Sandhia Vele Da Hukamnama Sri Darbar Sahib, Amritsar, Date 26-06-2024 Ang 617


Sandhya vele da Hukamnama Sri Darbar Sahib Amritsar, Ang 617, 26-06-2024


ਸੋਰਠਿ ਮਹਲਾ ੫ ॥ ਜਾ ਕੈ ਸਿਮਰਣਿ ਹੋਇ ਅਨੰਦਾ ਬਿਨਸੈ ਜਨਮ ਮਰਣ ਭੈ ਦੁਖੀ ॥ ਚਾਰਿ ਪਦਾਰਥ ਨਵ ਨਿਧਿ ਪਾਵਹਿ ਬਹੁਰਿ ਨ ਤ੍ਰਿਸਨਾ ਭੁਖੀ ॥੧॥ ਜਾ ਕੋ ਨਾਮੁ ਲੈਤ ਤੂ ਸੁਖੀ ॥ ਸਾਸਿ ਸਾਸਿ ਧਿਆਵਹੁ ਠਾਕੁਰ ਕਉ ਮਨ ਤਨ ਜੀਅਰੇ ਮੁਖੀ ॥੧॥ਰਹਾਉ ॥ ਸਾਂਤਿ ਪਾਵਹਿ ਹੋਵਹਿ ਮਨ ਸੀਤਲ ਅਗਨਿ ਨ ਅੰਤਰਿ ਧੁਖੀ ॥ ਗੁਰ ਨਾਨਕ ਕਉ ਪ੍ਰਭੂ ਦਿਖਾਇਆ ਜਲਿ ਥਲਿ ਤ੍ਰਿਭਵਣਿ ਰੁਖੀ ॥੨॥੨॥੩੦॥

सोरठि महला ५ ॥ जा कै सिमरणि होए अनंदा बिनसै जनम मरण भै दुखी ॥ चारि पदारथ नव निधि पावहि बहुरि न त्रिसना भुखी ॥१॥ जा को नामु लैत तू सुखी ॥ सासि सासि धिआवहु ठाकुर कउ मन तन जीअरे मुखी ॥१॥रहाउ ॥ सांति पावहि होवहि मन सीतल अगनि न अंतरि धुखी ॥ गुर नानक कउ प्रभू दिखाइआ जलि थलि त्रिभवणि रुखी ॥२॥२॥३०॥

ਪੰਜਾਬੀ ਵਿੱਚ ਵਿਆਖਿਆ :- ਹੇ ਭਾਈ! ਜਿਸ ਪ੍ਰਭੂ ਦੇ ਸਿਮਰਨ ਨਾਲ ਤੂੰ ਖ਼ੁਸ਼ੀ-ਭਰਿਆ ਜੀਵਨ ਜੀਊ ਸਕਦਾ ਹੈਂ ਤੇਰੇ ਜਨਮ ਮਰਨ ਦੇ ਸਾਰੇ ਡਰ ਤੇ ਦੁੱਖ ਦੂਰ ਹੋ ਸਕਦੇ ਹਨ, ਤੂੰ (ਧਰਮ ਅਰਥ ਕਾਮ ਮੋਖ) ਚਾਰੇ ਪਦਾਰਥ ਤੇ ਦੁਨੀਆ ਦੇ ਨੌ ਹੀ ਖ਼ਜ਼ਾਨੇ ਹਾਸਲ ਕਰ ਸਕਦਾ ਹੈਂ, (ਜਿਸ ਦੇ ਸਿਮਰਨ ਨਾਲ) ਤੈਨੂੰ ਮਾਇਆ ਦੀ ਤ੍ਰੇਹ ਭੁੱਖ ਫਿਰ ਨਹੀਂ ਵਿਆਪੇਗੀ (ਉਸ ਦਾ ਸਿਮਰਨ ਹਰੇਕ ਸਾਹ ਦੇ ਨਾਲ ਕਰਦਾ ਰਹੁ) ।੧। ਹੇ ਜੀਵ! ਜਿਸ ਪਰਮਾਤਮਾ ਦਾ ਨਾਮ ਸਿਮਰਿਆਂ ਤੂੰ ਸੁਖੀ ਹੋ ਸਕਦਾ ਹੈਂ, ਉਸ ਪਾਲਣਹਾਰ ਪ੍ਰਭੂ ਨੂੰ ਤੂੰ ਆਪਣੇ ਮਨੋ ਤਨੋ ਮੂੰਹ ਨਾਲ ਹਰੇਕ ਸਾਹ ਦੇ ਨਾਲ ਸਿਮਰਿਆ ਕਰ ।੧।ਰਹਾਉ। (ਹੇ ਭਾਈ! ਸਿਮਰਨ ਦੀ ਬਰਕਤਿ ਨਾਲ) ਤੂੰ ਸ਼ਾਂਤੀ ਹਾਸਲ ਕਰ ਲਏਂਗਾ, ਤੂੰ ਅੰਤਰ-ਆਤਮੇ ਠੰਢਾ-ਠਾਰ ਹੋ ਜਾਏਂਗਾ, ਤੇਰੇ ਅੰਦਰ ਤ੍ਰਿਸ਼ਨਾ ਦੀ ਅੱਗ ਨਹੀਂ ਧੁਖੇਗੀ । ਹੇ ਭਾਈ! ਗੁਰੂ ਨੇ (ਮੈਨੂੰ) ਨਾਨਕ ਨੂੰ ਉਹ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਰੁੱਖਾਂ ਵਿਚ ਸਾਰੇ ਸੰਸਾਰ ਵਿਚ (ਵੱਸਦਾ) ਵਿਖਾ ਦਿੱਤਾ ਹੈ ।੨।੨।੩੦।

अर्थ: हे जीव ! जिस परमात्मा का नाम सिमरने से तूँ सुखी हो सकता हैं,उस पालनहार प्रभु को तूं अपने मन तन और मुँह के साथ हरेक श्वास के साथ सिमरा कर ।१। रहाऊ ।
हे भाई ! जिस प्रभु का सिमरन करने से तूं ख़ुशी भरा जीवन जी सकता हैं तेरे जन्म मरण के सारे डर और दुःख दूर हो सकते हैं,तूं(धर्म,अर्थ,काम,मोक्ष)चार पदार्थ और दुनिया के नौ खजाने प्राप्त कर सकता हैं,(जिस का सिमरन करने से)तेरी माया की तृष्णा,भूख खत्म हो जाएगी(उस का सिमरन हरेक श्वास के साथ करता रह)।१। (हे भाई ! सिमरन की बरकत से)तूं शांति हासिल कर लेगा, तुझे मानसिक शांति मिलेगी,तेरे अंदर तृष्णा की आग नहीं जलेगी । हे भाई ! गुरु ने (मुझे)नानक को वह परमात्मा पानी में,धरती में,वृक्षो में,सारे संसार में(बसता)दिखा दिया है ।२।२।३०।

English Translation : Sorat’h, Fifth Mahalla: Meditating on Him, one is in ecstasy; the pains of birth and death and fear are removed. The four cardinal blessings, and the nine treasures are received; you shall never feel hunger or thirst again. ||1|| Chanting His Name, you shall be at peace. With each and every breath, meditate on the Lord and Master, O my soul, with mind, body and mouth. ||1||Pause|| You shall find peace, and your mind shall be soothed and cooled; the fire of desire shall not burn within you. The Guru has revealed God to Nanak, in the three worlds, in the water, the earth and the woods. ||2||2||30||

www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Written by jugrajsidhu in 26 June 2024
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.