Sandhia Vele Da Hukamnama Sri Darbar Sahib, Amritsar, Date 01-03-2025 Ang 661


Sandhya wele da Hukamnama Sachkhand Shri Darbar Sahib Amritsar

Ang-661, 01-03-2025


ਧਨਾਸਰੀ ਮਹਲਾ ੧ ॥ ਨਦਰਿ ਕਰੇ ਤਾ ਸਿਮਰਿਆ ਜਾਇ ॥ ਆਤਮਾ ਦ੍ਰਵੈ ਰਹੈ ਲਿਵ ਲਾਇ ॥ ਆਤਮਾ ਪਰਾਤਮਾ ਏਕੋ ਕਰੈ ॥ ਅੰਤਰ ਕੀ ਦੁਬਿਧਾ ਅੰਤਰਿ ਮਰੈ ॥੧॥ ਗੁਰ ਪਰਸਾਦੀ ਪਾਇਆ ਜਾਇ ॥ ਹਰਿ ਸਿਉ ਚਿਤੁ ਲਾਗੈ ਫਿਰਿ ਕਾਲੁ ਨ ਖਾਇ ॥੧॥ ਰਹਾਉ ॥ ਸਚਿ ਸਿਮਰਿਐ ਹੋਵੈ ਪਰਗਾਸੁ ॥ ਤਾ ਤੇ ਬਿਖਿਆ ਮਹਿ ਰਹੈ ਉਦਾਸੁ ॥ ਸਤਿਗੁਰ ਕੀ ਐਸੀ ਵਡਿਆਈ ॥ ਪੁਤ੍ਰ ਕਲਤ੍ਰ ਵਿਚੇ ਗਤਿ ਪਾਈ ॥੨॥ ਐਸੀ ਸੇਵਕੁ ਸੇਵਾ ਕਰੈ ॥ ਜਿਸ ਕਾ ਜੀਉ ਤਿਸੁ ਆਗੈ ਧਰੈ ॥ ਸਾਹਿਬ ਭਾਵੈ ਸੋ ਪਰਵਾਣੁ ॥ ਸੋ ਸੇਵਕੁ ਦਰਗਹ ਪਾਵੈ ਮਾਣੁ ॥੩॥ ਸਤਿਗੁਰ ਕੀ ਮੂਰਤਿ ਹਿਰਦੈ ਵਸਾਏ ॥ ਜੋ ਇਛੈ ਸੋਈ ਫਲੁ ਪਾਏ ॥ ਸਾਚਾ ਸਾਹਿਬੁ ਕਿਰਪਾ ਕਰੈ ॥ ਸੋ ਸੇਵਕੁ ਜਮ ਤੇ ਕੈਸਾ ਡਰੈ ॥੪॥ ਭਨਤਿ ਨਾਨਕੁ ਕਰੇ ਵੀਚਾਰੁ ॥ ਸਾਚੀ ਬਾਣੀ ਸਿਉ ਧਰੇ ਪਿਆਰੁ ॥ ਤਾ ਕੋ ਪਾਵੈ ਮੋਖ ਦੁਆਰੁ ॥ ਜਪੁ ਤਪੁ ਸਭੁ ਇਹੁ ਸਬਦੁ ਹੈ ਸਾਰੁ ॥੫॥੨॥੪

