Sandhya Vele Da Hukamnama, Sri Darbar Sahib, Sri Amritsar
Ang- 709, Date 11-10-2024
ਸਲੋਕ ॥ ਪਤਿਤ ਪੁਨੀਤ ਗੋਬਿੰਦਹ ਸਰਬ ਦੋਖ ਨਿਵਾਰਣਹ ॥ ਸਰਣਿ ਸੂਰ ਭਗਵਾਨਹ ਜਪੰਤਿ ਨਾਨਕ ਹਰਿ ਹਰਿ ਹਰੇ ॥੧॥ ਛਡਿਓ ਹਭੁ ਆਪੁ ਲਗੜੋ ਚਰਣਾ ਪਾਸਿ ॥ ਨਠੜੋ ਦੁਖ ਤਾਪੁ ਨਾਨਕ ਪ੍ਰਭੁ ਪੇਖੰਦਿਆ ॥੨॥ ਪਉੜੀ ॥ ਮੇਲਿ ਲੈਹੁ ਦਇਆਲ ਢਹਿ ਪਏ ਦੁਆਰਿਆ ॥ ਰਖਿ ਲੇਵਹੁ ਦੀਨ ਦਇਆਲ ਭ੍ਰਮਤ ਬਹੁ ਹਾਰਿਆ ॥ ਭਗਤਿ ਵਛਲੁ ਤੇਰਾ ਬਿਰਦੁ ਹਰਿ ਪਤਿਤ ਉਧਾਰਿਆ ॥ ਤੁਝ ਬਿਨੁ ਨਾਹੀ ਕੋਇ ਬਿਨਉ ਮੋਹਿ ਸਾਰਿਆ ॥ ਕਰੁ ਗਹਿ ਲੇਹੁ ਦਇਆਲ ਸਾਗਰ ਸੰਸਾਰਿਆ ॥੧੬॥
ਵਿਆਖਿਆ: ਗੋਬਿੰਦ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲਾ ਹੈ। (ਪਾਪੀਆਂ ਦੇ) ਸਾਰੇ ਐਬ ਦੂਰ ਕਰਨ ਵਾਲਾ ਹੈ। ਹੇ ਨਾਨਕ! ਜੋ ਮਨੁੱਖ ਉਸ ਪ੍ਰਭੂ ਨੂੰ ਜਪਦੇ ਹਨ, ਭਗਵਾਨ ਉਹਨਾਂ ਸਰਨ ਆਇਆਂ ਦੀ ਲਾਜ ਰੱਖਣ ਦੇ ਸਮਰੱਥ ਹੈ।੧। ਜਿਸ ਮਨੁੱਖ ਨੇ ਸਾਰਾ ਆਪਾ-ਭਾਵ ਮਿਟਾ ਦਿੱਤਾ, ਜੋ ਮਨੁੱਖ ਪ੍ਰਭੂ ਦੇ ਚਰਨਾਂ ਨਾਲ ਜੁੜਿਆ ਰਿਹਾ, ਹੇ ਨਾਨਕ! ਪ੍ਰਭੂ ਦਾ ਦੀਦਾਰ ਕਰਨ ਨਾਲ ਉਸ ਦੇ ਸਾਰੇ ਦੁੱਖ ਕਲੇਸ਼ ਨਾਸ ਹੋ ਜਾਂਦੇ ਹਨ।੨। ਹੇ ਦਿਆਲ! ਮੈਂ ਤੇਰੇ ਦਰ ਤੇ ਆ ਡਿੱਗਾ ਹਾਂ, ਮੈਨੂੰ (ਆਪਣੇ ਚਰਨਾਂ ਵਿਚ) ਜੋੜ ਲੈ। ਹੇ ਦੀਨਾਂ ਤੇ ਦਇਆ ਕਰਨ ਵਾਲੇ! ਮੈਨੂੰ ਰੱਖ ਲੈ, ਮੈਂ ਭਟਕਦਾ ਭਟਕਦਾ ਹੁਣ ਬੜਾ ਥੱਕ ਗਿਆ ਹਾਂ। ਭਗਤੀ ਨੂੰ ਪਿਆਰ ਕਰਨਾ ਤੇ ਡਿੱਗਿਆਂ ਨੂੰ ਬਚਾਉਣਾ-ਇਹ ਤੇਰਾ ਮੁੱਢ ਕਦੀਮਾਂ ਦਾ ਸੁਭਾਉ ਹੈ। ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਨਹੀਂ ਜੋ ਮੇਰੀ ਇਸ ਬੇਨਤੀ ਨੂੰ ਸਿਰੇ ਚਾੜ੍ਹ ਸਕੇ। ਹੇ ਦਿਆਲ! ਮੇਰਾ ਹੱਥ ਫੜ ਲੈ (ਤੇ ਮੈਨੂੰ) ਸੰਸਾਰ-ਸਮੁੰਦਰ ਵਿਚੋਂ (ਬਚਾ ਲੈ) ।੧੬।
सलोक ॥ पतित पुनीत गोबिंदह सरब दोख निवारणह ॥ सरणि सूर भगवानह जपंति नानक हरि हरि हरे ॥१॥ छडिओ हभु आपु लगड़ो चरणा पासि ॥ नठड़ो दुख तापु नानक प्रभु पेखंदिआ ॥२॥ पउड़ी ॥ मेलि लैहु दइआल ढहि पए दुआरिआ ॥ रखि लेवहु दीन दइआल भ्रमत बहु हारिआ ॥ भगति वछलु तेरा बिरदु हरि पतित उधारिआ ॥ तुझ बिनु नाही कोइ बिनउ मोहि सारिआ ॥ करु गहि लेहु दइआल सागर संसारिआ ॥१६॥
अर्थ: गोबिंद विकारियों को पवित्र करने वाला है। (पापियों के) सारे एैब दूर करने वाला है। हे नानक! जो मनुष्य उस प्रभू को जपते हैं, भगवान उन शरण आए हुओं की लाज रखने के समर्थ है।1। जिस मनुष्य ने सारा स्वै भाव मिटा दिया, जो मनुष्य प्रभू के चरणों के साथ जुड़ा रहा, हे नानक! प्रभू का दीदार करने से उसके सारे दुख-कलेश नाश हो जाते हैं।2। हे दयालु! मैं तेरे दर पर आ गिरा हूँ, मुझे (अपने चरणों में) जोड़ ले। हे दीनों पर दया करने वाले! मुझे रख ले, मैं भटकता-भटकता अब बहुत थक गया हूँ। भक्ति को प्यार करना और गिरे हुओं को बचाना- ये तेरा बिरद स्वभाव है। हे प्रभू! तेरे बिना और कोई नहीं जो मेरी इस विनती को सिरे चढ़ा सके। हे दयालु! मेरा हाथ पकड़ ले (और मुझे) संसार-समुंद्र में से बचा ले।16।
Meaning: The Lords of universe is the Purifier of sinners and the Dispeller of all the distresses. The Lord is worthy of giving refuge and Nanak repeats the Lord Master’s Name. Abandoning self-conceit altogether, I now cling to the Master’s feet. On beholding my Lord, troubles and sufferings have departed, O Nanak. Unite me with Thee, O my Merciful Master. I have fallen at Thine door. Safeguard me, O Merciful to the meek, wandering about, I have become very weary. It is Thy innate nature to love Thine saints and save the sinners, O Lord. Without Thee, is not another To Thee I make this supplication, O God. Take me by the hand, O Beneficent Lord and ferry me across the world ocean ॥16॥
https://www.facebook.com/dailyhukamnama
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