Sachkhand Sri Harmandir Sahib Amritsar Vikhe Hoea Sandhya Wele Da Mukhwak: Ang 728 15-10-19
ਸੂਹੀ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਅੰਤਰਿ ਵਸੈ ਨ ਬਾਹਰਿ ਜਾਇ ॥ ਅੰਮ੍ਰਿਤੁ ਛੋਡਿ ਕਾਹੇ ਬਿਖੁ ਖਾਇ ॥੧॥ ਐਸਾ ਗਿਆਨੁ ਜਪਹੁ ਮਨ ਮੇਰੇ ॥ ਹੋਵਹੁ ਚਾਕਰ ਸਾਚੇ ਕੇਰੇ ॥੧॥ ਰਹਾਉ ॥ ਗਿਆਨੁ ਧਿਆਨੁ ਸਭੁ ਕੋਈ ਰਵੈ ॥ ਬਾਂਧਨਿ ਬਾਂਧਿਆ ਸਭੁ ਜਗੁ ਭਵੈ ॥੨॥ ਸੇਵਾ ਕਰੇ ਸੁ ਚਾਕਰੁ ਹੋਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸੋਇ ॥੩॥ ਹਮ ਨਹੀ ਚੰਗੇ ਬੁਰਾ ਨਹੀ ਕੋਇ ॥ ਪ੍ਰਣਵਤਿ ਨਾਨਕੁ ਤਾਰੇ ਸੋਇ ॥੪॥੧॥੨॥
सूही महला १ घरु २ ੴ सतिगुर प्रसादि ॥ अंतरि वसै न बाहरि जाइ ॥ अम्रितु छोडि काहे बिखु खाइ ॥१॥ ऐसा गिआनु जपहु मन मेरे ॥ होवहु चाकर साचे केरे ॥१॥ रहाउ ॥ गिआनु धिआनु सभु कोई रवै ॥ बांधनि बांधिआ सभु जगु भवै ॥२॥ सेवा करे सु चाकरु होइ ॥ जलि थलि महीअलि रवि रहिआ सोइ ॥३॥ हम नही चंगे बुरा नही कोइ ॥ प्रणवति नानकु तारे सोइ ॥४॥१॥२॥
ਪਦਅਰਥ: ਅੰਤਰਿ = ਅੰਤਰ ਆਤਮੇ। ਵਸੈ = ਟਿਕਿਆ ਰਹਿੰਦਾ ਹੈ। ਬਾਹਰਿ = ਦੁਨੀਆ ਦੇ ਰਸਾਂ ਪਦਾਰਥਾਂ ਵਲ। ਛੋਡਿ = ਛੱਡ ਕੇ। ਚਾਹੇ = ਕਿਉਂ? ਬਿਖੁ = ਜ਼ਹਿਰ, ਚਸਕਿਆਂ = ਰੂਪ ਜ਼ਹਿਰ।੧। ਗਿਆਨੁ = ਡੂੰਘੀ ਸਾਂਝ, ਸੂਝ। ਜਪਹੁ = ਮੁੜ ਮੁੜ ਚੇਤੇ ਰੱਖੋ। ਹੋਵਹੁ = ਹੋ ਸਕੋ, ਬਣ ਸਕੋ। ਕੇਰੇ = ਦੇ।੧।ਰਹਾਉ। ਗਿਆਨੁ = ਆਤਮਕ ਵਿੱਦਿਆ ਦੀ ਸੂਝ। ਧਿਆਨੁ = ਸੁਰਤਿ ਜੋੜਨੀ, ਮਨ ਇਕਾਗਰ ਕਰਨਾ। ਰਵੈ = ਜ਼ਬਾਨੀ ਜ਼ਬਾਨੀ ਆਖਦਾ ਹੈ। ਬਾਂਧਨਿ = ਬੰਧਨ ਵਿਚ, ਫਾਹੀ ਵਿਚ। ਸਭੁ ਜਗੁ = ਸਾਰਾ ਸੰਸਾਰ। ਭਵੈ = ਭਟਕਦਾ ਹੈ।੨। ਸੁ = ਉਹ ਮਨੁੱਖ। ਥਲਿ = ਧਰਤੀ ਦੇ ਅੰਦਰ। ਮਹੀਅਲਿ = ਮਹੀਤਲਿ, ਧਰਤੀ ਦੇ ਤਲ ਉਤੇ, ਧਰਤੀ ਦੇ ਉਪਰਲੇ ਪੁਲਾੜ ਵਿਚ। ਸੋਇ = ਉਹੀ ਪ੍ਰਭੂ।੩। ਪ੍ਰਣਵਤਿ = ਬੇਨਤੀ ਕਰਦਾ ਹੈ। ਸੋਇ = ਉਹ ਪਰਮਾਤਮਾ।੪।
ਅਰਥ: ਹੇ ਮਨ! ਪਰਮਾਤਮਾ ਨਾਲ ਅਜੇਹੀ ਡੂੰਘੀ ਸਾਂਝ ਪੱਕੀ ਕਰ, (ਜਿਸ ਦੀ ਬਰਕਤਿ ਨਾਲ) ਤੂੰ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ (ਸੱਚਾ) ਸੇਵਕ ਬਣ ਸਕੇਂ।੧।ਰਹਾਉ। (ਸੇਵਕ ਉਹ ਹੈ ਜਿਸ ਦਾ ਮਨ) ਦੁਨੀਆ ਦੇ ਰਸਾਂ ਪਦਾਰਥਾਂ ਵਲ ਨਹੀਂ ਦੌੜਦਾ, ਤੇ ਆਪਣੇ ਅੰਤਰ ਆਤਮੇ ਹੀ (ਪ੍ਰਭੂ-ਚਰਨਾਂ ਵਿਚ) ਟਿਕਿਆ ਰਹਿੰਦਾ ਹੈ; ਪਰਮਾਤਮਾ ਦਾ ਨਾਮ-ਅੰਮ੍ਰਿਤ ਛੱਡ ਕੇ ਉਹ ਵਿਸ਼ਿਆਂ ਦਾ ਜ਼ਹਿਰ ਨਹੀਂ ਖਾਂਦਾ।