Sandhia Vele Da Hukamnama Sri Darbar Sahib, Amritsar, Date 28-10-2024 Ang 695


Sachkhand Sri Harmandir Sahib, Amritsar ton aya Sandhiya wele da Hukamnama : 28-10-24 (ANG 695)


ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨ੍ੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥


ਧੰਨਾ ॥ ਹੇ ਪ੍ਰਿਥਵੀ ਦੇ ਪਾਲਣ ਵਾਲੇ ਪ੍ਰਭੂ! ਮੈਂ ਤੇਰੇ ਦਰ ਦਾ ਮੰਗਤਾ ਹਾਂ (ਮੇਰੀਆਂ ਲੋੜਾਂ ਪੂਰੀਆਂ ਕਰ); ਜੋ ਜੋ ਮਨੁੱਖ ਤੇਰੀ ਭਗਤੀ ਕਰਦੇ ਹਨ ਤੂੰ ਉਹਨਾਂ ਦੇ ਕੰਮ ਸਿਰੇ ਚਾੜ੍ਹਦਾ ਹੈਂ ।੧।ਰਹਾਉ। ਮੈਂ (ਤੇਰੇ ਦਰ ਤੋਂ) ਦਾਲ, ਆਟਾ ਤੇ ਘਿਉ ਮੰਗਦਾ ਹਾਂ, ਜੋ ਮੇਰੀ ਜਿੰਦ ਨੂੰ ਨਿੱਤ ਸੁਖੀ ਰੱਖੇ, ਜੁੱਤੀ ਤੇ ਸੋਹਣਾ ਕੱਪੜਾ ਭੀ ਮੰਗਦਾ ਹਾਂ, ਤੇ ਸੱਤਾਂ ਸੀਆਂ ਦਾ ਅੰਨ ਭੀ (ਤੈਥੋਂ ਹੀ) ਮੰਗਦਾ ਹਾਂ ।੧। ਹੇ ਗੋਪਾਲ! ਮੈਂ ਗਾਂ ਮਹਿੰ ਲਵੇਰੀ (ਭੀ) ਮੰਗਦਾ ਹਾਂ, ਤੇ ਇਕ ਚੰਗੀ ਅਰਬੀ ਘੋੜੀ ਭੀ ਚਾਹੀਦੀ ਹੈ । ਮੈਂ ਤੇਰਾ ਦਾਸ ਧੰਨਾ ਤੈਥੋਂ ਮੰਗ ਕੇ ਘਰ ਦੀ ਚੰਗੀ ਇਸਤ੍ਰੀ ਭੀ ਲੈਂਦਾ ਹਾਂ ।੨।੪।

धंना ॥ गोपाल तेरा आरता ॥ जो जन तुमरी भगति करंते तिन के काज सवारता ॥१॥ रहाउ ॥ दालि सीधा मागउ घीउ ॥ हमरा खुसी करै नित जीउ ॥ पन्हीआ छादनु नीका ॥ अनाजु मगउ सत सी का ॥१॥ गऊ भैस मगउ लावेरी ॥ इक ताजनि तुरी चंगेरी ॥ घर की गीहनि चंगी ॥ जनु धंना लेवै मंगी ॥२॥४॥

अर्थ: हे पृथ्वी को पालने वाले प्रभू! मैं तेरे दर का मंगता हूँ (मेरी जरूरतें पूरी कर); जो जो मनुष्य तेरी भक्ति करते हैं तू उनके काम सिरे चढ़ाता है।1। रहाउ। मैं (तेरे दर से) दाल, आटा और घी माँगता हूँ, जो मेरी जिंद को नित्य सुखी रखे, जूती व बढ़िया कपड़ा भी माँगता हूँ, और सात जोताई वाला अन्न भी (तुझी से) माँगता हूँ।1। हे गोपाल! मैं गाय भैंस लावेरी भी माँगता हूँ, और एक बढ़िया अरबी घोड़ी भी चाहिए। मैं तेरा दास धंना तुझसे माँग के घर की अच्छी स्त्री भी लेता हूँ।2।1।

Dhannaa. gopaal tayraa aartaa. jo jan tumree bhagat karantay tin kay kaaj savaarataa. ||1|| rahaa-o. daal seeDhaa maaga-o ghee-o. hamraa khusee karai nit jee-o. panHee-aa chhaadan neekaa. anaaj maga-o sat see kaa. ||1|| ga-oo bhais maga-o laavayree. ik taajan turee changayree. ghar kee geehan changee. jan Dhannaa layvai mangee. ||2||4||

Dhannaa: O Lord of the world, this is Your lamp-lit worship service. You are the Arranger of the affairs of those humble beings who perform Your devotional worship service. ||1||Pause|| Lentils, flour and ghee – these things, I beg of You. My mind shall ever be pleased. Shoes, fine clothes, and grain of seven kinds – I beg of You. ||1|| A milk cow, and a water buffalo, I beg of You, and a fine Turkestani horse. A good wife to care for my home – Your humble servant Dhanna begs for these things, Lord. ||2||4||

www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Written by jugrajsidhu in 28 October 2024
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.