Sachkhand Sri Harmandir Sahib Sri Amritsar Sahib Ji Vekha Hoea Amrit Wele Da Mukhwak: 13-08-2023
ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥ ਵਿਧਣ ਖੂਹੀ ਮੁੰਧ ਇਕੇਲੀ ॥ ਨਾ ਕੋ ਸਾਥੀ ਨਾ ਕੋ ਬੇਲੀ ॥ ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥ ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥ ਵਾਟ ਹਮਾਰੀ ਖਰੀ ਉਡੀਣੀ ॥ ਖੰਨਿਅਹੁ ਤਿਖੀ ਬਹੁਤੁ ਪਿਈਣੀ ॥ ਉਸੁ ਊਪਰਿ ਹੈ ਮਾਰਗੁ ਮੇਰਾ ॥ ਸੇਖ ਫਰੀਦਾ ਪੰਥੁ ਸਮ੍ਹ੍ਹਾਰਿ ਸਵੇਰਾ ॥੪॥੧॥
ਅਰਥ: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਰਾਗ ਸੂਹੀ ਵਿੱਚ ਸ਼ੇਖ ਫਰੀਦ ਜੀ ਦੀ ਬਾਣੀ। ਬੜੀ ਦੁਖੀ ਹੋ ਕੇ, ਬੜੀ ਤੜਫ ਕੇ ਮੈਂ ਹੁਣ ਹੱਥ ਮਲ ਰਹੀ ਹਾਂ, ਤੇ ਝੱਲੀ ਹੋ ਕੇ ਹੁਣ ਮੈਂ ਉਸ ਖਸਮ ਨੂੰ ਲੱਭਦੀ ਫਿਰਦੀ ਹਾਂ। ਹੇ ਖਸਮ-ਪ੍ਰਭੂ! ਤਾਹੀਏਂ ਤੂੰ ਆਪਣੇ ਮਨ ਵਿਚ ਮੇਰੇ ਨਾਲ ਰੋਸਾ ਕੀਤਾ। ਤੇਰਾ ਕੋਈ ਦੋਸ (ਮੇਰੀ ਇਸ ਭੈੜੀ ਹਾਲਤ ਬਾਰੇ) ਨਹੀਂ ਹੈ, ਮੇਰੇ ਵਿਚ ਹੀ ਔਗੁਣ ਸਨ ॥੧॥ ਹੇ ਮੇਰੇ ਮਾਲਿਕ! ਮੈਂ ਤੇਰੀ ਕਦਰ ਨਾ ਜਾਤੀ। ਜੁਆਨੀ ਦਾ ਵੇਲਾ ਗਵਾ ਕੇ ਹੁਣ ਪਿਛੋਂ ਮੈਂ ਝੁਰ ਰਹੀ ਹਾਂ ॥੧॥ ਰਹਾਉ ॥ (ਹੁਣ ਮੈਂ ਕੋਇਲ ਨੂੰ ਪੁੱਛਦੀ ਫਿਰਦੀ ਹਾਂ-) ਹੇ ਕਾਲੀ ਕੋਇਲ! ਭਲਾ, ਮੈਂ ਤਾਂ ਆਪਣੇ ਕਰਮਾਂ ਦੀ ਮਾਰੀ ਦੁਖੀ ਹਾਂ ਹੀ) ਤੂੰ ਭੀ ਕਿਉਂ ਕਾਲੀ (ਹੋ ਗਈ) ਹੈਂ ? (ਕੋਇਲ ਭੀ ਇਹੀ ਉੱਤਰ ਦੇਂਦੀ ਹੈ) ਮੈਨੂੰ ਮੇਰੇ ਪ੍ਰੀਤਮ ਦੇ ਵਿਛੋੜੇ ਨੇ ਸਾੜ ਦਿੱਤਾ ਹੈ। (ਠੀਕ ਹੈ) ਖਸਮ ਤੋਂ ਵਿੱਛੁੜ ਕੇ ਕਿਥੇ ਕੋਈ ਸੁਖ ਪਾ ਸਕਦੀ ਹੈ ? (ਪਰ ਜੀਵ-ਇਸਤ੍ਰੀ ਦੇ ਵੱਸ ਦੀ ਗੱਲ ਨਹੀਂ ਹੈ) ਜਦੋਂ ਪ੍ਰਭੂ ਆਪ ਮਿਹਰਬਾਨ ਹੁੰਦਾ ਹੈ ਤਾਂ ਆਪ ਹੀ ਮਿਲਾ ਲੈਂਦਾ ਹੈ ॥੨॥ (ਇਸ ਜਗਤ-ਰੂਪ) ਡਰਾਉਣੀ ਖੂਹੀ ਵਿਚ ਮੈਂ ਜੀਵ-ਇਸਤ੍ਰੀ ਇਕੱਲੀ (ਡਿੱਗੀ ਪਈ ਸਾਂ, ਇਥੇ) ਕੋਈ ਮੇਰਾ ਸਾਥੀ ਨਹੀਂ (ਮੇਰੇ ਦੁੱਖਾਂ ਵਿਚ) ਕੋਈ ਮੇਰਾ ਮਦਦਗਾਰ ਨਹੀਂ। ਹੁਣ ਜਦੋਂ ਪ੍ਰਭੂ ਨੇ ਮੇਹਰ ਕਰ ਕੇ ਮੈਨੂੰ ਸਤਸੰਗ ਵਿਚ ਮਿਲਾਇਆ ਹੈ, (ਸਤਸੰਗ ਵਿਚ ਆ ਕੇ) ਜਦੋਂ ਮੈਂ ਵੇਖਦੀ ਹਾਂ ਤਾਂ ਮੈਨੂੰ ਮੇਰਾ ਰੱਬ ਬੇਲੀ ਦਿੱਸ ਰਿਹਾ ਹੈ ॥੩॥ ਹੇ ਭਾਈ! ਅਸਾਡਾ ਇਹ ਜੀਵਨ-ਪੰਧ ਬੜਾ ਭਿਆਨਕ ਹੈ, ਖੰਡੇ ਨਾਲੋਂ ਤਿੱਖਾ ਹੈ, ਬੜੀ ਤੇਜ਼ ਧਾਰ ਵਾਲਾ ਹੈ। ਇਸ ਦੇ ਉਤੋਂ ਦੀ ਅਸਾਂ ਲੰਘਣਾ ਹੈ। ਇਸ ਵਾਸਤੇ, ਹੇ ਫਰੀਦ ਜੀ! ਸਵੇਰੇ ਸਵੇਰੇ ਰਸਤਾ ਸੰਭਾਲ ॥੪॥੧॥