੧। ਜ਼ਬਾਨੀ ਜ਼ਬਾਨੀ ਤਾਂ ਹਰ ਕੋਈ ਆਖਦਾ ਹੈ ਕਿ ਮੈਨੂੰ ਗਿਆਨ ਪ੍ਰਾਪਤ ਹੋ ਗਿਆ ਹੈ, ਮੇਰੀ ਸੁਰਤਿ ਜੁੜੀ ਹੋਈ ਹੈ, ਪਰ (ਵੇਖਣ ਵਿਚ ਇਹ ਆਉਂਦਾ ਹੈ ਕਿ) ਸਾਰਾ ਜਗਤ ਮਾਇਆ ਦੇ ਮੋਹ ਦੀ ਫਾਹੀ ਵਿਚ ਬੱਝਾ ਹੋਇਆ ਭਟਕ ਰਿਹਾ ਹੈ (ਜ਼ਬਾਨੀ ਆਖਿਆਂ ਪ੍ਰਭੂ ਦਾ ਸੇਵਕ ਬਣ ਨਹੀਂ ਸਕੀਦਾ) ।੨। ਜੋ ਮਨੁੱਖ (ਮਨ ਨੂੰ ਬਾਹਰ ਭਟਕਣੋਂ ਹਟਾ ਕੇ ਪ੍ਰਭੂ ਦਾ) ਸਿਮਰਨ ਕਰਦਾ ਹੈ ਉਹੀ (ਪ੍ਰਭੂ ਦਾ) ਸੇਵਕ ਬਣਦਾ ਹੈ, ਉਸ ਸੇਵਕ ਨੂੰ ਪ੍ਰਭੂ ਜਲ ਵਿਚ ਧਰਤੀ ਦੇ ਅੰਦਰ ਆਕਾਸ਼ ਵਿਚ ਹਰ ਥਾਂ ਵਿਆਪਕ ਦਿੱਸਦਾ ਹੈ।੩। ਨਾਨਕ ਬੇਨਤੀ ਕਰਦਾ ਹੈ-ਜੋ ਮਨੁੱਖ (ਹਉਮੈ ਦਾ ਤਿਆਗ ਕਰਦਾ ਹੈ ਤੇ) ਸਮਝਦਾ ਹੈ ਕਿ ਮੈਂ ਹੋਰਨਾਂ ਨਾਲੋਂ ਚੰਗਾ ਨਹੀਂ ਤੇ ਕੋਈ ਮੈਥੋਂ ਮਾੜਾ ਨਹੀਂ, ਅਜੇਹੇ ਸੇਵਕ ਨੂੰ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਪਾਰ ਲੰਘਾ ਲੈਂਦਾ ਹੈ।੪।੧।੨।
अर्थ: (सेवक वह है जिसका मन) दुनिया के रस पदार्थों की तरफ नहीं दौड़ता, और अपने अंतरात्मे ही (प्रभू चरणों में) टिका रहता है; परमात्मा का नाम-अमृत छोड़ के वह विषियों का जहर नहीं खाता।1। हे मन! परमात्मा के साथ ऐसी गहरी सांझ पक्की कर, (जिसकी बरकति से) तू उस सदा कायम रहने वाले प्रभू का (सच्चा) सेवक बन सके।1। रहाउ। ज़्बानी-ज़बानी तो हर कोई कहता है कि मुझे ज्ञान प्राप्त हो गया है, मेरी सुरति जुड़ी हुई है, पर (देखने में ये आता है कि) सारा जगत माया के मोह के बँधनों में बँधा हुआ भटक रहा है (सिर्फ ज़ुबान से कहने भर से कोई प्रभू का सेवक नहीं बन सकता)।2। जो मनुष्य (मन को बाहर भटकने से हटा के प्रभू का) सिमरन करता है वही (प्रभू का) सेवक बनता है, उस सेवक को प्रभू जल में, धरती के अंदर, आकाश में हर जगह व्याप्त दिखता है।3। नानक विनती करता है– जो मनुष्य (अहंकार का त्याग करता है और) समझता है कि मैं औरों से बढ़िया नहीं, ऐसे सेवक को परमात्मा (संसार-समुंद्र की विकार-लहरों से) पार लंघा लेता है।4।1।2।
https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