ਅਰਥ: ਪਰਮਾਤਮਾ ਦਾ ਸਿਮਰਨ ਗੁਰੂ ਦੀ ਕਿਰਪਾ ਨਾਲ ਹਾਸਲ ਹੁੰਦਾ ਹੈ, ਤੇ, ਜਿਸ ਮਨੁੱਖ ਦਾ ਚਿੱਤ ਪਰਮਾਤਮਾ ਨਾਲ ਪਰਚ ਜਾਂਦਾ ਹੈ ਉਸ ਨੂੰ ਮੁੜ ਮੌਤ ਦਾ ਡਰ ਨਹੀਂ ਪੋਂਹਦਾ।੧।ਰਹਾਉ। ਪ੍ਰਭੂ ਆਪ ਹੀ ਮੇਹਰ ਦੀ ਨਜ਼ਰ ਕਰੇ ਤਾਂ (ਗੁਰੂ ਦੀ ਰਾਹੀਂ) ਉਸ ਦਾ ਸਿਮਰਨ ਕੀਤਾ ਜਾ ਸਕਦਾ ਹੈ। (ਜੋ ਮਨੁੱਖ ਸਿਮਰਦਾ ਹੈ ਉਸ ਦਾ) ਆਤਮਾ (ਦੂਜਿਆਂ ਦੇ ਦੁੱਖ ਵੇਖ ਕੇ) ਨਰਮ ਹੁੰਦਾ ਹੈ (ਕਠੋਰਤਾ ਮੁੱਕ ਜਾਣ ਕਰਕੇ) ਉਹ ਪ੍ਰਭੂ ਵਿਚ ਸੁਰਤਿ ਜੋੜੀ ਰੱਖਦਾ ਹੈ। ਉਹ ਮਨੁੱਖ ਆਪਣੇ ਆਪੇ ਤੇ ਦੂਜਿਆਂ ਦੇ ਆਪੇ ਨੂੰ ਇਕੋ ਜਿਹਾ ਸਮਝਦਾ ਹੈ, ਉਸ ਦੇ ਅੰਦਰ ਦੀ ਮੇਰ-ਤੇਰ ਅੰਦਰ ਹੀ ਮਿਟ ਜਾਂਦੀ ਹੈ।੧। ਜੇ ਸਦਾ-ਥਿਰ ਪ੍ਰਭੂ ਨੂੰ ਸਿਮਰਿਆ ਜਾਏ ਤਾਂ ਸਹੀ ਜੀਵਨ ਦੀ ਸੂਝ ਪੈ ਜਾਂਦੀ ਹੈ, ਉਸ ‘ਪਰਗਾਸ’ ਦੀ ਰਾਹੀਂ ਮਾਇਆ ਵਿਚ ਵਰਤਦਾ ਹੋਇਆ ਭੀ ਨਿਰਲੇਪ ਰਹਿੰਦਾ ਹੈ। ਗੁਰੂ ਦੀ ਸਰਨ ਪੈਣ ਵਿਚ ਅਜੇਹੀ ਖ਼ੂਬੀ ਹੈ ਕਿ ਪੁਤ੍ਰ ਇਸਤ੍ਰੀ (ਆਦਿਕ ਪਰਵਾਰ) ਵਿਚ ਹੀ ਰਹਿੰਦਿਆਂ ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਜਾਂਦੀ ਹੈ।੨। ਸੇਵਕ ਉਹ ਹੈ ਜੋ (ਮਾਲਕ ਦੀ) ਇਹੋ ਜਿਹੀ ਸੇਵਾ ਕਰੇ ਕਿ ਜਿਸ ਮਾਲਕ ਦੀ ਦਿੱਤੀ ਹੋਈ ਜਿੰਦ ਹੈ ਉਸੇ ਦੇ ਅੱਗੇ ਇਸ ਨੂੰ ਭੇਟਾ ਦੇ ਦੇਵੇ। ਅਜੇਹਾ ਸੇਵਕ ਮਾਲਕ ਨੂੰ ਪਸੰਦ ਆ ਜਾਂਦਾ ਹੈ, (ਮਾਲਕ ਦੇ ਘਰ ਵਿਚ) ਕਬੂਲ ਪੈ ਜਾਂਦਾ ਹੈ, ਉਸ ਦੀ ਹਜ਼ੂਰੀ ਵਿਚ ਆਦਰ-ਸਤਕਾਰ ਪਾਂਦਾ ਹੈ।੩। ਜੇਹੜਾ ਸੇਵਕ ਆਪਣੇ ਸਤਿਗੁਰੂ ਦੇ ਆਤਮਕ-ਸਰੂਪ (ਸ਼ਬਦ) ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, ਉਹ ਗੁਰੂ ਦੇ ਦਰ ਤੋਂ ਮਨ-ਇੱਛਤ ਫਲ ਹਾਸਲ ਕਰਦਾ ਹੈ, ਸਦਾ-ਥਿਰ ਰਹਿਣ ਵਾਲਾ ਮਾਲਕ-ਪ੍ਰਭੂ ਉਸ ਉਤੇ (ਇਤਨੀ) ਮੇਹਰ ਕਰਦਾ ਹੈ ਕਿ ਉਸ ਨੂੰ ਮੌਤ ਦਾ ਭੀ ਕੋਈ ਡਰ ਨਹੀਂ ਰਹਿ ਜਾਂਦਾ।੪। ਨਾਨਕ ਆਖਦਾ ਹੈ-ਜਦੋਂ ਮਨੁੱਖ (ਗੁਰੂ ਦੇ ਸ਼ਬਦ ਦੀ) ਵਿਚਾਰ ਕਰਦਾ ਹੈ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਇਸ ਗੁਰ-ਬਾਣੀ ਨਾਲ ਪਿਆਰ ਪਾਂਦਾ ਹੈ, ਤਦੋਂ ਉਹ (ਮਾਇਆ ਦੇ ਮੋਹ ਤੋਂ) ਖ਼ਲਾਸੀ ਦਾ ਦਰਵਾਜ਼ਾ ਲੱਭ ਲੈਂਦਾ ਹੈ। (ਸਿਫ਼ਤਿ-ਸਾਲਾਹ ਵਾਲਾ ਇਹ) ਸ੍ਰੇਸ਼ਟ ਗੁਰ-ਸ਼ਬਦ ਹੀ ਅਸਲ ਜਪ ਹੈ ਅਸਲ ਤਪ ਹੈ।੫।੨।੪।

