Sandhya Vele Da Hukamnama Sachkhand Sri Darbar Sahib Amritsar
Ang- 659, 10-10-2024
ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ੴ ਸਤਿਗੁਰ ਪ੍ਰਸਾਦਿ ॥ ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥ ਰਾਮ ਰਾਇ ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥ ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥ ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥ ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥ ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥
ਵਿਆਖਿਆ: ਹੇ ਸੋਹਣੇ ਰਾਮ! ਹੇ ਪ੍ਰਭੂ! ਜੇ ਤੂੰ ਹਕੀਮ ਬਣੇਂ ਤਾਂ ਤੂੰ ਆਪਣੇ ਸੰਤਾਂ ਨੂੰ (ਦੇਹ-ਅੱਧਿਆਸ ਤੋਂ) ਬਚਾ ਲੈਂਦਾ ਹੈਂ (ਭਾਵ, ਤੂੰ ਆਪ ਹੀ ਹਕੀਮ ਬਣ ਕੇ ਸੰਤਾਂ ਨੂੰ ਦੇਹ-ਅੱਧਿਆਸ ਤੋਂ ਬਚਾ ਲੈਂਦਾ ਹੈਂ) ।੧।ਰਹਾਉ। ਹੇ ਜੀਵ! ਬਿਰਧ ਅਵਸਥਾ ਵਿਚ ਕਮਜ਼ੋਰ ਹੋਣ ਕਰਕੇ) ਤੇਰੀਆਂ ਅੱਖਾਂ ਵਿਚੋਂ ਪਾਣੀ ਵਗ ਰਿਹਾ ਹੈ, ਤੇਰਾ ਸਰੀਰ ਲਿੱਸਾ ਹੋ ਗਿਆ ਹੈ, ਤੇਰੇ ਕੇਸ ਦੁੱਧ ਵਰਗੇ ਚਿੱਟੇ ਹੋ ਗਏ ਹਨ, ਤੇਰਾ ਗਲਾ (ਕਫ ਨਾਲ) ਰੁਕਣ ਕਰਕੇ ਬੋਲ ਨਹੀਂ ਸਕਦਾ; ਅਜੇ (ਭੀ) ਤੂੰ ਕੀਹ ਕਰ ਰਿਹਾ ਹੈਂ? (ਭਾਵ, ਹੁਣ ਭੀ ਤੂੰ ਪਰਮਾਤਮਾ ਨੂੰ ਕਿਉਂ ਯਾਦ ਨਹੀਂ ਕਰਦਾ? ਤੂੰ ਕਿਉਂ ਸਰੀਰ ਦੇ ਮੋਹ ਵਿਚ ਫਸਿਆ ਪਿਆ ਹੈਂ? ਤੂੰ ਕਿਉਂ ਦੇਹ-ਅੱਧਿਆਸ ਨਹੀਂ ਛੱਡਦਾ?) ।੧। ਹੇ ਪ੍ਰਾਣੀ! ਬਿਰਧ ਹੋਣ ਦੇ ਕਾਰਨ) ਤੇਰੇ ਸਿਰ ਵਿਚ ਪੀੜ ਟਿਕੀ ਰਹਿੰਦੀ ਹੈ, ਸਰੀਰ ਵਿਚ ਸੜਨ ਰਹਿੰਦੀ ਹੈ, ਕਲੇਜੇ ਵਿਚ ਦਰਦ ਉਠਦੀ ਹੈ (ਕਿਸ ਕਿਸ ਅੰਗ ਦਾ ਫ਼ਿਕਰ ਕਰੀਏ? ਸਾਰੇ ਹੀ ਜਿਸਮ ਵਿਚ ਬੁਢੇਪੇ ਦਾ) ਇੱਕ ਐਸਾ ਵੱਡਾ ਰੋਗ ਉੱਠ ਖਲੋਤਾ ਹੈ ਕਿ ਇਸ ਦਾ ਕੋਈ ਇਲਾਜ ਨਹੀਂ ਹੈ (ਫਿਰ ਭੀ ਇਸ ਸਰੀਰ ਨਾਲੋਂ ਤੇਰਾ ਮੋਹ ਨਹੀਂ ਮਿਟਦਾ) ।੨। (ਇਸ ਸਰੀਰਕ ਮੋਹ ਨੂੰ ਮਿਟਾਣ ਦਾ) ਇੱਕੋ ਹੀ ਸ੍ਰੇਸ਼ਟ ਇਲਾਜ ਜਗਤ ਵਿਚ ਹੈ, ਉਹ ਹੈ ਪ੍ਰਭੂ ਦਾ ਨਾਮ-ਰੂਪ ਅੰਮ੍ਰਿਤ, ਪਰਮਾਤਮਾ ਦਾ ਨਾਮ-ਰੂਪ ਨਿਰਮਲ ਜਲ। ਦਾਸ ਭੀਖਣ ਆਖਦਾ ਹੈ-(ਆਪਣੇ) ਗੁਰੂ ਦੀ ਕਿਰਪਾ ਨਾਲ ਮੈਂ ਇਹ ਨਾਮ ਜਪਣ ਦਾ ਰਸਤਾ ਲੱਭ ਲਿਆ ਹੈ, ਜਿਸ ਕਰਕੇ ਮੈਂ ਸਰੀਰਕ ਮੋਹ ਤੋਂ ਖ਼ਲਾਸੀ ਪਾ ਲਈ ਹੈ।੩।੧।
रागु सोरठि बाणी भगत भीखन की ੴ सतिगुर प्रसादि ॥ नैनहु नीरु बहै तनु खीना भए केस दुध वानी ॥ रूधा कंठु सबदु नही उचरै अब किआ करहि परानी ॥१॥ राम राइ होहि बैद बनवारी ॥ अपने संतह लेहु उबारी ॥१॥ रहाउ ॥ माथे पीर सरीरि जलनि है करक करेजे माही ॥ ऐसी बेदन उपजि खरी भई वा का अउखधु नाही ॥२॥ हरि का नामु अम्रित जलु निरमलु इहु अउखधु जगि सारा ॥ गुर परसादि कहै जनु भीखनु पावउ मोख दुआरा ॥३॥१॥
