Sandhya vele da Hukamnama Sri Darbar Sahib, Sri Amritsar
Ang-626,15-May-2026
ਸੋਰਠਿ ਮਹਲਾ ੫ ॥ ਗੁਰ ਕਾ ਸਬਦੁ ਰਖਵਾਰੇ ॥ ਚਉਕੀ ਚਉਗਿਰਦ ਹਮਾਰੇ ॥ ਰਾਮ ਨਾਮਿ ਮਨੁ ਲਾਗਾ ॥ ਜਮੁ ਲਜਾਇ ਕਰਿ ਭਾਗਾ ॥੧॥ ਪ੍ਰਭ ਜੀ ਤੂ ਮੇਰੋ ਸੁਖਦਾਤਾ ॥ ਬੰਧਨ ਕਾਟਿ ਕਰੇ ਮਨੁ ਨਿਰਮਲੁ ਪੂਰਨ ਪੁਰਖੁ ਬਿਧਾਤਾ ॥ ਰਹਾਉ ॥ ਨਾਨਕ ਪ੍ਰਭੁ ਅਬਿਨਾਸੀ ॥ ਤਾ ਕੀ ਸੇਵ ਨ ਬਿਰਥੀ ਜਾਸੀ ॥ ਅਨਦ ਕਰਹਿ ਤੇਰੇ ਦਾਸਾ ॥ ਜਪਿ ਪੂਰਨ ਹੋਈ ਆਸਾ ॥੨॥੪॥੬੮॥
सोरठि महला ५ ॥ गुर का सबदु रखवारे ॥ चउकी चउगिरद हमारे ॥ राम नामि मनु लागा ॥ जमु लजाइ करि भागा ॥१॥ प्रभ जी तू मेरो सुखदाता ॥ बंधन काटि करे मनु निरमलु पूरन पुरखु बिधाता ॥ रहाउ ॥ नानक प्रभु अबिनासी ॥ ता की सेव न बिरथी जासी ॥ अनद करहि तेरे दासा ॥ जपि पूरन होई आसा ॥२॥४॥६८॥
(ਹੇ ਭਾਈ! ਵਿਕਾਰਾਂ ਦੇ ਟਾਕਰੇ ਤੇ) ਗੁਰੂ ਦਾ ਸ਼ਬਦ ਹੀ ਅਸਾਂ ਜੀਵਾਂ ਦਾ ਰਾਖਾ ਹੈ, ਸ਼ਬਦ ਹੀ (ਸਾਨੂੰ ਵਿਕਾਰਾਂ ਤੋਂ ਬਚਾਣ ਲਈ) ਸਾਡੇ ਚੁਫੇਰੇ ਪਹਿਰਾ ਹੈ। (ਗੁਰ-ਸ਼ਬਦ ਦੀ ਬਰਕਤਿ ਨਾਲ ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੁੜਦਾ ਹੈ, ਉਸ ਪਾਸੋਂ (ਵਿਕਾਰ ਤਾਂ ਕਿਤੇ ਰਹੇ) ਜਮ (ਭੀ) ਸ਼ਰਮਿੰਦਾ ਹੋ ਕੇ ਭੱਜ ਜਾਂਦਾ ਹੈ ॥੧॥ ਹੇ ਪ੍ਰਭੂ ਜੀ! ਮੇਰੇ ਵਾਸਤੇ ਤਾਂ ਤੂੰ ਹੀ ਸੁਖਾਂ ਦਾ ਦਾਤਾ ਹੈਂ। (ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦੇ ਨਾਮ ਵਿਚ ਮਨ ਜੋੜਦਾ ਹੈ) ਸਰਬ-ਵਿਆਪਕ ਸਿਰਜਣਹਾਰ ਪ੍ਰਭੂ (ਉਸ ਦੇ ਮਾਇਆ ਦੇ ਮੋਹ ਆਦਿਕ ਦੇ ਸਾਰੇ) ਬੰਧਨ ਕੱਟ ਕੇ ਉਸ ਦੇ ਮਨ ਨੂੰ ਪਵਿਤ੍ਰ ਕਰ ਦੇਂਦਾ ਹੈ ਰਹਾਉ॥ ਅਬਿਨਾਸ਼ੀ ਪ੍ਰਭੂ (ਐਸਾ ਉਦਾਰ-ਚਿੱਤ ਹੈ ਕਿ) ਉਸ ਦੀ ਕੀਤੀ ਹੋਈ ਸੇਵਾ-ਭਗਤੀ ਖ਼ਾਲੀ ਨਹੀਂ ਜਾਂਦੀ। ਹੇ ਪ੍ਰਭੂ! ਤੇਰੇ ਸੇਵਕ (ਸਦਾ) ਆਤਮਕ ਆਨੰਦ ਮਾਣਦੇ ਹਨ, ਹੇ ਨਾਨਕ! (ਆਖ-) ਤੇਰਾ ਨਾਮ ਜਪ ਕੇ ਉਹਨਾਂ ਦੀ ਹਰੇਕ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ ॥੨॥੪॥੬੮॥
soratth mahalaa 5 |gur kaa sabad rakhavaare |chaukee chaugirad hamaare |raam naam man laagaa |jam lajaae kar bhaagaa |1|prabh jee too mero sukhadaataa |bandhan kaatt kare man niramal pooran purakh bidhaataa | rahaau |naanak prabh abinaasee |taa kee sev na birathee jaasee |anad kareh tere daasaa |jap pooran hoee aasaa |2|4|68|
Sorat’h, Fifth Mehl: The Word of the Guru’s Shabad is my Saving Grace. It is a guardian posted on all four sides around me. My mind is attached to the Lord’s Name. The Messenger of Death has run away in shame. ||1|| O Dear Lord, You are my Giver of peace. The Perfect Lord, the Architect of Destiny, has shattered my bonds, and made my mind immaculately pure. ||Pause|| O Nanak, God is eternal and imperishable. Service to Him shall never go unrewarded. Your slaves are in bliss; chanting and meditating, their desires are fulfilled. ||2||4||68||
www.facebook.com/dailyhukamnama

