Sandhya vele da Hukamnama Sri Darbar Sahib, Sri Amritsar, Ang 643, 02-DEC-2019
ਸਲੋਕੁ ਮਃ ੩ ॥ ਹਉਮੈ ਜਲਤੇ ਜਲਿ ਮੁਏ ਭ੍ਰਮਿ ਆਏ ਦੂਜੈ ਭਾਇ ॥ ਪੂਰੈ ਸਤਿਗੁਰਿ ਰਾਖਿ ਲੀਏ ਆਪਣੈ ਪੰਨੈ ਪਾਇ ॥ ਇਹੁ ਜਗੁ ਜਲਤਾ ਨਦਰੀ ਆਇਆ ਗੁਰ ਕੈ ਸਬਦਿ ਸੁਭਾਇ ॥ ਸਬਦਿ ਰਤੇ ਸੇ ਸੀਤਲ ਭਏ ਨਾਨਕ ਸਚੁ ਕਮਾਇ ॥੧॥ ਮਃ ੩ ॥ ਸਫਲਿਓ ਸਤਿਗੁਰੁ ਸੇਵਿਆ ਧੰਨੁ ਜਨਮੁ ਪਰਵਾਣੁ ॥ ਜਿਨਾ ਸਤਿਗੁਰੁ ਜੀਵਦਿਆ ਮੁਇਆ ਨ ਵਿਸਰੈ ਸੇਈ ਪੁਰਖ ਸੁਜਾਣ ॥ ਕੁਲੁ ਉਧਾਰੇ ਆਪਣਾ ਸੋ ਜਨੁ ਹੋਵੈ ਪਰਵਾਣੁ ॥ ਗੁਰਮੁਖਿ ਮੁਏ ਜੀਵਦੇ ਪਰਵਾਣੁ ਹਹਿ ਮਨਮੁਖ ਜਨਮਿ ਮਰਾਹਿ ॥ ਨਾਨਕ ਮੁਏ ਨ ਆਖੀਅਹਿ ਜਿ ਗੁਰ ਕੈ ਸਬਦਿ ਸਮਾਹਿ ॥੨॥ ਪਉੜੀ ॥ ਹਰਿ ਪੁਰਖੁ ਨਿਰੰਜਨੁ ਸੇਵਿ ਹਰਿ ਨਾਮੁ ਧਿਆਈਐ ॥ ਸਤਸੰਗਤਿ ਸਾਧੂ ਲਗਿ ਹਰਿ ਨਾਮਿ ਸਮਾਈਐ ॥ ਹਰਿ ਤੇਰੀ ਵਡੀ ਕਾਰ ਮੈ ਮੂਰਖ ਲਾਈਐ ॥ ਹਉ ਗੋਲਾ ਲਾਲਾ ਤੁਧੁ ਮੈ ਹੁਕਮੁ ਫੁਰਮਾਈਐ ॥ ਹਉ ਗੁਰਮੁਖਿ ਕਾਰ ਕਮਾਵਾ ਜਿ ਗੁਰਿ ਸਮਝਾਈਐ ॥੨॥
सलोकु मः ३ ॥ हउमै जलते जलि मुए भ्रमि आए दूजै भाइ ॥ पूरै सतिगुरि राखि लीए आपणै पंनै पाइ ॥ इहु जगु जलता नदरी आइआ गुर कै सबदि सुभाइ ॥ सबदि रते से सीतल भए नानक सचु कमाइ ॥१॥ मः ३ ॥ सफलिओ सतिगुरु सेविआ धंनु जनमु परवाणु ॥ जिना सतिगुरु जीवदिआ मुइआ न विसरै सेई पुरख सुजाण ॥ कुलु उधारे आपणा सो जनु होवै परवाणु ॥ गुरमुखि मुए जीवदे परवाणु हहि मनमुख जनमि मराहि ॥ नानक मुए न आखीअहि जि गुर कै सबदि समाहि ॥२॥ पउड़ी ॥ हरि पुरखु निरंजनु सेवि हरि नामु धिआईऐ ॥ सतसंगति साधू लगि हरि नामि समाईऐ ॥ हरि तेरी वडी कार मै मूरख लाईऐ ॥ हउ गोला लाला तुधु मै हुकमु फुरमाईऐ ॥ हउ गुरमुखि कार कमावा जि गुरि समझाईऐ ॥२॥
Shalok, Third Mehl: In the flames of egotism, he is burnt to death; he wanders in doubt and the love of duality. The Perfect True Guru saves him, making him His own. This world is burning; through the Sublime Word of the Guru’s Shabad, this comes to be seen. Those who are attuned to the Shabad are cooled and soothed; O Nanak, they practice Truth. ||1|| Third Mehl: Service to the True Guru