Sandhia Vele Da Hukamnama Sri Darbar Sahib, Amritsar, Date 17 March 2019 Ang 619


Sandhia Vele Da Hukamnama Sri Darbar Sahib, Amritsar, Date 17 March 2019 


ਸੋਰਠਿ ਮਹਲਾ ੫ ॥ ਸਾਧੂ ਸੰਗਿ ਭਇਆ ਮਨਿ ਉਦਮੁ ਨਾਮੁ ਰਤਨੁ ਜਸੁ ਗਾਈ ॥ ਮਿਟਿ ਗਈ ਚਿੰਤਾ ਸਿਮਰਿ ਅਨੰਤਾ ਸਾਗਰੁ ਤਰਿਆ ਭਾਈ ॥੧॥ ਹਿਰਦੈ ਹਰਿ ਕੇ ਚਰਣ ਵਸਾਈ ॥ ਸੁਖੁ ਪਾਇਆ ਸਹਜ ਧੁਨਿ ਉਪਜੀ ਰੋਗਾ ਘਾਣਿ ਮਿਟਾਈ ॥ ਰਹਾਉ ॥ ਕਿਆ ਗੁਣ ਤੇਰੇ ਆਖਿ ਵਖਾਣਾ ਕੀਮਤਿ ਕਹਣੁ ਨ ਜਾਈ ॥ ਨਾਨਕ ਭਗਤ ਭਏ ਅਬਿਨਾਸੀ ਅਪੁਨਾ ਪ੍ਰਭੁ ਭਇਆ ਸਹਾਈ ॥੨॥੧੩॥੪੧॥

सोरठि महला ५ ॥ साधू संगि भइआ मनि उदमु नामु रतनु जसु गाई ॥ मिटि गई चिंता सिमरि अनंता सागरु तरिआ भाई ॥१॥ हिरदै हरि के चरण वसाई ॥ सुखु पाइआ सहज धुनि उपजी रोगा घाणि मिटाई ॥ रहाउ ॥ किआ गुण तेरे आखि वखाणा कीमति कहणु न जाई ॥ नानक भगत भए अबिनासी अपुना प्रभु भइआ सहाई ॥२॥१३॥४१॥

ਅਰਥ:ਹੇ ਭਾਈ! ਗੁਰੂ ਦੀ ਸੰਗਤਿ ਵਿਚ ਰਿਹਾਂ ਮਨ ਵਿਚ ਉੱਦਮ ਪੈਦਾ ਹੁੰਦਾ ਹੈ, (ਮਨੁੱਖ) ਸ੍ਰੇਸ਼ਟ ਨਾਮ ਜਪਣ ਲੱਗ ਪੈਂਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣ ਲੱਗ ਪੈਂਦਾ ਹੈ। ਬੇਅੰਤ ਪ੍ਰਭੂ ਦਾ ਸਿਮਰਨ ਕਰ ਕੇ ਮਨੁੱਖ ਦੀ ਚਿੰਤਾ ਮਿਟ ਜਾਂਦੀ ਹੈ, ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ।੧। ਹੇ ਭਾਈ! ਆਪਣੇ ਹਿਰਦੇ ਵਿਚ ਪਰਮਾਤਮਾ ਦੇ ਚਰਨ ਟਿਕਾਈ ਰੱਖ (ਨਿਮ੍ਰਤਾ ਵਿਚ ਰਹਿ ਕੇ ਪਰਮਾਤਮਾ ਦਾ ਸਿਮਰਨ ਕਰਿਆ ਕਰ) । (ਜਿਸ ਨੇ ਭੀ ਇਹ ਉੱਦਮ ਕੀਤਾ ਹੈ, ਉਸ ਨੇ) ਆਤਮਕ ਆਨੰਦ ਪ੍ਰਾਪਤ ਕਰ ਲਿਆ, (ਉਸ ਦੇ ਅੰਦਰ) ਆਤਮਕ ਅਡੋਲਤਾ ਦੀ ਰੌ ਪੈਦਾ ਹੋ ਗਈ, (ਉਸ ਨੇ ਆਪਣੇ ਅੰਦਰੋਂ) ਰੋਗਾਂ ਦੇ ਢੇਰ ਮਿਟਾ ਲਏ।ਰਹਾਉ। ਹੇ ਪ੍ਰਭੂ! ਮੈਂ ਤੇਰੇ ਕੇਹੜੇ ਕੇਹੜੇ ਗੁਣ ਬਿਆਨ ਕਰ ਕੇ ਦੱਸਾਂ? ਤੇਰਾ ਮੁੱਲ ਦੱਸਿਆ ਨਹੀਂ ਜਾ ਸਕਦਾ (ਤੂੰ ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਤੋਂ ਨਹੀਂ ਮਿਲ ਸਕਦਾ) । ਹੇ ਨਾਨਕ! ਪਿਆਰਾ ਪ੍ਰਭੂ ਜਿਨ੍ਹਾਂ ਮਨੁੱਖਾਂ ਦਾ ਮਦਦਗਾਰ ਬਣਦਾ ਹੈ, ਉਹ ਭਗਤ-ਜਨ ਆਤਮਕ ਮੌਤ ਤੋਂ ਰਹਿਤ ਹੋ ਜਾਂਦੇ ਹਨ।੨।੧੩।੪੧।

