Sandhia Vele Da Hukamnama Sri Darbar Sahib, Amritsar, Date 03-05-2024 Ang 616


Sandhya Vele Da Hukamnama Sri Darbar Sahib Amritsar Ang 616, ੦3-05-2024


ਸੋਰਠਿ ਮਹਲਾ ੫ ਪੰਚਪਦਾ ॥ ਬਿਨਸੈ ਮੋਹੁ ਮੇਰਾ ਅਰੁ ਤੇਰਾ ਬਿਨਸੈ ਅਪਨੀ ਧਾਰੀ ॥੧॥ ਸੰਤਹੁ ਇਹਾ ਬਤਾਵਹੁ ਕਾਰੀ ॥ ਜਿਤੁ ਹਉਮੈ ਗਰਬੁ ਨਿਵਾਰੀ ॥੧॥ ਰਹਾਉ ॥ ਸਰਬ ਭੂਤ ਪਾਰਬ੍ਰਹਮੁ ਕਰਿ ਮਾਨਿਆ ਹੋਵਾਂ ਸਗਲ ਰੇਨਾਰੀ ॥੨॥ ਪੇਖਿਓ ਪ੍ਰਭ ਜੀਉ ਅਪੁਨੈ ਸੰਗੇ ਚੂਕੈ ਭੀਤਿ ਭ੍ਰਮਾਰੀ ॥੩॥ ਅਉਖਧੁ ਨਾਮੁ ਨਿਰਮਲ ਜਲੁ ਅੰਮ੍ਰਿਤੁ ਪਾਈਐ ਗੁਰੂ ਦੁਆਰੀ ॥੪॥ ਕਹੁ ਨਾਨਕ ਜਿਸੁ ਮਸਤਕਿ ਲਿਖਿਆ ਤਿਸੁ ਗੁਰ ਮਿਲਿ ਰੋਗ ਬਿਦਾਰੀ ॥੫॥੧੭॥੨੮॥

ਵਿਆਖਿਆ ਗੁਰਮੁਖੀ: ਹੇ ਸੰਤ ਜਨੋ! ਮੈਨੂੰ ਕੋਈ) ਇਹੋ ਜਿਹਾ ਇਲਾਜ ਦੱਸੋ, ਜਿਸ ਨਾਲ ਮੈਂ (ਆਪਣਾ ਅੰਦਰੋਂ) ਹਉਮੈ ਅਹੰਕਾਰ ਦੂਰ ਕਰ ਸਕਾਂ,।ਰਹਾਉ।; (ਜਿਸ ਇਲਾਜ ਨਾਲ ਮੇਰੇ ਅੰਦਰੋਂ) ਮੋਹ ਨਾਸ ਹੋ ਜਾਏ, ਮੇਰ-ਤੇਰ ਵਾਲਾ ਵਿਤਕਰਾ ਦੂਰ ਹੋ ਜਾਏ, ਮੇਰੀ ਮਾਇਆ- ਨਾਲ- ਪਕੜ ਖ਼ਤਮ ਹੋ ਜਾਏ।੧।; (ਜਿਸ ਇਲਾਜ ਨਾਲ) ਪਰਮਾਤਮਾ ਸਾਰੇ ਜੀਵਾਂ ਵਿਚ ਵੱਸਦਾ ਮੰਨਿਆ ਜਾ ਸਕੇ, ਤੇ, ਮੈਂ ਸਭਨਾਂ ਦੀ ਚਰਨ-ਧੂੜ ਬਣਿਆ ਰਹਾਂ।੨।;(ਜਿਸ ਇਲਾਜ ਨਾਲ) ਪਰਮਾਤਮਾ ਆਪਣੇ ਅੰਗ-ਸੰਗ ਵੇਖਿਆ ਜਾ ਸਕੇ, ਤੇ, (ਮੇਰੇ ਅੰਦਰੋਂ) ਮਾਇਆ ਦੀ ਖ਼ਾਤਰ ਭਟਕਣਾ ਵਾਲੀ ਕੰਧ ਦੂਰ ਹੋ ਜਾਏ (ਜੋ ਪਰਮਾਤਮਾ ਨਾਲੋਂ ਵਿੱਥ ਪਾ ਰਹੀ ਹੈ) ।੩। (ਹੇ ਭਾਈ!) ਉਹ ਦਵਾਈ ਤਾਂ ਪਰਮਾਤਮਾ ਦਾ ਨਾਮ ਹੀ ਹੈ, ਆਤਮਕ ਜੀਵਨ ਦੇਣ ਵਾਲਾ ਪਵਿਤ੍ਰ ਨਾਮ-ਜਲ ਹੀ ਹੈ। ਇਹ ਨਾਮ ਗੁਰੂ ਦੇ ਦਰ ਤੋਂ ਮਿਲਦਾ ਹੈ।੪।ਹੇ ਨਾਨਕ! ਆਖ-ਜਿਸ ਮਨੁੱਖ ਦੇ ਮੱਥੇ ਉੱਤੇ (ਨਾਮ ਦੀ ਪ੍ਰਾਪਤੀ ਦਾ ਲੇਖ) ਲਿਖਿਆ ਹੋਵੇ, (ਉਸ ਨੂੰ ਗੁਰੂ ਪਾਸੋਂ ਮਿਲਦਾ ਹੈ) , ਗੁਰੂ ਨੂੰ ਮਿਲ ਕੇ ਉਸ ਦੇ ਰੋਗ ਕੱਟੇ ਜਾਂਦੇ ਹਨ।੫।੧੭।੨੮।

