Sandhia Vele Da Hukamnama Sri Darbar Sahib, Amritsar, Date 26-04-2023 Ang 663


SANDHYA VELE DA HUKAMNAMA SRI DARBAR SAHIB, SRI AMRITSAR Ang 663, 26-04-2023


ਧਨਾਸਰੀ ਮਹਲਾ ੧ ਆਰਤੀ ੴ ਸਤਿਗੁਰ ਪ੍ਰਸਾਦਿ ॥ ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥ ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥ ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ ॥ ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥ ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥ ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਮਿ ਵਾਸਾ ॥੪॥੧॥੭॥੯॥

ਵਿਆਖਿਆ: ਸਾਰਾ ਆਕਾਸ਼ (ਮਾਨੋ) ਥਾਲ ਹੈ, ਸੂਰਜ ਤੇ ਚੰਦ (ਇਸ ਥਾਲ ਵਿਚ) ਦੀਵੇ ਬਣੇ ਹੋਏ ਹਨ, ਤਾਰਿਆਂ ਦੇ ਸਮੂਹ, (ਥਾਲ ਵਿਚ) ਮੋਤੀ ਰੱਖੇ ਹੋਏ ਹਨ। ਮਲਯ ਪਰਬਤ ਵਲੋਂ ਆਉਣ ਵਾਲੀ ਹਵਾ, ਮਾਨੋ, ਧੂਪ (ਧੁਖ ਰਿਹਾ) ਹੈ, ਹਵਾ ਚੌਰ ਕਰ ਰਹੀ ਹੈ, ਸਾਰੀ ਬਨਸਪਤੀ ਜੋਤਿ-ਰੂਪ (ਪ੍ਰਭੂ ਦੀ ਆਰਤੀ) ਲਈ ਫੁੱਲ ਦੇ ਰਹੀ ਹੈ।੧। ਹੇ ਜੀਵਾਂ ਦੇ ਜਨਮ ਮਰਨ ਨਾਸ ਕਰਨ ਵਾਲੇ! ਕੁਦਰਤਿ ਵਿਚ) ਤੇਰੀ ਕੈਸੀ ਸੁੰਦਰ ਆਰਤੀ ਹੋ ਰਹੀ ਹੈ! (ਸਭ ਜੀਵਾਂ ਵਿਚ ਰੁਮਕ ਰਹੀ) ਇੱਕ-ਰਸ ਜੀਵਨ-ਰੌ, ਮਾਨੋ, ਤੇਰੀ ਆਰਤੀ ਵਾਸਤੇ ਨਗਾਰੇ ਵੱਜ ਰਹੇ ਹਨ।੧।ਰਹਾਉ। (ਸਭ ਜੀਵਾਂ ਵਿਚ ਵਿਆਪਕ ਹੋਣ ਕਰ ਕੇ) ਹਜ਼ਾਰਾਂ ਤੇਰੀਆਂ ਅੱਖਾਂ ਹਨ (ਪਰ, ਨਿਰਾਕਾਰ ਹੋਣ ਕਰ ਕੇ, ਹੇ ਪ੍ਰਭੂ!) ਤੇਰੀਆਂ ਕੋਈ ਅੱਖਾਂ ਨਹੀਂ। ਹਜ਼ਾਰਾਂ ਤੇਰੀਆਂ ਸ਼ਕਲਾਂ ਹਨ, ਪਰ ਤੇਰੀ ਕੋਈ ਭੀ ਸ਼ਕਲ ਨਹੀਂ ਹੈ। ਹਜ਼ਾਰਾਂ ਤੇਰੇ ਸੋਹਣੇ ਪੈਰ ਹਨ, ਪਰ (ਨਿਰਾਕਾਰ ਹੋਣ ਕਰ ਕੇ) ਤੇਰਾ ਇੱਕ ਭੀ ਪੈਰ ਨਹੀਂ। ਹਜ਼ਾਰਾਂ ਤੇਰੇ ਨੱਕ ਹਨ, ਪਰ ਤੂੰ ਨੱਕ ਤੋਂ ਬਿਨਾ ਹੀ ਹੈਂ। ਤੇਰੇ ਅਜੇਹੇ ਕੌਤਕਾਂ ਨੇ ਮੈਨੂੰ ਹੈਰਾਨ ਕੀਤਾ ਹੋਇਆ ਹੈ।੨। ਸਾਰੇ ਜੀਵਾਂ ਵਿਚ ਇਕੋ ਉਹੀ ਪਰਮਾਤਮਾ ਦੀ ਜੋਤਿ ਵਰਤ ਰਹੀ ਹੈ। ਉਸ ਜੋਤਿ ਦੇ ਪਰਕਾਸ਼ ਨਾਲ ਸਾਰੇ ਜੀਵਾਂ ਵਿਚ ਚਾਨਣ (ਸੂਝ-ਬੂਝ) ਹੈ। ਪਰ ਇਸ ਜੋਤਿ ਦਾ ਗਿਆਨ ਗੁਰੂ ਦੀ ਸਿੱਖਿਆ ਨਾਲ ਹੀ ਹੁੰਦਾ ਹੈ (ਗੁਰੂ ਦੀ ਰਾਹੀਂ ਇਹ ਸਮਝ ਪੈਂਦੀ ਹੈ ਕਿ ਹਰੇਕ ਦੇ ਅੰਦਰ ਪਰਮਾਤਮਾ ਦੀ ਜੋਤਿ ਹੈ) । (ਇਸ ਸਰਬ-ਵਿਆਪਕ ਜੋਤਿ ਦੀ) ਆਰਤੀ ਇਹ ਹੈ ਕਿ ਜੋ ਕੁਝ ਉਸ ਦੀ ਰਜ਼ਾ ਵਿਚ ਹੋ ਰਿਹਾ ਹੈ ਉਹ ਜੀਵ ਨੂੰ ਚੰਗਾ ਲੱਗੇ (ਪ੍ਰਭੂ ਦੀ ਰਜ਼ਾ ਵਿਚ ਤੁਰਨਾ ਪ੍ਰਭੂ ਦੀ ਆਰਤੀ ਕਰਨੀ ਹੈ) ।੩। ਹੇ ਹਰੀ! ਤੇਰੇ ਚਰਨ-ਰੂਪ ਕੌਲ ਫੁੱਲਾਂ ਦੇ ਰਸ ਲਈ ਮੇਰਾ ਮਨ ਲਲਚਾਂਦਾ ਹੈ, ਹਰ ਰੋਜ਼ ਮੈਨੂੰ ਇਸੇ ਰਸ ਦੀ ਪਿਆਸ ਲੱਗੀ ਹੋਈ ਹੈ। ਮੈਨੂੰ ਨਾਨਕ ਪਪੀਹੇ ਨੂੰ ਆਪਣੀ ਮੇਹਰ ਦਾ ਜਲ ਦੇਹ, ਜਿਸ (ਦੀ ਬਰਕਤਿ) ਨਾਲ ਮੈਂ ਤੇਰੇ ਨਾਮ ਵਿਚ ਟਿਕਿਆ ਰਹਾਂ।੪।੧।੭।੯।

