Sandhia Vele Da Hukamnama Sri Darbar Sahib, Amritsar, Date 19 December 2019 Ang 694


Sachkhand Sri Harmandir Sahib Amritsar Vikhe Hoea Sandhya Wela Da Mukhwak: 19-12-19


ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਨਾਮੁ ਤੇਰੋ ਆਰਤੀ ਮਜਨੁ ਮੁਰਾਰੇ ॥ ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ ॥੧॥ ਰਹਾਉ ॥ ਨਾਮੁ ਤੇਰੋ ਆਸਨੋ ਨਾਮੁ ਤੇਰੋ ਉਰਸਾ ਨਾਮੁ ਤੇਰਾ ਕੇਸਰੋ ਲੇ ਛਿਟਕਾਰੇ ॥ ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ ਘਸਿ ਜਪੇ ਨਾਮੁ ਲੇ ਤੁਝਹਿ ਕਉ ਚਾਰੇ ॥੧॥ ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥ ਨਾਮ ਤੇਰੇ ਕੀ ਜੋਤਿ ਲਗਾਈ ਭਇਓ ਉਜਿਆਰੋ ਭਵਨ ਸਗਲਾਰੇ ॥੨॥ ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ ਭਾਰ ਅਠਾਰਹ ਸਗਲ ਜੂਠਾਰੇ ॥ ਤੇਰੋ ਕੀਆ ਤੁਝਹਿ ਕਿਆ ਅਰਪਉ ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥੩॥ ਦਸ ਅਠਾ ਅਠਸਠੇ ਚਾਰੇ ਖਾਣੀ ਇਹੈ ਵਰਤਣਿ ਹੈ ਸਗਲ ਸੰਸਾਰੇ ॥ ਕਹੈ ਰਵਿਦਾਸੁ ਨਾਮੁ ਤੇਰੋ ਆਰਤੀ ਸਤਿ ਨਾਮੁ ਹੈ ਹਰਿ ਭੋਗ ਤੁਹਾਰੇ ॥੪॥੩॥ {ਪੰਨਾ 694}