ੴ सतिगुर प्रसादि ॥ रागु सूही बाणी सेख फरीद जी की ॥ तपि तपि लुहि लुहि हाथ मरोरउ ॥ बावलि होई सो सहु लोरउ ॥ तै सहि मन महि कीआ रोसु ॥ मुझु अवगन सह नाही दोसु ॥१॥ तै साहिब की मै सार न जानी ॥ जोबनु खोइ पाछै पछुतानी ॥१॥ रहाउ ॥ काली कोइल तू कित गुन काली ॥ अपने प्रीतम के हउ बिरहै जाली ॥ पिरहि बिहून कतहि सुखु पाए ॥ जा होइ क्रिपालु ता प्रभू मिलाए ॥२॥ विधण खूही मुंध इकेली ॥ ना को साथी ना को बेली ॥ करि किरपा प्रभि साधसंगि मेली ॥ जा फिरि देखा ता मेरा अलहु बेली ॥३॥ वाट हमारी खरी उडीणी ॥ खंनिअहु तिखी बहुतु पिईणी ॥ उसु ऊपरि है मारगु मेरा ॥ सेख फरीदा पंथु सम्हारि सवेरा ॥४॥१॥
अर्थ: अकाल पुरख एक है और सतिगुरू की कृपा द्वारा मिलता है। राग सूही में सेख फरीद जी की बाणी। बड़ी दुखी हो कर, बड़ी तड़प के मैं अब हाथ मल रही हूँ, और कमली हो कर मैं अब उस खसम प्रभु को खोज रही हूँ। हे खसम-प्रभु! तभी तूने अपने मन में मेरे से रोस किया। तेरा कोई दोष (मेरी इस बुरी हालत बारे) नहीं है, मेरे में ही औगुण थे ॥१॥ हे मेरे मालिक मैंने तेरी कदर न जानी। जवानी का समय गँवा कर अब में पछ्ता रही हूँ ॥१॥ रहाउ ॥ (अब मैं काली कोयल से पूछती फिर रही हूँ-) हे काली कोयल! भला, मैं तो अपने कर्मों की मारी दुखी हूँ ही) तूँ भी क्यों काली (हो गयी) है ? (कोयल भी यही उत्तर देती है) मुझे मेरे प्रीतम के विछोड़े ने जला दिया है। (ठीक है) खसम से विछुड़ कर कहाँ कोई सुख पा सकती है ? (पर जीव-स्त्री के वस की बात नहीं) जब प्रभु आप मेहरबान होता है तो आप ही मिला लेता है ॥२॥ (इस जगत-रूप) डरावनी खूही में जीव-स्त्री अकेली (गिरी पड़ी थी, यहाँ) कोई मेरा साथी नहीं (मेरे दुःखों में) कोई मेरा मददगार नहीं। अब जब प्रभू ने मेहर कर के मुझे सतसंग में मिलाया है, (सतसंग में आ कर) जब मैं देखती हूँ तो मुझे मेरा रब मित्र दिख रहा है ॥३॥ हे भाई! हमारा यह जीवन-मारग बड़ा भयानक है, खंडे से तिखा है, बड़ी तेज़ धार वाला है। इस के उपरों हमें चलना है। इस लिए, हे फरीद जी! सुबह सुबह रस्ता संभाल ॥४॥१॥
