ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਫੱਗਣ ਮਹੀਨੇ ਦੀ ਸੰਗਰਾਂਦ ਦਾ ਪਾਵਨ ਮੁੱਖਵਾਕ 13-02-2019
💐💐💐 ਸੰਗਰਾਂਦ ਹੁਕਮਨਾਮਾ 💐💐💐
#Sangrand #Hukamnama #Mahina #Maagh
#Sri #Darbar #Sahib #Amritsar
ਗੁਰੂ ਪਿਆਰੀ ਸਾਧ ਸੰਗਤ ਜੀਓ!! ਗੁਰੂ ਸਹਿਬ ਕਿ੍ਪਾ ਕਰਨ ਫੱਗਣ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ। ਵਹਿਗੁਰੂ ਜੀ ਸਰਬੱਤ ਸੰਗਤ ਨੂੰ ਤੰਦਰੁਸਤੀ, ਨਾਮ ਬਾਣੀ ਦੀ ਦਾਤ ਅਤੇ ਚੜ੍ਹਦੀ ਕਲਾ ਦੀ ਦਾਤ ਬਖਸ਼ਣ ਜੀ।
👏🏻ਬੇਨਤੀ:- ਵੱਧ ਤੋਂ ਵੱਧ ਸ਼ੇਅਰ ਕਰਕੇ ਸੇਵਾ ਵਿੱਚ ਹਿੱਸਾ ਪਾਓ ਜੀ।
ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥ {ਪੰਨਾ 136}
ਪਦ ਅਰਥ: ਫਲਗੁਣਿ = ਫੱਗਣ (ਮਹੀਨੇ) ਵਿਚ। ਉਪਾਰਜਨਾ = ਉਪਜ, ਪ੍ਰਕਾਸ਼। ਰਾਮ ਕੇ ਸਹਾਈ = ਪਰਮਾਤਮਾ ਨਾਲ ਮਿਲਣ ਵਿਚ ਸਹਾਇਤਾ ਕਰਨ ਵਾਲੇ। ਸੇਜ = ਹਿਰਦਾ। ਜਾਇ = ਥਾਂ। ਵਰੁ = ਖਸਮ-ਪ੍ਰਭੂ। ਗਾਵਹੀ = ਗਾਵਹਿ, ਗਾਂਦੀਆਂ ਹਨ। ਮੰਗਲੁ = ਖ਼ੁਸ਼ੀ ਦਾ ਗੀਤ, ਆਤਮਕ ਆਨੰਦ ਪੈਦਾ ਕਰਨ ਵਾਲਾ ਗੀਤ, ਸਿਫ਼ਤਿ-ਸਾਲਾਹ ਦੀ ਬਾਣੀ। ਅਲਾਇ-ਉਚਾਰ ਕੇ, ਅਲਾਪ ਕੇ। ਦਿਸਦੀ = ਦਿੱਸਦਾ। ਲਵੈ = ਨੇੜੇ। ਲਵੈ ਲਾਉਣੇ = ਨੇੜੇ ਤੇੜੇ, ਇਰਦ-ਗਿਰਦ। ਲਵੈ ਨ ਲਾਇ = ਲਵੈ ਲਾਉਣੇ ਨਹੀਂ, ਨੇੜੇ ਤੇੜੇ ਦਾ ਨਹੀਂ, ਬਰਾਬਰੀ ਕਰਨ ਜੋਗਾ ਨਹੀਂ। ਹਲਤੁ = {A>} ਇਹ ਲੋਕ। ਪਲਤੁ = {pr>} ਪਰ ਲੋਕ। ਸਵਾਰਿਓਨੁ = ਉਸ (ਪ੍ਰਭੂ) ਨੇ ਸਵਾਰ ਦਿੱਤਾ। ਦਿਤੀਅਨੁ = ਉਸ (ਪ੍ਰਭੂ) ਨੇ ਦਿੱਤੀ। ਜਾਇ = ਥਾਂ। ਤੇ = ਤੋਂ। ਰਖਿਅਨੁ = ਉਸ (ਹਰੀ) ਨੇ ਰੱਖ ਲਏ। ਧਾਇ = ਧਾਈ, ਭਟਕਣਾ। ਪਾਇ = ਪੈ ਕੇ। ਤਿਲੁ = ਰਤਾ ਭੀ। ਤਮਾਇ = ਤਮ੍ਹਾ, ਲਾਲਚ।
ਅਰਥ: (ਸਿਆਲੀ ਰੁੱਤ ਦੀ ਕਰੜੀ ਸਰਦੀ ਪਿੱਛੋਂ ਬਹਾਰ ਫਿਰਨ ਤੇ ਫੱਗਣ ਦੇ ਮਹੀਨੇ ਵਿਚ ਲੋਕ ਹੋਲੀਆਂ ਦੇ ਰੰਗ-ਤਮਾਸ਼ਿਆਂ ਦੀ ਰਾਹੀਂ ਖ਼ੁਸ਼ੀਆਂ ਮਨਾਂਦੇ ਹਨ, ਪਰ) ਫੱਗਣ ਵਿਚ (ਉਹਨਾਂ ਜੀਵ-ਇਸਤ੍ਰੀਆਂ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਜਿਨ੍ਹਾਂ ਦੇ ਹਿਰਦੇ ਵਿਚ ਸੱਜਣ-ਹਰੀ ਪਰਤੱਖ ਆ ਵੱਸਦਾ ਹੈ, ਪਰਮਾਤਮਾ ਨਾਲ ਮਿਲਣ ਵਿਚ ਸਹਾਇਤਾ ਕਰਨ ਵਾਲੇ ਸੰਤ ਜਨ ਮਿਹਰ ਕਰ ਕੇ ਉਹਨਾਂ ਨੂੰ ਪ੍ਰਭੂ ਨਾਲ ਜੋੜ ਦੇਂਦੇ ਹਨ, ਉਹਨਾਂ ਦੀ ਹਿਰਦਾ-ਸੇਜ ਸੁੰਦਰ ਬਣ ਜਾਂਦੀ ਹੈ, ਉਹਨਾਂ ਨੂੰ ਸਾਰੇ ਹੀ ਸੁੱਖ ਪ੍ਰਾਪਤ ਹੋ ਜਾਂਦੇ ਹਨ, ਫਿਰ ਦੁੱਖਾਂ ਲਈ (ਉਹਨਾਂ ਦੇ ਹਿਰਦੇ ਵਿਚ) ਕਿਤੇ ਰਤਾ ਥਾਂ ਨਹੀਂ ਰਹਿ ਜਾਂਦੀ। ਉਹਨਾਂ ਵਡ-ਭਾਗਣ ਜੀਵ-ਇਸਤ੍ਰੀਆਂ ਦੀ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ, ਉਹਨਾਂ ਨੂੰ ਹਰੀ-ਪ੍ਰਭੂ ਖਸਮ ਮਿਲ ਪੈਂਦਾ ਹੈ, ਉਹ ਸਤ-ਸੰਗੀ ਸਹੇਲੀਆਂ ਨਾਲ ਰਲ ਕੇ ਗੋਵਿੰਦ ਦੀ ਸਿਫ਼ਤਿ-ਸਾਲਾਹ ਦੇ ਗੀਤ ਅਲਾਪ ਕੇ ਆਤਮਕ ਆਨੰਦ ਪੈਦਾ ਕਰਨ ਵਾਲੀ ਗੁਰਬਾਣੀ ਗਾਂਦੀਆਂ ਹਨ। ਪਰਮਾਤਮਾ ਵਰਗਾ ਕੋਈ ਹੋਰ, ਉਸ ਦੀ ਬਰਾਬਰੀ ਕਰ ਸਕਣ ਵਾਲਾ ਕੋਈ ਦੂਜਾ ਉਹਨਾਂ ਨੂੰ ਕਿਤੇ ਦਿੱਸਦਾ ਹੀ ਨਹੀਂ। ਉਸ ਪਰਮਾਤਮਾ ਨੇ (ਉਹਨਾਂ ਸਤ-ਸੰਗੀਆਂ ਦਾ) ਲੋਕ ਪਰਲੋਕ ਸਵਾਰ ਦਿੱਤਾ ਹੈ, ਉਹਨਾਂ ਨੂੰ (ਆਪਣੇ ਚਰਨਾਂ ਵਿਚ ਲਿਵ-ਲੀਨਤਾ ਵਾਲੀ) ਐਸੀ ਥਾਂ ਬਖ਼ਸ਼ੀ ਹੈ ਜੋ ਕਦੇ ਡੋਲਦੀ ਹੀ ਨਹੀਂ। ਪ੍ਰਭੂ ਨੇ ਸੰਸਾਰ-ਸਮੁੰਦਰ ਤੋਂ ਉਹਨਾਂ ਨੂੰ (ਹੱਥ ਦੇ ਕੇ) ਰੱਖ ਲਿਆ ਹੈ, ਜਨਮਾਂ ਦੇ ਗੇੜ ਵਿਚ ਮੁੜ ਉਹਨਾਂ ਦੀ ਦੌੜ ਭੱਜ ਨਹੀਂ ਹੁੰਦੀ। ਹੇ ਨਾਨਕ! (ਆਖ–) ਸਾਡੀ ਇਕ ਜੀਭ ਹੈ, ਪ੍ਰਭੂ ਦੇ ਅਨੇਕਾਂ ਹੀ ਗੁਣ ਹਨ (ਅਸੀਂ ਉਹਨਾਂ ਨੂੰ ਬਿਆਨ ਕਰਨ ਜੋਗੇ ਨਹੀਂ ਹਾਂ, ਪਰ) ਜੇਹੜੇ ਜੀਵ ਉਸ ਦੀ ਚਰਨੀਂ ਪੈਂਦੇ ਹਨ (ਉਸ ਦਾ ਆਸਰਾ ਤੱਕਦੇ ਹਨ) ਉਹ (ਸੰਸਾਰ-ਸਮੁੰਦਰ ਤੋਂ) ਤਰ ਜਾਂਦੇ ਹਨ। ਫੱਗਣ ਦੇ ਮਹੀਨੇ ਵਿਚ (ਹੋਲੀਆਂ ਆਦਿਕ ਵਿਚੋਂ ਅਨੰਦ ਲੱਭਣ ਦੇ ਥਾਂ) ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਜਿਸ ਨੂੰ (ਆਪਣੀ ਵਡਿਆਈ ਕਰਾਣ ਦਾ) ਰਤਾ ਭਰ ਭੀ ਲਾਲਚ ਨਹੀਂ ਹੈ (ਇਸ ਵਿਚ ਸਾਡਾ ਹੀ ਭਲਾ ਹੈ) ।13।
फलगुणि अनंद उपारजना हरि सजण प्रगटे आइ ॥ संत सहाई राम के करि किरपा दीआ मिलाइ ॥ सेज सुहावी सरब सुख हुणि दुखा नाही जाइ ॥ इछ पुनी वडभागणी वरु पाइआ हरि राइ ॥ मिलि सहीआ मंगलु गावही गीत गोविंद अलाइ ॥ हरि जेहा अवरु न दिसई कोई दूजा लवै न लाइ ॥ हलतु पलतु सवारिओनु निहचल दितीअनु जाइ ॥ संसार सागर ते रखिअनु बहुड़ि न जनमै धाइ ॥ जिहवा एक अनेक गुण तरे नानक चरणी पाइ ॥ फलगुणि नित सलाहीऐ जिस नो तिलु न तमाइ ॥१३॥ {पन्ना 136}
पद्अर्थ: फलगुणि = फागुन (महीने) में। उपारजना = उपज, प्रकाश। राम के सहाई = परमात्मा के साथ मिलने में सहायता करने वाले। सेज = हृदय। जाइ = जगह। वरु = पति प्रभू। गावही = गाती हैं। मंगलु = खुशी का गीत, आत्मिक आनंद पैदा करने वाला गीत, सिफत सालाह की बाणी। अलाइ = उच्चार के, अलाप के। दिसई = दिखता। लवै = नजदीक। लवै न लाइ = पास नहीं लाते, नजदीक का नहीं, बराबरी के लायक नहीं। हलतु = (अत्र) ये लोक। पलतु = (परत्र) परलोक। सवारिओनु = उस (प्रभू) ने सवार दिया। दितीअनु = उस (प्रभू) ने दी। जाइ = जगह। ते = से। रखिअनु = उस (हरी) ने रख लिए। धाइ = भाग दौड़, भटकना। पाइ = पड़ कर। तिलु = रत्ती भी। तमाइ = तमा, लालच।
