Amrit Vele Da Hukamnama Sri Darbar Sahib, Amritsar, Date 12 November 2019 Ang 587


Amrit wele da mukhwakh shri Harmandar sahib amritsar sahib ji, Ang-587, 12-November-2019


ਸਲੋਕ ਮਃ ੩ ॥ ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥ ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥ ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥ ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥ ਇਕਨਾ ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥ ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ ॥ ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥ ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ ਚਲਨਿ ਵਿਕਾਰ ॥ ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥ ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥

सलोक मः ३ ॥ सजण मिले सजणा जिन सतगुर नालि पिआरु ॥ मिलि प्रीतम तिनी धिआइआ सचै प्रेमि पिआरु ॥ मन ही ते मनु मानिआ गुर कै सबदि अपारि ॥ एहि सजण मिले न विछुड़हि जि आपि मेले करतारि ॥ इकना दरसन की परतीति न आईआ सबदि न करहि वीचारु ॥ विछुड़िआ का किआ विछुड़ै जिना दूजै भाइ पिआरु ॥ मनमुख सेती दोसती थोड़ड़िआ दिन चारि ॥ इसु परीती तुटदी विलमु न होवई इतु दोसती चलनि विकार ॥ जिना अंदरि सचे का भउ नाही नामि न करहि पिआरु ॥ नानक तिन सिउ किआ कीचै दोसती जि आपि भुलाए करतारि ॥१॥

ਅਰਥ: ਜਿਨ੍ਹਾਂ (ਸਤਸੰਗੀਆਂ) ਦਾ ਗੁਰੂ ਨਾਲ ਪ੍ਰੇਮ ਹੁੰਦਾ ਹੈ, ਉਹ ਸਤਸੰਗੀਆਂ ਨੂੰ ਮਿਲਦੇ ਹਨ; ਸਤਸੰਗੀਆਂ ਨੂੰ ਮਿਲ ਕੇ ਉਹੀ ਮਨੁੱਖ ਪ੍ਰਭੂ ਪ੍ਰੀਤਮ ਨੂੰ ਸਿਮਰਦੇ ਹਨ ਕਿਉਂਕਿ ਸੱਚੇ ਪਿਆਰ ਵਿਚ ਉਹਨਾਂ ਦੀ ਬਿਰਤੀ ਜੁੜੀ ਰਹਿੰਦੀ ਹੈ; ਸਤਿਗੁਰੂ ਦੇ ਅਪਾਰ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਮਨ ਆਪਣੇ ਆਪ ਤੋਂ ਹੀ ਪ੍ਰਭੂ ਵਿਚ ਪਤੀਜ ਜਾਂਦਾ ਹੈ; ਅਜੇਹੇ ਸਤਸੰਗੀ ਮਨੁੱਖ (ਇਕ ਵਾਰੀ) ਮਿਲੇ ਹੋਏ ਫਿਰ ਵਿਛੁੜਦੇ ਨਹੀਂ ਹਨ, ਕਿਉਂਕਿ ਕਰਤਾਰ ਨੇ ਆਪ ਇਹਨਾਂ ਨੂੰ ਮਿਲਾ ਦਿੱਤਾ ਹੈ। ਇਕਨਾਂ (ਵਿਛੁੜੇ ਹੋਇਆਂ) ਨੂੰ ਪ੍ਰਭੂ ਦੇ ਦੀਦਾਰ ਦਾ ਯਕੀਨ ਹੀ ਨਹੀਂ ਬੱਝਦਾ, ਕਿਉਂਕਿ ਉਹ ਗੁਰੂ ਦੇ ਸ਼ਬਦ ਵਿਚ ਕਦੇ ਵਿਚਾਰ ਹੀ ਨਹੀਂ ਕਰਦੇ। ਪਰ, ਜਿਨ੍ਹਾਂ ਮਨੁੱਖਾਂ ਦੀ ਸੁਰਤਿ ਸਦਾ ਮਾਇਆ ਦੇ ਮੋਹ ਵਿਚ ਜੁੜੀ ਰਹਿੰਦੀ ਹੈ, ਉਹਨਾਂ (ਪ੍ਰਭੂ ਤੋਂ) ਵਿਛੁੜੇ ਹੋਇਆਂ ਦਾ ਹੋਰ ਵਿਛੋੜਾ ਭੀ ਕੀਹ ਹੋਣਾ ਹੋਇਆ? (ਭਾਵ, ਮਾਇਆ ਵਿਚ ਫਸੇ ਰਹਿਣ ਕਰਕੇ ਉਹ ਪਰਮਾਤਮਾ ਨਾਲੋਂ ਵਿਛੋੜਾ ਮਹਿਸੂਸ ਹੀ ਨਹੀਂ ਕਰਦੇ) । ਜੋ ਮਨੁੱਖ ਆਪਣੇ ਮਨ ਦੇ ਪਿਛੇ ਤੁਰਦਾ ਹੈ, ਉਸ ਨਾਲ ਮਿੱਤ੍ਰਤਾ ਥੋੜੇ ਹੀ ਦੋ ਚਾਰ ਦਿਨ ਲਈ ਹੀ ਰਹਿ ਸਕਦੀ ਹੈ, ਇਸ ਮਿੱਤ੍ਰਤਾ ਦੇ ਟੁੱਟਦਿਆਂ ਚਿਰ ਨਹੀਂ ਲੱਗਦਾ, (ਉਂਞ ਭੀ) ਇਸ ਮਿੱਤ੍ਰਤਾ ਵਿਚੋਂ ਬੁਰਾਈਆਂ ਹੀ ਨਿਕਲਦੀਆਂ ਹਨ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਡਰ ਨਹੀਂ, ਜੋ ਪਰਮਾਤਮਾ ਦੇ ਨਾਮ ਵਿਚ ਕਦੇ ਪਿਆਰ ਨਹੀਂ ਪਾਉਂਦੇ ਉਹਨਾਂ ਨਾਲ ਸਾਂਝ ਪਾਉਣੀ ਹੀ ਨਹੀਂ ਚਾਹੀਦੀ।੧।

