Sandhya vele da Hukamnama Sri Darbar Sahib, Sri Amritsar, Ang 621, 03-May.-2020
ਸੋਰਠਿ ਮਹਲਾ ੫ ॥ ਹਿਰਦੈ ਨਾਮੁ ਵਸਾਇਹੁ ॥ ਘਰਿ ਬੈਠੇ ਗੁਰੂ ਧਿਆਇਹੁ ॥ ਗੁਰਿ ਪੂਰੈ ਸਚੁ ਕਹਿਆ ॥ ਸੋ ਸੁਖੁ ਸਾਚਾ ਲਹਿਆ ॥੧॥ ਅਪੁਨਾ ਹੋਇਓ ਗੁਰੁ ਮਿਹਰਵਾਨਾ ॥ ਅਨਦ ਸੂਖ ਕਲਿਆਣ ਮੰਗਲ ਸਿਉ ਘਰਿ ਆਏ ਕਰਿ ਇਸਨਾਨਾ ॥ ਰਹਾਉ ॥ ਸਾਚੀ ਗੁਰ ਵਡਿਆਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਸਿਰਿ ਸਾਹਾ ਪਾਤਿਸਾਹਾ ॥ ਗੁਰ ਭੇਟਤ ਮਨਿ ਓਮਾਹਾ ॥੨॥ ਸਗਲ ਪਰਾਛਤ ਲਾਥੇ ॥ ਮਿਲਿ ਸਾਧਸੰਗਤਿ ਕੈ ਸਾਥੇ ॥ ਗੁਣ ਨਿਧਾਨ ਹਰਿ ਨਾਮਾ ॥ ਜਪਿ ਪੂਰਨ ਹੋਏ ਕਾਮਾ ॥੩॥ ਗੁਰਿ ਕੀਨੋ ਮੁਕਤਿ ਦੁਆਰਾ ॥ ਸਭ ਸ੍ਰਿਸਟਿ ਕਰੈ ਜੈਕਾਰਾ ॥ ਨਾਨਕ ਪ੍ਰਭੁ ਮੇਰੈ ਸਾਥੇ ॥ ਜਨਮ ਮਰਣ ਭੈ ਲਾਥੇ ॥੪॥੨॥੫੨॥
सोरठि महला ५ ॥ हिरदै नामु वसाइहु ॥ घरि बैठे गुरू धिआइहु ॥ गुरि पूरै सचु कहिआ ॥ सो सुखु साचा लहिआ ॥१॥ अपुना होइओ गुरु मिहरवाना ॥ अनद सूख कलिआण मंगल सिउ घरि आए करि इसनाना ॥ रहाउ ॥ साची गुर वडिआई ॥ ता की कीमति कहणु न जाई ॥ सिरि साहा पातिसाहा ॥ गुर भेटत मनि ओमाहा ॥२॥ सगल पराछत लाथे ॥ मिलि साधसंगति कै साथे ॥ गुण निधान हरि नामा ॥ जपि पूरन होए कामा ॥३॥ गुरि कीनो मुकति दुआरा ॥ सभ स्रिसटि करै जैकारा ॥ नानक प्रभु मेरै साथे ॥ जनम मरण भै लाथे ॥४॥२॥५२॥
ਹੇ ਭਾਈ! ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵਸਾਈ ਰੱਖੋ। ਅੰਤਰ-ਆਤਮੇ ਟਿਕ ਕੇ ਗੁਰੂ ਦਾ ਧਿਆਨ ਧਰਿਆ ਕਰੋ। ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸਦਾ-ਥਿਰ ਹਰਿ-ਨਾਮ (ਦੇ ਸਿਮਰਨ) ਦਾ ਉਪਦੇਸ਼ ਦਿੱਤਾ, ਉਸ ਨੇ ਉਹ ਆਤਮਕ ਆਨੰਦ ਪ੍ਰਾਪਤ ਕਰ ਲਿਆ ਜੋ ਸਦਾ ਕਾਇਮ ਰਹਿੰਦਾ ਹੈ।੧। ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਿਆਰਾ ਗੁਰੂ ਦਇਆਵਾਨ ਹੁੰਦਾ ਹੈ, ਉਹ ਮਨੁੱਖ ਨਾਮ-ਜਲ ਨਾਲ ਮਨ ਨੂੰ ਪਵਿਤ੍ਰ ਕਰ ਕੇ ਆਤਮਕ ਆਨੰਦ ਸੁਖ ਖ਼ੁਸ਼ੀਆਂ ਨਾਲ ਭਰਪੂਰ ਹੋ ਕੇ ਅੰਤਰ-ਆਤਮੇ ਟਿਕ ਜਾਂਦੇ ਹਨ (ਵਿਕਾਰਾਂ ਆਦਿਕਾਂ ਵਲ ਭਟਕਣੋਂ ਹਟ ਜਾਂਦੇ ਹਨ)।ਰਹਾਉ। ਹੇ ਭਾਈ! ਗੁਰੂ ਦੀ ਆਤਮਕ ਉੱਚਤਾ ਸਦਾ-ਥਿਰ ਰਹਿਣ ਵਾਲੀ ਹੈ, ਉਸ ਦੀ ਕਦਰ-ਕੀਮਤ ਨਹੀਂ ਦੱਸੀ ਜਾ ਸਕਦੀ। ਗੁਰੂ (ਦੁਨੀਆ ਦੇ) ਸ਼ਾਹ ਦੇ ਸਿਰ ਉੱਤੇ ਪਾਤਿਸ਼ਾਹ ਹੈ। ਗੁਰੂ ਨੂੰ ਮਿਲਿਆਂ ਮਨ ਵਿਚ (ਹਰੀ-ਨਾਮ ਸਿਮਰਨ ਦਾ) ਚਾਉ ਪੈਦਾ ਹੋ ਜਾਂਦਾ ਹੈ।੨। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਸਾਰੇ ਪਾਪ ਲਹਿ ਜਾਂਦੇ ਹਨ, (ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਸਾਰੇ ਗੁਣਾਂ ਦੇ ਖ਼ਜ਼ਾਨੇ ਹਰਿ-ਨਾਮ ਨੂੰ ਜਪ ਜਪ ਕੇ (ਜ਼ਿੰਦਗੀ ਦੇ) ਸਾਰੇ ਮਨੋਰਥ ਸਫਲ ਹੋ ਜਾਂਦੇ ਹਨ।੩। ਹੇ ਭਾਈ! ਗੁਰੂ ਨੇ (ਹਰਿ-ਨਾਮ ਸਿਮਰਨ ਦਾ ਇਕ ਐਸਾ) ਦਰਵਾਜ਼ਾ ਤਿਆਰ ਕਰ ਦਿੱਤਾ ਹੈ (ਜੋ ਵਿਕਾਰਾਂ ਤੋਂ ਖ਼ਲਾਸੀ (ਕਰਾ ਦੇਂਦਾ ਹੈ) । (ਗੁਰੂ ਦੀ ਇਸ ਦਾਤਿ ਦੇ ਕਾਰਨ) ਸਾਰੀ ਸ੍ਰਿਸ਼ਟੀ (ਗੁਰੂ ਦੀ) ਸੋਭਾ ਕਰਦੀ ਹੈ। ਹੇ ਨਾਨਕ! ਆਖ-ਗੁਰੂ ਦੀ ਕਿਰਪਾ ਨਾਲ ਹਰਿ-ਨਾਮ ਹਿਰਦੇ ਵਿਚ ਵਸਾਇਆਂ) ਪਰਮਾਤਮਾ ਮੇਰੇ ਅੰਗ-ਸੰਗ (ਵੱਸਦਾ ਪ੍ਰਤੀਤ ਹੋ ਰਿਹਾ ਹੈ) ਮੇਰੇ ਜਨਮ ਮਰਨ ਦੇ ਸਾਰੇ ਡਰ ਲਹਿ ਗਏ ਹਨ।੪।੨।੫੨।
