Amrit Vele Da Hukamnama Sri Darbar Sahib, Amritsar, Date 11 January 2020 Ang 766


Amrit wele da Hukamnama Siri Darbar Sahib Amritsar Ang-766 Date 11-01-20


ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥

ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ। (ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ।੧। ਉਸ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ ਜਗਤ ਪੈਦਾ ਕੀਤਾ ਹੈ। (ਸਿਫ਼ਤਿ-ਸਾਲਾਹ ਕਰਨ ਤੋਂ ਬਿਨਾ ਮਨੁੱਖ ਦੇ ਮਨ ਵਿਚ ਵਿਕਾਰਾਂ ਦੀ) ਮੈਲ ਲੱਗੀ ਰਹਿੰਦੀ ਹੈ, ਤੇ, ਜੇ ਮਨ (ਵਿਕਾਰਾਂ ਨਾਲ) ਮੈਲਾ ਟਿਕਿਆ ਰਹੇ ਤਾਂ ਕੋਈ ਭੀ ਨਾਮ-ਅੰਮ੍ਰਿਤ ਪੀ ਨਹੀਂ ਸਕਦਾ। (ਪਰ ਇਸ ਨਾਮ-ਅੰਮ੍ਰਿਤ ਦੀ ਪ੍ਰਾਪਤੀ ਵਾਸਤੇ ਭੀ ਮੁੱਲ ਦੇਣਾ ਪੈਂਦਾ ਹੈ) ਮੈਂ ਗੁਰੂ ਪਾਸੋਂ ਮੁੱਲ ਪੁਆਇਆ (ਤਾਂ ਉਸਨੇ ਦੱਸਿਆ ਕਿ) ਜਿਸ ਨੇ ਆਪਣਾ ਇਹ ਮਨ (ਗੁਰੂ ਦੇ) ਹਵਾਲੇ ਕੀਤਾ ਉਸ ਨੇ ਮੁੜ ਮੁੜ ਸਿਮਰ ਕੇ ਨਾਮ-ਅੰਮ੍ਰਿਤ ਪੀ ਲਿਆ। (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਦੋਂ ਕਿਸੇ ਮਨੁੱਖ ਨੇ ਆਪਣਾ ਮਨ (ਮੈਲੇ ਪਾਸੇ ਵਲੋਂ ਹਟਾ ਕੇ) ਸਦਾ-ਥਿਰ ਪ੍ਰਭੂ ਵਿਚ ਜੋੜਿਆ ਤਾਂ ਉਸ ਨੇ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਪ੍ਰੀਤਮ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ। (ਪਰ) ਮੈਂ ਤਦੋਂ ਹੀ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਪ੍ਰਭੂ ਦੇ ਗੁਣ ਗਾ ਸਕਦਾ ਹਾਂ ਜੇ ਪ੍ਰਭੂ ਦੀ ਰਜ਼ਾ ਹੀ ਹੋਵੇ (ਜੇ ਉਸ ਨੂੰ ਮੈਂ ਚੰਗਾ ਲੱਗ ਪਵਾਂ) । ਪ੍ਰਭੂ ਤੋਂ ਓਪਰੇ ਓਪਰੇ ਰਿਹਾਂ ਪ੍ਰਭੂ ਨਾਲ ਮਿਲਾਪ ਨਹੀਂ ਹੋ ਸਕਦਾ। (ਸੋ, ਹੇ ਭਾਈ!) ਉਸ ਮਾਲਕ-ਪ੍ਰਭੂ ਦੀ (ਸਦਾ) ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ (ਇਹ) ਜਗਤ ਪੈਦਾ ਕੀਤਾ ਹੈ।੨। ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸੇ, ਉਸ ਨੂੰ ਹੋਰ ਕਿਸੇ ਪਦਾਰਥ ਦੀ ਲਾਲਸਾ ਨਹੀਂ ਰਹਿ ਜਾਂਦੀ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ। ਉਸ ਦਾ ਮਨ ਪ੍ਰੀਤਮ ਪ੍ਰਭੂ ਨਾਲ ਗਿੱਝ ਜਾਂਦਾ ਹੈ, ਪ੍ਰਭੂ ਦੇ ਪ੍ਰੇਮ ਨਾਲ ਰੰਗਿਆ ਜਾਂਦਾ ਹੈ। ਉਸ ਦਾ ਮਨ ਉਸ ਮਾਲਕ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਉਸ ਸਦਾ-ਥਿਰ ਮਾਲਕ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਰਹਿੰਦਾ ਹੈ ਜਿਸ ਨੇ ਪਾਣੀ ਦੀ ਬੂੰਦ ਤੋਂ ਸਰੀਰ-ਕਿਲ੍ਹਾ ਉਸਾਰ ਦਿੱਤਾ ਹੈ, ਜੋ ਪੰਜਾਂ ਤੱਤਾਂ ਦਾ ਮਾਲਕ ਹੈ, ਜੋ ਆਪ ਹੀ (ਸਰੀਰ ਜਗਤ ਦਾ) ਪੈਦਾ ਕਰਨ ਵਾਲਾ ਹੈ, ਜਿਸ ਨੇ ਆਪਣੇ ਰਹਿਣ ਲਈ ਮਨੁੱਖ ਦਾ ਸਰੀਰ ਸਜਾਇਆ ਹੈ। ਹੇ ਪਿਆਰੇ ਪ੍ਰਭੂ! ਤੂੰ (ਮੇਰੀ ਬੇਨਤੀ) ਸੁਣ। ਅਸੀ ਜੀਵ ਔਗੁਣਾਂ ਨਾਲ ਭਰੇ ਹੋਏ ਹਾਂ (ਤੂੰ ਆਪ ਹੀ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ ਸਾਨੂੰ ਪਵਿਤ੍ਰ ਕਰਨ ਵਾਲਾ ਹੈਂ) ਜੇਹੜਾ ਜੀਵ (ਤੇਰੀ ਮੇਹਰ ਨਾਲ) ਤੈਨੂੰ ਪਸੰਦ ਆ ਜਾਂਦਾ ਹੈ ਉਹ ਤੇਰਾ ਹੀ ਰੂਪ ਹੋ ਜਾਂਦਾ ਹੈ। ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਉਸ ਦੀ ਮਤਿ ਅਭੁੱਲ ਹੋ ਜਾਂਦੀ ਹੈ।੩।

