Amrit Vele Da Hukamnama Sri Darbar Sahib, Amritsar, Date 05 May 2019 Ang 873


Amritvele da Hukamnama Sri Darbar Sahib Sri Amritsar, Ang 873, 05-05-19


ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਅਸੁਮੇਧ ਜਗਨੇ ॥ ਤੁਲਾ ਪੁਰਖ ਦਾਨੇ ॥ ਪ੍ਰਾਗ ਇਸਨਾਨੇ ॥੧॥ ਤਉ ਨ ਪੁਜਹਿ ਹਰਿ ਕੀਰਤਿ ਨਾਮਾ ॥ ਅਪੁਨੇ ਰਾਮਹਿ ਭਜੁ ਰੇ ਮਨ ਆਲਸੀਆ ॥੧॥ ਰਹਾਉ ॥ ਗਇਆ ਪਿੰਡੁ ਭਰਤਾ ॥ ਬਨਾਰਸਿ ਅਸਿ ਬਸਤਾ ॥ ਮੁਖਿ ਬੇਦ ਚਤੁਰ ਪੜਤਾ ॥੨॥ ਸਗਲ ਧਰਮ ਅਛਿਤਾ ॥ ਗੁਰ ਗਿਆਨ ਇੰਦ੍ਰੀ ਦ੍ਰਿੜਤਾ ॥ ਖਟੁ ਕਰਮ ਸਹਿਤ ਰਹਤਾ ॥੩॥ ਸਿਵਾ ਸਕਤਿ ਸੰਬਾਦੰ ॥ ਮਨ ਛੋਡਿ ਛੋਡਿ ਸਗਲ ਭੇਦੰ ॥ ਸਿਮਰਿ ਸਿਮਰਿ ਗੋਬਿੰਦੰ ॥ ਭਜੁ ਨਾਮਾ ਤਰਸਿ ਭਵ ਸਿੰਧੰ ॥੪॥੧॥

रागु गोंड बाणी नामदेउ जी की घरु १ ੴ सतिगुर प्रसादि ॥ असुमेध जगने ॥ तुला पुरख दाने ॥ प्राग इसनाने ॥१॥ तउ न पुजहि हरि कीरति नामा ॥ अपुने रामहि भजु रे मन आलसीआ ॥१॥ रहाउ ॥ गइआ पिंडु भरता ॥ बनारसि असि बसता ॥ मुखि बेद चतुर पड़ता ॥२॥ सगल धरम अछिता ॥ गुर गिआन इंद्री द्रिड़ता ॥ खटु करम सहित रहता ॥३॥ सिवा सकति संबादं ॥ मन छोडि छोडि सगल भेदं ॥ सिमरि सिमरि गोबिंदं ॥ भजु नामा तरसि भव सिंधं ॥४॥१॥

Raag Gond, The Word Of Naam Dayv Jee, First House: One Universal Creator God. By The Grace Of The True Guru: The ritual sacrifice of horses, giving one’s weight in gold to charities, and ceremonial cleansing baths -||1|| These are not equal to singing the Praises of the Lord’s Name. Meditate on your Lord, you lazy man! ||1||Pause|| Offering sweet rice at Gaya, living on the river banks at Benares, reciting the four Vedas by heart;||2|| Completing all religious rituals, restraining sexual passion by the spiritual wisdom given by the Guru, and performing the six rituals;||3|| Expounding on Shiva and Shakti – O man, renounce and abandon all these things. Meditate, meditate in remembrance on the Lord of the Universe. Meditate, O Naam Dayv, and cross over the terrifying world-ocean. ||4||1||