अर्थ: हे भाई! गुरू की संगति में रहने से मन में उद्यम पैदा होता है, (मनुष्य) श्रेष्ठ नाम जपने लग जाता है, परमात्मा की सिफत सालाह के गीत गाने लग पड़ता है। बेअंत प्रभू का सिमरन करके मनुष्य की चिंता मिट जाती है, मनुष्य संसार समुंद्र से पार लांघ जाता है।1। हे भाई! अपने हृदय में परमात्मा के चरण टिकाए रख (विनम्रता में रह के परमात्मा का सिमरन किया कर)। (जिसने भी ये उद्यम किया है, उसने) आत्मिक आनंद प्राप्त कर लिया, (उसके अंदर) आत्मिक अडोलता की रौंअ पैदा हो गई, (उसने अपने अंदर से) रोगों के ढेर मिटा लिए। रहाउ।  हे प्रभू! मैं तेरे कौन-कौन से गुण बयान करके बताऊँ? तेरा मूल्य बताया नहीं जा सकता (तू किसी दुनियावी पर्दाथ के बदले में नहीं मिल सकता)। हे नानक! प्यारा प्रभू जिन मनुष्यों का मददगार बनता है, वह भक्त-जन आत्मिक मौत से रहित हो जाते हैं।2।13।41।

SORAT’H, FIFTH MEHL: In the Saadh Sangat, the Company of the Holy, my mind became excited, and I sang the Praises of the jewel of the Naam. My anxiety was dispelled, meditating in remembrance on the Infinite Lord; I have crossed over the world ocean, O Siblings of Destiny. ||1|| I enshrine the Lord’s Feet within my heart. I have found peace, and the celestial sound current resounds within me; countless diseases have been eradicated. || Pause|| Which of Your Glorious Virtues can I speak and describe? Your worth cannot be estimated. O Nanak, the Lord’s devotees become imperishable and immortal; their God becomes their friend and support. ||2||13||41||

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ਗੁਰੂ ਰੂਪ ਸੰਗਤ ਜੀਓ !! Hukamnama Sahib Mobile Application📲 ਡਾਊਨਲੋਡ 📥 ਕਰਨ ਲਈ ਹੇਠਾਂ 👇 ਦਿੱਤੇ ਲਿੰਕ ਉਪਰ ਕਲਿੱਕ ਕਰੋ ਜੀ!
http://onelink.to/hukamnama

Written by jugrajsidhu in 17 March 2019
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.