Sandhia Vele Da Hukamnama Sri Darbar Sahib, Amritsar, Date 07-02-2026 Ang 721


SANDHYA VELE DA HUKAMNAMA SRI DARBAR SAHIB, SRI AMRITSAR
ANG 721, 07-02-2026


ਤਿਲੰਗ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ ॥ ਮੈ ਦੇਵਾਨਾ ਭਇਆ ਅਤੀਤੁ ॥ ਕਰ ਕਾਸਾ ਦਰਸਨ ਕੀ ਭੂਖ ॥ ਮੈ ਦਰਿ ਮਾਗਉ ਨੀਤਾ ਨੀਤ ॥੧॥ਤਉ ਦਰਸਨ ਕੀ ਕਰਉ ਸਮਾਇ ॥ ਮੈ ਦਰਿ ਮਾਗਤੁ ਭੀਖਿਆ ਪਾਇ ॥੧॥ ਰਹਾਉ ॥ਕੇਸਰਿ ਕੁਸਮ ਮਿਰਗਮੈ ਹਰਣਾ ਸਰਬ ਸਰੀਰੀ ਚੜ੍ਹ੍ਹਣਾ ॥ ਚੰਦਨ ਭਗਤਾ ਜੋਤਿ ਇਨੇਹੀ ਸਰਬੇ ਪਰਮਲੁ ਕਰਣਾ ॥੨॥ਘਿਅ ਪਟ ਭਾਂਡਾ ਕਹੈ ਨ ਕੋਇ ॥ ਐਸਾ ਭਗਤੁ ਵਰਨ ਮਹਿ ਹੋਇ ॥ ਤੇਰੈ ਨਾਮਿ ਨਿਵੇ ਰਹੇ ਲਿਵ ਲਾਇ ॥ ਨਾਨਕ ਤਿਨ ਦਰਿ ਭੀਖਿਆ ਪਾਇ ॥੩॥੧॥੨॥

ਰਾਗ ਤਿਲੰਗ, ਘਰ ੨ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।ਤੇਰਾ ਡਰ ਅਦਬ ਮੇਰੇ ਵਾਸਤੇ ਭੰਗ ਹੈ, ਮੇਰਾ ਮਨ (ਇਸ ਭੰਗ ਨੂੰ ਸਾਂਭ ਕੇ ਰੱਖਣ ਲਈ) ਗੁੱਥੀ ਹੈ ।(ਤੇਰੇ ਡਰ-ਅਦਬ ਦੀ ਭੰਗ ਨਾਲ) ਮੈਂ ਨਸ਼ਈ ਤੇ ਵਿਰਕਤ ਹੋ ਗਿਆ ਹਾਂ ।ਮੇਰੇ ਦੋਵੇਂ ਹੱਥ (ਤੇਰੇ ਦਰ ਤੋਂ ਖ਼ੈਰ ਲੈਣ ਵਾਸਤੇ) ਪਿਆਲਾ ਹਨ, (ਮੇਰੇ ਆਤਮਾ ਨੂੰ ਤੇਰੇ) ਦੀਦਾਰ ਦੀ ਭੁੱਖ (ਲੱਗੀ ਹੋਈ) ਹੈ ।(ਇਸ ਵਾਸਤੇ) ਮੈਂ (ਤੇਰੇ) ਦਰ ਤੇ ਸਦਾ (ਦੀਦਾਰ ਦੀ ਮੰਗ ਹੀ) ਮੰਗਦਾ ਹਾਂ ॥੧॥(ਹੇ ਪ੍ਰਭੂ!) ਮੈਂ ਤੇਰੇ ਦੀਦਾਰ ਦੀ ਸਦਾਅ ਕਰਦਾ ਹਾਂ,ਮੈਂ ਤੇਰੇ ਦਰ ਤੇ ਮੰਗਤਾ ਹਾਂ, ਮੈਨੂੰ (ਆਪਣੇ ਦੀਦਾਰ ਦਾ) ਖ਼ੈਰ ਪਾ ॥੧॥ ਰਹਾਉ ॥ਕੇਸਰ, ਫੁੱਲ, ਕਸਤੂਰੀ ਤੇ ਸੋਨਾ (ਇਹਨਾਂ ਦੀ ਭਿੱਟ ਕੋਈ ਨਹੀਂ ਮੰਨਦਾ, ਇਹ) ਸਭਨਾਂ ਦੇ ਸਰੀਰਾਂ ਤੇ ਵਰਤੇ ਜਾਂਦੇ ਹਨ ।ਚੰਦਨ ਸਭ ਨੂੰ ਸੁਗੰਧੀ ਦੇਂਦਾ ਹੈ, ਅਜੇਹਾ ਹੀ ਸੁਭਾਉ (ਤੇਰੇ) ਭਗਤਾਂ ਦਾ ਹੈ ॥੨॥ਰੇਸ਼ਮ ਤੇ ਘਿਉ ਦੇ ਭਾਂਡੇ ਬਾਰੇ ਕਦੇ ਕੋਈ ਮਨੁੱਖ ਪੁੱਛ ਨਹੀਂ ਕਰਦਾ (ਕਿ ਇਹਨਾਂ ਨੂੰ ਕਿਸ ਕਿਸ ਦਾ ਹੱਥ ਲੱਗ ਚੁਕਾ ਹੈ) ।(ਹੇ ਪ੍ਰਭੂ! ਤੇਰਾ) ਭਗਤ ਭੀ ਅਜੇਹਾ ਹੀ ਹੁੰਦਾ ਹੈ, ਭਾਵੇਂ ਉਹ ਕਿਸੇ ਹੀ ਜਾਤਿ ਵਿਚ (ਜੰਮਿਆ) ਹੋਵੇ ।ਜੋ ਬੰਦੇ ਤੇਰੇ ਨਾਮ ਵਿਚ ਲੀਨ ਰਹਿੰਦੇ ਹਨ ਲਿਵ ਲਾਈ ਰੱਖਦੇ ਹਨ,ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਤੇ ਆਖ-ਹੇ ਪ੍ਰਭੂ!) ਉਹਨਾਂ ਦੇ ਦਰ ਤੇ (ਰੱਖ ਕੇ ਮੈਨੂੰ ਆਪਣੇ ਦਰਸਨ ਦਾ) ਖ਼ੈਰ ਪਾ ॥੩॥੧॥੨॥

