Sandhia Vele Da Hukamnama Sri Darbar Sahib, Amritsar, Date 11-03-2020 Ang 696

 

Sandhya vele da Hukamnama, Sri Darbar Saheb, Sri Amritsar, Ang 696, 11-03-20


ਜੈਤਸਰੀ ਮਹਲਾ ੪ ॥ ਹੀਰਾ ਲਾਲੁ ਅਮੋਲਕੁ ਹੈ ਭਾਰੀ ਬਿਨੁ ਗਾਹਕ ਮੀਕਾ ਕਾਖਾ ॥ ਰਤਨ ਗਾਹਕੁ ਗੁਰੁ ਸਾਧੂ ਦੇਖਿਓ ਤਬ ਰਤਨੁ ਬਿਕਾਨੋ ਲਾਖਾ ॥੧॥ ਮੇਰੈ ਮਨਿ ਗੁਪਤ ਹੀਰੁ ਹਰਿ ਰਾਖਾ ॥ ਦੀਨ ਦਇਆਲਿ ਮਿਲਾਇਓ ਗੁਰੁ ਸਾਧੂ ਗੁਰਿ ਮਿਲਿਐ ਹੀਰੁ ਪਰਾਖਾ ॥ ਰਹਾਉ ॥ ਮਨਮੁਖ ਕੋਠੀ ਅਗਿਆਨੁ ਅੰਧੇਰਾ ਤਿਨ ਘਰਿ ਰਤਨੁ ਨ ਲਾਖਾ ॥ ਤੇ ਊਝੜਿ ਭਰਮਿ ਮੁਏ ਗਾਵਾਰੀ ਮਾਇਆ ਭੁਅੰਗ ਬਿਖੁ ਚਾਖਾ ॥੨॥ ਹਰਿ ਹਰਿ ਸਾਧ ਮੇਲਹੁ ਜਨ ਨੀਕੇ ਹਰਿ ਸਾਧੂ ਸਰਣਿ ਹਮ ਰਾਖਾ ॥ ਹਰਿ ਅੰਗੀਕਾਰੁ ਕਰਹੁ ਪ੍ਰਭ ਸੁਆਮੀ ਹਮ ਪਰੇ ਭਾਗਿ ਤੁਮ ਪਾਖਾ ॥੩॥ ਜਿਹਵਾ ਕਿਆ ਗੁਣ ਆਖਿ ਵਖਾਣਹ ਤੁਮ ਵਡ ਅਗਮ ਵਡ ਪੁਰਖਾ ॥ ਜਨ ਨਾਨਕ ਹਰਿ ਕਿਰਪਾ ਧਾਰੀ ਪਾਖਾਣੁ ਡੁਬਤ ਹਰਿ ਰਾਖਾ ॥੪॥੨॥

जैतसरी महला ४ ॥ हीरा लालु अमोलकु है भारी बिनु गाहक मीका काखा ॥ रतन गाहकु गुरु साधू देखिओ तब रतनु बिकानो लाखा ॥१॥ मेरै मनि गुपत हीरु हरि राखा ॥ दीन दइआलि मिलाइओ गुरु साधू गुरि मिलिऐ हीरु पराखा ॥ रहाउ ॥ मनमुख कोठी अगिआनु अंधेरा तिन घरि रतनु न लाखा ॥ ते ऊझड़ि भरमि मुए गावारी माइआ भुअंग बिखु चाखा ॥२॥ हरि हरि साध मेलहु जन नीके हरि साधू सरणि हम राखा ॥ हरि अंगीकारु करहु प्रभ सुआमी हम परे भागि तुम पाखा ॥३॥ जिहवा किआ गुण आखि वखाणह तुम वड अगम वड पुरखा ॥ जन नानक हरि किरपा धारी पाखाणु डुबत हरि राखा ॥४॥२॥
 
English Translation:- Jaitsree, Fourth Mehl: A jewel or a diamond may be very valuable and heavy, but without a purchaser, it is worth only straw. When the Holy Guru, the Purchaser, saw this jewel, He purchased it for hundreds of thousands of dollars. ||1|| The Lord has kept this jewel hidden within my mind. The Lord, merciful to the meek, led me to meet the Holy Guru; meeting the Guru, I came to appreciate this jewel. ||Pause|| The rooms of the self-willed manmukhs are dark with ignorance; in their homes, the jewel is not visible. Those fools die, wandering in the wilderness, eating the poison of the snake, Maya. ||2|| O Lord, Har, Har, let me meet the humble, holy beings; O Lord, keep me in the Sanctuary of the Holy. O Lord, make me Your own; O God, Lord and Master, I have hurried to Your side. ||3|| What Glorious Virtues of Yours can I speak and describe? You are great and unfathomable, the Greatest Being. The Lord has bestowed His Mercy on servant Nanak; He has saved the sinking stone. ||4||2||
 