ਪਦਅਰਥ:- ਅਸੁਮੇਧ—ਵੇਦਕ ਸਮੇ ਸੰਤਾਨ ਦੀ ਖ਼ਾਤਰ ਰਾਜੇ ਇਹ ਜੱਗ ਕਰਦੇ ਸਨ। ਫਿਰ ਉਹ ਰਾਜੇ ਭੀ ਕਰਨ ਲੱਗ ਪਏ ਜੋ ਆਂਢ-ਗੁਆਂਢ ਦੇ ਰਜਵਾੜਿਆਂ ਵਿਚ ਸਭ ਤੋਂ ਵੱਡਾ ਅਖਵਾਉਣਾ ਚਾਹੁੰਦੇ ਸਨ। ਇਕ ਘੋੜਾ ਸਜਾ ਕੇ ਕੁਝ ਸੂਰਬੀਰਾਂ ਦੀ ਨਿਗਰਾਨੀ ਵਿਚ ਇਕ ਸਾਲ ਲਈ ਛੱਡ ਦਿੱਤਾ ਜਾਂਦਾ ਸੀ; ਜਿਸ ਓਪਰੇ ਰਜਵਾੜੇ ਵਿਚੋਂ ਘੋੜਾ ਲੰਘੇ, ਉਹ ਰਾਜਾ ਜਾਂ ਲੜੇ ਜਾਂ ਈਨ ਮੰਨੇ। ਸਾਲ ਪਿੱਛੋਂ ਜਦੋਂ ਉਹ ਘੋੜਾ ਆਪਣੇ ਰਾਜ ਵਿਚ ਆਵੇ ਤਾਂ ਜੱਗ ਕੀਤਾ ਜਾਂਦਾ ਸੀ। ਅਜਿਹੇ 100 ਜੱਗ ਕੀਤਿਆਂ ਇੰਦਰ ਦੀ ਪਦਵੀ ਮਿਲਦੀ ਮੰਨੀ ਜਾਂਦੀ ਸੀ। ਤਾਹੀਏਂ ਇਹ ਖ਼ਿਆਲ ਬਣਿਆ ਹੋਇਆ ਹੈ ਕਿ ਇੰਦਰ ਇਹਨਾਂ ਜੱਗਾਂ ਦੇ ਰਾਹ ਵਿਚ ਰੋਕ ਪਾਇਆ ਕਰਦਾ ਸੀ। ਤੁਲਾ—ਤੁਲ ਕੇ ਬਰਾਬਰ ਦਾ, ਸਾਵਾਂ। ਪ੍ਰਾਗ—ਹਿੰਦੂ-ਤੀਰਥ; ਇਸ ਸ਼ਹਿਰ ਦਾ ਨਾਮ ਅੱਜ ਕਲ ਅਲਾਹਬਾਦ ਹੈ।1। ਗਇਆ—ਹਿੰਦੂ ਤੀਰਥ, ਜੋ ਹਿੰਦੂ ਦੀਵੇ-ਵੱਟੀ ਖੁਣੋਂ ਮਰ ਜਾਏ ਉਸ ਦੀ ਕਿਰਿਆ ਗਇਆ ਜਾ ਕੇ ਕਰਾਈ ਜਾਂਦੀ ਹੈ। ਪਿੰਡੁ—ਚਉਲਾਂ ਜਾਂ ਜੌਂ ਦੇ ਆਟੇ ਦੇ ਪੇੜੇ ਜੋ ਪਿਤਰਾਂ ਨਿਮਿਤ ਮਣਸੀਦੇ ਹਨ। ਅਸਿ—ਬਨਾਰਸ ਦੇ ਨਾਲ ਵਗਦੀ ਨਦੀ ਦਾ ਨਾਮ ਹੈ। ਮੁਖਿ—ਮੂੰਹੋਂ। ਚਤੁਰ—ਚਾਰ।2। ਅਛਿਤਾ— ਸੰਯੁਕਤ। ਦ੍ਰਿੜਤਾ—ਵੱਸ ਵਿਚ ਰੱਖੇ। ਖਟੁ ਕਰਮ—ਛੇ ਕਰਮ (ਵਿੱਦਿਆ ਪੜ੍ਹਨਾ ਤੇ ਪੜ੍ਹਾਉਣਾ, ਜੱਗ ਕਰਨਾ ਤੇ ਕਰਾਉਣਾ, ਦਾਨ ਦੇਣਾ ਤੇ ਲੈਣਾ)।3। ਸਿਵਾ ਸਕਤਿ ਸੰਬਾਦ—ਸ਼ਿਵ ਤੇ ਪਾਰਬਤੀ ਦੀ ਪਰਸਪਰ ਗੱਲ-ਬਾਤ, ਰਾਮਾਇਣ। ਰਾਮਾਇਣ ਦੀ ਸਾਰੀ ਵਾਰਤਾ, ਸ਼ਿਵ ਜੀ ਨੇ ਪਾਰਬਤੀ ਨੂੰ ਇਹ ਵਾਰਤਾ ਵਾਪਰਨ ਤੋਂ ਪਹਿਲਾਂ ਹੀ ਸੁਣਾਈ ਦੱਸੀ ਜਾਂਦੀ ਹੈ। ਭੇਦ—(ਪ੍ਰਭੂ ਨਾਲੋਂ) ਵਿੱਥ ਤੇ ਰੱਖਣ ਵਾਲੇ ਕੰਮ। ਤਰਸਿ—ਤਰੇਂਗਾ। ਭਵ ਸਿੰਧ—ਭਵ ਸਾਗਰ, ਸੰਸਾਰ-ਸਮੁੰਦਰ।4।