तिलंग महला १ घरु २ ੴ सतिगुर प्रसादि ॥ भउ तेरा भांग खलड़ी मेरा चीतु ॥ मै देवाना भइआ अतीतु ॥ कर कासा दरसन की भूख ॥ मै दरि मागउ नीता नीत ॥१॥तउ दरसन की करउ समाइ ॥ मै दरि मागतु भीखिआ पाइ ॥१॥ रहाउ ॥केसरि कुसम मिरगमै हरणा सरब सरीरी चड़्हणा ॥ चंदन भगता जोति इनेही सरबे परमलु करणा ॥२॥घिअ पट भांडा कहै न कोइ ॥ ऐसा भगतु वरन महि होइ ॥ तेरै नामि निवे रहे लिव लाइ ॥ नानक तिन दरि भीखिआ पाइ ॥३॥१॥२॥

तिलंग महला १ घरु २ ੴ सतिगुर प्रसादि ॥हे मालिक ! तेरा डर मेरी भाँग है और मेरा चित इस भॉग को पाने वाला चमड़े का थेलामें डर रूपी भाँग को पीकर दिवाना एवं विरक्त बन गया हूँ।मुझे तेरे दर्शनों की भूख लगी है और मेरे दोनों हाथ तेरे द्वार पर भीख माँगने के खप्पर हैं।मैं नित्य ही तेरे द्वार पर दर्शनों की भीख माँगता रहता हूँ॥ १॥मैं तेरे दर्शन ही माँगता हूँ।मैं भिखारी तेरे द्वार पर हा हूँ, मुझे दर्शनों की भीख दो ॥ १॥ रहाउ॥केसर, फूल, कस्तूरी एवं सोना इत्यादि सबने पर चढ़ना होता है।ऐसी चन्दन जैसी भक्तों में ज्योति बसती है, जो सबको अपनी ज्ञान सुगन्धि देती है॥ २॥घी एवं रेशम को कोई बुरा नहीं कहता। हे प्रभु ! तेरा भक्त भी ऐसा ही होता है कि कोई भी उसे बुरा नहीं कहता चाहे वह ब्राहाण, क्षत्रिय, वैश्य एवं शूद्र किसी भी जाति में से हो।जो तेरे नाम में लीन रहते हैं और तुझ में वृत्ति लगाए रखते हैं नानक की विनती है कि हे मालिक ! उनके द्वार पर अपने दर्शनों की भिक्षा दो ॥ ३ ॥ १॥ २ ॥

TILANG, FIRST MEHL, SECOND HOUSE: ONE UNIVERSAL CREATOR GOD. BY THE GRACE OF THE TRUE GURU: The Fear of You, O Lord God, is my marijuana; my consciousness is the pouch which holds it. I have become an intoxicated hermit. My hands are my begging bowl; I am so hungry for the Blessed Vision of Your Darshan. I beg at Your Door, day after day. || 1 || I long for the Blessed Vision of Your Darshan. I am a beggar at Your Door — please bless me with Your charity. || 1 || Pause || Saffron, flowers, musk oil and gold embellish the bodies of all. The Lord’s devotees are like sandalwood, which imparts its fragrance to everyone. || 2 || No one says that ghee or silk are polluted. Such is the Lord’s devotee, no matter what his social status is. Those who bow in reverence to the Naam, the Name of the Lord, remain absorbed in Your Love. Nanak begs for charity at their door. ||3||1||2||

www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 7 February 2026
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.