ਪੰਜਾਬੀ ਵਿਆਖਿਆ :- ਹੇ ਭਾਈ! ਮੇਰੇ ਮਨ ਵਿਚ ਪਰਮਾਤਮਾ ਨੇ ਆਪਣਾ ਨਾਮ-ਹੀਰਾ ਲੁਕਾ ਕੇ ਰੱਖਿਆ ਹੋਇਆ ਸੀ। ਦੀਨਾਂ ਉਤੇ ਦਇਆ ਕਰਨ ਵਾਲੇ ਉਸ ਹਰੀ ਨੇ ਮੈਨੂੰ ਗੁਰੂ ਮਿਲਾ ਦਿੱਤਾ। ਗੁਰੂ ਮਿਲਣ ਨਾਲ ਮੈਂ ਉਹ ਹੀਰਾ ਪਰਖ ਲਿਆ (ਮੈਂ ਉਸ ਹੀਰੇ ਦੀ ਕਦਰ ਸਮਝ ਲਈ)। ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਬੜਾ ਹੀ ਕੀਮਤੀ ਹੀਰਾ ਹੈ ਲਾਲ ਹੈ, ਪਰ ਗਾਹਕ ਤੋਂ ਬਿਨਾ ਇਹ ਹੀਰਾ ਕੱਖ ਵਰਗਾ ਹੋਇਆ ਪਿਆ ਹੈ। ਜਦੋਂ ਇਸ ਰਤਨ ਦਾ ਗਾਹਕ ਗੁਰੂ ਮਿਲ ਪਿਆ, ਤਦੋਂ ਇਹ ਰਤਨ ਲੱਖੀਂ ਰੁਪਈਂ ਵਿਕਣ ਲੱਗ ਪਿਆ।1। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੇ ਹਿਰਦੇ ਵਿਚ ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਪਿਆ ਰਹਿੰਦਾ ਹੈ, (ਤਾਹੀਏਂ) ਉਹਨਾਂ ਨੇ ਆਪਣੇ ਹਿਰਦੇ-ਘਰ ਵਿਚ ਟਿਕਿਆ ਹੋਇਆ ਨਾਮ-ਰਤਨ (ਕਦੇ) ਨਹੀਂ ਵੇਖਿਆ। ਉਹ ਮਨੁੱਖ ਮਾਇਆ-ਸਪਣੀ (ਦੇ ਮੋਹ) ਦਾ ਜ਼ਹਿਰ ਖਾਂਦੇ ਰਹਿੰਦੇ ਹਨ, (ਇਸ ਵਾਸਤੇ) ਉਹ ਮੂਰਖ ਭਟਕਣਾ ਦੇ ਕਾਰਨ ਕੁਰਾਹੇ ਪੈ ਕੇ ਆਤਮਕ ਮੌਤੇ ਮਰੇ ਰਹਿੰਦੇ ਹਨ।2। ਹੇ ਹਰੀ! ਮੈਨੂੰ ਚੰਗੇ ਸੰਤ ਜਨ ਮਿਲਾ, ਮੈਨੂੰ ਗੁਰੂ ਦੀ ਸਰਨ ਵਿਚ ਰੱਖ। ਹੇ ਪ੍ਰਭੂ! ਹੇ ਮਾਲਕ! ਮੇਰੀ ਮਦਦ ਕਰ। ਮੈਂ ਹੋਰ ਪਾਸੇ ਛੱਡ ਕੇ ਤੇਰੀ ਸਰਨ ਆ ਪਿਆ ਹਾਂ।3। ਹੇ ਪ੍ਰਭੂ! ਤੂੰ ਵੱਡਾ ਪੁਰਖ ਹੈਂ, ਤੂੰ ਅਪਹੁੰਚ ਹੈਂ, ਅਸੀਂ ਆਪਣੀ ਜੀਭ ਨਾਲ ਤੇਰੇ ਕੇਹੜੇ ਕੇਹੜੇ ਗੁਣ ਆਖ ਕੇ ਦੱਸ ਸਕਦੇ ਹਾਂ? ਹੇ ਦਾਸ ਨਾਨਕ! (ਆਖ—) ਜਿਸ ਮਨੁੱਖ ਉਤੇ ਪ੍ਰਭੂ ਮੇਹਰ ਕੀਤੀ, ਉਸ ਪੱਥਰ ਨੂੰ (ਸੰਸਾਰ-ਸਮੁੰਦਰ ਵਿਚ) ਡੁੱਬਦੇ ਨੂੰ ਉਸ ਨੇ ਬਚਾ ਲਿਆ।4।2।
हिंदी में अर्थ :- हे भाई ! मेरे मन में परमात्मा ने अपना नाम-हीरा छुपा के रखा हुआ था। दीनों ऊपर दया करने वाले उस हरि ने मुझे गुरु मिला दिया। गुरु मिलन के साथ मैंने वह हीरा परख लिया (मैंने उस हीरे की कदर समझ ली है)।रहाउ। हे भाई ! परमात्मा का नाम बड़ा ही कीमती हीरा है लाल है, पर गाहक के बिना यह हीरा कख जैसा हुआ पड़ा है। जब इस रतन का गाहक गुरु मिल गया, तब यह रतन लखीं रुपईं बिकने लग गया॥१॥ हे भाई ! अपने मन के पिछे चलने वाले मनुखों के हृदय में आत्मिक जीवन की तरफ से बे-समझी (का) अंधेरा पड़ा रहता है, (तभी) उन्हों ने अपने हृदय-घर में टिका हुआ नाम-रतन (कभी) नहीं देखा। वह मनुख माया-सपणी (के मोह) का ज़हर खाते रहते हैं, (इस लिए) वह मूर्ख भटकना के कारण कुराहे पै के आत्मिक मौत मरे रहते हैं॥२॥ हे हरि ! मुझे अच्छे संत जन मिला, मुझे गुरु की शरण में रख। हे भगवान ! हे स्वामी ! मेरी मदद कर। मैं ओर तरफ छोड़ के तेरी शरण आ पड़ा हूँ॥३॥ हे भगवान ! तूं बड़ा पुरख हैं, तूं अपहुंच हैं, हम अपनी जिव्हा के साथ तेरे कौन कौन से गुण कह के बता सकते हैं ? हे दास नानक ! (बोल-) जिस मनुख पर भगवान ने कृपा की, उस पत्थर को (संसार-सागर में) डुबते को उस ने बचा लिया॥४॥२॥
 
 
https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
Written by jugrajsidhu in 11 March 2020
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.