Sandhia Vele Da Hukamnama Sri Darbar Sahib, Amritsar, Date 22-03-2025 Ang 675


SANDHIYA VELE DA HUKAMNAMA SRI DARBAR SAHIB SRI AMRITSAR

ANG 675, 22-03-2025


ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥ ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥ ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥ ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥

ਹੇ ਭਾਈ! ਪਰਮਾਤਮਾ ਅਨਾਥਾਂ ਦੇ ਦੁੱਖ ਦੂਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈ। ਉਹ ਪ੍ਰਭੂ (ਸੰਸਾਰ-ਸਮੁੰਦਰ ਤੋਂ ਪਾਰ) ਲੰਘਾਣ ਵਾਸਤੇ (ਮਾਨੋ) ਜਹਾਜ਼ ਹੈ, ਉਹ ਹਰੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, (ਉਸ ਦੀ ਸਰਨ ਪਿਆਂ ਕੋਈ) ਦੁੱਖ ਪੋਹ ਨਹੀਂ ਸਕਦਾ ॥੧॥ ਹੇ ਭਾਈ! ਗੁਰੂ ਦੀ ਸੰਗਤ ਵਿਚ (ਰਹਿ ਕੇ) ਪਰਮਾਤਮਾ ਦਾ ਨਾਮ ਜਪਿਆ ਕਰ। ਇਹਨਾਂ ਜਤਨਾਂ ਨਾਲ ਹੀ ਸੰਸਾਰ ਦੇ ਝੰਬੇਲਿਆਂ ਦੀ ਫਾਹੀ ਕੱਟ। (ਮੈਨੂੰ ਇਸ ਤੋਂ ਬਿਨਾ) ਹੋਰ ਕੋਈ ਜੁਗਤਿ ਨਹੀਂ ਸੁੱਝਦੀ ॥ ਰਹਾਉ॥ ਹੇ ਭਾਈ! ਜੇਹੜਾ ਦਇਆ-ਦਾ-ਘਰ ਸਰਬ-ਵਿਆਪਕ ਪ੍ਰਭੂ ਸਦਾ ਹੀ (ਜੀਵਾਂ ਦੇ ਸਿਰ ਉਤੇ ਰਾਖਾ) ਹੈ ਤੇ ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ। ਉਸੇ ਮਾਲਕ ਦਾ ਨਾਮ ਸਦਾ ਸਿਮਰਿਆ ਕਰ, ਉਸੇ ਹਰੀ ਦਾ ਨਾਮ ਜਪ ਕੇ ਆਪਣਾ ਜਨਮ-ਮਰਨ ਦਾ ਗੇੜ ਦੂਰ ਕਰ ॥੨॥ ਹੇ ਭਾਈ! ਵੇਦ ਸਿੰਮ੍ਰਿਤੀ ਸ਼ਾਸਤਰ (ਹਰੇਕ ਧਰਮ ਪੁਸਤਕ ਜਿਸ ਪਰਮਾਤਮਾ ਦਾ) ਜ਼ਿਕਰ ਕਰਦਾ ਹੈ, ਭਗਤ ਜਨ (ਭੀ ਜਿਸ ਪਰਮਾਤਮਾ ਦੇ ਗੁਣਾਂ ਦਾ) ਵਿਚਾਰ ਕਰਦੇ ਹਨ, ਸਾਧ ਸੰਗਤਿ ਵਿਚ (ਉਸ ਦਾ ਨਾਮ ਸਿਮਰ ਕੇ ਜਗਤ ਦੇ ਝੰਬੇਲਿਆਂ ਤੋਂ) ਖ਼ਲਾਸੀ ਮਿਲਦੀ ਹੈ, (ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ।੩। ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨ ਹੀ ਭਗਤਾਂ (ਦੇ ਆਤਮਕ ਜੀਵਨ) ਦਾ ਸਰਮਾਇਆ ਹੈ, ਪਰਮਾਤਮਾ ਦੀ ਓਟ ਹੀ ਉਹਨਾਂ ਦਾ ਬਲ ਹੈ, ਸਹਾਰਾ ਹੈ, ਸਦਾ ਕਾਇਮ ਰਹਿਣ ਵਾਲਾ ਆਸਰਾ ਹੈ।੪।੨।੨੦।