ਅਰਥ:- ਜੇ ਕੋਈ ਮਨੁੱਖ ਅਸਮੇਧ ਜੱਗ ਕਰੇ, ਆਪਣੇ ਨਾਲ ਸਾਵਾਂ ਤੋਲ ਕੇ (ਸੋਨਾ ਚਾਂਦੀ ਆਦਿਕ) ਦਾਨ ਕਰੇ ਅਤੇ ਪ੍ਰਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰੇ।1। ; ਤਾਂ ਭੀ ਇਹ ਸਾਰੇ ਕੰਮ ਪ੍ਰਭੂ ਦੇ ਨਾਮ ਦੀ, ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ, ਬਰਾਬਰੀ ਨਹੀਂ ਕਰ ਸਕਦੇ। ਸੋ, ਹੇ ਮੇਰੇ ਆਲਸੀ ਮਨ! ਆਪਣੇ ਪਿਆਰੇ ਪ੍ਰਭੂ ਨੂੰ ਸਿਮਰ।1। ਰਹਾਉ। ਜੇ ਮਨੁੱਖ ਗਇਆ ਤੀਰਥ ਤੇ ਜਾ ਕੇ ਪਿਤਰਾਂ ਨਿਮਿੱਤ ਪਿੰਡ ਭਰਾਏ, ਜੇ ਕਾਂਸ਼ੀ ਦੇ ਨਾਲ ਵਗਦੀ ਅਸਿ ਨਦੀ ਦੇ ਕੰਢੇ ਰਹਿੰਦਾ ਹੋਵੇ, ਜੇ ਮੂੰਹੋਂ ਚਾਰੇ ਵੇਦ (ਜ਼ਬਾਨੀ) ਪੜ੍ਹਦਾ ਹੋਵੇ।2। ; ਜੇ ਮਨੁੱਖ ਸਾਰੇ ਕਰਮ ਧਰਮ ਕਰਦਾ ਹੋਵੇ, ਆਪਣੇ ਗੁਰੂ ਦੀ ਸਿੱਖਿਆ ਲੈ ਕੇ ਇੰਦ੍ਰੀਆਂ ਨੂੰ ਕਾਬੂ ਵਿਚ ਰੱਖਦਾ ਹੋਵੇ, ਜੇ ਬ੍ਰਾਹਮਣਾਂ ਵਾਲੇ ਛੇ ਹੀ ਕਰਮ ਸਦਾ ਕਰਦਾ ਰਹੇ,।3। ਸ਼ਿਵ ਰਾਮਾਇਣ (ਆਦਿਕ) ਦਾ ਪਾਠ ਕਰਦਾ ਹੋਵੇ —ਹੇ ਮੇਰੇ ਮਨ! ਇਹ ਸਾਰੇ ਕਰਮ ਛੱਡ ਦੇਹ, ਛੱਡ ਦੇਹ, ਇਹ ਸਭ ਪ੍ਰਭੂ ਨਾਲੋਂ ਵਿੱਥ ਪਾਣ ਵਾਲੇ ਹੀ ਹਨ। ਹੇ ਨਾਮਦੇਵ! ਗੋਬਿੰਦ ਦਾ ਭਜਨ ਕਰ, (ਪ੍ਰਭੂ ਦਾ) ਨਾਮ ਸਿਮਰ, (ਨਾਮ ਸਿਮਰਿਆਂ ਹੀ) ਸੰਸਾਰ-ਸਮੁੰਦਰ ਤੋਂ ਪਾਰ ਲੰਘੇਂਗਾ।4।1।

अर्थ :-अगर कोई मनुख असमेध जग करे, अपने साथ सावाँ तोल के (सोना चांदी आदि) दान करे और प्राग आदि तीरथों पर स्नान करे।1। तो भी यह सारे काम भगवान के नाम की, भगवान की सिफ़त-सालाह की, बराबरी नहीं कर सकते। सो, हे मेरे आलसी मन ! अपने प्यारे भगवान को सिमर।1।रहाउ। अगर मनुख गया तीर्थ पर जा के पित्तरों निमित पिंड भराए, अगर काँशी के साथ बहती असि नदी के किनारे रहता हो, अगर मुक्ख से चारे वेद (जुबानी) पढ़ता हो।2। अगर मनुख सारे कर्म धर्म करता हो, अपने गुरु की शिक्षा ले के इंद्रीओं को काबू में रखता हो, अगर ब्राहमणो वाले छे ही कर्म सदा करता रहे,।3। शिव और रामाइयण (आदि) का पाठ करता हो, हे मेरे मन ! यह सारे कर्म छोड़ दे, छोड़ दे, यह सब प्रभु से दूरी पाने वाले ही हैं। हे नामदेव ! गोबिंद का भजन कर, (भगवान का) नाम सिमर, (नाम सुमिरन करने से ही) संसार-सागर से पार निकलेंगा।4।1।

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਗੁਰੂ ਰੂਪ ਸੰਗਤ ਜੀਓ !! Hukamnama Sahib Mobile Application📲 ਡਾਊਨਲੋਡ 📥 ਕਰਨ ਲਈ ਹੇਠਾਂ 👇 ਦਿੱਤੇ ਲਿੰਕ ਉਪਰ ਕਲਿੱਕ ਕਰੋ ਜੀ!
http://onelink.to/hukamnama

 

Written by jugrajsidhu in 5 May 2019
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.