Sandhya vele da Sri Darbar Sahib Sri Amritsar
Ang-699, 13-April-2026
ਜੈਤਸਰੀ ਮਹਲਾ ੪ ॥ ਆਪੇ ਜੋਗੀ ਜੁਗਤਿ ਜੁਗਾਹਾ ॥ ਆਪੇ ਨਿਰਭਉ ਤਾੜੀ ਲਾਹਾ ॥ ਆਪੇ ਹੀ ਆਪਿ ਆਪਿ ਵਰਤੈ ਆਪੇ ਨਾਮਿ ਓੁਮਾਹਾ ਰਾਮ ॥੧॥ ਆਪੇ ਦੀਪ ਲੋਅ ਦੀਪਾਹਾ ॥ ਆਪੇ ਸਤਿਗੁਰੁ ਸਮੁੰਦੁ ਮਥਾਹਾ ॥ ਆਪੇ ਮਥਿ ਮਥਿ ਤਤੁ ਕਢਾਏ ਜਪਿ ਨਾਮੁ ਰਤਨੁ ਓੁਮਾਹਾ ਰਾਮ ॥੨॥ ਸਖੀ ਮਿਲਹੁ ਮਿਲਿ ਗੁਣ ਗਾਵਾਹਾ ॥ ਗੁਰਮੁਖਿ ਨਾਮੁ ਜਪਹੁ ਹਰਿ ਲਾਹਾ ॥ ਹਰਿ ਹਰਿ ਭਗਤਿ ਦ੍ਰਿੜੀ ਮਨਿ ਭਾਈ ਹਰਿ ਹਰਿ ਨਾਮੁ ਓੁਮਾਹਾ ਰਾਮ ॥੩॥ ਆਪੇ ਵਡ ਦਾਣਾ ਵਡ ਸਾਹਾ ॥ ਗੁਰਮੁਖਿ ਪੂੰਜੀ ਨਾਮੁ ਵਿਸਾਹਾ ॥ ਹਰਿ ਹਰਿ ਦਾਤਿ ਕਰਹੁ ਪ੍ਰਭ ਭਾਵੈ ਗੁਣ ਨਾਨਕ ਨਾਮੁ ਓੁਮਾਹਾ ਰਾਮ ॥੪॥੪॥੧੦॥
ਹੇ ਭਾਈ! ਪਰਮਾਤਮਾ ਆਪ ਹੀ ਜੋਗੀ ਹੈ, ਆਪ ਹੀ ਸਭ ਜੁਗਾਂ ਵਿਚ ਜੋਗ ਦੀ ਜੁਗਤਿ ਹੈ, ਆਪ ਹੀ ਨਿਡਰ ਹੋ ਕੇ ਸਮਾਧੀ ਲਾਂਦਾ ਹੈ। ਸਭ ਥਾਂ ਆਪ ਹੀ ਆਪ ਕੰਮ ਕਰ ਰਿਹਾ ਹੈ, ਆਪ ਹੀ ਨਾਮ ਵਿਚ ਜੋੜ ਕੇ ਸਿਮਰਨ ਦਾ ਉਤਸ਼ਾਹ ਦੇ ਰਿਹਾ ਹੈ ॥੧॥ ਹੇ ਭਾਈ! ਪ੍ਰਭੂ ਆਪ ਹੀ ਜਜ਼ੀਰੇ ਹੈ, ਆਪ ਹੀ ਸਾਰੇ ਭਵਨ ਹੈ, ਆਪ ਹੀ (ਸਾਰੇ ਭਵਨਾਂ ਵਿਚ) ਚਾਨਣ ਹੈ। ਪ੍ਰਭੂ ਆਪ ਹੀ ਗੁਰੂ ਹੈ, ਆਪ ਹੀ (ਬਾਣੀ ਦਾ) ਸਮੁੰਦਰ ਹੈ, ਆਪ ਹੀ (ਇਸ ਸਮੁੰਦਰ ਨੂੰ) ਰਿੜਕਣ ਵਾਲਾ (ਵਿਚਾਰਨ ਵਾਲਾ) ਹੈ। ਆਪ ਹੀ (ਬਾਣੀ ਦੇ ਸਮੁੰਦਰ ਨੂੰ) ਰਿੜਕ ਰਿੜਕ (ਵਿਚਾਰ-ਵਿਚਾਰ) ਕੇ (ਇਸ ਵਿਚੋਂ) ਮੱਖਣ (ਅਸਲੀਅਤ) ਲਭਾਂਦਾ ਹੈ, ਆਪ ਹੀ (ਆਪਣਾ) ਰਤਨ ਵਰਗਾ ਕੀਮਤੀ ਨਾਮ ਜਪ ਕੇ (ਜੀਵਾਂ ਦੇ ਅੰਦਰ ਜਪਣ ਦਾ) ਚਾਉ ਪੈਦਾ ਕਰਦਾ ਹੈ ॥੨॥ ਹੇ ਸਤਸੰਗੀਓ! ਇਕੱਠੇ ਹੋਵੇ, ਆਓ, ਇਕੱਠੇ ਹੋ ਕੇ ਪ੍ਰਭੂ ਦੇ ਗੁਣ ਗਾਵੀਏ। ਹੇ ਸਤਸੰਗੀਓ! ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਜਪੋ, (ਇਹੀ ਹੈ ਜੀਵਨ ਦਾ) ਲਾਭ। ਜਿਸ ਮਨੁੱਖ ਨੇ ਪ੍ਰਭੂ ਦੀ ਭਗਤੀ ਆਪਣੇ ਹਿਰਦੇ ਵਿਚ ਪੱਕੀ ਬਿਠਾ ਲਈ, ਜਿਸ ਨੂੰ ਪ੍ਰਭੂ ਦੀ ਭਗਤੀ ਮਨ ਵਿਚ ਪਿਆਰੀ ਲੱਗੀ, ਪ੍ਰਭੂ ਦਾ ਨਾਮ ਉਸ ਦੇ ਅੰਦਰ (ਸਿਮਰਨ ਦਾ) ਉਤਸ਼ਾਹ ਪੈਦਾ ਕਰਦਾ ਹੈ ॥੩॥ ਹੇ ਭਾਈ! ਪ੍ਰਭੂ ਆਪ ਹੀ ਬੜਾ ਸਿਆਣਾ ਵੱਡਾ ਸ਼ਾਹ ਹੈ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਉਸ ਦਾ ਨਾਮ-ਸਰਮਾਇਆ ਇਕੱਠਾ ਕਰੋ। ਹੇ ਨਾਨਕ! (ਆਖ-) ਹੇ ਹਰੀ! ਹੇ ਪ੍ਰਭੂ! (ਮੈਨੂੰ ਆਪਣੇ ਨਾਮ ਦੀ) ਦਾਤਿ ਬਖ਼ਸ਼, ਜੇ ਤੈਨੂੰ ਚੰਗਾ ਲੱਗੇ, ਤਾਂ ਮੇਰੇ ਅੰਦਰ ਤੇਰਾ ਨਾਮ ਵੱਸੇ, ਤੇਰੇ ਗੁਣਾਂ ਨੂੰ ਯਾਦ ਕਰਨ ਦਾ ਚਾਉ ਪੈਦਾ ਹੋਵੇ ॥੪॥੪॥੧੦॥