ਪਦਅਰਥ: ਆਰਤੀ = {Skt. आरति = Waving lights before an image} ਥਾਲ ਵਿਚ ਫੁੱਲ ਰੱਖ ਕੇ ਜਗਦਾ ਦੀਵਾ ਰੱਖ ਕੇ ਚੰਦਨ ਆਦਿਕ ਸੁਗੰਧੀਆਂ ਲੈ ਕੇ ਕਿਸੇ ਮੂਰਤੀ ਅੱਗੇ ਉਹ ਥਾਲ ਹਿਲਾਈ ਜਾਣਾ ਤੇ ਉਸ ਦੀ ਉਸਤਤਿ ਵਿਚ ਭਜਨ ਗਾਉਣੇ = ਇਹ ਉਸ ਮੂਰਤੀ ਦੀ ਆਰਤੀ ਕਹੀ ਜਾਂਦੀ ਹੈ। ਮੁਰਾਰੇ = ਹੇ ਮੁਰਾਰਿ! {ਮੁਰ+ਅਰਿ। ਅਰਿ = ਵੈਰੀ, ਮੁਰ ਦੈਂਤ ਦਾ ਵੈਰੀ। ਕ੍ਰਿਸ਼ਨ ਜੀ ਦਾ ਨਾਮ ਹੈ} ਹੇ ਪਰਮਾਤਮਾ! ਪਾਸਾਰੇ = ਖਿਲਾਰੇ, ਅਡੰਬਰ {ਨੋਟ:ਉਹਨਾਂ ਅਡੰਬਰਾਂ ਦਾ ਜ਼ਿਕਰ ਬਾਕੀ ਦੇ ਸ਼ਬਦ ਵਿਚ ਹੈ– ਚੰਦਨ ਚੜ੍ਹਾਉਣਾ, ਦੀਵਾ, ਮਾਲਾ, ਨੈਵੇਦ ਦਾ ਭੋਗ}।੧।ਰਹਾਉ। ਆਸਨੋ = ਉੱਨ ਆਦਿਕ ਦਾ ਕੱਪੜਾ ਜਿਸ ਤੇ ਬੈਠ ਕੇ ਮੂਰਤੀ ਦੀ ਪੂਜਾ ਕੀਤੀ ਜਾਂਦੀ ਹੈ। ਉਰਸਾ = ਚੰਦਨ ਰਗੜਨ ਵਾਲੀ ਸਿਲ। ਲੇ = ਲੈ ਕੇ। ਛਿਟਕਾਰੇ = ਛਿੜਕਾਈਦਾ ਹੈ। ਅੰਭੁਲਾ = {Skt. अंभस् = water} ਪਾਣੀ। ਜਪੇ = ਜਪਿ, ਜਪ ਕੇ। ਤੁਝਹਿ ਕਉ = ਤੈਨੂੰ ਹੀ। ਚਾਰੇ = ਚੜ੍ਹਾਈਦਾ ਹੈ।੧। ਬਾਤੀ = ਵੱਟੀ (ਦੀਵੇ ਦੀ) । ਮਾਹਿ = ਦੀਵੇ ਮਾਹਿ, ਦੀਵੇ ਵਿਚ। ਪਸਾਰੇ = ਪਾਈਦਾ ਹੈ। ਉਜਿਆਰੋ = ਚਾਨਣ। ਸਗਲਾਰੇ = ਸਾਰੇ। ਭਵਨ = ਭਵਨਾਂ ਵਿਚ, ਮੰਡਲਾਂ ਵਿਚ।੨। ਤਾਗਾ = (ਮਾਲਾ ਪਰੋਣ ਲਈ) ਧਾਗਾ। ਭਾਰ ਅਠਾਰਹ = ਸਾਰੀ ਬਨਸਪਤੀ, ਜਗਤ ਦੀ ਸਾਰੀ ਬਨਸਪਤੀ ਦੇ ਹਰੇਕ ਕਿਸਮ ਦੇ ਬੂਟੇ ਦਾ ਇੱਕ ਇੱਕ ਪੱਤਰ ਲੈ ਕੇ ਇਕੱਠੇ ਕੀਤਿਆਂ ੧੮ ਭਾਰ ਬਣਦੇ ਹਨ; ਇੱਕ ਭਾਰ ਪੰਜ ਮਣ ਕੱਚੇ ਦਾ ਹੈ– ਇਹ ਪੁਰਾਣਾ ਖ਼ਿਆਲ ਚਲਿਆ ਆ ਰਿਹਾ ਹੈ। ਜੂਠਾਰੇ = ਜੂਠੇ, ਕਿਉਂਕਿ ਭੌਰੇ ਆਦਿਕਾਂ ਨੇ ਸੁੰਘੇ ਹੋਏ ਹਨ। ਅਰਪਉ = ਮੈਂ ਭੇਟਾ ਕਰਾਂ। ਤੁਹੀ = ਤੈਨੂੰ ਹੀ। ਢੋਲਾਰੇ = ਝੁਲਾਈਦਾ ਹੈ।੩। ਦਸ ਅਠਾ = ੧੮ ਪੁਰਾਣ। ਅਠਸਠੇ = ੬੮ ਤੀਰਥ। ਵਰਤਣਿ = ਨਿੱਤ ਦੀ ਕਾਰ, ਪਰਚਾ। ਭੋਗ = ਨੈਵੇਦ, ਦੁਧ ਖੀਰ ਆਦਿਕ ਦੀ ਭੇਟਾ।੪।