is fruitful and rewarding; blessed and acceptable is such a life. Those who do not forget the True Guru, in life and in death, are truly wise people. Their families are saved, and they are approved by the Lord. The Gurmukhs are approved in death as in life, while the self-willed manmukhs continue the cycle of birth and death. O Nanak, they are not described as dead, who are absorbed in the Word of the Guru’s Shabad. ||2|| Pauree: Serve the Immaculate Lord God, and meditate on the Lord’s Name. Join the Society of the Holy Saints, and be absorbed in the Lord’s Name. O Lord, glorious and great is service to You; I am so foolish – please, commit me to it. I am Your servant and slave; command me, according to Your Will. As Gurmukh, I shall serve You, as Guru has instructed me. ||2||
ਪਦਅਰਥ:- ਪੰਨੈ ਪਾਇ—ਲੇਖੇ ਵਿਚ ਲਿਖ ਕੇ, ਆਪਣੇ ਬਣਾ ਕੇ। ਆਏ—ਗੁਰੂ ਦੇ ਦਰ ਤੇ ਆਏ। ਜੀਵਦਿਆ ਮੁਇਆ—ਜਨਮ ਤੋਂ ਮਰਨ ਤਕ, ਸਾਰੀ ਉਮਰ। ਨਿਰੰਜਨੁ—ਅੰਜਨ-ਰਹਿਤ, ਮਾਇਆ ਤੋਂ ਰਹਿਤ। ਮੈ—ਮੈਨੂੰ। ਗੁਰਿ—ਗੁਰੂ ਨੇ। ਅਰਥ:- (ਸੰਸਾਰੀ ਜੀਵ) ਹਉਮੈ ਵਿਚ ਸੜਦੇ ਹੋਏ ਸੜ ਮੁਏ ਸਨ ਤੇ ਮਾਇਆ ਦੇ ਮੋਹ ਵਿਚ ਭਟਕ ਭਟਕ ਕੇ ਜਦੋਂ ਗੁਰੂ ਦੇ ਦਰ ਤੇ ਆਏ ਤਾਂ ਪੂਰੇ ਸਤਿਗੁਰੂ ਨੇ ਆਪਣੇ ਲੜ ਲਾ ਕੇ ਬਚਾ ਲਏ ਹਨ।
ਅਰਥ:- ਉਹਨਾਂ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸੁਭਾਵਿਕ ਹੀ ਇਹ ਸੰਸਾਰ ਸੜਦਾ ਦਿੱਸਿਆ, ਤਾਂ ਹੇ ਨਾਨਕ! ਉਹ ਗੁਰੂ ਦੇ ਸ਼ਬਦ ਵਿਚ ਰੰਗੀਜ ਕੇ ਤੇ ਨਾਮ-ਸਿਮਰਨ ਦੀ ਕਮਾਈ ਕਰ ਕੇ ਠੰਢੇ-ਠਾਰ ਹੋ ਗਏ।1। ਉਹਨਾਂ ਮਨੁੱਖਾਂ ਦਾ ਸੇਵਿਆ ਹੋਇਆ ਸਤਿਗੁਰੂ ਸਫਲ ਹੈ (ਭਾਵ, ਸਤਿਗੁਰੂ ਦੀ ਸੇਵਾ ਉਹਨਾਂ ਲਈ ਸਫਲ ਹੈ) ਤੇ ਉਹਨਾਂ ਦਾ ਜਨਮ ਭੀ ਸ਼ਲਾਘਾ-ਜੋਗ ਤੇ ਕਬੂਲ ਹੋਣ ਦੇ ਜੋਗ ਹੁੰਦਾ ਹੈ, ਉਹੀ ਮਨੁੱਖ ਸਿਆਣੇ (ਗਿਣੇ ਜਾਂਦੇ ਹਨ) ਜਿਨ੍ਹਾਂ ਨੂੰ ਸਾਰੀ ਉਮਰ ਕਦੇ ਭੀ ਆਪਣਾ ਸਤਿਗੁਰੂ ਨਹੀਂ ਭੁੱਲਦਾ। (ਜੋ ਮਨੁੱਖ ਇਹੋ ਜਿਹੀ ਕਾਰ ਕਰਦਾ ਹੈ) ਉਹ ਆਪ ਕਬੂਲ ਹੋ ਜਾਂਦਾ ਹੈ ਤੇ ਆਪਣੀ ਕੁਲ ਨੂੰ ਭੀ ਤਾਰ ਲੈਂਦਾ ਹੈ। ਸਤਿਗੁਰੂ ਦੇ ਸਨਮੁਖ ਮਨੁੱਖ ਕਬੂਲ ਹਨ, ਪਰ, ਮਨ ਦੇ ਅਧੀਨ ਮਨੁੱਖ ਜੰਮਦੇ ਮਰਦੇ ਰਹਿੰਦੇ ਹਨ; ਹੇ ਨਾਨਕ! ਜੋ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਮੁਏ ਹੋਏ ਨਹੀਂ ਆਖੀਦਾ।