Sandhia Vele Da Hukamnama Sri Darbar Sahib, Amritsar, Date 02 February 2019 Ang 649


Sachkhand Sri Harmandir Sahib Amritsar Vekhe Hoea Ajh Sandhya Wele Da Mukhwak: 02-02-19


ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥ ਸਬਦਿ ਮਰਹਿ ਫਿਰਿ ਨਾ ਮਰਹਿ ਤਾ ਸੇਵਾ ਪਵੈ ਸਭ ਥਾਇ ॥ ਪਾਰਸ ਪਰਸਿਐ ਪਾਰਸੁ ਹੋਵੈ ਸਚਿ ਰਹੈ ਲਿਵ ਲਾਇ ॥ ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥ ਨਾਨਕ ਗਣਤੈ ਸੇਵਕੁ ਨਾ ਮਿਲੈ ਜਿਸੁ ਬਖਸੇ ਸੋ ਪਵੈ ਥਾਇ ॥੧॥ ਮਃ ੩ ॥ ਮਹਲੁ ਕੁਮਹਲੁ ਨ ਜਾਣਨੀ ਮੂਰਖ ਅਪਣੈ ਸੁਆਇ ॥ ਸਬਦੁ ਚੀਨਹਿ ਤਾ ਮਹਲੁ ਲਹਹਿ ਜੋਤੀ ਜੋਤਿ ਸਮਾਇ ॥ ਸਦਾ ਸਚੇ ਕਾ ਭਉ ਮਨਿ ਵਸੈ ਤਾ ਸਭਾ ਸੋਝੀ ਪਾਇ ॥ ਸਤਿਗੁਰੁ ਅਪਣੈ ਘਰਿ ਵਰਤਦਾ ਆਪੇ ਲਏ ਮਿਲਾਇ ॥ ਨਾਨਕ ਸਤਿਗੁਰਿ ਮਿਲਿਐ ਸਭ ਪੂਰੀ ਪਈ ਜਿਸ ਨੋ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਧੰਨੁ ਧਨੁ ਭਾਗ ਤਿਨਾ ਭਗਤ ਜਨਾ ਜੋ ਹਰਿ ਨਾਮਾ ਹਰਿ ਮੁਖਿ ਕਹਤਿਆ ॥ ਧਨੁ ਧਨੁ ਭਾਗ ਤਿਨਾ ਸੰਤ ਜਨਾ ਜੋ ਹਰਿ ਜਸੁ ਸ੍ਰਵਣੀ ਸੁਣਤਿਆ ॥ ਧਨੁ ਧਨੁ ਭਾਗ ਤਿਨਾ ਸਾਧ ਜਨਾ ਹਰਿ ਕੀਰਤਨੁ ਗਾਇ ਗੁਣੀ ਜਨ ਬਣਤਿਆ ॥ ਧਨੁ ਧਨੁ ਭਾਗ ਤਿਨਾ ਗੁਰਮੁਖਾ ਜੋ ਗੁਰਸਿਖ ਲੈ ਮਨੁ ਜਿਣਤਿਆ ॥ ਸਭ ਦੂ ਵਡੇ ਭਾਗ ਗੁਰਸਿਖਾ ਕੇ ਜੋ ਗੁਰ ਚਰਣੀ ਸਿਖ ਪੜਤਿਆ ॥੧੮॥