धनासरी महला १ आरती ੴ सतिगुर प्रसादि ॥ गगन मै थालु रवि चंदु दीपक बने तारिका मंडल जनक मोती ॥ धूपु मलआनलो पवणु चवरो करे सगल बनराइ फूलंत जोती ॥१॥ कैसी आरती होइ भव खंडना तेरी आरती ॥ अनहता सबद वाजंत भेरी ॥१॥ रहाउ ॥ सहस तव नैन नन नैन है तोहि कउ सहस मूरति नना एक तोही ॥ सहस पद बिमल नन एक पद गंध बिनु सहस तव गंध इव चलत मोही ॥२॥ सभ महि जोति जोति है सोइ ॥ तिस कै चानणि सभ महि चानणु होइ ॥ गुर साखी जोति परगटु होइ ॥ जो तिसु भावै सु आरती होइ ॥३॥ हरि चरण कमल मकरंद लोभित मनो अनदिनो मोहि आही पिआसा ॥ क्रिपा जलु देहि नानक सारिंग कउ होइ जा ते तेरै नामि वासा ॥४॥१॥७॥९॥

अर्थ हिंदी: सारा आकाश (जैसे) थाल है, सूर्य और चंद्रमा (इस थाल में) दीए बने हुए हैं, तारा मण्डल, (थाल में) मोती रखे हुए हैं। मलय पर्वत से आने वाली (सुगंधित) हवा मानो, धूप (धुख) रही है, हवा चवर कर रही है, सारी बनस्पति ज्योति-रूपी (प्रभू की आरती) के लिए फूल दे रही है (पुष्पार्पण कर रही है)।1। हे जीवों के जनम-मरण नाश करने वाले! (प्रकृति में) तेरी कैसी सुंदर आरती हो रही है! (सब जीवों में रुमक रही) एक-रस रौंअ, जैसे, तेरी आरती के लिए नगारे बज रहे हैं।1। रहाउ। (सब जीवों में व्यापक होने के कारण) तेरी हजारों आँखें हैं (पर, निराकार होने के कारण, हे प्रभू!) तेरी कोई आँख नहीं। हजारों ही तेरी सूरतें हैं, पर तेरी कोई सूरति नहीं है। हजारों तेरे सुंदर पैर हैं, पर (निराकार होने के कारण) तेरा एक भी पैर नहीं। हजारों तेरे नाक हैं, पर तू बिना नाक के ही है। तेरे ऐसे अजीब करिश्मों ने मुझे हैरान किया हुआ है।2। सारे जीवों में एक उसी परमात्मा की ज्योति बरत रही है। उस ज्योति के प्रकाश से सारे जीवों में रौशनी (सूझ-बूझ) है। पर, इस ज्योति का ज्ञान गुरू की शिक्षा से ही होता है (गुरू के माध्यम से ये समझ पड़ती है कि हरेक अंदर परमात्मा की ज्योति है)। (इस सर्व-व्यापक ज्योति की) आरती ये है कि जो कुछ उसकी रजा में हो रहा है वह जीव को अच्छा लगे (प्रभू की रजा में चलना ही प्रभू की आरती करनी है)।3। हे हरी! तेरे चरण-रूप कमल-पुष्प के रस के लिए मेरा मन ललचाता है, हर रोज मुझे इसी रस की प्यास लगी हुई है। मुझ नानक पपीहे को अपनी मेहर का जल दे, जिस (की बरकति) से मैं तेरे नाम में टिका रहूँ।4।1।7।9।

Meaning English: There is but One God. By True Guru’s grace, He is obtained. In the sky’s salver, the sun and the moon are the lamps and the stars with their orbs, are the studded pearls.The fragrance of sandal wood make Thy incense, wind Thy fan and all the vegetation Thine flowers, O Luminous Lord. What a beautiful worship with lamps is being performed? Such is Thine adoration O Lord, the Destroyer of dread.The celestial strain is the sounding of template drums. Pause. Thousands are Thine eyes, yet thou hast no eye. Thousands are Thine forms, yet Thou hast not even one.Thousands are Thine holy feet, yet Thou hast not one foot. Thousands are Thine noses and yet Thou art without a nose. I am bewitched by these plays of Thine. Amongst all there is light and that light art Thou.By His Light, the light shines within all the souls.By Guru’s teaching the Divine light becomes manifest.Whatever pleases Him, that is His real worship. My soul is bewitched by the honey of the lotus feet of God and, night and day, I am thirsty for them.Bless Nanak, the pied cuckoo, with the Nectar of Thine mercy, so that he may have an abode in Thy Name, O Lord ॥4॥1॥7॥9॥

www.facebook.com/dailyhukamnama
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ

Written by jugrajsidhu in 26 April 2023
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.