Sandhia Vele Da Hukamnama Sri Darbar Sahib, Amritsar, Date 28-03-2026 Ang 747


Sandhya vele da Hukamnama Sri Darbar Sahib Sri Amritsar
Ang 747, 28-Mar-2026


ਸੂਹੀ ਮਹਲਾ ੫ ॥ ਵਿਸਰਹਿ ਨਾਹੀ ਜਿਤੁ ਤੂ ਕਬਹੂ ਸੋ ਥਾਨੁ ਤੇਰਾ ਕੇਹਾ ॥ ਆਠ ਪਹਰ ਜਿਤੁ ਤੁਧੁ ਧਿਆਈ ਨਿਰਮਲ ਹੋਵੈ ਦੇਹਾ ॥੧॥ ਮੇਰੇ ਰਾਮ ਹਉ ਸੋ ਥਾਨੁ ਭਾਲਣ ਆਇਆ ॥ ਖੋਜਤ ਖੋਜਤ ਭਇਆ ਸਾਧਸੰਗੁ ਤਿਨੑ ਸਰਣਾਈ ਪਾਇਆ ॥੧॥ ਰਹਾਉ ॥ ਬੇਦ ਪੜੇ ਪੜਿ ਬ੍ਰਹਮੇ ਹਾਰੇ ਇਕੁ ਤਿਲੁ ਨਹੀ ਕੀਮਤਿ ਪਾਈ ॥ ਸਾਧਿਕ ਸਿਧ ਫਿਰਹਿ ਬਿਲਲਾਤੇ ਤੇ ਭੀ ਮੋਹੇ ਮਾਈ ॥੨॥ ਦਸ ਅਉਤਾਰ ਰਾਜੇ ਹੋਇ ਵਰਤੇ ਮਹਾਦੇਵ ਅਉਧੂਤਾ ॥ ਤਿਨੑ ਭੀ ਅੰਤੁ ਨ ਪਾਇਓ ਤੇਰਾ ਲਾਇ ਥਕੇ ਬਿਭੂਤਾ ॥੩॥ ਸਹਜ ਸੂਖ ਆਨੰਦ ਨਾਮ ਰਸ ਹਰਿ ਸੰਤੀ ਮੰਗਲੁ ਗਾਇਆ ॥ ਸਫਲ ਦਰਸਨੁ ਭੇਟਿਓ ਗੁਰ ਨਾਨਕ ਤਾ ਮਨਿ ਤਨਿ ਹਰਿ ਹਰਿ ਧਿਆਇਆ ॥੪॥੨॥੪੯॥

सूही महला ५ ॥ विसरहि नाही जितु तू कबहू सो थानु तेरा केहा ॥ आठ पहर जितु तुधु धिआई निरमल होवै देहा ॥१॥ मेरे राम हउ सो थानु भालण आइआ ॥ खोजत खोजत भइआ साधसंगु तिन सरणाई पाइआ ॥१॥ रहाउ ॥ बेद पड़े पड़ि ब्रहमे हारे इकु तिलु नही कीमति पाई ॥ साधिक सिध फिरहि बिललाते ते भी मोहे माई ॥२॥ दस अउतार राजे होइ वरते महादेव अउधूता ॥ तिन भी अंतु न पाइओ तेरा लाइ थके बिभूता ॥३॥ सहज सूख आनंद नाम रस हरि संती मंगलु गाइआ ॥ सफल दरसनु भेटिओ गुर नानक ता मनि तनि हरि हरि धिआइआ ॥४॥२॥४९॥

