SANDHYA VELE DA HUKAMNAMA SRI DARBAR SAHIB, AMRITSAR, ANG 643, 06-05-20
ਸਲੋਕੁ ਮਃ ੩ ॥ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥ ਮਃ ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥ ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥ ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥ ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥ ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥
सलोकु मः ३ ॥ माइआ ममता मोहणी जिनि विणु दंता जगु खाइआ ॥ मनमुख खाधे गुरमुखि उबरे जिनी सचि नामि चितु लाइआ ॥ बिनु नावै जगु कमला फिरै गुरमुखि नदरी आइआ ॥ धंधा करतिआ निहफलु जनमु गवाइआ सुखदाता मनि न वसाइआ ॥ नानक नामु तिना कउ मिलिआ जिन कउ धुरि लिखि पाइआ ॥१॥ मः ३ ॥ घर ही महि अम्रितु भरपूरु है मनमुखा सादु न पाइआ ॥ जिउ कसतूरी मिरगु न जाणै भ्रमदा भरमि भुलाइआ ॥ अम्रितु तजि बिखु संग्रहै करतै आपि खुआइआ ॥ गुरमुखि विरले सोझी पई तिना अंदरि ब्रहमु दिखाइआ ॥ तनु मनु सीतलु होइआ रसना हरि सादु आइआ ॥सबदे ही नाउ ऊपजै सबदे मेलि मिलाइआ ॥ बिनु सबदै सभु जगु बउराना बिरथा जनमु गवाइआ ॥ अम्रितु एको सबदु है नानक गुरमुखि पाइआ ॥२॥पउड़ी ॥ सो हरि पुरखु अगमु है कहु कितु बिधि पाईऐ ॥ तिसु रूपु न रेख अद्रिसटु कहु जन किउ धिआईऐ ॥ निरंकारु निरंजनु हरि अगमु किआ कहि गुण गाईऐ ॥ जिसु आपि बुझाए आपि सु हरि मारगि पाईऐ ॥ गुरि पूरै वेखालिआ गुर सेवा पाईऐ ॥४॥
Shalok, Third Mehl: The love of Maya is enticing; without teeth, it has eaten up the world. The self-willed manmukhs are eaten away, while the Gurmukhs are saved; they focus their consciousness on the True Name. Without the Name, the world wanders around insane; the Gurmukhs come to see this. Involved in worldly affairs, he wastes his life in vain; the peace-giving Lord does not come to abide in his mind. O Nanak, they alone obtain the Name, who have such pre-ordained destiny. ||1|| Third Mehl: The home within is filled with Ambrosial Nectar, but the self-willed manmukh does not get to taste it. He is like the deer, who does not recognize its own musk-scent; it wanders around, deluded by doubt. The manmukh forsakes the Ambrosial Nectar, and instead gathers poison; the Creator Himself has fooled him. How rare are