Sandhia Vele Da Hukamnama Sri Darbar Sahib, Amritsar, Date 05 July 2019 Ang 673


Sandhiya wele da Hukamnama Sri Darbar Sahib, Sri Amritsar, Ang 673, 05-07-2019


ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥

धनासरी महला ५ ॥ तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु रखावहु ॥२॥
Dhanaasaree, Fifth Mehl: You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. ||1|| I have only one tongue – which of Your Glorious Virtues can I describe? Unlimited, infinite Lord and Master – no one knows Your limits. ||1||Pause|| You destroy millions of my sins, and teach me in so many ways. I am so ignorant – I understand nothing at all. Please honor Your innate nature, and save me! ||2||

ਪ੍ਰਤਿਪਾਲਕ = ਪਾਲਣ ਵਾਲੇ। ਨਾਇਕ = ਆਗੂ। ਨਿਮਖ = ਅੱਖ ਝਮਕਣ ਜਿਤਨਾ ਸਮਾ। ਤੁਮਰੇ ਧਾਰੇ = ਤੇਰੇ ਆਸਰੇ।੧। ਜਿਹਵਾ = ਜੀਭ। ਕਹੀਐ = ਬਿਆਨ ਕੀਤਾ ਜਾ ਸਕਦਾ ਹੈ। ਤੇਰੋ = ਤੇਰਾ। ਕਿਨ ਹੀ = ਕਿਨਿ ਹੀ, ਕਿਸੇ ਪਾਸੋਂ ਭੀ {ਲਫ਼ਜ਼ ‘ਕਿਨਿ’ ਦੀ ‘ਿ’ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ}। ਲਹੀਐ = ਲੱਭਿਆ ਜਾ ਸਕਦਾ।੧।ਰਹਾਉ। ਕੋਟਿ = ਕ੍ਰੋੜਾਂ। ਪਰਾਧ = ਅਪਰਾਧ। ਖੰਡਹੁ = ਨਾਸ ਕਰਦੇ ਹੋ। ਬਿਧਿ = ਤਰੀਕਾ। ਅਗਿਆਨ = ਗਿਆਨ-ਹੀਣ, ਆਤਮਕ ਜੀਵਨ ਦੀ ਸੂਝ ਤੋਂ ਸੱਖਣੇ। ਅਲਪ = ਥੋੜੀ, ਹੋਛੀ। ਬਿਰਦੁ = ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ॥੨॥

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥

हे प्रभु! तू सब दातें (बख्शीश) देने वाला है, तू मालिक हैं, तू सब को पालने वाला है, तू हमारा आगू हैं (जीवन-मार्गदर्शन करने वाला है) तू हमारा खसम है । हे प्रभु! तू ही एक एक पल हमारी पालना करता है, हम (तेरे) बच्चे तेरे सहारे (जीवित) हैं।१। हे अनगिनत गुणों के मालिक! हे बेअंत मालिक प्रभु! किसी भी तरफ से तेरे गुणों का अंत नहीं खोजा जा सका। (मनुष्य की) एक जिव्हा से तेरा कौन कौन सा गुण बयान किया जाये।१।रहाउ। हे प्रभु! तू हमारे करोड़ों अपराध नाश करता है, तू हमें अनेक प्रकार से (जीवन जुगत) समझाता है। हम जीव आत्मिक जीवन की सूझ से परे हैं, हमारी अक्ल थोड़ी है बेकार है। (फिर भी) तूं अपना मूढ़-कदीमा वाला स्वभाव कायम रखता है ॥२॥

 

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਗੁਰੂ ਰੂਪ ਸੰਗਤ ਜੀਓ !! Hukamnama Sahib Mobile Application ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ਉਪਰ ਕਲਿੱਕ ਕਰੋ ਜੀ!
http://onelink.to/hukamnama

 

Written by jugrajsidhu in 5 July 2019
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.