सूही महला १ ॥ मेरा मनु राता गुण रवै मनि भावै सोई ॥ गुर की पउड़ी साच की साचा सुखु होई ॥ सुखि सहजि आवै साच भावै साच की मति किउ टलै ॥ इसनानु दानु सुगिआनु मजनु आपि अछलिओ किउ छलै ॥ परपंच मोह बिकार थाके कूड़ु कपटु न दोई ॥ मेरा मनु राता गुण रवै मनि भावै सोई ॥१॥ साहिबु सो सालाहीऐ जिनि कारणु कीआ ॥ मैलु लागी मनि मैलिऐ किनै अम्रितु पीआ ॥ मथि अम्रितु पीआ इहु मनु दीआ गुर पहि मोलु कराइआ ॥ आपनड़ा प्रभु सहजि पछाता जा मनु साचै लाइआ ॥ तिसु नालि गुण गावा जे तिसु भावा किउ मिलै होइ पराइआ ॥ साहिबु सो सालाहीऐ जिनि जगतु उपाइआ ॥२॥ आइ गइआ की न आइओ किउ आवै जाता ॥ प्रीतम सिउ मनु मानिआ हरि सेती राता ॥ साहिब रंगि राता सच की बाता जिनि बि्मब का कोटु उसारिआ ॥ पंच भू नाइको आपि सिरंदा जिनि सच का पिंडु सवारिआ ॥ हम अवगणिआरे तू सुणि पिआरे तुधु भावै सचु सोई ॥ आवण जाणा ना थीऐ साची मति होई ॥३॥