अर्थ: हे सुंदर राम! हे प्रभू! अगर तू हकीम बने तो तू अपने संतों को (देह अध्यास से) बचा लेता है (भाव, तू आप ही हकीम बन के संतों को देह-अध्यास से बचा लेता है)।1। रहाउ। हे जीव! (वृद्ध अवस्था में कमजोर होने के कारण) तेरी आँखों में पानी बह रहा है, तेरा शरीर क्षीण हो रहा है, तेरे केश दूध जैसे सफेद हो गए हैं, तेरा गला (कफ़ से) रुकने के कारण बोल नहीं सकता; अभी (भी) तू क्या कर रहा है? (भाव, अब भी तू परमात्मा को याद क्यों नहीं करता? तू क्यों शरीर के मोह में फंसा हुआ है? तू क्यों देह-अध्यास नहीं छोड़ता?)।1। हे प्राणी! (वृद्ध होने के कारण) तेरे सिर में पीड़ा टिकी रहती है, शरीर में जलन रहती है, कलेजे में दर्द उठती है (किस-किस अंग का फिक्र करें? सारे ही जिस्म में बुढ़ापे का) एक ऐसा बड़ा रोग उठ खड़ा हुआ है कि इसका कोई इलाज नहीं है (फिर भी इस शरीर से तेरा मोह नहीं मिटता)।2। (इस शारीरिक रोग को मिटाने का) एक ही श्रेष्ठ इलाज जगत में है, वह है प्रभू का नाम-रूपी निर्मल जल। दास भीखण कहता है– (अपने) गुरू की कृपा से मैंने इस नाम को जपने का रास्ता ढूँढ लिया है, जिसके कारण मैंने शारीरिक मोह से खलासी पा ली है।3।1।
Meaning: The water flows from mine eyes, my body has become weak and my hair have assumed the milk-colour.Mine throat is choked and cannot utter even a word, what can I, a mere mortal, do now?O Sovereign Lord, the Gardner of the world, be Thou my Physician,and save Thine saint. Pause. There is pain in my forehead, burning in my body and anguish in my heart. Such a disease, is grown in me, of which there is no medicine.The Name of God, the Immaculate Nectareous water, is the best medicine in the world.Says slave Bhikhan, by Guru’s grace, I have obtained, the door of salvation ॥3॥1॥
www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!