ਅਰਥ: ਹੇ ਪ੍ਰਭੂ! ਅੰਞਾਣ ਲੋਕ ਮੂਰਤੀਆਂ ਦੀ ਆਰਤੀ ਕਰਦੇ ਹਨ, ਪਰ ਮੇਰੇ ਲਈ) ਤੇਰਾ ਨਾਮ (ਤੇਰੀ) ਆਰਤੀ ਹੈ, ਤੇ ਤੀਰਥਾਂ ਦਾ ਇਸ਼ਨਾਨ ਹੈ। (ਹੇ ਭਾਈ!) ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਹੋਰ ਸਾਰੇ ਅਡੰਬਰ ਕੂੜੇ ਹਨ।੧।ਰਹਾਉ। ਤੇਰਾ ਨਾਮ (ਮੇਰੇ ਲਈ ਪੰਡਿਤ ਵਾਲਾ) ਆਸਨ ਹੈ (ਜਿਸ ਉੱਤੇ ਬੈਠ ਕੇ ਉਹ ਮੂਰਤੀ ਦੀ ਪੂਜਾ ਕਰਦਾ ਹੈ) , ਤੇਰਾ ਨਾਮ ਹੀ (ਚੰਦਨ ਘਸਾਉਣ ਲਈ) ਸਿਲ ਹੈ, (ਮੂਰਤੀ ਪੂਜਣ ਵਾਲਾ ਮਨੁੱਖ ਸਿਰ ਉੱਤੇ ਕੇਸਰ ਘੋਲ ਕੇ ਮੂਰਤੀ ਉੱਤੇ) ਕੇਸਰ ਛਿੜਕਦਾ ਹੈ, ਪਰ ਮੇਰੇ ਲਈ ਤੇਰਾ ਨਾਮ ਹੀ ਕੇਸਰ ਹੈ। ਹੇ ਮੁਰਾਰਿ! ਤੇਰਾ ਨਾਮ ਹੀ ਪਾਣੀ ਹੈ, ਨਾਮ ਹੀ ਚੰਦਨ ਹੈ, (ਇਸ ਨਾਮ-ਚੰਦਨ ਨੂੰ ਨਾਮ-ਪਾਣੀ ਨਾਲ) ਘਸਾ ਕੇ, ਤੇਰੇ ਨਾਮ ਦਾ ਸਿਮਰਨ-ਰੂਪ ਚੰਦਨ ਹੀ ਮੈਂ ਤੇਰੇ ਉੱਤੇ ਲਾਉਂਦਾ ਹਾਂ।੧। ਹੇ ਪ੍ਰਭੂ! ਤੇਰਾ ਨਾਮ ਦੀਵਾ ਹੈ, ਨਾਮ ਹੀ (ਦੀਵੇ ਦੀ) ਵੱਟੀ ਹੈ, ਨਾਮ ਹੀ ਤੇਲ ਹੈ, ਜੋ ਲੈ ਕੇ ਮੈਂ (ਨਾਮ-ਦੀਵੇ ਵਿਚ) ਪਾਇਆ ਹੈ; ਮੈਂ ਤੇਰੇ ਨਾਮ ਦੀ ਹੀ ਜੋਤਿ ਜਗਾਈ ਹੈ (ਜਿਸ ਦੀ ਬਰਕਤਿ ਨਾਲ) ਸਾਰੇ ਭਵਨਾਂ ਵਿਚ ਚਾਨਣ ਹੋ ਗਿਆ ਹੈ।੨। ਤੇਰਾ ਨਾਮ ਮੈਂ ਧਾਗਾ ਬਣਾਇਆ ਹੈ, ਨਾਮ ਨੂੰ ਹੀ ਮੈਂ ਫੁੱਲ ਤੇ ਫੁੱਲਾਂ ਦੀ ਮਾਲਾ ਬਣਾਇਆ ਹੈ, ਹੋਰ ਸਾਰੀ ਬਨਸਪਤੀ (ਜਿਸ ਤੋਂ ਲੋਕ ਫੁੱਲ ਲੈ ਕੇ ਮੂਰਤੀਆਂ ਅੱਗੇ ਭੇਟ ਧਰਦੇ ਹਨ; ਤੇਰੇ ਨਾਮ ਦੇ ਟਾਕਰੇ ਤੇ) ਜੂਠੀ ਹੈ। (ਇਹ ਸਾਰੀ ਕੁਦਰਤ ਤਾਂ ਤੇਰੀ ਬਣਾਈ ਹੋਈ ਹੈ) ਤੇਰੀ ਪੈਦਾ ਕੀਤੀ ਹੋਈ ਵਿਚੋਂ ਮੈਂ ਤੇਰੇ ਅੱਗੇ ਕੀਹ ਰੱਖਾਂ? (ਸੋ,) ਮੈਂ ਤੇਰਾ ਨਾਮ-ਰੂਪ ਚੌਰ ਹੀ ਤੇਰੇ ਉਤੇ ਝਲਾਉਂਦਾ ਹਾਂ।੩।

