Sachkhand Sri Harmandir Sahib Amritsar Vikhe Hoea Sandhya Wele Da Mukhwak: 11-09-19
ਟੋਡੀ ਮਹਲਾ ੫ ॥ ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ਕਾਟਿਓ ॥੧॥ ਰਹਾਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ ਕਾ ਪੰਥਾ ਥਾਟਿਓ ॥ ਖਾਤ ਖਰਚਤ ਕਿਛੁ ਨਿਖੁਟਤ ਨਾਹੀ ਰਾਮ ਰਤਨੁ ਧਨੁ ਖਾਟਿਓ ॥੧॥ ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥ ਆਗਮ ਨਿਗਮੁ ਕਹੈ ਜਨੁ ਨਾਨਕੁ ਸਭੁ ਦੇਖੈ ਲੋਕੁ ਸਬਾਇਆ ॥੨॥੬॥੧੧॥
ਅਰਥ: ਹੇ ਭਾਈ! ਜਦੋਂ ਗੁਰੂ ਕਿਰਪਾ ਕਰਦਾ ਹੈ ਤਾਂ ਨਿੰਦਾ ਦੇ ਸੁਭਾਵ ਵਾਲਾ ਮਨੁੱਖ (ਨਿੰਦਾ ਕਰਨ ਤੋਂ) ਹਟ ਜਾਂਦਾ ਹੈ। (ਜਿਸ ਨਿੰਦਕ ਉਤੇ) ਪ੍ਰਭੂ ਪਰਮਾਤਮਾ ਜੀ ਦਇਆਵਾਨ ਹੋ ਜਾਂਦੇ ਹਨ, ਕਲਿਆਣ-ਸਰੂਪ ਹਰਿ ਦੇ ਨਾਮ-ਤੀਰ ਨਾਲ (ਗੁਰੂ ਉਸ ਦਾ) ਸਿਰ ਕੱਟ ਦੇਂਦਾ ਹੈ (ਉਸ ਦੀ ਹਉਮੈ ਨਾਸ ਕਰ ਦੇਂਦਾ ਹੈ) ।੧।ਰਹਾਉ। (ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪ੍ਰਭੂ ਦਇਆਵਾਨ ਹੁੰਦੇ ਹਨ) ਉਸ ਮਨੁੱਖ ਨੂੰ ਆਤਮਕ ਮੌਤ, ਮਾਇਆ ਦਾ ਜਾਲ, ਮੌਤ ਦਾ ਡਰ (ਕੋਈ ਭੀ) ਤੱਕ ਭੀ ਨਹੀਂ ਸਕਦਾ, (ਕਿਉਂਕਿ ਗੁਰੂ ਦੀ ਕਿਰਪਾ ਨਾਲ ਉਹ ਮਨੁੱਖ) ਸਦਾ-ਥਿਰ ਹਰਿ-ਨਾਮ ਸਿਮਰਨ ਵਾਲਾ ਰਸਤਾ ਮੱਲ ਲੈਂਦਾ ਹੈ। ਉਹ ਮਨੁੱਖ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ-ਧਨ ਖੱਟ ਲੈਂਦਾ ਹੈ। ਆਪ ਵਰਤਿਆਂ, ਹੋਰਨਾਂ ਨੂੰ ਵੰਡਦਿਆਂ ਇਹ ਧਨ ਰਤਾ ਭੀ ਨਹੀਂ ਮੁੱਕਦਾ।੧। ਹੇ ਭਾਈ! ਜਿਸ ਨਿੰਦਾ-ਸੁਭਾਵ ਕਰ ਕੇ, ਜਿਸ ਆਪਾ-ਭਾਵ ਕਰ ਕੇ, ਨਿੰਦਕ ਸਦਾ) ਦੁੱਖੀ ਹੁੰਦਾ ਰਹਿੰਦਾ ਸੀ, (ਪ੍ਰਭੂ ਦੇ ਦਇਆਲ ਹੋਇਆਂ, ਗੁਰੂ ਦੀ ਕਿਰਪਾ ਨਾਲ) ਇਕ ਛਿਨ ਵਿਚ ਹੀ ਉਸ ਸੁਭਾਵ ਦਾ ਨਾਮ-ਨਿਸ਼ਾਨ ਹੀ ਮਿਟ ਜਾਂਦਾ ਹੈ। (ਇਸ ਅਸਚਰਜ ਤਬਦੀਲੀ ਨੂੰ) ਸਾਰਾ ਜਗਤ ਹੈਰਾਨ ਹੋ ਹੋ ਕੇ ਵੇਖਦਾ ਹੈ। ਦਾਸ ਨਾਨਕ ਇਹ ਅਗੰਮੀ ਰੱਬੀ ਖੇਡ ਬਿਆਨ ਕਰਦਾ ਹੈ।੨।੬।੧੧।
टोडी महला ५ ॥ निंदकु गुर किरपा ते हाटिओ ॥ पारब्रहम प्रभ भए दइआला सिव कै बाणि सिरु काटिओ ॥१॥ रहाउ ॥ कालु जालु जमु जोहि न साकै सच का पंथा थाटिओ ॥ खात खरचत किछु निखुटत नाही राम रतनु धनु खाटिओ ॥१॥ भसमा भूत होआ खिन भीतरि अपना कीआ पाइआ ॥ आगम निगमु कहै जनु नानकु सभु देखै लोकु सबाइआ ॥२॥६॥११॥
अर्थ: हे भाई! जब गुरू कृपा करता है तो निंदा के स्वभाव वाला मनुष्य (निंदा करने से) हट जाता है। (जिस निंदक पर) प्रभू परमात्मा जी दयावान हो जाते हैं, कल्याण-रूवरूप हरी के नाम-तीर से (गुरू उसका) सिर काट देता है (उसका अहंकार नाश कर देता है)।1। रहाउ। (हे भाई! जिस मनुष्य पर गुरू प्रभू दयावान होते हैं) उस मनुष्य को आत्मिक मौत, माया का जाल, मौत का डर (कोई भी) देख नहीं सकता, (क्योंकि गुरू की कृपा से वह मनुष्य) सदा-स्थिर हरी-नाम सिमरन वाले रास्ते पर कब्जा कर लेता है। वह मनुष्य परमात्मा का रत्न (जैसा कीमती) नाम-धन कमा लेता है। खुद बरत के, औरों को बाँट के ये धन रक्ती भर भी नहीं खत्म होता।1। हे भाई! (जिस निंदा स्वभाव के कारण, जिस स्वै भाव के कारण, निंदक सदा) दुखी होता रहता था, (प्रभू के दयाल होने से, गुरू की कृपा से) एक छिन में ही उस स्वभाव का नामो-निशान मिट जाता है। (इस आश्चर्यजनक तब्दीली को) सारा जगत हैरान हो-हो के देखता है। दास नानक ये अगंमी-रॅबी खेल बयान करता है।2।6।11।
Arth: TODEE, FIFTH MEHL: The slanderer, by Guru’s Grace, has been turned away. The Supreme Lord God has become merciful; with Shiva’s arrow, He shot his head off. ||1|| Pause|| Death, and the noose of death, cannot see me; I have adopted the Path of Truth. I have earned the wealth, the jewel of the Lord’s Name; eating and spending, it is never used up. ||1|| In an instant, the slanderer was reduced to ashes; he received the rewards of his own actions. Servant Nanak speaks the truth of the scriptures; the whole world is witness to it. ||2||6||11||
https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