सोरठि महला ५ पंचपदा ॥ बिनसै मोहु मेरा अरु तेरा बिनसै अपनी धारी ॥१॥ संतहु इहा बतावहु कारी ॥ जितु हउमै गरबु निवारी ॥१॥ रहाउ ॥ सरब भूत पारब्रहमु करि मानिआ होवां सगल रेनारी ॥२॥ पेखिओ प्रभ जीउ अपुनै संगे चूकै भीति भ्रमारी ॥३॥ अउखधु नामु निरमल जलु अम्रितु पाईऐ गुरू दुआरी ॥४॥ कहु नानक जिसु मसतकि लिखिआ तिसु गुर मिलि रोग बिदारी ॥५॥१७॥२८॥

अर्थ हिंदी: हे संत जनो! (मुझे कोई) ऐसा इलाज बताओ, जिससे मैं (अपने अंदर से) अहंकार को दूर कर सकूँ। रहाउ। (जिस इलाज से मेरे अंदर से) मोह का नाश हो जाए, मेर-तेर वाला भेदभाव दूर हो जाए, मेरी माया से पकड़ खत्म हो जाए।1। (जिस उपचार से) परमात्मा सभी जीवों में बसा हुआ माना जा सके, और, मैं सभी के चरणों की धूड़ बना रहूँ।2। (जिस इलाज से) परमात्मा अपने अंग-संग देखा जा सके, और (मेरे अंदर से) माया की खातिर भटकने वाली दीवार दूर हो जाए (जो परमात्मा से दूरियां डाले हुए है)।3। (हे भाई!) वह दवा तो परमात्मा का नाम ही है, आत्मिक जीवन देने वाला पवित्र नाम-जल ही है। ये नाम गुरू के दर से मिलता है।4। हे नानक! कह– जिस मनुष्य के माथे पर (नाम की प्राप्ति का लेख) लिखा हो, (उसे नाम गुरू से मिलता है और), गुरू को मिल के उसके रोग काटे जाते हैं।5।17।28।

Meaning English: May my worldly love and sense of mine and thine be removed and my self-conceit be dispelled.O saints, show me such a way,by which my self-conceit and ego be banished. Pause.All the mortals, I deem like the Supreme Lord and I become the dust of the feet of them all.I see the sire Lord ever with me and the wall of my doubt is shattered. The Name Nectar and the pure ambrosial water are obtained through the Guru. Says Nanak, he, in whose destiny it is so writ, his disease is dispelled by meeting with the Guru ॥5॥17॥28॥

https://www.facebook.com/dailyhukamnama
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ

Written by jugrajsidhu in 3 May 2024
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.