Sandhia Vele Da Hukamnama Sri Darbar Sahib, Amritsar, Date 19 February 2019 Ang 618


SANDHYA VELE DA HUKAMNAMA, SRI DARBAR SAHIB, AMRITSAR, ANG 618, 19-Feb-2019


ਸੋਰਠਿ ਮਃ ੫ ॥ ਭਏ ਕ੍ਰਿਪਾਲ ਗੁਰੂ ਗੋਵਿੰਦਾ ਸਗਲ ਮਨੋਰਥ ਪਾਏ ॥ ਅਸਥਿਰ ਭਏ ਲਾਗਿ ਹਰਿ ਚਰਣੀ ਗੋਵਿੰਦ ਕੇ ਗੁਣ ਗਾਏ ॥੧॥ ਭਲੋ ਸਮੂਰਤੁ ਪੂਰਾ ॥ ਸਾਂਤਿ ਸਹਜ ਆਨੰਦ ਨਾਮੁ ਜਪਿ ਵਾਜੇ ਅਨਹਦ ਤੂਰਾ ॥੧॥ ਰਹਾਉ ॥ ਮਿਲੇ ਸੁਆਮੀ ਪ੍ਰੀਤਮ ਅਪੁਨੇ ਘਰ ਮੰਦਰ ਸੁਖਦਾਈ ॥ ਹਰਿ ਨਾਮੁ ਨਿਧਾਨੁ ਨਾਨਕ ਜਨ ਪਾਇਆ ਸਗਲੀ ਇਛ ਪੁਜਾਈ ॥੨॥੮॥੩੬॥

ਵਿਆਖਿਆ:- ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਦਾ ਰੂਪ ਗੁਰੂ ਦਇਆਵਾਨ ਹੁੰਦਾ ਹੈ, ਉਸ ਦੇ ਮਨ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ (ਕਿਉਂਕਿ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾ ਗਾ ਕੇ ਪ੍ਰਭੂ-ਚਰਨਾਂ ਵਿਚ ਲਗਨ ਲਾ ਕੇ ਉਹ ਮਨੁੱਖ (ਮਾਇਆ ਦੇ ਹੱਲਿਆਂ ਅੱਗੇ) ਡੋਲਣੋਂ ਹਟ ਜਾਂਦਾ ਹੈ ॥੧॥ (ਹੇ ਭਾਈ! ਮਨੁੱਖ ਦੇ ਜੀਵਨ ਵਿਚ) ਉਹ ਸਮਾ ਸੁਹਾਵਣਾ ਹੁੰਦਾ ਹੈ ਸ਼ੁਭ ਹੁੰਦਾ ਹੈ, ਜਦੋਂ ਪਰਮਾਤਮਾ ਦਾ ਨਾਮ ਜਪ ਕੇ ਉਸ ਦੇ ਅੰਦਰ ਸ਼ਾਂਤੀ, ਆਤਮਕ ਅਡੋਲਤਾ, ਆਨੰਦ ਦੇ ਇਕ-ਰਸ ਵਾਜੇ ਵੱਜਦੇ ਹਨ ॥੧॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਆਪਣੇ ਮਾਲਕ ਪ੍ਰੀਤਮ ਪ੍ਰਭੂ ਜੀ ਮਿਲ ਪੈਂਦੇ ਹਨ, ਉਸ ਨੂੰ ਇਹ ਘਰ-ਘਾਟ ਸੁਖ ਦੇਣ ਵਾਲੇ ਪ੍ਰਤੀਤ ਹੁੰਦੇ ਹਨ। ਹੇ ਦਾਸ ਨਾਨਕ ਜੀ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਖ਼ਜ਼ਾਨਾ ਲੱਭ ਲਿਆ, ਉਸ ਦੀ ਹਰੇਕ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ ॥੨॥੮॥੩੬॥

सोरठि मः ५ ॥ भए क्रिपाल गुरू गोविंदा सगल मनोरथ पाए ॥ असथिर भए लागि हरि चरणी गोविंद के गुण गाए ॥१॥ भलो समूरतु पूरा ॥ सांति सहज आनंद नामु जपि वाजे अनहद तूरा ॥१॥ रहाउ ॥ मिले सुआमी प्रीतम अपुने घर मंदर सुखदाई ॥ हरि नामु निधानु नानक जन पाइआ सगली इछ पुजाई ॥२॥८॥३६॥

The Guru the Lord of the Universe became merciful to me, and I obtained all of my mind’s desires. I have become stable and steady, touching the Lord’s Feet, and singing the Glorious Praises of the Lord of the Universe. ||1|| It is a good time, a perfectly auspicious time. I am in celestial peace, tranquility and ecstasy, chanting the Naam, the Name of the Lord; the unstruck melody of the sound current vibrates and resounds. ||1|| Pause || Meeting with my Beloved Lord and Master, my home has become a mansion filled with happiness. Daas Nanak Ji has attained the treasure of the Lord’s Name; all his desires have been fulfilled. ||2||8||36||

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ਗੁਰੂ ਰੂਪ ਸੰਗਤ ਜੀਓ !! Hukamnama Sahib Mobile Application📲 ਡਾਊਨਲੋਡ 📥 ਕਰਨ ਲਈ ਹੇਠਾਂ 👇 ਦਿੱਤੇ ਲਿੰਕ ਉਪਰ ਕਲਿੱਕ ਕਰੋ ਜੀ!
http://onelink.to/hukamnama

 

Written by jugrajsidhu in 19 February 2019
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.