AMRIT VELE DA HUKAMNAMA SRI DARBAR SAHIB SRI AMRITSAR, ANG 786, 20-Jan-2017
ਸਲੋਕੁ ਮ: ੩
ਸੂਹੈ ਵੇਸਿ ਕਾਮਣਿ ਕੁਲਖਣੀ ਜੋ ਪ੍ਰਭ ਛੋਡਿ ਪਰ ਪੁਰਖ ਧਰੇ ਪਿਆਰੁ ॥ ਓਸੁ ਸੀਲੁ ਨ ਸੰਜਮੁ ਸਦਾ ਝੂਠੁ ਬੋਲੈ ਮਨਮੁਖਿ ਕਰਮ ਖੁਆਰੁ ॥ ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਭਤਾਰੁ ॥ ਸੂਹਾ ਵੇਸੁ ਸਭੁ ਉਤਾਰਿ ਧਰੇ ਗਲਿ ਪਹਿਰੈ ਖਿਮਾ ਸੀਗਾਰੁ ॥ ਪੇਈਐ ਸਾਹੁਰੈ ਬਹੁ ਸੋਭਾ ਪਾਏ ਤਿਸੁ ਪੂਜ ਕਰੇ ਸਭੁ ਸੈਸਾਰੁ ॥ ਓਹ ਰਲਾਈ ਕਿਸੈ ਦੀ ਨਾ ਰਲੈ ਜਿਸੁ ਰਾਵੇ ਸਿਰਜਨਹਾਰੁ ॥ ਨਾਨਕ ਗੁਰਮੁਖਿ ਸਦਾ ਸੁਹਾਗਣੀ ਜਿਸੁ ਅਵਿਨਾਸੀ ਪੁਰਖੁ ਭਰਤਾਰੁ ॥੧॥
सलोकु मः ३
सूहै वेसि कामणि कुलखणी जो प्रभ छोडि पर पुरख धरे पिआरु ॥ ओसु सीलु न संजमु सदा झूठु बोलै मनमुखि करम खुआरु ॥ जिसु पूरबि होवै लिखिआ तिसु सतिगुरु मिलै भतारु ॥ सूहा वेसु सभु उतारि धरे गलि पहिरै खिमा सीगारु ॥ पेईऐ साहुरै बहु सोभा पाए तिसु पूज करे सभु सैसारु ॥ ओह रलाई किसै दी ना रलै जिसु रावे सिरजनहारु ॥ नानक गुरमुखि सदा सुहागणी जिसु अविनासी पुरखु भरतारु ॥१॥
Shalok, Third Mehl:
The red-robed bride is vicious; she forsakes God, and cultivates love for another man. She has neither modesty or self-discipline; the self-willed manmukh constantly tells lies, and is ruined by the bad karma of evil deeds. She who has such pre-ordained destiny, obtains the True Guru has her Husband. She discards all her red dresses, and wears the ornaments of mercy and forgiveness around her neck. In this world and the next, she receives great honor, and the whole world worships her. She who is enjoyed by her Creator Lord stands out, and does not blend in with the crowd. O Nanak, the Gurmukh is the happy soul-bride forever; she has the Imperishable Lord God as her Husband. ||1||