धनासरी भगत रविदास जी की ੴ सतिगुर प्रसादि ॥ नामु तेरो आरती मजनु मुरारे ॥ हरि के नाम बिनु झूठे सगल पासारे ॥१॥ रहाउ ॥ नामु तेरो आसनो नामु तेरो उरसा नामु तेरा केसरो ले छिटकारे ॥ नामु तेरा अ्मभुला नामु तेरो चंदनो घसि जपे नामु ले तुझहि कउ चारे ॥१॥ नामु तेरा दीवा नामु तेरो बाती नामु तेरो तेलु ले माहि पसारे ॥ नाम तेरे की जोति लगाई भइओ उजिआरो भवन सगलारे ॥२॥ नामु तेरो तागा नामु फूल माला भार अठारह सगल जूठारे ॥ तेरो कीआ तुझहि किआ अरपउ नामु तेरा तुही चवर ढोलारे ॥३॥ दस अठा अठसठे चारे खाणी इहै वरतणि है सगल संसारे ॥ कहै रविदासु नामु तेरो आरती सति नामु है हरि भोग तुहारे ॥४॥३॥ (पन्ना 694)

पद्अर्थ: आरती = (संस्कृति: आरति = having lights before an image) थाल में फूल रख के जलता हुआ दीपक रख के चंदन आदि सुगंधियां ले के किसी मूर्ति के आगे वह थाल हिलाए जाना और उसकी उस्तति में भजन गाने; यह उस मूर्ति की आरती कही जाती है। मुरारे = हे मुरारि! (मुर+अरि। अरि = वैरी, मुर दैत्य का वैरी। कृष्ण जी का नाम है) हे परमात्मा! पासारे = खिलारे आडंबर। (नोट: उन आडंबरों का वर्णन बाकी के शबद में है; चंदन चढ़ाना, दीया, माला, नैवेद का भोग)।1। रहाउ। आसनो = ऊन आदि का कपड़ा जिस पर बैठ कर मूर्ति की पूजा की जाती है। उरसा = चंदन रगड़ने वाली शिला। ले = लेकर। छिटकारे = छिड़काते हैं। अंभुला = (सं: अंभस् = water) पानी। जपे = जप के। तुझहि = तुझे ही। चारे = चढ़ाते हैं।1। बाती = बक्ती (दीए की)। माहि = दीए में। पसारे = डालते हैं। उजिआरो = प्रकाश। सगलारे = सारे। भवन = भवनों में, मंडलों में।2। तागा = (माला परोने के लिए) धागा। भार अठारह = सारी बनस्पति, जगत की सारी बनस्पती के हरेक किस्म के पौधे का एक एक पत्ता ले के इकट्ठा करने से 18 भार बनता है; एक भार का मतलब 5 मन कच्चे का हुआ; ये पुरातन विचार चला आ रहा है। जूठारे = झूठे, क्योंकि भौंरे आदि ने सूंघे हुए हैं। अरपउ = मैं अर्पित करूँ। तूही = तुझे ही। ढोलारे = झुलाते हैं।3। दस अठा = 18 पुराण। अठसठे = 68 तीर्थ। वरतणि = नित्य की कार, परचा। भोग = नैवेद, दूध खीर आदि की भेट।4।