धनासरी महला १ ॥ नदरि करे ता सिमरिआ जाइ ॥ आतमा द्रवै रहै लिव लाइ ॥ आतमा परातमा एको करै ॥ अंतर की दुबिधा अंतरि मरै ॥१॥ गुर परसादी पाइआ जाइ ॥ हरि सिउ चितु लागै फिरि कालु न खाइ ॥१॥ रहाउ ॥ सचि सिमरिऐ होवै परगासु ॥ ता ते बिखिआ महि रहै उदासु ॥ सतिगुर की ऐसी वडिआई ॥ पुत्र कलत्र विचे गति पाई ॥२॥ ऐसी सेवकु सेवा करै ॥ जिस का जीउ तिसु आगै धरै ॥ साहिब भावै सो परवाणु ॥ सो सेवकु दरगह पावै माणु ॥३॥ सतिगुर की मूरति हिरदै वसाए ॥ जो इछै सोई फलु पाए ॥ साचा साहिबु किरपा करै ॥ सो सेवकु जम ते कैसा डरै ॥४॥ भनति नानकु करे वीचारु ॥ साची बाणी सिउ धरे पिआरु ॥ ता को पावै मोख दुआरु ॥ जपु तपु सभु इहु सबदु है सारु ॥५॥२॥४॥

अर्थ: परमात्मा का सिमरन गुरू की कृपा से हासिल होता है, जिस मनुष्य का चिक्त परमात्मा से लग जाता है उसे दुबारा मौत का डर नहीं लगता।1। रहाउ। प्रभू खुद ही मेहर करे तो (गुरू के द्वारा) उसका सिमरन किया जा सकता है। (जो मनुष्य सिमरता है उसकी) आत्मा (दूसरों का दुख देख के) पिघलती है (कठोरता खत्म हो जाने के कारण) वह प्रभू में सुरति जोड़े रहता है। वह मनुष्य अपनी स्वै और दूसरों के स्वै को एक सा ही समझता है, उसके अंदर की मेर-तेर अंदर ही मिट जाती है।1। अगर सदा स्थिर प्रभू को सिमरा जाए तो सही जीवन की समझ पड़ जाती है, उस ‘प्रकाश’ से (वह) माया में विचरते हुए भी निर्लिप रहता है। गुरू की शरण पड़ने में ऐसी ख़ूबी है कि पुत्र-स्त्री (आदि परिवार) में ही रहते हुए उच्च आत्मिक अवस्था प्राप्त हो जाती है।2। सेवक वह है जो (मालिक की) इस तरह की सेवा करे कि जिस मालिक की दी हुई जिंद है उसी के आगे इसको भेट कर दे। ऐसा सेवक मालिक को पसंद आ जाता है, (मालिक के घर में) कबूल पड़ जाता है, उसकी हजूरी में आदर-सम्मान पाता है।3। जो सेवक अपने सतिगुरू के आत्मिक स्वरूप (शबद) को अपने हृदय में बसाता है, वह गुरू के दर से मन-इच्छित फल हासिल करता है, सदा स्थिर रहने वाला मालिक प्रभू उस पर (इतनी) मेहर करता है कि उसे मौत का भी डर नहीं रह जाता।4। नानक कहता है– जो मनुष्य (गुरू के शबद की) विचार करता है, सदा-स्थिर रहने वाले प्रभू की सिफत सालाह वाली इस गुरबाणी से प्यार पाता है, तब वह (माया के मोह से) निजात का रास्ता तलाश लेता है। (सिफत सालाह वाला ये) श्रेष्ठ गुर-शबद ही असल जप है असल तप है।5।2।4।

Dhanaasaree, First Mehl: If the Lord bestows His Glance of Grace, then one remembers Him in meditation. The soul is softened, and he remains absorbed in the Lord’s Love. His soul and the Supreme Soul become one. The duality of the inner mind is overcome. ||1|| By Guru’s Grace, God is found. One’s consciousness is attached to the Lord, and so Death does not devour him. ||1||Pause|| Remembering the True Lord in meditation, one is enlightened. Then, in the midst of Maya, he remains detached. Such is the Glory of the True Guru; in the midst of children and spouses, they attain emancipation. ||2|| Such is the service which the Lord’s servant performs, that he dedicates his soul to the Lord, to whom it belongs. One who is pleasing to the Lord and Master is acceptable. Such a servant obtains honor in the Court of the Lord. ||3|| He enshrines the image of the True Guru in his heart. He obtains the rewards which he desires. The True Lord and Master grants His Grace; how can such a servant be afraid of death? ||4|| Prays Nanak, practice contemplation, and enshrine love for the True Word of His Bani. Then, you shall find the Gate of Salvation. This Shabad is the most excellent of all chanting and austere meditations. ||5||2||4||

 

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Written by jugrajsidhu in 1 March 2025
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.