Amrit vele da Hukamnama Sri Darbar Sahib Amritsar, Ang 778, 14-02-19
ਰਾਗੁ ਸੂਹੀ ਛੰਤ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥
रागु सूही छंत महला ५ घरु २ ੴ सतिगुर प्रसादि ॥ गोबिंद गुण गावण लागे ॥ हरि रंगि अनदिनु जागे ॥ हरि रंगि जागे पाप भागे मिले संत पिआरिआ ॥ गुर चरण लागे भरम भागे काज सगल सवारिआ ॥ सुणि स्रवण बाणी सहजि जाणी हरि नामु जपि वडभागै ॥ बिनवंति नानक सरणि सुआमी जीउ पिंडु प्रभ आगै ॥१॥
Raag Soohee, Chhant, Fifth Mehl, Second House: One Universal Creator God. By The Grace Of The True Guru: I sing the Glorious Praises of the Lord of the Universe. I am awake, night and day, in the Lord’s Love. Awake to the Lord’s Love, my sins have left me. I meet with the Beloved Saints. Attached to the Guru’s Feet, my doubts are dispelled, and all my affairs are resolved. Listening to the Word of the Guru’s Bani with my ears, I know celestial peace. By great good fortune, I meditate on the Lord’s Name. Prays Nanak, I have entered my Lord and Master’s Sanctuary. I dedicate my body and soul to God. ||1||
ਰੰਗਿ = ਪ੍ਰੇਮ-ਰੰਗ ਵਿਚ । ਅਨਦਿਨੁ = {अनुदिनां} ਹਰ ਰੋਜ਼, ਹਰ ਵੇਲੇ। ਜਾਗੇ = (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਹੋ ਗਏ। ਸੰਤ = ਗੁਰੂ। ਭਰਮ = ਭਟਕਣਾ। ਸਗਲ = ਸਾਰੇ। ਸੁਣਿ = ਸੁਣ ਕੇ। ਸ੍ਰਵਨ = ਕੰਨਾਂ ਨਾਲ। ਸਹਜਿ = ਆਤਮਕ ਅਡੋਲਤਾ ਵਿਚ (ਟਿਕ ਕੇ)। ਜਪਿ = ਜਪ ਕੇ। ਵਡ ਭਾਗੈ = ਵੱਡੀ ਕਿਸਮਤ ਨਾਲ। ਜੀਉ = ਜਿੰਦ। ਪਿੰਡੁ = ਸਰੀਰ ॥੧॥
ਰਾਗ ਸੂਹੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਉਹ ਮਨੁੱਖ ਪਰਮਾਤਮਾ ਦੇ ਗੁਣ ਗਾਣ ਲੱਗ ਪੈਂਦੇ ਹਨ, ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ, ਜਿਹੜੇ ਮਨੁੱਖ ਪਿਆਰੇ ਗੁਰੂ ਨੂੰ ਮਿਲ ਪੈਂਦੇ ਹਨ। (ਜਿਉਂ ਜਿਉਂ) ਉਹ ਪ੍ਰਭੂ ਦੇ ਪਿਆਰ-ਰੰਗ ਵਿਚ (ਟਿਕ ਕੇ) ਸੁਚੇਤ ਹੁੰਦੇ ਹਨ, (ਉਹਨਾਂ ਦੇ ਅੰਦਰੋਂ) ਸਾਰੇ ਪਾਪ ਭੱਜ ਜਾਂਦੇ ਹਨ। ਜਿਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਦੀਆਂ ਸਾਰੀਆਂ ਭਟਕਣਾ ਦੂਰ ਹੋ ਜਾਂਦੀਆਂ ਹਨ, ਉਹਨਾਂ ਦੇ ਸਾਰੇ ਕੰਮ ਭੀ ਸੰਵਰ ਜਾਂਦੇ ਹਨ। ਜਿਹੜਾ ਮਨੁੱਖ ਵੱਡੀ ਕਿਸਮਤ ਨਾਲ ਸਤਿਗੁਰੂ ਦੀ ਬਾਣੀ ਕੰਨੀਂ ਸੁਣ ਕੇ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਅਡੋਲਤਾ ਵਿਚ (ਟਿਕ ਕੇ ਪਰਮਾਤਮਾ ਨਾਲ) ਡੂੰਘੀ ਸਾਂਝ ਪਾਂਦਾ ਹੈ, ਨਾਨਕ ਬੇਨਤੀ ਕਰਦਾ ਹੈ- ਉਹ ਮਨੁੱਖ ਮਾਲਕ-ਪ੍ਰਭੂ ਦੀ ਸਰਨ ਪੈ ਕੇ ਆਪਣੀ ਜਿੰਦ ਆਪਣਾ ਸਰੀਰ (ਸਭ ਕੁਝ) ਪਰਮਾਤਮਾ ਦੇ ਅੱਗੇ (ਰੱਖ ਦੇਂਦਾ ਹੈ) ॥੧॥
राग सूही , घर 2 में गुरु अर्जनदेव जी की बाणी ‘छंत। अकाल पुरख एक और सतगुरु की द्वारा मिलता है। वह मनुख परमात्मा के गुण गाने लग जाते हैं, परमात्मा के प्रेम-रंग में (टिक कर) वह हर समय (माया के हमलों से) सुचेत रहते हैं, जो मनुख प्यारे गुरु को मिल जाते हैं। (जैसे जैसे) वह प्यारे के रंग में (टिक कर) सुचेत होते हैं, (उन के अंदर से) सारे पाप भाग जाते हैं। जो मनुख गुरु के चरण लगते हैं, उनकी भटकन दूर हो जाती है, उनके सारे काम भी संवर जाते हैं। जो मनुख बड़ी किस्मत से सतगुरु की बाणी कानो से सुन कर परमात्मा का नाम जप कर आत्मिक अदोलता में (टिक कर परमात्मा से) गहरी साँझ बना बना लेता है-वह मनुख मालिक-प्रभु की शरण आ कर अपनी जान अपना सरीर (सब कुछ)परमात्मा के आगे (रख देता है)॥2॥
https://m.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਗੁਰੂ ਰੂਪ ਸੰਗਤ ਜੀਓ !! Hukamnama Sahib Mobile Application📲 ਡਾਊਨਲੋਡ 📥 ਕਰਨ ਲਈ ਹੇਠਾਂ 👇 ਦਿੱਤੇ ਲਿੰਕ ਉਪਰ ਕਲਿੱਕ ਕਰੋ ਜੀ!
http://onelink.to/hukamnama