Sandhia Vele Da Hukamnama Sri Darbar Sahib, Amritsar, Date 20-03-2025 Ang 702


Sandhiya Vale da Hukamnama Sri Darbar Sahib Sri Amritsar
Ang 682, 20-03-25


ਜੈਤਸਰੀ ਮਹਲਾ ੫ ॥ ਮਨਿ ਤਨਿ ਬਸਿ ਰਹੇ ਮੇਰੇ ਪ੍ਰਾਨ ॥ ਕਰਿ ਕਿਰਪਾ ਸਾਧੂ ਸੰਗਿ ਭੇਟੇ ਪੂਰਨ ਪੁਰਖ ਸੁਜਾਨ ॥੧॥ ਰਹਾਉ ॥ ਪ੍ਰੇਮ ਠਗਉਰੀ ਜਿਨ ਕਉ ਪਾਈ ਤਿਨ ਰਸੁ ਪੀਅਉ ਭਾਰੀ ॥ ਤਾ ਕੀ ਕੀਮਤਿ ਕਹਣੁ ਨ ਜਾਈ ਕੁਦਰਤਿ ਕਵਨ ਹਮ੍ਹ੍ਹਾਰੀ ॥੧॥ ਲਾਇ ਲਏ ਲੜਿ ਦਾਸ ਜਨ ਅਪੁਨੇ ਉਧਰੇ ਉਧਰਨਹਾਰੇ ॥ ਪ੍ਰਭੁ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਓ ਨਾਨਕ ਸਰਣਿ ਦੁਆਰੇ ॥੨॥੭॥੧੧॥

ਅਰਥ: ਹੇ ਭਾਈ! ਮੇਰੇ ਪ੍ਰਾਣਾਂ ਦੇ ਆਸਰੇ ਪ੍ਰਭੂ ਜੀ ਹੁਣ ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਵੱਸ ਰਹੇ ਹਨ। ਉਹ ਸਰਬ-ਗੁਣ-ਭਰਪੂਰ, ਸਰਬ-ਵਿਆਪਕ, ਸਭ ਦੇ ਦਿਲਾਂ ਦੀ ਜਾਣਨ ਵਾਲੇ ਪ੍ਰਭੂ ਜੀ (ਆਪਣੀ) ਮੇਹਰ ਕਰ ਕੇ ਮੈਨੂੰ ਗੁਰੂ ਦੀ ਸੰਗਤਿ ਵਿਚ ਮਿਲ ਪਏ।੧।ਰਹਾਉ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ (ਗੁਰੂ ਪਾਸੋਂ ਪਰਮਾਤਮਾ ਦੇ) ਪਿਆਰ ਦੀ ਠੱਗ-ਬੂਟੀ ਲੱਭ ਪਈ, ਉਹਨਾਂ ਨਾਮ-ਜਲ ਰੱਜ ਰੱਜ ਕੇ ਪੀ ਲਿਆ। ਉਸ (ਨਾਮ-ਜਲ) ਦੀ ਕੀਮਤ ਦੱਸੀ ਨਹੀਂ ਜਾ ਸਕਦੀ। ਮੇਰੀ ਕੀਹ ਤਾਕਤ ਹੈ (ਕਿ ਮੈਂ ਉਸ ਨਾਮ-ਜਲ ਦਾ ਮੁੱਲ ਦੱਸ ਸਕਾਂ) ?।੧। ਹੇ ਨਾਨਕ! ਪ੍ਰਭੂ ਨੇ (ਸਦਾ) ਆਪਣੇ ਦਾਸ ਆਪਣੇ ਸੇਵਕ ਆਪਣੇ ਲੜ ਲਾ ਕੇ ਰੱਖੇ ਹਨ, (ਤੇ, ਇਸ ਤਰ੍ਹਾਂ) ਉਸ ਬਚਾਣ ਦੀ ਸਮਰਥਾ ਵਾਲੇ ਪ੍ਰਭੂ ਨੇ (ਸੇਵਕਾਂ ਨੂੰ ਸੰਸਾਰ ਦੇ ਵਿਕਾਰਾਂ ਤੋਂ ਸਦਾ) ਬਚਾਇਆ ਹੈ। ਪ੍ਰਭੂ ਦੇ ਦਰ ਤੇ ਆ ਕੇ, ਪ੍ਰਭੂ ਦੀ ਸਰਨ ਪੈ ਕੇ, ਸੇਵਕਾਂ ਨੇ ਪ੍ਰਭੂ ਨੂੰ ਸਦਾ ਸਦਾ ਸਿਮਰ ਕੇ (ਸਦਾ) ਆਤਮਕ ਆਨੰਦ ਮਾਣਿਆ ਹੈ।੨।੭।੧੧।

जैतसरी महला ५ ॥ मनि तनि बसि रहे मेरे प्रान ॥ करि किरपा साधू संगि भेटे पूरन पुरख सुजान ॥१॥ रहाउ॥ प्रेम ठगउरी जिन कउ पाई तिन रसु पीअउ भारी ॥ ता की कीमति कहणु न जाई कुदरति कवन हम्हारी ॥१॥ लाइ लए लड़ि दास जन अपुने उधरे उधरनहारे ॥ प्रभु सिमरि सिमरि सिमरि सुखु पाइओ नानक सरणि दुआरे ॥२॥७॥११॥

अर्थ: हे भाई! मेरे प्राणों के आसरे प्रभु जी मेरे मन में मेरे हृदय में बस रहे हैं। वह सर्व गुण समपन्न, सर्व व्यापक, सबके दिलों की जानने वाले प्रभु जी (अपनी) मेहर कर कि मुझे गुरु की संगति में मिल जाए।੧। रहाउ। हे भाई! जिस मनुष्यों को (गुरु से परमात्मा के) प्यार की ठग-बूटी मिल गई है, उन्होंने नाम-रस अघा-अघा के पी लिया। उस (नाम-जल) की कीमति बताई नहीं जा सकती। मेरी क्या ताकत है, (कि मैं उस नाम-जल का मूल्य बता सकूँ)?।੧। हे नानक! प्रभु ने (सदा) अपने दास अपने सेवक अपने साथ लगा लगा के रखे हैं, (और, इस तरह) उस बचाने की स्मर्था वाले प्रभु ने (सेवकों को संसार के विचारों से सदा के लिए) बचाया है। प्रभु के दर पर आ के, प्रभु की शरण पड़ कर, सेवकों ने प्रभु को सदा-सदा स्मरण करके (हमेशा) आत्मिक आनंद लिया है।੨।੭।੧੧।

JAITSREE, FIFTH MEHL: The Lord, my very breath of life, abides in my mind and body. Bless me with Your mercy, and unite me with the Saadh Sangat, the Company of the Holy, O perfect, all-knowing Lord God. || 1 || Pause || Those, unto whom You give the intoxicating herb of Your Love, drink in the supreme sublime essence. I cannot describe their value; what power do I have? || 1 || The Lord attaches His humble servants to the hem of His robe, and they swim across the world-ocean. Meditating, meditating, meditating in remembrance on God, peace is obtained; Nanak seeks the Sanctuary of Your Door. || 2 || 7 || 11 ||

www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ​ ॥
ਵਾਹਿਗੁਰੂ ਜੀ ਕੀ ਫਤਹਿ ॥

Written by jugrajsidhu in 20 March 2025
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.