धनासरी महला ५ ॥ दीन दरद निवारि ठाकुर राखै जन की आपि ॥ तरण तारण हरि निधि दूखु न सकै बिआपि ॥१॥ साधू संगि भजहु गुपाल ॥ आन संजम किछु न सूझै इह जतन काटि कलि काल ॥ रहाउ ॥ आदि अंति दइआल पूरन तिसु बिना नही कोइ ॥ जनम मरण निवारि हरि जपि सिमरि सुआमी सोइ ॥२॥ बेद सिम्रिति कथै सासत भगत करहि बीचारु ॥ मुकति पाईऐ साधसंगति बिनसि जाइ अंधारु ॥३॥ चरन कमल अधारु जन का रासि पूंजी एक ॥ ताणु माणु दीबाणु साचा नानक की प्रभ टेक ॥४॥२॥२०॥

हे भाई ! परमात्मा अनाथों के दुख दूर करके अपने सेवको की लाज रखता है। वह प्रभु ( संसार -सुमंदर से पार ) करने के लिए ( मानों जहाज ) है, वह हरी सारे सुखों का खजाना है, ( उस की शरण पड़ने से) दुःख लग नहीं सकता ॥੧॥ हे भाई! गुरु की संगत में रह कर परमात्मा का नाम जपा कर। इन्ही यत्नो से ही संसार के झंझटों से छुटकारा प्राप्त कर। (मुझे इस के बिना कोई और युगती नहीं सूझती॥रहाउ॥ हे भाई! जो दया का घर सर्ब व्यापक प्रभु सदा ही (जीवों के सर पर राखा) है और उस के बिना (उस जैसा) और कोई नहीं। उसी मालिक का नाम सदा सुमिरा कर, उसी हरी का नाम जप कर अपना जन्म मरन का चक्र दूर कर॥2॥ हे भाई! वेद-स्मृति-शास्त्र (हरेक धर्म पुस्तक जिस परमात्मा का) वर्णन करती है, भक्त जन (भी जिस परमात्मा के गुणों के) विचार करते हैं, साधु-संगत में (उसका नाम स्मरण करके जगत के झमेलों से) निजात मिलती है, (माया के मोह के) अंधेरे दूर हो जाते हैं।3।हे नानक! (कह: हे भाई!) परमात्मा के सुंदर चरण ही भक्तों (के आत्मिक जीवन) की राशि-पूंजी है, परमात्मा की ओट ही उनका बल है, सहारा है, सदा कायम रहने वाला आसरा है।4।2।20।

Dhanaasaree, Fifth Mehl: The Lord and Master destroys the pain of the poor; He preserves and protects the honor of His servants The Lord is the ship to carry us across; He is the treasure of virtue – pain cannot touch Him. ||1|| In the Saadh Sangat, the Company of the Holy, meditate, vibrate upon the Lord of the world. I cannot think of any other way; make this effort, and make it in this Dark Age of Kali Yuga. ||Pause|| In the beginning, and in the end, there is none other than the perfect, merciful Lord. The cycle of birth and death is ended, chanting the Lord’s Name, and remembering the Lord Master in meditation. ||2|| The Vedas, the Simritees, the Shaastras and the Lord’s devotees contemplate Him; liberation is attained in the Saadh Sangat, the Company of the Holy, and the darkness of ignorance is dispelled. || 3 || The lotus feet of the Lord are the support of His humble servants. They are his only capital and investment. The True Lord is Nanak’s strength, honor and support; He alone is his protection. || 4 || 2 || 20 ||  

https://m.facebook.com/dailyhukamnama/

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 22 March 2025
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.