ਹੇ ਮੇਰੇ ਰਾਮ! ਤੇਰਾ ਉਹ (ਸਾਧ ਸੰਗਤਿ) ਥਾਂ ਬੜਾ ਹੀ ਅਸਚਰਜ ਹੈ, ਜਿਸ ਵਿਚ ਬੈਠਿਆਂ ਤੂੰ ਕਦੇ ਭੀ ਨਾਹ ਭੁੱਲੇਂ, ਜਿਸ ਵਿਚ ਬੈਠ ਕੇ ਮੈਂ ਤੈਨੂੰ ਅੱਠੇ ਪਹਰ ਯਾਦ ਕਰ ਸਕਾਂ, ਤੇ, ਮੇਰਾ ਸਰੀਰ ਪਵਿਤ੍ਰ ਹੋ ਜਾਏ ॥੧॥ ਹੇ ਮੇਰੇ ਰਾਮ! ਮੈਂ ਉਹ ਥਾਂ ਲੱਭਣ ਤੁਰ ਪਿਆ (ਜਿੱਥੇ ਮੈਂ ਤੇਰਾ ਦਰਸਨ ਕਰ ਸਕਾਂ)। ਲੱਭਦਿਆਂ ਲੱਭਦਿਆਂ ਮੈਨੂੰ ਗੁਰਮੁਖਾਂ ਦਾ ਸਾਥ ਮਿਲ ਗਿਆ, ਉਹਨਾਂ (ਗੁਰਮੁਖਾਂ) ਦੀ ਸਰਨ ਪੈ ਕੇ ਮੈਂ (ਤੈਨੂੰ ਭੀ) ਲੱਭ ਲਿਆ ॥੧॥ ਰਹਾਉ ॥ ਹੇ ਮੇਰੇ ਰਾਮ! ਬ੍ਰਹਮਾ ਵਰਗੇ ਅਨੇਕਾਂ ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹ ਪੜ੍ਹ ਕੇ ਥੱਕ ਗਏ, ਪਰ ਉਹ ਤੇਰੀ ਰਤਾ ਭੀ ਕਦਰ ਨਾਹ ਸਮਝ ਸਕੇ। ਸਾਧਨਾਂ ਕਰਨ ਵਾਲੇ ਜੋਗੀ, ਕਰਾਮਾਤੀ ਜੋਗੀ (ਤੇਰੇ ਦਰਸਨ ਨੂੰ) ਵਿਲਕਦੇ ਫਿਰਦੇ ਹਨ, ਪਰ ਉਹ ਭੀ ਮਾਇਆ ਦੇ ਮੋਹ ਵਿਚ ਹੀ ਫਸੇ ਰਹੇ ॥੨॥ ਹੇ ਮੇਰੇ ਰਾਮ! (ਵਿਸ਼ਨੂ ਦੇ) ਦਸ ਅਵਤਾਰ (ਆਪੋ ਆਪਣੇ ਜੁਗ ਵਿਚ) ਸਤਕਾਰ ਪ੍ਰਾਪਤ ਕਰਦੇ ਰਹੇ। ਸ਼ਿਵ ਜੀ ਬੜਾ ਤਿਆਗੀ ਪ੍ਰਸਿੱਧ ਹੋਇਆ। ਪਰ ਉਹ ਭੀ ਤੇਰੇ ਗੁਣਾਂ ਦਾ ਅੰਤ ਨਾਹ ਪਾ ਸਕੇ। (ਸ਼ਿਵ ਆਦਿਕ ਅਨੇਕਾਂ ਆਪਣੇ ਸਰੀਰ ਉਤੇ) ਸੁਆਹ ਮਲ ਮਲ ਕੇ ਥੱਕ ਗਏ ॥੩॥ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਸਦਾ ਗਾਂਵਿਆ, ਉਹਨਾਂ ਨੇ ਆਤਮਕ ਅਡੋਲਤਾ ਦੇ ਸੁਖ ਆਨੰਦ ਮਾਣੇ, ਉਹਨਾਂ ਨਾਮ ਦਾ ਰਸ ਚੱਖਿਆ। ਹੇ ਨਾਨਕ! (ਆਖ-) ਜਦੋਂ ਉਹਨਾਂ ਨੂੰ ਉਹ ਗੁਰੂ ਮਿਲ ਪਿਆ, ਜਿਸ ਦਾ ਦਰਸਨ ਹੀ ਜੀਵਨ-ਮਨੋਰਥ ਪੂਰਾ ਕਰ ਦੇਂਦਾ ਹੈ, ਤਦੋਂ ਉਹਨਾਂ ਆਪਣੇ ਮਨ ਵਿਚ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਸ਼ੁਰੂ ਕਰ ਦਿੱਤਾ ॥੪॥੨॥੪੯॥

soohee mahalaa 5 |visareh naahee jit too kabahoo so thaan teraa kehaa |aatth pehar jit tudh dhiaaee niramal hovai dehaa |1|mere raam hau so thaan bhaalan aaeaa |khojat khojat bheaa saadhasang tina saranaaee paaeaa |1| rahaau |bed parre parr brahame haare ik til nahee keemat paaee |saadhik sidh fireh bilalaate te bhee mohe maaee |2|das aautaar raaje hoe varate mahaadev aaudhootaa |tina bhee ant na paaeo teraa laae thake bibhootaa |3|sehaj sookh aanand naam ras har santee mangal gaaeaa |safal darasan bhettio gur naanak taa man tan har har dhiaaeaa |4|2|49|

Soohee, Fifth Mehl: Where is that place, where You are never forgotten, Lord? Twenty-four hours a day, they meditate on You, and their bodies become spotless and pure. ||1|| O my Lord, I have come searching for that place. After seeking and searching, I found Sanctuary in the Saadh Sangat, the Company of the Holy. ||1||Pause|| Reading and reciting the Vedas, Brahma grew weary, but he did not find even a tiny bit of God’s worth. The seekers and Siddhas wander around bewailing; they too are enticed by Maya. ||2|| There were ten regal incarnations of Vishnu; and then there was Shiva, the renunciate. He did not find Your limits either, although he grew weary of smearing his body with ashes. ||3|| Peace, poise and bliss are found in the subtle essence of the Naam. The Lord’s Saints sing the songs of joy. I have obtained the Fruitful Vision of Guru Nanak’s Darshan, and with my mind and body I meditate on the Lord, Har, Har. ||4||2||49||

www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 28 March 2026
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.