Sandhia Vele Da Hukamnama Sri Darbar Sahib, Amritsar, Date 26-08-2024 Ang 624


Sandhya vele da Hukamnana, Sri Darbar Sahib, Amritsar
Ang-624, 26-08-2024


ਰਾਗੁ ਸੋਰਠਿ ਮਹਲਾ ੫ ॥ ਦਹ ਦਿਸ ਛਤ੍ਰ ਮੇਘ ਘਟਾ ਘਟ ਦਾਮਨਿ ਚਮਕਿ ਡਰਾਇਓ ॥ ਸੇਜ ਇਕੇਲੀ ਨੀਦ ਨਹੁ ਨੈਨਹ ਪਿਰੁ ਪਰਦੇਸਿ ਸਿਧਾਇਓ ॥੧॥ ਹੁਣਿ ਨਹੀ ਸੰਦੇਸਰੋ ਮਾਇਓ ॥ ਏਕ ਕੋਸਰੋ ਸਿਧਿ ਕਰਤ ਲਾਲੁ ਤਬ ਚਤੁਰ ਪਾਤਰੋ ਆਇਓ ॥ ਰਹਾਉ ॥ ਕਿਉ ਬਿਸਰੈ ਇਹੁ ਲਾਲੁ ਪਿਆਰੋ ਸਰਬ ਗੁਣਾ ਸੁਖਦਾਇਓ ॥ ਮੰਦਰਿ ਚਰਿ ਕੈ ਪੰਥੁ ਨਿਹਾਰਉ ਨੈਨ ਨੀਰਿ ਭਰਿ ਆਇਓ ॥੨॥ ਹਉ ਹਉ ਭੀਤਿ ਭਇਓ ਹੈ ਬੀਚੋ ਸੁਨਤ ਦੇਸਿ ਨਿਕਟਾਇਓ ॥ ਭਾਂਭੀਰੀ ਕੇ ਪਾਤ ਪਰਦੋ ਬਿਨੁ ਪੇਖੇ ਦੂਰਾਇਓ ॥੩॥ ਭਇਓ ਕਿਰਪਾਲੁ ਸਰਬ ਕੋ ਠਾਕੁਰੁ ਸਗਰੋ ਦੂਖੁ ਮਿਟਾਇਓ ॥ ਕਹੁ ਨਾਨਕ ਹਉਮੈ ਭੀਤਿ ਗੁਰਿ ਖੋਈ ਤਉ ਦਇਆਰੁ ਬੀਠਲੋ ਪਾਇਓ ॥੪॥ ਸਭੁ ਰਹਿਓ ਅੰਦੇਸਰੋ ਮਾਇਓ ॥ ਜੋ ਚਾਹਤ ਸੋ ਗੁਰੂ ਮਿਲਾਇਓ ॥ ਸਰਬ ਗੁਨਾ ਨਿਧਿ ਰਾਇਓ ॥ ਰਹਾਉ ਦੂਜਾ ॥੧੧॥੬੧॥