अर्थ: हे प्रभू! (अंजान लोग मूर्तियों की आरती करते हैं, पर मेरे लिए तो) तेरा नाम (ही तेरी) आरती है, और तीर्थों का स्नान है। (हे भाई!) परमात्मा के नाम से टूट के अन्य सभी आडंबर झूठे हैं।1। रहाउ। तेरा नाम (मेरे लिए पण्डित वाला) आसन है (जिस पर बैठ के वह मूर्ति की पूजा करता है), तेरा नाम ही (चंदन घिसाने के लिए) शिला है, (मूर्ति पूजने वाला मनुष्य सिर पर केसर घोल के मूर्ति पर) केसर छिड़कता है, पवर मेरे लिए तेरा नाम ही केसर है। हे मुरारी! तेरा नाम ही पानी है, नाम ही चंदन है, (इस नाम-चंदन को नाम-पानी के साथ) घिसा के, तेरे नाम का सिमरन-रूपी चंदन ही मैं तेरे ऊपर लगाता हूँ।1। हे प्रभू! तेरा नाम दीया है, नाम ही (दीए की) बाती है, नाम ही तेल है, जो ले के मैंने (नाम-दीए में) डाला है; मैंने तेरे नाम की ही ज्योति जलाई है (जिसकी बरकति से) सारे भवनों में रौशनी हो गई है।2। तेरा नाम मैंने धागा बनाया है, नाम को मैंने फूल और फूलों की माला बनाया है, और सारी बनस्पति (जिससे लोग फूल ले के मूर्तियों के आगे भेट करते हैं, तेरे नाम के सामने वे) झूठी है। (ये सारी कुदरति तो तेरी बनाई हुई है) तेरी पैदा की हुई में से मैं तेरे आगे क्या रखूँ? (सो,) मैं तेरा नाम-रूपी चवर ही तेरे पर झुलाता रहूँ।3। सारे जगत की नित्य की कार तो ये है कि (तेरा नाम भुला के) अठारह पुराणों की कथाओं में फसे हुए हैं, अढ़सठ तीर्थों के स्नान को ही पुन्य कर्म समझ बैठे हैं, और, इस तरह चारों खाणियों की जूनियों में भटक रहे हैं। रविदास कहता है– हे प्रभू! तेरा नाम ही (मेरे लिए) तेरी आरती है तेरे सदा कायम रहने वाले नाम का ही भोग मैं तुझे लगाता हूँ।4।3।

DHANAASAREE, DEVOTEE RAVI DAAS JEE: Your Name, Lord, is my adoration and cleansing bath. Without the Name of the Lord, all ostentatious displays are useless. || 1 || Pause || Your Name is my prayer mat, and Your Name is the stone to grind the sandalwood. Your Name is the saffron which I take and sprinkle in offering to You. Your Name is the water, and Your Name is the sandalwood. The chanting of Your Name is the grinding of the sandalwood. I take it and offer all this to You. || 1 || Your Name is the lamp, and Your Name is the wick. Your Name is the oil I pour into it. Your Name is the light applied to this lamp, which enlightens and illuminates the entire world. || 2 || Your Name is the thread, and Your Name is the garland of flowers. The eighteen loads of vegetation are all too impure to offer to You. Why should I offer to You, that which You Yourself created? Your Name is the fan, which I wave over You. || 3 || The whole world is engrossed in the eighteen Puraanas, the sixty-eight sacred shrines of pilgrimage, and the four sources of creation. Says Ravi Daas, Your Name is my Aartee, my lamp-lit worship-service. The True Name, Sat Naam, is the food which I offer to You. || 4 || 3 ||

 

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 19 December 2019
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.