the Gurmukhs, who obtain this understanding; they behold the Lord God within themselves. Their minds and bodies are cooled and soothed, and their tongues enjoy the sublime taste of the Lord. Through the Word of the Shabad, the Name wells up; through the Shabad, we are united in the Lord’s Union. Without the Shabad, the whole world is insane, and it loses its life in vain. The Shabad alone is Ambrosial Nectar; O Nanak, the Gurmukhs obtain it. ||2|| Pauree: The Lord God is inaccessible; tell me, how can we find Him? He has no form or feature, and He cannot be seen; tell me, how can we meditate on Him? The Lord is formless, immaculate and inaccessible; which of His Virtues should we speak of and sing? They alone walk on the Lord’s Path, whom the Lord Himself instructs. The Perfect Guru has revealed Him to me; serving the Guru, He is found. ||4||
ਸਲੋਕੁ ਮਃ ੩ ॥ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ), ਮਨਮੁਖ (ਇਸ ‘ਮਮਤਾ’ ਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ । ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ, ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ । (ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ ।੧। ਮਃ ੩ ॥ (ਨਾਮ-ਰੂਪ) ਅੰਮ੍ਰਿਤ (ਹਰੇਕ ਜੀਵ ਦੇ ਹਿਰਦੇ-ਰੂਪ) ਘਰ ਵਿਚ ਹੀ ਭਰਿਆ ਹੋਇਆ ਹੈ, (ਪਰ) ਮਨਮੁਖਾਂ ਨੂੰ (ਉਸ ਦਾ) ਸੁਆਦ ਨਹੀਂ ਆਉਂਦਾ । ਜਿਵੇਂ ਹਰਨ (ਆਪਣੀ ਨਾਭੀ ਵਿਚ) ਕਸਤੂਰੀ ਨਹੀਂ ਸਮਝਦਾ ਤੇ ਭਰਮ ਵਿਚ ਭੁਲਾਇਆ ਹੋਇਆ ਭਟਕਦਾ ਹੈ, ਤਿਵੇਂ ਮਨਮੁਖ ਨਾਮ-ਅੰਮ੍ਰਿਤ ਨੂੰ ਛੱਡ ਕੇ ਵਿਹੁ ਨੂੰ ਇਕੱਠਾ ਕਰਦਾ ਹੈ, (ਪਰ ਉਸ ਦੇ ਭੀ ਕੀਹ ਵੱਸ?) ਕਰਤਾਰ ਨੇ (ਉਸ ਦੇ ਪਿਛਲੇ ਕੀਤੇ ਅਨੁਸਾਰ) ਉਸ ਨੂੰ ਆਪ ਖੁੰਝਾਇਆ ਹੋਇਆ ਹੈ । ਵਿਰਲੇ ਗੁਰਮੁਖਾਂ ਨੂੰ ਸਮਝ ਪੈਂਦੀ ਹੈ, ਉਹਨਾਂ ਨੂੰ ਹਿਰਦੇ ਵਿਚ ਹੀ ਪਰਮਾਤਮਾ ਦਿੱਸ ਪੈਂਦਾ ਹੈ; ਉਹਨਾਂ ਦਾ ਮਨ ਤੇ ਸਰੀਰ ਠੰਢੇ-ਠਾਰ ਹੋ ਜਾਂਦੇ ਹਨ ਤੇ ਜੀਭ ਨਾਲ (ਜਪ ਕੇ) ਉਹਨਾਂ ਨੂੰ ਨਾਮ ਦਾ ਸੁਆਦ ਆ ਜਾਂਦਾ ਹੈ । ਸਤਿਗੁਰੂ ਦੇ ਸ਼ਬਦ ਨਾਲ ਹੀ ਨਾਮ (ਦਾ ਅੰਗੂਰ ਹਿਰਦੇ ਵਿਚ) ਉੱਗਦਾ ਹੈ ਤੇ ਸ਼ਬਦ ਦੀ ਰਾਹੀਂ ਹੀ ਹਰੀ ਨਾਲ ਮੇਲ ਹੁੰਦਾ ਹੈ; ਸ਼ਬਦ ਤੋਂ ਬਿਨਾ ਸਾਰਾ ਸੰਸਾਰ ਪਾਗਲ ਹੋਇਆ ਪਿਆ ਹੈ ਤੇ ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ । ਹੇ ਨਾਨਕ! ਗੁਰੂ ਦਾ ਇਕ ਸ਼ਬਦ ਹੀ ਆਤਮਕ ਜੀਵਨ ਦੇਣ ਵਾਲਾ ਜਲ ਹੈ ਜੋ ਸਤਿਗੁਰੂ ਦੇ ਸਨਮੁਖ ਮਨੁੱਖ ਨੂੰ ਮਿਲਦਾ ਹੈ ।੨। ਪਉੜੀ॥ ਹੇ ਭਾਈ! ਦੱਸ ਉਹ ਹਰੀ, ਜੋ ਅਗੰਮ ਪੁਰਖ ਹੈ, ਕਿਸ ਤਰ੍ਹਾਂ ਮਿਲ ਸਕਦਾ ਹੈ? ਉਸ ਦਾ ਕੋਈ ਰੂਪ ਨਹੀਂ, ਕੋਈ ਰੇਖ ਨਹੀਂ, ਦਿੱਸਦਾ ਭੀ ਨਹੀਂ, ਉਸ ਨੂੰ ਕਿਵੇਂ ਸਿਮਰੀਏ? ਸ਼ਕਲ ਤੋਂ ਬਿਨਾ ਹੈ, ਮਾਇਆ ਤੋਂ ਰਹਿਤ ਹੈ, ਪਹੁੰਚ ਤੋਂ ਪਰੇ ਹੈ, ਸੋ, ਕੀਹ ਆਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰੀਏ? ਜਿਸ ਮਨੁੱਖ ਨੂੰ ਆਪ ਪ੍ਰਭੂ ਸਮਝ ਦੇਂਦਾ ਹੈ ਉਹ ਪ੍ਰਭੂ ਦੇ ਰਾਹ ਤੇ ਤੁਰਦਾ ਹੈ; ਪੂਰੇ ਗੁਰੂ ਨੇ ਹੀ ਉਸ ਦਾ ਦੀਦਾਰ ਕਰਾਇਆ ਹੈ, ਗੁਰੂ ਦੀ ਦੱਸੀ ਕਾਰ ਕੀਤਿਆਂ ਹੀ ਉਹ ਮਿਲਦਾ ਹੈ ।੪।
अर्थ: माया की पकड़ (भाव, ये ख्याल कि ये मेरी चीज है, ये मेरा धन है) मन को मोहने वाली है, इसने संसार को बिना दाँतों के ही खा लिया है (भाव, समूचा ही निगल लिया है), मनमुख (इस ‘ममता’ में) ग्रसे गए हैं, और जिन गुरमुखों ने सच्चे नाम में चिक्त जोड़ा है वे बच गए हैं। सतिगुरू के सन्मुख हो के ये दिखाई दे जाता है कि संसार नाम के बिना पागल हुआ भटकता है, माया के पीछे भागता मनुष्य जन्म को निष्फल गवा लेता है और सुखदाता नाम मन में नहीं बसाता।(पर) हे नानक! नाम उन मनुष्यों को ही मिलता है जिनके दिल में आरम्भ से ही (किए कर्मों के अनुसार) (सांस्कारिक रूप लेख) प्रभू ने उकर के रख दिए हैं।1। (नाम-रूप) अमृत (हरेक जीव के हृदय रूप) घर में ही भरा हुआ है, (पर) मनमुखों को (उसका) स्वाद नहीं आता। जैसे हिरन (अपनी नाभि में पड़ी हुई) कस्तूरी को नहीं समझता ओर भ्रम में भूला हुआ भटकता है, वैसे ही मनुष्य नाम-अमृत को छोड़ के विष को इकट्ठा करता है, (पर उसके भी क्या वश?) करतार ने (उसके पिछले किए अनुसार) उसे खुद भटकाया हुआ है।विरले गुरमुखों को समझ आ जाती है, उन्हें हृदय में ही (परमात्मा दिखाई दे जाता है) उनका मन और शरीर शीतल हो जाते हैं और जीभ से (जप के) उनको नाम का स्वाद आ जाता है।सतिगुरू के शबद से ही नाम (का अंगूर हृदय में) उगता है और शबद से ही हरी से मेल होता है; शबद के बिना सारा संसार पागल हुआ पड़ा है और मानस जन्म व्यर्थ गवाता है। हे नानक! गुरू का एक शबद ही आत्मिक जीवन देने वाला नाम-जल है जो सतिगुरू के सन्मुख मनुष्य को मिलता है।2।हे भाई! बता, वह हरी, जो अगंम पुरख है, कैसे मिल सकता है? उसका कोई रूप नहीं कोई रेख नहीं, दिखता भी नहीं, उसको कैसे सिमरें? आकार के बिना है, माया से रहित है, पहुँच से परे हैं, सो, क्या कह के उसकी सिफत सालाह करें? जिस मनुष्य को खुद प्रभू समझ देता है वह प्रभू की राह पर चलता है; पूरे गुरू ने ही उसका दीदार करवाया है, गुरू की बताई हुई कार करने से ही वह मिलता है।4।
www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!