ਅਰਥ: (ਜਦੋਂ) ਬੱਦਲਾਂ ਦੀਆਂ ਘਟਾਂ ਹੀ ਘਟਾਂ ਛਤਰੀ ਵਾਂਗ ਦਸੀਂ ਪਾਸੀਂ (ਪਸਰੀਆਂ ਹੁੰਦੀਆਂ ਹਨ) , ਬਿਜਲੀ ਚਮਕ ਚਮਕ ਕੇ ਡਰਾਂਦੀ ਹੈ, (ਜਿਸ ਇਸਤ੍ਰੀ ਦਾ) ਪਤੀ ਪਰਦੇਸ ਵਿਚ ਗਿਆ ਹੁੰਦਾ ਹੈ, (ਉਸ ਦੀ) ਸੇਜ (ਪਤੀ ਤੋਂ ਬਿਨਾ) ਸੁੰਞੀ ਹੁੰਦੀ ਹੈ, (ਉਸ ਦੀਆਂ) ਅੱਖਾਂ ਵਿਚ ਨੀਂਦ ਨਹੀਂ ਆਉਂਦੀ।੧।
(ਪਤੀ ਤੋਂ ਵਿਛੁੜ ਕੇ ਘਬਰਾਈ ਹੋਈ ਉਹ ਆਖਦੀ ਹੈ-) ਹੇ ਮਾਂ! ਹੁਣ ਤਾਂ (ਪਤੀ ਵਲੋਂ) ਕੋਈ ਸਨੇਹਾ ਭੀ ਨਹੀਂ ਆਉਂਦਾ। (ਪਹਿਲਾਂ ਜਦੋਂ ਕਦੇ ਘਰੋਂ ਜਾ ਕੇ ਪਤੀ) ਇਕ ਕੋਹ ਪੈਂਡਾ ਹੀ ਕਰਦਾ ਸੀ ਤਦੋਂ (ਉਸ ਦੀਆਂ) ਚਾਰ ਚਿੱਠੀਆਂ ਆ ਜਾਂਦੀਆਂ ਸਨ।ਰਹਾਉ। ਹੇ ਮਾਂ! ਮੈਨੂੰ ਭੀ ਇਹ ਸੋਹਣਾ ਪਿਆਰਾ ਲਾਲ (ਪ੍ਰਭੂ) ਕਿਵੇਂ ਭੁੱਲ ਸਕਦਾ ਹੈ? ਇਹ ਤਾਂ ਸਾਰੇ ਗੁਣਾਂ ਦਾ ਮਾਲਕ ਹੈ, ਸਾਰੇ ਸੁਖ ਦੇਣ ਵਾਲਾ ਹੈ। ਮੈਂ ਭੀ (ਵਿਛੁੜੀ ਨਾਰ ਵਾਂਗ) ਕੋਠੇ ਉੱਤੇ ਚੜ੍ਹ ਕੇ (ਪਤੀ ਦਾ) ਰਾਹ ਤੱਕਦੀ ਹਾਂ, (ਮੇਰੀਆਂ ਭੀ) ਅੱਖਾਂ (ਵੈਰਾਗ-) ਨੀਰ ਨਾਲ ਭਰ ਆਈਆਂ ਹਨ।੨। ਹੇ ਮਾਂ! ਮੈਂ ਸੁਣਦੀ ਤਾਂ ਇਹ ਹਾਂ, ਕਿ (ਉਹ ਪਤੀ ਪ੍ਰਭੂ) ਮੇਰੇ ਹਿਰਦੇ-ਦੇਸ ਵਿਚ ਮੇਰੇ ਨੇੜੇ ਹੀ ਵੱਸਦਾ ਹੈ, ਪਰ (ਮੇਰੇ ਤੇ ਉਸ ਦੇ) ਵਿਚਕਾਰ ਮੇਰੀ ਹਉਮੈ ਦੀ ਕੰਧ ਖੜੀ ਹੋ ਗਈ ਹੈ, (ਕਹਿੰਦੇ ਹਨ) ਭੰਭੀਰੀ ਦੇ ਖੰਭ ਵਾਂਗ (ਬੜਾ ਬਰੀਕ) ਪਰਦਾ (ਮੇਰੇ ਤੇ ਉਸ ਪਤੀ ਦੇ ਵਿਚਕਾਰ ਹੈ) , ਪਰ ਉਸ ਦਾ ਦਰਸ਼ਨ ਕਰਨ ਤੋਂ ਬਿਨਾ ਉਹ ਕਿਤੇ ਦੂਰ ਵੱਸਦਾ ਜਾਪਦਾ ਹੈ।੩। ਹੇ ਮਾਂ! ਜਿਸ ਸੁਭਾਗਣ ਉਤੇ ਸਭ ਜੀਵਾਂ ਦਾ ਮਾਲਕ ਦਇਆਵਾਨ ਹੁੰਦਾ ਹੈ, ਉਸ ਦਾ ਉਹ ਸਾਰਾ (ਵਿਛੋੜੇ ਦਾ) ਦੁੱਖ ਦੂਰ ਕਰ ਦੇਂਦਾ ਹੈ। ਹੇ ਨਾਨਕ! ਆਖ-ਜਦੋਂ ਗੁਰੂ ਨੇ (ਜੀਵ-ਇਸਤ੍ਰੀ ਦੇ ਅੰਦਰੋਂ) ਹਉਮੈ ਦੀ ਕੰਧ ਢਾਹ ਦਿੱਤੀ, ਤਦੋਂ ਉਸ ਨੇ ਮਾਇਆ-ਰਹਿਤ ਦਇਆਲ (ਪ੍ਰਭੂ-ਪਤੀ) ਨੂੰ (ਆਪਣੇ ਅੰਦਰ ਹੀ) ਲੱਭ ਲਿਆ।੪। ਹੇ ਮਾਂ! ਪ੍ਰਭੂ-ਪਾਤਿਸ਼ਾਹ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ। ਜਿਸ ਜੀਵ-ਇਸਤ੍ਰੀ ਨੂੰ ਗੁਰੂ ਨੇ ਉਹ ਮਿਲਾ ਦਿੱਤਾ, ਜਿਸ ਦੀ ਉਸ ਨੂੰ ਤਾਂਘ ਲੱਗ ਰਹੀ ਸੀ, ਉਸ ਦਾ ਸਾਰਾ ਚਿੰਤਾ-ਫ਼ਿਕਰ ਮੁੱਕ ਜਾਂਦਾ ਹੈ।ਰਹਾਉ ਦੂਜਾ।੧੧।੬੧।