हे भाई! अपने ह्रदय में परमात्मा का नाम बसाय रखो। अंतर-आत्मा में टिकाव कर के गुरु का ध्यान करो। जिस मनुख को पूरे गुरु ने सदा-थिर हरी नाम (के सुमिरन) का उपदेश दिया, उस ने वह आत्मिक आनंद प्राप्त कर लिया जो सदा कायम रहता है।१। हे भाई! जिन मनुष्यों के ऊपर गुरु दयावान होता है, वह मनुख नाम-जल से मन को पवित्र कर के आत्मिक आनंद सुख खुशियों से भरपूर हो के अंतर-आत्मे टिक जाता है (विकारों आदिक की तरफ से भटकने से हट जाते है।रहाउ। हे भाई! गुरु की आत्मिक उच्चता सदा-थिर रहने वाली है, उस की कदर-कीमत नहीं बताई जा सकती। गुरु (दुनिया के) शाह के ऊपर पातशाह है। गुरु को मीलने से मन में (हरी-नाम का) चाव पैदा हो जाता है।२। हे भाई! गुरू की संगति में मिल के सारे पाप उतर जाते हैं, (गुरू की संगति की बरकति से) सारे गुणों के खजाने हरी नाम को जप जप के (जिंदगी के) सारे मनोरथ सफल हो जाते हैं।3। हे भाई! गुरू ने (हरी-नाम सिमरन का एक ऐसा) दरवाजा तैयार कर दिया है (जो विकारों से) खलासी (करा देता है)। (गुरू की इस दाति के कारण) सारी सृष्टि (गुरू की) शोभा करती है। हे नानक! (कह– गुरू की कृपा से हरी का नाम हृदय में बसाने से) परमात्मा मेरे अंग-संग (बसता प्रतीत हो रहा है) मेरे जनम-मरण के सारे डर उतर गए हैं।4।2।52।
Sorat’h, Fifth Mehl: Enshrine the Naam, the Name of the Lord, within your heart; sitting within your own home, meditate on the Guru. The Perfect Guru has spoken the Truth; the True Peace is obtained only from the Lord. ||1|| My Guru has become merciful. In bliss, peace, pleasure and joy, I have returned to my own home, after my purifying bath. ||Pause|| True is the glorious greatness of the Guru; His worth cannot be described. He is the Supreme Overlord of kings. Meeting with the Guru, the mind is enraptured. ||2|| All sins are washed away, meeting with the Saadh Sangat, the Company of the Holy. The Lord’s Name is the treasure of excellence; chanting it, one’s affairs are perfectly resolved. || 3 || The Guru has opened the door of liberation, and the entire world applauds Him with cheers of victory. O Nanak, God is always with me; my fears of birth and death are gone. || 4 || 2 || 52 ||
www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!