अर्थ: (सर्दी की ऋतु की कड़ाके की सर्दी के बाद बहार फिरने पे फागुन के महीने में लोग होली के रंग तमाशों के साथ खुशियां मनाते हैं, पर) फागुन में (उन जीव सि्त्रयों के अंदर) आत्मिक आनंद पैदा होता है, जिनके हृदय में सज्जन हरी प्रत्यक्ष आ बसता है। परमात्मा के साथ मिलने में सहायता करने वाले संत जन मेहर करके उन्हें प्रभू के साथ जोड़ देते हैं। उनकी हृदय सेज सुंदर बन जाती है। उन्हें सारे ही सुख प्राप्त हो जाते हैं। फिर दुखों के लिए (उनके हृदय में) कहीं रत्ती भर जगह भी नहीं रह जाती। उन भाग्यशाली जीव सि्त्रयों की मनोकामना पूरी हो जाती है। उन्हें हरी प्रभू पति मिल जाता है। वह सत्संगी सहेलियों के साथ मिल के गोबिंद की सिफत सालाह के गीत अलाप के आत्मिक आनंद पैदा करने वाली गुरबाणी गाती हैं। परमात्मा जैसा कोई और, उसकी बराबरी कर सकने वाला कोई दूसरा उन्हें कहीं दिखता ही नहीं। उस परमात्मा ने (उन सत्संगियों का) लोक परलोक संवार दिया है, उन्हें (अपने चरणों में लिव लीनता वाली) ऐसी जगह बख्शी है, जो कभी डोलती नहीं। प्रभू ने संसार समुंद्र से उन्हें (हाथ दे के) रख लिया है, जन्मों के चक्र में दुबारा उनकी दौड़ भाग नहीं होती। हे नानक! (कह–) हमारी एक जीभ है, प्रभू के अनेकों ही गुण हैं (हम उन्हें बयान करने के लायक नहीं हैं, पर) जो जीव उसकी चरणों में पड़ते हैं (उसका आसरा ताकते हैं) वह (संसार समुंद्र से) तैर जाते है। फागुन के महीने में (होली आदि में से आनंद ढूँढने की बजाए) सदा उस परमात्मा की सिफत सालाह करनी चाहिए, जिसे (अपनी उपमा कराने का) रत्ती भर भी लालच नहीं है (इसमें हमारा ही भला है)।13।
https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
ਗੁਰੂ ਰੂਪ ਸੰਗਤ ਜੀਓ !! Hukamnama Sahib Mobile Application ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ਉਪਰ ਕਲਿੱਕ ਕਰੋ ਜੀ!
http://onelink.to/hukamnama