कोई ॥३॥ करि किरपा प्रभि राखे ॥ सभि जनम जनम दुख लाथे ॥ निरभउ नामु धिआइआ ॥ अटल सुखु नानक पाइआ ॥४॥५॥५५॥

हे भाई! जिस मनुष्य का मन परमात्मा की प्यार भरी भक्ति में टिका रहता है, उसके अंदर सदा एक रस (आत्मिक आनंद की, मानो) वीणा बजती रहती है। रहाउ। (हे भाई! जब से) पूरे गुरू ने (मेरे पर) मेहर की है तब से मेरी ऊँची आत्मिक अवस्था बन गई है, (मुझे) मन में प्यारा लगने वाला परमात्मा मिल गया है, मेरे अंदर आत्मिक अडोलता के सुख-आनंद बने रहते हैं।1। हे भाई! जिस मनुष्य ने प्रभू-चरनों का बलवान आसरा ले लिया, दुनिया के लोगों वाली उसकी सारी मुथाजी खत्म हो गई। उसे जगत का सहारा दातार प्रभू मिल जाता है। वह सदा बड़े प्रेम से परमात्मा के गीत गाता रहता है।2। हे भाई! मेरी भी प्रभू ने जम की फांसी काट दी है, मेरे मन की (ये चिरों की) आशा पूरीहो गई है। अब मैं जिधर देखता हूँ, मुझे उस परमात्मा के बिना कोई और दिखाई नहीं देता।3। हे नानक! प्रभू ने कृपा करके जिनकी रक्षा की, उनके अनेकों जन्मों के सारे दुख दूर हो गए। जिन्होंने निर्भय प्रभू का नाम सिमरा, उन्होंने वह आत्मिक आनंद प्राप्त कर लिया जो कभी दूर नहीं होता।4।5।55।

Meeting the Lord, who is pleasing to my mind,I have attained peace, poise and pleasure.
The Perfect Guru took mercy on me,
and then did I attain salvation.My soul is absorbed in the lovable devotional service of God.Within me ever plays the flute of Divine bliss. Pause. Powerful is the refuge of the Lord’s feet,so my dependence on the people is all past.I have attained the Beneficent Lord, the Life of the World,Enthralled with joy, I now sing the God’s praise.The Lord has snapped the noose of the Death’s courier.My hearts desire is fulfilled,wherever I see now, there He is present.Without the Lord God, there is not any other.The Lord has mercifully preserved me.I am now totally rid of all the sufferings of millions of births.I have meditated on the Name of the fear free Lord,and have obtained the eternal bliss, O Nanak ॥4॥5॥55॥

www.facebook.com/dailyhukamnama
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ ਜੀ

Written by jugrajsidhu in 21 April 2023
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.