जैतसरी महला ४ ॥ आपे जोगी जुगति जुगाहा ॥ आपे निरभउ ताड़ी लाहा ॥ आपे ही आपि आपि वरतै आपे नामि ओुमाहा राम ॥१॥ आपे दीप लोअ दीपाहा ॥ आपे सतिगुरु समुंदु मथाहा ॥ आपे मथि मथि ततु कढाए जपि नामु रतनु ओुमाहा राम ॥२॥ सखी मिलहु मिलि गुण गावाहा ॥ गुरमुखि नामु जपहु हरि लाहा ॥ हरि हरि भगति द्रिड़ी मनि भाई हरि हरि नामु ओुमाहा राम ॥३॥ आपे वड दाणा वड साहा ॥ गुरमुखि पूंजी नामु विसाहा ॥ हरि हरि दाति करहु प्रभ भावै गुण नानक नामु ओुमाहा राम ॥४॥४॥१०॥
अर्थ: हे भाई! परमात्मा स्वयं ही जोगी है, खुद ही सब युगों में जोग की जुगति है, खुद ही निडर हो के समाधि लगाता है। हर जगह स्वयं ही स्वयं काम कर रहा है, आप ही नाम में जोड़ के सिमरन का उत्साह दे रहा है।1। हे भाई! प्रभू स्वयं ही द्वीप है, स्वयं ही सारे भवन है, खुद ही (सारे भवनों में) रौशनी है। प्रभू खुद ही गुरू है, खुद ही (बाणी का) समुंद्र है, खुद ही (इस समुंद्र को) मथने वाला (विचारने वाला) है। खुद ही (बाणी के समुंद्र को) मथ-मथ के (विचार-विचार) के (इसमें से) मक्खन (अस्लियत) मिलवाता है, खुद ही (अपना) रत्न जैसा कीमती नाम जप के (जीवों के अंदर जपने का) चाव पैदा करता है।2। हे सत्संगियो! इकट्ठे होवो, आओ, मिल के प्रभू के गुण गाएं। हे सत्संगियो! गुरू की शरण पड़ कर हरी का नाम जपो, (यही है जीव का असल) लाभ। जिस मनुष्य ने प्रभू की भक्ति अपने हृदय में पक्की करके बैठा ली, जिसके मन को प्रभू की भगती प्यारी लगने लगी, प्रभू का नाम उसके अंदर (सिमरन का) उत्साह पैदा करता है।3। हे भाई! प्रभू खुद बहुत सयाना बड़ा शाह है। हे भाई! गुरू की शरण पड़ कर उसका नाम-सरमाया एकत्र करो। हे नानक! (कह–) हे हरी! हे प्रभू! (मुझे अपने नाम की) दाति दे, अगर तुझे अच्छा लगे, तो मेरे अंदर तेरा नाम बसे, तेरे गुणों को याद करने का चाव पैदा हो।4।4।10।
