Sandhia Vele Da Hukamnama Sri Darbar Sahib, Amritsar, Date 07-06-2023 Ang 621

Sachkhand Sri Harmandir Sahib Sri Amritsar Sahib Ji Vekha Hoea Ajh Sandhya Wela Da Mukhwak: 07-06-2023

ਸੋਰਠਿ ਮਹਲਾ ੫ ॥ ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥ ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥

ਸਰਠਿ ਮਹਲਾ ੫ ॥ ਹੇ ਭਾਈ! ਸਾਰੇ ਜੀਵ ਉਸ (ਪਰਮਾਤਮਾ) ਦੇ ਹੀ ਪੈਦਾ ਕੀਤੇ ਹੋਏ ਹਨ; ਉਹ ਪਰਮਾਤਮਾ ਹੀ ਸੰਤ ਜਨਾਂ ਦਾ ਮਦਦਗਾਰ ਰਹਿੰਦਾ ਹੈ । ਆਪਣੇ ਸੇਵਕ ਦੀ (ਇੱਜ਼ਤ) ਪਰਮਾਤਮਾ ਆਪ ਹੀ ਰੱਖਦਾ ਹੈ (ਉਸ ਦੀ ਕਿਰਪਾ ਨਾਲ ਹੀ ਸੇਵਕ ਦੀ) ਇੱਜ਼ਤ ਪੂਰੇ ਤੌਰ ਤੇ ਬਣੀ ਰਹਿੰਦੀ ਹੈ ।੧। ਹੇ ਭਾਈ! ਪੂਰਨ ਪਰਮਾਤਮਾ (ਸਦਾ) ਮੇਰੇ ਅੰਗ-ਸੰਗ (ਸਹਾਈ) ਹੈ । ਪੂਰੇ ਗੁਰੂ ਨੇ ਚੰਗੀ ਤਰ੍ਹਾਂ ਮੇਰੀ (ਇੱਜ਼ਤ) ਰੱਖ ਲਈ ਹੈ । ਗੁਰੂ ਸਾਰੇ ਜੀਵਾਂ ਉੱਤੇ ਹੀ ਦਇਆਵਾਨ ਰਹਿੰਦਾ ਹੈ ।੧।ਰਹਾਉ। ਹੇ ਭਾਈ! ਨਾਨਕ (ਤਾਂ ਉਸ ਪਰਮਾਤਮਾ ਦਾ) ਨਾਮ ਹਰ ਵੇਲੇ ਸਿਮਰਦਾ ਰਹਿੰਦਾ ਹੈ ਜੋ ਜਿੰਦ ਦੇਣ ਵਾਲਾ ਹੈ ਜੋ ਸੁਆਸ ਦੇਣ ਵਾਲਾ ਹੈ । ਹੇ ਭਾਈ! ਜਿਵੇਂ ਮਾਪੇ ਆਪਣੇ ਬੱਚਿਆਂ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਆਪਣੇ ਸੇਵਕ ਨੂੰ (ਆਪਣੇ) ਗਲ ਨਾਲ ਲਾ ਕੇ ਰੱਖਦਾ ਹੈ ।੨।੨੨।੫੦।

सोरठि महला ५ ॥ जीअ जंत्र सभि तिस के कीए सोई संत सहाई ॥ अपुने सेवक की आपे राखै पूरन भई बडाई ॥१॥ पारब्रहमु पूरा मेरै नालि ॥ गुरि पूरै पूरी सभ राखी होए सरब दइआल ॥१॥ रहाउ ॥ अनदिनु नानकु नामु धिआए जीअ प्रान का दाता ॥ अपुने दास कउ कंठि लाइ राखै जिउ बारिक पित माता ॥२॥२२॥५०॥

Sorat’h, Fifth Mehl: All beings and creatures were created by Him; He alone is the support and friend of the Saints. He Himself preserves the honor of His servants; their glorious greatness becomes perfect. ||1|| The Perfect Supreme Lord God is always with me. The Perfect Guru has perfectly and totally protected me, and now everyone is kind and compassionate to me. ||1||Pause|| Night and day, Nanak meditates on the Naam, the Name of the Lord; He is the Giver of the soul, and the breath of life itself. He hugs His slave close in His loving embrace, like the mother and father hug their child. ||2||22||50||

sorath mehlaa 5. jee-a jantar sabh tis kay kee-ay so-ee sant sahaa-ee. apunay sayvak kee aapay raakhai pooran bha-ee badaa-ee. ||1|| paarbarahm pooraa mayrai naal. gur poorai pooree sabh raakhee ho-ay sarab da-i-aal. ||1|| rahaa-o. an-din naanak naam Dhi-aa-ay jee-a paraan kaa daataa. apunay daas ka-o kanth laa-ay raakhai ji-o baarik pit maataa. ||2||22||50||

Sorat’h, Fifth Mehl: All beings and creatures were created by Him; He alone is the support and friend of the Saints. He Himself preserves the honor of His servants; their glorious greatness becomes perfect. ||1|| The Perfect Supreme Lord God is always with me. The Perfect Guru has perfectly and totally protected me, and now everyone is kind and compassionate to me. ||1||Pause|| Night and day, Nanak meditates on the Naam, the Name of the Lord; He is the Giver of the soul, and the breath of life itself. He hugs His slave close in His loving embrace, like the mother and father hug their child. ||2||22||50||

https://www.facebook.com/dailyhukamnama /

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ 

Written by jugrajsidhu in 7 June 2023
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.