Sandhia Vele Da Hukamnama Sri Darbar Sahib, Amritsar, Date 15-08-2024 Ang 633


Sandhya Vele Da Hukamnama, Sri Darbar Sahib Amritsar Ang 633, 15-08-2024


ਸੋਰਠਿ ਮਹਲਾ ੯ ॥ ਰੇ ਨਰ ਇਹ ਸਾਚੀ ਜੀਅ ਧਾਰਿ ॥ ਸਗਲ ਜਗਤੁ ਹੈ ਜੈਸੇ ਸੁਪਨਾ ਬਿਨਸਤ ਲਗਤ ਨ ਬਾਰ ॥੧॥ ਰਹਾਉ ॥ ਬਾਰੂ ਭੀਤਿ ਬਨਾਈ ਰਚਿ ਪਚਿ ਰਹਤ ਨਹੀ ਦਿਨ ਚਾਰਿ ॥ ਤੈਸੇ ਹੀ ਇਹ ਸੁਖ ਮਾਇਆ ਕੇ ਉਰਝਿਓ ਕਹਾ ਗਵਾਰ ॥੧॥ ਅਜਹੂ ਸਮਝਿ ਕਛੁ ਬਿਗਰਿਓ ਨਾਹਿਨਿ ਭਜਿ ਲੇ ਨਾਮੁ ਮੁਰਾਰਿ ॥ ਕਹੁ ਨਾਨਕ ਨਿਜ ਮਤੁ ਸਾਧਨ ਕਉ ਭਾਖਿਓ ਤੋਹਿ ਪੁਕਾਰਿ ॥੨॥੮॥

ਵਿਆਖਿਆ: ਹੇ ਮਨੁੱਖ! ਆਪਣੇ ਦਿਲ ਵਿਚ ਇਹ ਪੱਕੀ ਗੱਲ ਟਿਕਾ ਲੈ, (ਕਿ) ਸਾਰਾ ਸੰਸਾਰ ਸੁਪਨੇ ਵਰਗਾ ਹੈ, (ਇਸ ਦੇ) ਨਾਸ ਹੁੰਦਿਆਂ ਚਿਰ ਨਹੀਂ ਲੱਗਦਾ।੧।ਰਹਾਉ। ਹੇ ਭਾਈ! ਜਿਵੇਂ ਕਿਸੇ ਨੇ) ਰੇਤ ਦੀ ਕੰਧ ਉਸਾਰ ਕੇ ਪੋਚ ਕੇ ਤਿਆਰ ਕੀਤੀ ਹੋਵੇ; ਪਰ ਉਹ ਕੰਧ ਚਾਰ ਦਿਨ ਭੀ (ਟਿਕੀ) ਨਹੀਂ ਰਹਿੰਦੀ। ਇਸ ਮਾਇਆ ਦੇ ਸੁਖ ਭੀ ਉਸ (ਰੇਤ ਦੀ ਕੰਧ) ਵਰਗੇ ਹੀ ਹਨ। ਹੇ ਮੂਰਖ! ਤੂੰ ਇਹਨਾਂ ਸੁਖਾਂ ਵਿਚ ਕਿਉਂ ਮਸਤ ਹੋ ਰਿਹਾ ਹੈਂ?।੧। ਹੇ ਭਾਈ! ਅਜੇ ਭੀ ਸਮਝ ਜਾ (ਅਜੇ) ਕੁਝ ਵਿਗੜਿਆ ਨਹੀਂ; ਤੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਹੇ ਨਾਨਕ! ਆਖ-(ਹੇ ਭਾਈ!) ਮੈਂ ਤੈਨੂੰ ਗੁਰਮੁਖਾਂ ਦਾ ਇਹ ਨਿਜੀ ਖ਼ਿਆਲ ਪੁਕਾਰ ਕੇ ਸੁਣਾ ਰਿਹਾ ਹਾਂ।੨।੮।

सोरठि महला ९ ॥ रे नर इह साची जीअ धारि ॥ सगल जगतु है जैसे सुपना बिनसत लगत न बार ॥१॥ रहाउ ॥ बारू भीति बनाई रचि पचि रहत नही दिन चारि ॥ तैसे ही इह सुख माइआ के उरझिओ कहा गवार ॥१॥ अजहू समझि कछु बिगरिओ नाहिनि भजि ले नामु मुरारि ॥ कहु नानक निज मतु साधन कउ भाखिओ तोहि पुकारि ॥२॥८॥

अर्थ हिंदी: हे मनुष्य! अपने दिल में ये बात पक्की तरह टिका ले, (कि) सारा संसार सपने जैसा है, (इसके) नाश होने में देर नहीं लगती।1। रहाउ। हे भाई! (जैसे किसी ने) रेत की दीवार खड़ी करके पोच के तैयार की हो, पर वह दीवार चार दिन भी (टिकी) नहीं रहती। इस माया के सुख भी उस (रेत की दीवार) जैसे ही हैं। हे मूर्ख! तू इन सुखों में क्यों मस्त हो रहा है?।1।हे भाई! अभी भी समझ जा (अभी) कुछ नहीं बिगड़ा; और परमात्मा का नाम सिमरा कर। हे नानक! कह– (हे भाई!) मैं तुझे गुरमुखों का यह निजी ख्याल पुकार के सुना रहा हूँ।2।8।

O man, hold this for certain in thy mind.As the whole world is like a dream, in its destruction, there shall be no delay. Pause.As a wall of sand, built and plastered with care, lasts not even for four days,Likewise are the pleasure of mammon. Why art thou entangled in them. O ignorant man?This very day come to thy senses. No harm is yet done. So utter thou the Name of the Lord, the Enemy of pride.Says Nanak, with a vies to chasten thy soul, I have loudly proclaimed it to thee, O man ॥2॥8॥

www.facebook.com/dailyhukamnama
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ

Written by jugrajsidhu in 15 August 2024
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.