Amrit vele da Hukamnama Sri Darbar Sahib, Sri Amritsar, Ang, 800, 01-11-2025
ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥ ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥੫॥
बिलावलु महला ४ ॥ खत्री ब्राहमणु सूदु वैसु को जापै हरि मंत्रु जपैनी ॥ गुरु सतिगुरु पारब्रहमु करि पूजहु नित सेवहु दिनसु सभ रैनी ॥१॥हरि जन देखहु सतिगुरु नैनी ॥ जो इछहु सोई फलु पावहु हरि बोलहु गुरमति बैनी ॥१॥ रहाउ ॥ अनिक उपाव चितवीअहि बहुतेरे सा होवै जि बात होवैनी ॥ अपना भला सभु कोई बाछै सो करे जि मेरै चिति न चितैनी ॥२॥मन की मति तिआगहु हरि जन एहा बात कठैनी ॥ अनदिनु हरि हरि नामु धिआवहु गुर सतिगुर की मति लैनी ॥३॥मति सुमति तेरै वसि सुआमी हम जंत तू पुरखु जंतैनी ॥ जन नानक के प्रभ करते सुआमी जिउ भावै तिवै बुलैनी ॥४॥५॥
ਅਰਥ: ਕੋਈ ਖਤ੍ਰੀ ਹੋਵੇ, ਚਾਹੇ ਬ੍ਰਾਹਮਣ ਹੋਵੇ, ਕੋਈ ਸ਼ੂਦਰ ਹੋਵੇ ਚਾਹੇ ਵੈਸ਼ ਹੋਵੇ, ਹਰੇਕ (ਸ਼੍ਰੇਣੀ ਦਾ) ਮਨੁੱਖ ਪ੍ਰਭੂ ਦਾ ਨਾਮ-ਮੰਤ੍ਰ ਜਪ ਸਕਦਾ ਹੈ (ਇਹ ਸਭਨਾਂ ਵਾਸਤੇ) ਜਪਣ-ਜੋਗ ਹੈ । ਹੇ ਹਰੀ-ਜਨੋ! ਗੁਰੂ ਨੂੰ ਪਰਮਾਤਮਾ ਦਾ ਰੂਪ ਜਾਣ ਕੇ ਗੁਰੂ ਦੀ ਸਰਨ ਪਵੋ । ਦਿਨ ਰਾਤ ਹਰ ਵੇਲੇ ਗੁਰੂ ਦੀ ਸਰਨ ਪਏ ਰਹੋ ॥੧॥ ਹੇ ਪ੍ਰਭੂ ਦੇ ਸੇਵਕ-ਜਨੋ! ਗੁਰੂ ਨੂੰ ਅੱਖਾਂ ਖੋਲ੍ਹ ਕੇ ਵੇਖੋ (ਗੁਰੂ ਪਾਰਬ੍ਰਹਮ ਦਾ ਰੂਪ ਹੈ) । ਗੁਰੂ ਦੀ ਦਿੱਤੀ ਮਤਿ ਉਤੇ ਤੁਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ ਬੋਲੋ, ਜੇਹੜੀ ਇੱਛਾ ਕਰੋਗੇ ਉਹੀ ਫਲ ਪ੍ਰਾਪਤ ਕਰ ਲਵੋਗੇ ॥੧॥ ਰਹਾਉ ॥ (ਗੁਰੂ ਪਰਮੇਸਰ ਦਾ ਆਸਰਾ-ਪਰਨਾ ਭੁਲਾ ਕੇ ਆਪਣੀ ਭਲਾਈ ਦੇ) ਅਨੇਕਾਂ ਤੇ ਬਥੇਰੇ ਢੰਗ ਸੋਚੀਦੇ ਹਨ, ਪਰ ਉਹੀ ਗੱਲ ਹੁੰਦੀ ਹੈ ਜੋ (ਰਜ਼ਾ ਅਨੁਸਾਰ) ਜ਼ਰੂਰ ਹੋਣੀ ਹੁੰਦੀ ਹੈ । ਹਰੇਕ ਜੀਵ ਆਪਣਾ ਭਲਾ ਲੋੜਦਾ ਹੈ, ਪਰ ਪ੍ਰਭੂ ਉਹ ਕੰਮ ਕਰ ਦੇਂਦਾ ਹੈ ਜੋ ਮੇਰੇ (ਤੁਹਾਡੇ) ਚਿੱਤ ਚੇਤੇ ਭੀ ਨਹੀਂ ਹੁੰਦਾ ॥