अर्थ: जिन (सत्संगियों) का गुरू से प्रेम होता है, वह सत्संगियों को मिलते हैं; सत्संगियों को मिल के वही मनुष्य प्रभू प्रीतम को सिमरते हैं क्योंकि सच्चे प्यार में उनकी बिरती जुड़ी रहती है; सतिगुरू के अपार शबद की बरकति से उनका मन खुद-ब-खुद ही प्रभू में पतीज जाता है; ऐसे सत्संगी मनुष्य (एक बार) मिले हुए फिर विछुड़ते नहीं हैं, क्योंकि करतार ने खुद इनको मिला दिया है। एक ( विछुड़े हुओं) को प्रभू के दीदार का यकीन ही नहीं होता, क्योंकि वे गुरू के शबद का कभी विचार ही नहीं करते। पर, जिन मनुष्यों की सुरति सदा माया के मोह में जुड़ी रहती है, उन (प्रभू से) विछुड़े हुओं का और विछोड़ा भी क्या होना हुआ? (भाव, माया में फंसे रहने के कारण वे परमात्मा से विछोड़ा महसूस ही नहीं करते)। जो मनुष्य अपने मन के पीछे चलता है उससे मित्रता थोड़े ही दो-चार दिन के लिए ही रह सकती है, इस मित्रता के टूटते हुए देरी नहीं लगती, (वैसे भी) इस मित्रता में से बुराईयां ही जन्म लेती हैं। हे नानक! जिन मनुष्यों के हृदय में परमात्मा का डर नहीं, जो परमात्मा के नाम से कभी प्यार नहीं करते उनके साथ कभी अपनत्व डालना ही नहीं चाहिए।1।

 

https://www.facebook.com/dailyhukamnama
(Waheguru Ji Ka Khalsa
Waheguru Ji Ki Fateh)

Written by jugrajsidhu in 12 November 2019
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.