Sandhya wele da Mukhwakh Shri Harmandar Sahib Amritsar
Ang-619, 16- 03-2026
ਸੋਰਠਿ ਮਹਲਾ ੫ ॥ ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੂਖੁ ਮਿਟਾਇਆ ॥ ਤਾਪ ਰੋਗ ਗਏ ਗੁਰ ਬਚਨੀ ਮਨ ਇਛੇ ਫਲ ਪਾਇਆ ॥੧॥ ਮੇਰਾ ਗੁਰੁ ਪੂਰਾ ਸੁਖਦਾਤਾ ॥ ਕਰਣ ਕਾਰਣ ਸਮਰਥ ਸੁਆਮੀ ਪੂਰਨ ਪੁਰਖੁ ਬਿਧਾਤਾ ॥ ਰਹਾਉ ॥ ਅਨੰਦ ਬਿਨੋਦ ਮੰਗਲ ਗੁਣ ਗਾਵਹੁ ਗੁਰ ਨਾਨਕ ਭਏ ਦਇਆਲਾ ॥ ਜੈ ਜੈ ਕਾਰ ਭਏ ਜਗ ਭੀਤਰਿ ਹੋਆ ਪਾਰਬ੍ਰਹਮੁ ਰਖਵਾਲਾ ॥੨॥੧੫॥੪੩॥
सोरठि महला ५ ॥ सिमरि सिमरि गुरु सतिगुरु अपना सगला दूखु मिटाइआ ॥ ताप रोग गए गुर बचनी मन इछे फल पाइआ ॥१॥ मेरा गुरु पूरा सुखदाता ॥ करण कारण समरथ सुआमी पूरन पुरखु बिधाता ॥ रहाउ ॥ अनंद बिनोद मंगल गुण गावहु गुर नानक भए दइआला ॥ जै जै कार भए जग भीतरि होआ पारब्रहमु रखवाला ॥२॥१५॥४३॥
(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ, ਉਹ) ਮੁੜ ਮੁੜ ਗੁਰੂ ਸਤਿਗੁਰੂ (ਦੀ ਬਾਣੀ) ਨੂੰ ਚੇਤੇ ਕਰ ਕੇ ਆਪਣਾ ਹਰੇਕ ਕਿਸਮ ਦਾ ਦੁੱਖ ਦੂਰ ਕਰ ਲੈਂਦਾ ਹੈ। ਗੁਰੂ ਦੇ ਬਚਨਾਂ ਉੱਤੇ ਤੁਰ ਕੇ ਉਸ ਦੇ ਸਾਰੇ ਕਲੇਸ਼ ਸਾਰੇ ਰੋਗ ਦੂਰ ਹੋ ਜਾਂਦੇ ਹਨ, ਉਹ ਮਨ-ਮੰਗੇ ਫਲ ਪ੍ਰਾਪਤ ਕਰ ਲੈਂਦਾ ਹੈ ॥੧॥ ਹੇ ਭਾਈ! ਮੇਰਾ ਗੁਰੂ ਸਭ ਗੁਣਾਂ ਨਾਲ ਭਰਪੂਰ ਹੈ, ਸਾਰੇ ਸੁਖ ਬਖ਼ਸ਼ਣ ਵਾਲਾ ਹੈ। ਗੁਰੂ ਉਸ ਸਰਬ-ਵਿਆਪਕ ਸਿਰਜਣਹਾਰ ਦਾ ਰੂਪ ਹੈ ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਭ ਤਾਕਤਾਂ ਦਾ ਮਾਲਕ ਹੈ ਰਹਾਉ॥ ਹੇ ਨਾਨਕ! (ਆਖ-ਹੇ ਭਾਈ! ਜੇ ਤੇਰੇ ਉੱਤੇ) ਸਤਿਗੁਰੂ ਜੀ ਦਇਆਵਾਨ ਹੋਏ ਹਨ, ਤਾਂ ਤੂੰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਿਹਾ ਕਰ, (ਸਿਫ਼ਤ-ਸਾਲਾਹ ਦੀ ਬਰਕਤਿ ਨਾਲ ਤੇਰੇ ਅੰਦਰ) ਆਨੰਦ ਖ਼ੁਸ਼ੀਆਂ ਸੁਖ ਬਣੇ ਰਹਿਣਗੇ। (ਸਿਫ਼ਤ-ਸਾਲਾਹ ਦਾ ਸਦਕਾ) ਜਗਤ ਵਿਚ ਸੋਭਾ ਮਿਲਦੀ ਹੈ। (ਇਹ ਨਿਸ਼ਚਾ ਬਣਿਆ ਰਹਿੰਦਾ ਹੈ ਕਿ) ਪਰਮਾਤਮਾ (ਸਦਾ ਸਿਰ ਉੱਤੇ) ਰਾਖਾ ਹੈ ॥੨॥੧੫॥੪੩॥
soratth mahalaa 5 |simar simar gur satigur apanaa sagalaa dookh mittaaeaa |taap rog ge gur bachanee man ichhe fal paaeaa |1|meraa gur pooraa sukhadaataa |karan kaaran samarath suaamee pooran purakh bidhaataa | rahaau |anand binod mangal gun gaavahu gur naanak bhe deaalaa |jai jai kaar bhe jag bheetar hoaa paarabraham rakhavaalaa |2|15|43|
Sorat’h, Fifth Mehl: Meditating, meditating in remembrance on my Guru, the True Guru, all pains have been eradicated. The fever and the disease are gone, through the Word of the Guru’s Teachings, and I have obtained the fruits of my mind’s desires. ||1|| My Perfect Guru is the Giver of peace. He is the Doer, the Cause of causes, the Almighty Lord and Master, the Perfect Primal Lord, the Architect of Destiny. ||Pause|| Sing the Glorious Praises of the Lord in bliss, joy and ecstasy; Guru Nanak has become kind and compassionate. Shouts of cheers and congratulations ring out all over the world; the Supreme Lord God has become my Savior and Protector. ||2||15||43||
https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