੨॥ ਹੇ ਸੰਤ ਜਨੋ! ਆਪਣੇ ਮਨ ਦੀ ਮਰਜ਼ੀ (ਉਤੇ ਤੁਰਨਾ) ਛੱਡ ਦਿਉ (ਗੁਰੂ ਦੇ ਹੁਕਮ ਵਿਚ ਤੁਰੋ), ਪਰ ਇਹ ਗੱਲ ਹੈ ਬੜੀ ਹੀ ਔਖੀ । (ਫਿਰ ਭੀ) ਗੁਰੂ ਪਾਤਿਸ਼ਾਹ ਦੀ ਮਤਿ ਲੈ ਕੇ ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰੋ ॥੩॥ ਹੇ ਮਾਲਕ-ਪ੍ਰਭੂ! ਚੰਗੀ ਮੰਦੀ ਮਤਿ ਤੇਰੇ ਆਪਣੇ ਵੱਸ ਵਿਚ ਹੈ (ਤੇਰੀ ਪ੍ਰੇਰਨਾ ਅਨੁਸਾਰ ਹੀ ਕੋਈ ਜੀਵ ਚੰਗੇ ਰਾਹ ਤੁਰਦਾ ਹੈ ਕੋਈ ਮੰਦੇ ਪਾਸੇ), ਅਸੀਂ ਤੇਰੇ ਵਾਜੇ ਹਾਂ, ਤੂੰ ਸਾਨੂੰ ਵਜਾਣ ਵਾਲਾ ਸਭ ਵਿਚ ਵੱਸਣ ਵਾਲਾ ਪ੍ਰਭੂ ਹੈਂ । ਹੇ ਦਾਸ ਨਾਨਕ ਦੇ ਮਾਲਕ ਪ੍ਰਭੂ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗਦਾ ਹੈ ਤਿਵੇਂ ਤੂੰ ਸਾਨੂੰ ਬੁਲਾਂਦਾ ਹੈ (ਸਾਡੇ ਮੂੰਹੋਂ ਬੋਲ ਕਢਾਂਦਾ ਹੈਂ) ॥੪॥੫॥
बिलावलु महला ४ ॥ हे भाई ! क्षत्रिय, ब्राहाण, शूद्र एवं वैश्य में से हर कोई हरि-मंत्र जप सकता है, जो सभी के लिए जपने योग्य है। परब्रह्म का रूप मानकर गुरु की पूजा करो और नित्य दिन-रात सेवा में लीन रहो॥ १॥ हे भक्तजनो ! नयनों से सतगुरु के दर्शन करो। गुरु के उपदेश द्वारा हरि-नाम बोलो और मनोवांछित फल पा लो॥ १॥ रहाउ॥ आदमी अनेक उपाय मन में सोचता रहता है लेकिन वही होता है, जो बात होनी होती है। हर कोई अपनी भलाई की कामना करता है लेकिन भगवान् वही करता है, जो हमारे चित में याद भी नहीं होता ॥ २॥ हे भक्तजनो ! अपने मन की मति त्याग दो, पर यह बात बड़ी कठिन है। गुरु का उपदेश लेकर नित्य हरि-नाम का ध्यान करते रहो॥ ३॥ हे स्वामी ! मति अथवा सुमति यह सब तेरे ही वश में है। हम जीव तो यंत्र हैं और तू यंत्र चलाने वाला पुरुष है। हे नानक के प्रभु, हे कर्ता स्वामी ! जैसे तुझे अच्छा लगता है, वैसे ही हम बोलते हैं॥ ४ ॥ ५ ॥
www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

