Sandhya vele da Hukamnana Sri Darbar Sahib, Sri Amritsar
Ang 629, 27-Sep-2024
ਸੋਰਠਿ ਮਹਲਾ ੫ ॥ ਆਗੈ ਸੁਖੁ ਮੇਰੇ ਮੀਤਾ ॥ ਪਾਛੇ ਆਨਦੁ ਪ੍ਰਭਿ ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਰਿ ਡੋਲਤ ਕਤਹੂ ਨਾਹੀ ॥੧॥ ਸਾਚੇ ਸਾਹਿਬ ਸਿਉ ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥ ਸਭ ਜੀਅ ਤੇਰੇ ਦਇਆਲਾ ॥ ਅਪਨੇ ਭਗਤ ਕਰਹਿ ਪ੍ਰਤਿਪਾਲਾ ॥ ਅਚਰਜੁ ਤੇਰੀ ਵਡਿਆਈ ॥ਨਿਤ ਨਾਨਕ ਨਾਮੁ ਧਿਆਈ ॥੨॥੨੩॥੮੭॥
ਹੇ ਭਾਈ! ਜਿਸ ਮਨੁੱਖ ਦਾ ਮਨ ਸਦਾ ਕਾਇਮ ਰਹਿਣ ਵਾਲੇ ਮਾਲਕ (ਦੇ ਨਾਮ) ਨਾਲ ਪਤੀਜ ਜਾਂਦਾ ਹੈ, ਉਹ ਮਨੁੱਖ ਉਸ ਮਾਲਕ-ਪ੍ਰਭੂ ਨੂੰ ਸਭ ਵਿਚ ਇਕ-ਰਸ ਵੱਸਦਾ ਪਛਾਣ ਲੈਂਦਾ ਹੈ।੧।ਰਹਾਉ। ਹੇ ਮੇਰੇ ਮਿੱਤਰ! ਜਿਸ ਮਨੁੱਖ ਦੇ ਅਗਾਂਹ ਆਉਣ ਵਾਲੇ ਜੀਵਨ ਵਿਚ ਪ੍ਰਭੂ ਨੇ ਸੁਖ ਬਣਾ ਦਿੱਤਾ, ਜਿਸ ਦੇ ਬੀਤ ਚੁਕੇ ਜੀਵਨ ਵਿਚ ਭੀ ਪ੍ਰਭੂ ਨੇ ਆਨੰਦ ਬਣਾਈ ਰੱਖਿਆ, ਜਿਸ ਮਨੁੱਖ ਵਾਸਤੇ ਪਰਮੇਸਰ ਨੇ ਇਹੋ ਜਿਹੀ ਵਿਓਂਤ ਬਣਾ ਰੱਖੀ, ਉਹ ਮਨੁੱਖ (ਲੋਕ ਪਰਲੋਕ ਵਿਚ) ਕਿਤੇ ਭੀ ਡੋਲਦਾ ਨਹੀਂ।੧। ਹੇ ਦਇਆ ਦੇ ਘਰ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੂੰ ਆਪਣੇ ਭਗਤਾਂ ਦੀ ਰਖਵਾਲੀ ਆਪ ਹੀ ਕਰਦਾ ਹੈਂ।ਹੇ ਪ੍ਰਭੂ! ਤੂੰ ਅਸਚਰਜ-ਸਰੂਪ ਹੈਂ। ਤੇਰੀ ਬਖ਼ਸ਼ਸ਼ ਭੀ ਹੈਰਾਨ ਕਰ ਦੇਣ ਵਾਲੀ ਹੈ। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ, ਉਹ) ਸਦਾ ਉਸ ਦਾ ਨਾਮ ਸਿਮਰਦਾ ਰਹਿੰਦਾ ਹੈ।੨।੨੩।੮੭।
सोरठि महला ५ ॥ आगै सुखु मेरे मीता ॥ पाछे आनदु प्रभि कीता ॥ परमेसुरि बणत बणाई ॥ फिरि डोलत कतहू नाही ॥१॥ साचे साहिब सिउ मनु मानिआ ॥ हरि सरब निरंतरि जानिआ ॥१॥ रहाउ ॥ सभ जीअ तेरे दइआला ॥ अपने भगत करहि प्रतिपाला ॥ अचरजु तेरी वडिआई ॥ नित नानक नामु धिआई ॥२॥२३॥८७॥
हे भाई! जिस मनुष्य का मन सदा कायम रहने वाले मालिक (के नाम) से पतीज जाता है, वह मनुष्य उस मालिक प्रभू को सब में एक-रस बसता पहचान लेता है।1। रहाउ। हे मेरे मित्र! जिस मनुष्य के आगे आने वाले जीवन में प्रभू ने सुख बना दिया, जिसके बीत चुके जीवन में भी प्रभू ने आनंद बनाए रखा, जिस मनुष्य के लिए परमेश्वर ने ऐसी योजना बना रखी, वह मनुष्य (लोक-परलोक में) कहीं भी डोलता नहीं।1।
हे दया के घर प्रभू! सारे जीव तेरे पैदा किए हुए हैं, तू अपने भक्तों की रखवाली स्वयं ही करता है। हे प्रभू! तू आश्चर्य स्वरूप है। तेरी बख्शिश भी हैरान कर देने वाली है। हे नानक! (कह– जिस मनुष्य पर प्रभू बख्शिश करता है, वह) सदा उसका नाम सिमरता रहता है।2।23।87।
My friend, for me, hereafter peace,and hitherto happiness has been arranged by my Lord.The Lofty Lord has caused such arrangements, that my soul wobbles not any more, again.With the True Lord my mind is now, reconciled.I realise God within all. Pause.All the beings art Thine, O Merciful Master.Thou cherisheth Thine saints, O Lord. Marvellous is Thy grandeur.Nanak remembers ever the Lord’s Name ॥2॥23॥87॥
https://www.facebook.com/dailyhukamnama
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