ਕਾਮਣਿ = ਇਸਤ੍ਰੀ। ਕੁਲਖਣੀ = ਭੈੜੇ ਲੱਛਣਾਂ ਵਾਲੀ। ਸੀਲੁ = ਚੰਗਾ ਆਚਰਨ। ਸੰਜਮੁ = ਬੰਦਸ਼ ਵਿਚ ਤੁਰਨਾ, ਜੁਗਤਿ ਵਾਲਾ ਜੀਵਨ। ਪੂਰਬਿ = ਪਹਿਲਾਂ ਤੋਂ। ਭਤਾਰੁ = ਰਾਖਾ। ਗਲਿ = ਗਲ ਵਿਚ। ਖਿਮਾ = ਕਿਸੇ ਦੀ ਵਧੀਕੀ ਨੂੰ ਸਹਾਰਨ ਦੀ ਆਦਤ। ਪੇਈਐ = ਪੇਕੇ ਘਰ ਵਿਚ, ਇਸ ਲੋਕ ਵਿਚ। ਸਾਹੁਰੈ = ਸਹੁਰੇ ਘਰ ਵਿਚ, ਪਰਲੋਕ ਵਿਚ। ਓਹ = ਉਹ ਜੀਵ-ਇਸਤ੍ਰੀ।
(ਮਾਇਆ ਦੇ) ਚੁਹਚੁਹੇ ਵੇਸ ਵਿਚ (ਮਸਤ ਜੀਵ-ਇਸਤ੍ਰੀ, ਮਾਨੋ,) ਬਦਕਾਰ ਇਸਤ੍ਰੀ ਹੈ ਜੋ ਪ੍ਰਭੂ (ਖਸਮ) ਨੂੰ ਵਿਸਾਰ ਕੇ ਪਰਾਏ ਮਨੁੱਖ ਨਾਲ ਪਿਆਰ ਕਰਦੀ ਹੈ; ਉਸ ਦਾ ਨਾਹ ਚੰਗਾ ਆਚਰਨ ਹੈ, ਨਾਹ ਜੁਗਤਿ ਵਾਲਾ ਜੀਵਨ ਹੈ, ਸਦਾ ਝੂਠ ਬੋਲਦੀ ਹੈ, ਆਪ-ਹੁਦਰੇ ਕੰਮਾਂ ਕਰਕੇ ਖ਼ੁਆਰ ਹੁੰਦੀ ਹੈ। ਜਿਸ ਦੇ ਮੱਥੇ ਤੇ ਧੁਰ ਦਰਗਾਹੋਂ ਭਾਗ ਹੋਣ, ਉਸ ਨੂੰ ਗੁਰੂ ਰਾਖਾ ਮਿਲ ਪੈਂਦਾ ਹੈ, ਫਿਰ ਉਹ ਚੁਹਚੁਹਾ ਵੇਸ ਸਾਰਾ ਲਾਹ ਦੇਂਦੀ ਹੈ ਤੇ ਸਹਿਣ-ਸ਼ੀਲਤਾ ਦਾ ਗਹਣਾ ਗਲ ਵਿਚ ਪਾਂਦੀ ਹੈ। ਇਸ ਲੋਕ ਤੇ ਪਰਲੋਕ ਵਿਚ ਉਸ ਦੀ ਬੜੀ ਇੱਜ਼ਤ ਹੁੰਦੀ ਹੈ, ਸਾਰਾ ਜਗਤ ਉਸ ਦਾ ਆਦਰ ਕਰਦਾ ਹੈ। ਜਿਸ ਨੂੰ ਸਾਰੇ ਜਗ ਦਾ ਪੈਦਾ ਕਰਨ ਵਾਲਾ ਖਸਮ ਮਿਲ ਜਾਏ, ਉਸ ਦਾ ਜੀਵਨ ਨਿਰਾਲਾ ਹੀ ਹੋ ਜਾਂਦਾ ਹੈ; ਹੇ ਨਾਨਕ! ਜਿਸ ਦੇ ਸਿਰ ਤੇ ਕਦੇ ਨਾਹ ਮਰਨ ਵਾਲਾ ਖਸਮ ਹੋਵੇ, ਜੋ ਸਦਾ ਗੁਰੂ ਦੇ ਹੁਕਮ ਵਿਚ ਤੁਰੇ ਉਹ ਜੀਵ-ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੁੰਦੀ ਹੈ ॥੧॥
( माया के) चुलबुले बेस में (मस्त जीव-स्त्री ,मानो ,) बदकार स्त्री है जो (खसम ) को छोड़ कर पराए से प्यार करती है, उस का न तो अच्छा आचरण है और न ही जुगति सदा झूठ बोलती है, और बुरे कामो के कारण खुआर है। जिस के माथे पर धुर-दरगाह से ही भाग्य हो, उस को गुरु राखा मिल जाता है, फिर वह चुलबुला वेश सारा उत्तार देती है और सहनशीलता का गहना गले में डाल लेती है। इस लोक में और परलोक में उस की बहुत इज्ज़त होती है, सारा जगत उस का आदर करता है। जिस को सारे जगत का पैदा करने वाला खसम मिल जाए, उस का जीवन निराला ही हो जाता है; हे नानक जिस के सिर पर कभी न मरने वाला खसम हो, जो सदा गुरु के हुकम में चले वह जीव-स्त्री सदा सुहाग-भाग्य वाली होती है॥1॥
—————————————————————————————–
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!