2। ਮਾਇਆ ਤੋਂ ਰਹਿਤ ਅਕਾਲ ਪੁਰਖ ਦੀ ਸੇਵਾ ਕਰ ਕੇ ਉਸ ਦਾ ਨਾਮ ਸਿਮਰਨਾ ਚਾਹੀਦਾ ਹੈ; (ਪਰ) ਗੁਰੂ ਦੀ ਸੰਗਤਿ ਵਿਚ ਹੀ ਜੁੜ ਕੇ ਹਰੀ ਦੇ ਨਾਮ ਵਿਚ ਲੀਨ ਹੋ ਸਕੀਦਾ ਹੈ। ਹੇ ਹਰੀ! ਮੈਨੂੰ ਮੂਰਖ ਨੂੰ ਆਪਣੀ ਵੱਡੀ ਕਾਰ (ਭਾਵ, ਭਗਤੀ) ਵਿਚ ਜੋੜ ਲੈ; ਮੈਨੂੰ ਹੁਕਮ ਕਰ, ਮੈਂ ਤੇਰੇ ਦਾਸਾਂ ਦਾ ਦਾਸ ਹਾਂ; (ਮੇਹਰ ਕਰ ਕਿ) ਸਤਿਗੁਰੂ ਨੇ ਜੋ ਕਾਰ ਸਮਝਾਈ ਹੈ ਉਹ ਮੈਂ ਸਤਿਗੁਰੂ ਦੇ ਸਨਮੁਖ ਹੋ ਕੇ ਕਰਾਂ।2।
संसारी जीव अहंकार में जलते हुए जल मरे और माया के मोह में भटक भटक कर जब गुरु के दर पर आए तो पूरे गुरु ने अपने गले लगा कर उन्हें बचा लिया । उनको सतगुरु के शब्द के द्वारा स्वभाविक ही यह संसार जलता दिखा, तो है नानक! वह गुरु के शब्द में रंग कर और नाम सिमरन की कमाई करके एकदम शांत हो गए। उन मनुष्यों का जपा हुआ , सुमिरन किया हुआ , सतगुरु सफल है , कमाया हुआ सफल है भाव सतगुरु की सेवा उनके लिए सफल है और उनका नाम भी उनका जन्म भी शाबाशी योग्य है और कबूल होने के योग्य भी होता है । वही मनुष्य समझदार गिने जाते हैं जिनको सारी उम्र कभी भी अपना सतगुरु नहीं भूलता जो मनुष्य इस प्रकार से कार्य करता है वह खुद कबूल हो जाता है और अपने कुलों को भी तार देता है , भव पार निकाल लेता है , सतगुरु के सन्मुख मनुष्य कबूल है पर मन के अधीन मनुष्य जन्मते व मरते रहते हैं । हे नानक! जो मनुष्य सतगुरु के शब्द में लीन हो जाते हैं उनको कोई मरा हुआ नहीं कहता । माया से रहित अकाल पुर्ख की सेवा करके उसका नाम सिमरन करना चाहिए । पर गुरु की संगत में ही जुड़कर हरि के नाम में लीन हो सकते हैं, हे हरी मुझे मूर्ख को अपने सेवा भक्ति में जोड़ ले, मुझे हुकुम कर, मैं तेरा दातों का दास हूं, (कृपा कर) अपनी कृपा कर, सतगुरु ने जो कार, कार्य मुझे समझाया है वह मैं सतगुरु के सन्मुख होकर कर सकूं ।
https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!