Jaitasaree mahalaa 4 |aape jogee jugat jugaahaa |aape nirbhau taarree laahaa |aape hee aap aap varatai aape naam oumaahaa raam |1|aape deep loa deepaahaa |aape satigur samund mathaahaa |aape math math tat kadtaae jap naam ratan oumaahaa raam |2|sakhee milahu mil gun gaavaahaa |guramukh naam japahu har laahaa |har har bhagat drirree man bhaaee har har naam oumaahaa raam |3|aape vadd daanaa vadd saahaa |guramukh poonjee naam visaahaa |har har daat karahu prabh bhaavai gun naanak naam oumaahaa raam |4|4|10|
Jaitsree, Fourth Mehl: He Himself is the Yogi, and the way throughout the ages. The Fearless Lord Himself is absorbed in Samaadhi. He Himself, all by Himself, is all-pervading; He Himself blesses us with sincere love for the Naam, the Name of the Lord. ||1|| He Himself is the lamp, and the Light pervading all the worlds. He Himself is the True Guru; He Himself churns the ocean. He Himself churns it, churning up the essence; meditating on the jewel of the Naam, sincere love comes to the surface. ||2|| O my companions, let us meet and join together, and sing His Glorious Praises. As Gurmukh, chant the Naam, and earn the profit of the Lord’s Name. Devotional worship of the Lord, Har, Har, has been implanted within me; it is pleasing to my mind. The Name of the Lord, Har, Har, brings a sincere love. ||3|| He Himself is supremely wise, the greatest King. As Gurmukh, purchase the merchandise of the Naam. O Lord God, Har, Har, bless me with such a gift, that Your Glorious Virtues seem pleasing to me; Nanak is filled with sincere love and yearning for the Lord. ||4||4||10||
www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