अर्थ: (परमात्मा के प्यार में) रंगा हुआ मेरा मन (ज्यों-ज्यों परमात्मा के) गुण चेते करता है (त्यों-त्यों) मेरे मन में वह परमात्मा ही प्यारा लगता जाता है। परमात्मा के गुण गाने, मानो, एक सीढ़ी है जो गुरू ने दी है और इस सीढ़ी के माध्यम से सदा-स्थिर रहने वाले परमात्मा तक पहुँचा जा सकता है, (इस सीढ़ी पर चढ़ने की बरकति से मेरे अंदर) सदा-स्थिर रहने वाला आनंद बन रहा है। जो मनुष्य (इस सीढ़ी की बरकति से) आत्मिक आनंद में आत्मिक अडोलता में पहुँचता है वह सदा-स्थिर प्रभू को प्यारा लगता है। सदा-स्थिर प्रभू के गुण गाने वाली उसकी मति अटल हो जाती है। परमात्मा अटल है। (अगर गुण गाने वाली मति नहीं बनी तो) कोई स्नान, कोई दान, कोई ज्ञान की चोंच-चर्चा, और कोई तीर्थ स्नान परमात्मा को खूश नहीं कर सकते। (गुण गाने वाले मनुष्य के मन में से) धोखे-फरेब, मोह के चमत्कार, विकार आदि सब समाप्त हो जाते हैं। उसके अंदर ना झूठ रह जाता है, ना ठॅगी रहती है, ना ही मेर-तेर रहती है। (प्रभू के प्यार में) रंगा हुआ मेरा मन (ज्यों-ज्यों प्रभू के) गुण गाता है (त्यों-त्यों) मेरे मन में वह प्रभू ही प्यारा लगता जा रहा है।1। उस मालिक प्रभू की सिफत-सालाह करनी चाहिए जिसने जगत पैदा किया है। (सिफत-सालाह किए बिना मनुष्य के मन में विकारों की) मैल लगी रहती है, और अगर मन (विकारों से) मैला टिका रहे तो कोई भी नाम-अमृत पी नहीं सकता। (पर इस नाम-अमृत की प्राप्ति के लिए भी मूल्य चुकाना पड़ता है) मैंने गुरू से मूल्य डलवाया (तो उसने बताया कि) जिसने अपना ये मन (गुरू के) हवाले किया उसने बार-बार सिमर के नाम-अमृत पी लिया। (गुरू के बताए हुए राह पर चल कर) जब किसी मनुष्य ने अपना मन (मैल से हटा के) सदा-स्थिर प्रभू में जोड़ा तो उसने आत्मिक अडोलता में टिक के अपने प्रीतम प्रभू से गहरी सांझ डाल ली। (पर) मैं तब ही प्रभू-चरणों से जुड़ के प्रभू के गुण गा सकता हूँ अगर प्रभू की रजा ही हो (यदि मैं उसे अच्छा लगने लगूँ)। प्रभू के साथ ऊपर-ऊपर रहने पर प्रभू के साथ मिलाप नहीं हो सकता। (सो, हे भाई!) उस मालिक प्रभू की (सदा) सिफत सालाह करनी चाहिए जिसने (ये) जगत पैदा किया है।2। जिस मनुष्य के हृदय में परमात्मा आ बसे, उसे किसी और पदार्थ की लालसा नहीं रह जाती, उसका जनम-मरण समाप्त हो जाता है। उसका मन प्रीतम-प्रभू में रीझ जाता है, प्रभू के प्रेम से रंगा जाता है। उसका मन उस मालिक के रंग में रंगा जाता है, वह उस सदा-स्थिर मालिक की सिफत सालाह की बातें करता रहता है जिसने पानी की बूँद से शरीर किले का निर्माण किया है, जो पाँच तत्वों का मालिक है, जो स्वयं ही (शरीर जगत को) पैदा करने वाला है, जिसने अपने रहने के लिए मनुष्य का शरीर सजाया है। हे प्यारे प्रभू! तू (मेरी विनती) सुन। हम जीव अवगुणों से भरे हुए हैं (तू स्वयं ही अपनी सिफत सालाह की दाति दे के हमें पवित्र करने वाला है) जो जीव (तेरी मेहर से) तुझे पसेंद आ जाता है वह तेरा ही रूप हो जाता है। उसके जनम-मरन के चक्कर समाप्त हो जाते हैं, उसकी बुद्धि अभुल हो जाती है (वह सद्बुद्धि वाला हो जाता है)।3।

Soohee, First Mehl: My mind is imbued with His Glorious Praises; I chant them, and He is pleasing to my mind. Truth is the ladder to the Guru; climbing up to the True Lord, peace is obtained. Celestial peace comes; the Truth pleases me. How could these True Teachings ever be erased? He Himself is Undeceivable; how could He ever be deceived by cleansing baths, charity, spiritual wisdom or ritual bathing? Fraud, attachment and corruption are taken away, as are falsehood, hypocrisy and duality. My mind is imbued with His Glorious Praises; I chant them, and He is pleasing to my mind. ||1|| So praise your Lord and Master, who created the creation. Filth sticks to the polluted mind; how rare are those who drink in the Ambrosial Nectar. Churn this Ambrosial Nectar, and drink it in; dedicate this mind to the Guru, and He will value it highly. I intuitively realized my God, when I linked my mind to the True Lord. I will sing the Lord’s Glorious Praises with Him, if it pleases Him; how could I meet Him by being a stranger to Him? So praise your Lord and Master, who created the creation. ||2|| When He comes, what else remains behind? How can there be any coming or going then? When the mind is reconciled with its Beloved Lord, it is blended with Him. True is the speech of one who is imbued with the Love of his Lord and Master, who fashioned the body fortress from a mere bubble. He is the Master of the five elements; He Himself is the Creator Lord. He embellished the body with Truth. I am worthless; please hear me, O my Beloved! Whatever pleases You is True. One who is blessed with true understanding, does not come and go. ||3||

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Written by jugrajsidhu in 11 January 2020
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.