Ik Oankaar Satgur Parsaad || Raag Soohee Baanee Sekh Fareed Jee Kee || Tap Tap Luhe Luhe Haathh Marorau || Baaval Hoee So Sahu Lorau || Tai Seh Man Meh Keeaa Ros || Mujh Avgan Seh Naahee Dos ||1|| Tai Saahib Kee Mai Saar N Jaanee || Joban Khoe Paashhai Pashhutaanee ||1|| Rahaau || Kaalee Koel Too Kit Gun Kaalee || Apne Preetam Ke Hau Birhai Jaalee || Pirhe Bihoon Kateh Sukh Paae || Jaa Hoe Kirpaal Taa Prabhoo Milaae ||2|| Vidhhan Khoohee Mundhh Ikelee || Naa Ko Saathhee Naa Ko Belee || Kar Kirpaa Prabh Saadhhsang Melee || Jaa Fir Dekhaa Taa Meraa Alahu Belee ||3|| Vaatt Hamaaree Kharee Ouddeenee || Khanneahu Tikhee Bahut Pieenee || Ous Oopar Hai Maarag Meraa || Sekh Fareedaa Panthh Samhaar Saveraa ||4||1||
Meaning: One Universal Creator God. By The Grace Of The True Guru: Raag Soohee, The Word Of Sekh Fareed Jee: Burning and burning, writhing in pain, I wring my hands. I have gone insane, seeking my Husband Lord. O my Husband Lord, You are angry with me in Your Mind. The fault is with me, and not with my Husband Lord. ||1|| O my Lord and Master, I do not know Your excellence and worth. Having wasted my youth, now I come to regret and repent. ||1|| Pause || O black bird, what qualities have made you black ? “I have been burnt by separation from my Beloved.” Without her Husband Lord, how can the soul-bride ever find peace ? When He becomes merciful, then God unites us with Himself. ||2|| The lonely soul-bride suffers in the pit of the world. She has no companions, and no friends. In His Mercy, God has united me with the Saadh Sangat, the Company of the Holy. And when I look again, then I find God as my Helper. ||3|| The path upon which I must walk is very depressing. It is sharper than a two-edged sword, and very narrow. That is where my path lies. O Shaykh Fareed Ji, think of that path early on. ||4||1||
https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