रागु सोरठि महला ५ ॥ दह दिस छत्र मेघ घटा घट दामनि चमकि डराइओ ॥ सेज इकेली नीद नहु नैनह पिरु परदेसि सिधाइओ ॥१॥ हुणि नही संदेसरो माइओ ॥ एक कोसरो सिधि करत लालु तब चतुर पातरो आइओ ॥ रहाउ ॥ किउ बिसरै इहु लालु पिआरो सरब गुणा सुखदाइओ ॥ मंदरि चरि कै पंथु निहारउ नैन नीरि भरि आइओ ॥२॥ हउ हउ भीति भइओ है बीचो सुनत देसि निकटाइओ ॥ भांभीरी के पात परदो बिनु पेखे दूराइओ ॥३॥ भइओ किरपालु सरब को ठाकुरु सगरो दूखु मिटाइओ ॥ कहु नानक हउमै भीति गुरि खोई तउ दइआरु बीठलो पाइओ ॥४॥ सभु रहिओ अंदेसरो माइओ ॥ जो चाहत सो गुरू मिलाइओ ॥ सरब गुना निधि राइओ ॥ रहाउ दूजा ॥११॥६१॥

अर्थ: (जब) बादलों की घन घोर घटाएं दसों दिशाओं में (पसरी होती हैं), बिजली चमक-चमक के डराती है, (जिस स्त्री का) पति परदेस गया होता है, (उसकी) सेज (पति के बिना) सूनी होती है, (उसकी) आँखों में नींद नहीं आती।1। (पति से विछुड़ के घबराई हुई वह कहती है–) हे माँ! अब तो (पति की ओर से) कोई संदेशा भी नहीं आता। (पहले जब कभी घर से जा के पति) एक कोस रास्ता ही तय करता था तब (उसकी) चार चिठियां आ जाती थीं। रहाउ। हे माँ! मुझे भी ये सुंदर प्यारा लाल (प्रभू) कैसे भूल सकता है? ये तो सारे गुणों का मालिक है, सारे सुख देने वाला है। मैं भी (विछुड़ी नारी की तरह) कोठे के ऊपर चढ़ के (पति का) राह ताकती हूँ, (मेरी भी) आँखें (वैराग-) नीर से भर आती हैं।2। हे माँ! मैं सुनती तो ये हूँ, कि (वह पति प्रभू) मेरे हृदय देस में मेरे नजदीक ही बसता है, पर (मेरे और उसके) बीच में मेरी अहंकार की दीवार खड़ी हो गई है, (कहते हैं) भंभीरी के पंखों की तरह (बड़ा बारीक) पर्दा (मेरे और उस पति के बीच में), पर उसके दर्शन किए बिना वह कहीं दूर प्रतीत होता है।3। हे माँ! जिस सौभाग्यवती पर सब जीवों का मालिक दयावान होता है, उसका वह सारा (विछोड़े का) दुख दूर कर देता है। हे नानक! कह– जब गुरू ने (जीव स्त्री के अंदर से) अहंकार की दीवार गिरा दी, तब उसने माया-रहित दयालु (प्रभू-पति) को (अपने अंदर ही) पा लिया।4। हे माँ! प्रभू-पातशाह सारे गुणों का खजाना है। जिस जीव-स्त्री को गुरू ने वह मिला दिया, जिसकी उसे चाहत थी, उसकी सारी चिंता-फिक्र खत्म हो जाती है। रहाउ दूजा।11।61।

Sorat’h, Fifth Mehl: In the ten directions, the clouds cover the sky like a canopy; through the dark clouds, lightning flashes, and I am terrified. My bed is empty, and my eyes are sleepless; my Husband Lord has gone far away. ||1|| Now, I receive no messages from Him, O mother! When my Beloved used to go even a mile away, He would send me four letters. ||Pause|| How could I forget this Dear Beloved of mine? He is the Giver of peace, and all virtues. Ascending to His Mansion, I gaze upon His path, and my eyes are filled with tears. ||2|| The wall of egotism and pride separates us, but I can hear Him nearby. There is a veil between us, like the wings of a butterfly; without being able to see Him, He seems so far away. ||3|| The Lord and Master of all has become merciful; He has dispelled all my sufferings. Says Nanak, when the Guru tore down the wall of egotism, then, I found my Merciful Lord and Master. ||4|| All my fears have been dispelled, O mother! Whoever I seek, the Guru leads me to find. The Lord, our King, is the treasure of all virtue. ||Second. Pause||11||61||

www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 26 August 2024
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.