ਅਰਥ: ਸਤਿਗੁਰੂ ਦੇ ਹੁਕਮ ਵਿਚ ਤੁਰਨਾ ਬੜੀ ਔਖੀ ਕਾਰ ਹੈ, ਸਿਰ ਦੇਣਾ ਪੈਂਦਾ ਹੈ, ਤੇ ਆਪਾ ਗਵਾ ਕੇ (ਸੇਵਾ ਹੁੰਦੀ ਹੈ) ; ਜੋ ਮਨੁੱਖ ਸਤਿਗੁਰੂ ਦੀ ਸਿੱਖਿਆ ਦੁਆਰਾ (ਸੰਸਾਰ ਵਲੋਂ) ਮਰਦੇ ਹਨ, ਉਹ ਫਿਰ ਜਨਮ ਮਰਨ ਵਿਚ ਨਹੀਂ ਰਹਿੰਦੇ, ਉਹਨਾਂ ਦੀ ਸਾਰੀ ਸੇਵਾ ਕਬੂਲ ਪੈ ਜਾਂਦੀ ਹੈ। ਜੋ ਮਨੁੱਖ ਸੱਚੇ ਨਾਮ ਵਿਚ ਬ੍ਰਿਤੀ ਜੋੜੀ ਰੱਖਦਾ ਹੈ ਉਹ (ਮਾਨੋ) ਪਾਰਸ ਨੂੰ ਛੋਹ ਕੇ ਪਾਰਸ ਹੀ ਹੋ ਜਾਂਦਾ ਹੈ; ਜਿਸ ਦੇ ਹਿਰਦੇ ਵਿਚ ਮੁੱਢ ਤੋਂ (ਸੰਸਕਾਰ-ਰੂਪ) ਲੇਖ ਉੱਕਰਿਆ ਹੋਵੇ, ਉਸ ਨੂੰ ਸਤਿਗੁਰੂ ਤੇ ਪ੍ਰਭੂ ਮਿਲਦਾ ਹੈ। ਹੇ ਨਾਨਕ! ਲੇਖੈ ਕੀਤਿਆਂ ਸੇਵਕ (ਹਰੀ ਨੂੰ) ਨਹੀਂ ਮਿਲ ਸਕਦਾ, ਜਿਸ ਨੂੰ ਹਰੀ ਬਖ਼ਸ਼ਦਾ ਹੈ, ਉਹੀ ਕਬੂਲ ਪੈਂਦਾ ਹੈ।੧ । ਮੂਰਖ ਆਪਣੀ ਗ਼ਰਜ਼ ਦੇ ਕਾਰਨ ਥਾਂ ਕੁਥਾਂ ਨਹੀਂ ਜਾਣਦੇ, (ਕਿ ਕਿੱਥੇ ਗ਼ਰਜ਼ ਪੂਰੀ ਹੋ ਸਕਦੀ ਹੈ) ਜੇ ਸਤਿਗੁਰੂ ਦੇ ਸ਼ਬਦ ਨੂੰ ਖੋਜਣ ਤਾਂ ਹਰੀ ਦੀ ਜੋਤਿ ਵਿਚ ਬ੍ਰਿਤੀ ਜੋੜ ਕੇ (ਹਰੀ ਦੀ ਹਜ਼ੂਰੀ-ਰੂਪ ਅਸਲ) ਟਿਕਾਣਾ ਲੱਭ ਲੈਣ। ਜੇ ਸੱਚੇ ਹਰੀ ਦਾ ਡਰ (ਭਾਵ, ਅਦਬ) ਸਦਾ ਮਨ ਵਿਚ ਟਿਕਿਆ ਰਹੇ, ਤਾਂ ਇਹ ਸਾਰੀ ਸਮਝ ਪੈ ਜਾਂਦੀ ਹੈ ਕਿ ਸਤਿਗੁਰੂ, ਜੋ ਸਦਾ ਆਪਣੇ ਸਰੂਪ ਵਿਚ ਟਿਕਿਆ ਰਹਿੰਦਾ ਹੈ, ਆਪ ਹੀ ਸੇਵਕ ਨੂੰ ਮਿਲਾ ਲੈਂਦਾ ਹੈ। ਹੇ ਨਾਨਕ! ਜਿਸ ਮਨੁੱਖ ਤੇ ਆਪਣੀ ਰਜ਼ਾ ਵਿਚ ਪ੍ਰਭੂ ਮੇਹਰ ਕਰੇ, ਉਸ ਨੂੰ ਸਤਿਗੁਰੂ ਮਿਲਿਆਂ ਪੂਰਨ ਸਫਲਤਾ ਹੁੰਦੀ ਹੈ।੨। ਉਹਨਾਂ ਭਗਤਾਂ ਦੇ ਵੱਡੇ ਭਾਗ ਹਨ, ਜੋ ਮੂੰਹੋਂ ਹਰੀ ਦਾ ਨਾਮ ਉਚਾਰਦੇ ਹਨ; ਉਹਨਾਂ ਸੰਤਾਂ ਦੇ ਵੱਡੇ ਭਾਗ ਹਨ, ਜੋ ਹਰੀ ਦਾ ਜਸ ਕੰਨੀਂ ਸੁਣਦੇ ਹਨ। ਉਹਨਾਂ ਸਾਧ ਜਨਾਂ ਦੇ ਧੰਨ ਭਾਗ ਹਨ, ਜੋ ਹਰੀ ਦਾ ਕੀਰਤਨ ਕਰ ਕੇ ਆਪ ਗੁਣਾਂ ਵਾਲੇ ਬਣਦੇ ਹਨ; ਉਹਨਾਂ ਗੁਰਮੁਖਾਂ ਦੇ ਵੱਡੇ ਭਾਗ ਹਨ ਜੋ ਸਤਿਗੁਰੂ ਦੀ ਸਿੱਖਿਆ ਲੈ ਕੇ ਆਪਣੇ ਮਨ ਨੂੰ ਜਿੱਤਦੇ ਹਨ। ਸਭ ਤੋਂ ਵੱਡੇ ਭਾਗ ਉਹਨਾਂ ਗੁਰਸਿੱਖਾਂ ਦੇ ਹਨ, ਜੋ ਸਤਿਗੁਰੂ ਦੀ ਚਰਨੀਂ ਪੈਂਦੇ ਹਨ (ਭਾਵ, ਜੋ ਆਪਾ ਮਿਟਾ ਕੇ ਗੁਰੂ ਦੀ ਓਟ ਲੈਂਦੇ ਹਨ) ।

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

 

Written by jugrajsidhu in 2 February 2019
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.