Amritvele da Hukamnama Sri Darbar Sahib, Sri Amritsar, Ang 512, 14-05-20
ਸਲੋਕੁ ਮ: ੩ ॥ ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਕਹੀਐ ਜਿ ਅਨਦਿਨੁ ਹਰਿ ਲਿਵ ਲਾਏ ॥ ਸਤਿਗੁਰ ਪੁਛੈ ਸਚੁ ਸੰਜਮੁ ਕਮਾਵੈ ਹਉਮੈ ਰੋਗੁ ਤਿਸੁ ਜਾਏ ॥ ਹਰਿ ਗੁਣ ਗਾਵੈ ਗੁਣ ਸੰਗ੍ਰਹੈ ਜੋਤੀ ਜੋਤਿ ਮਿਲਾਏ ॥ ਇਸੁ ਜੁਗ ਮਹਿ ਕੋ ਵਿਰਲਾ ਬ੍ਰਹਮ ਗਿਆਨੀ ਜਿ ਹਉਮੈ ਮੇਟਿ ਸਮਾਏ ॥ ਨਾਨਕ ਤਿਸ ਨੋ ਮਿਲਿਆ ਸਦਾ ਸੁਖੁ ਪਾਈਐ ਜਿ ਅਨਦਿਨੁ ਹਰਿ ਨਾਮੁ ਧਿਆਏ ॥੧॥
सलोकु मः ३ ॥ ब्रहमु बिंदे सो ब्राहमणु कहीऐ जि अनदिनु हरि लिव लाए ॥ सतिगुर पुछै सचु संजमु कमावै हउमै रोगु तिसु जाए ॥ हरि गुण गावै गुण संग्रहै जोती जोति मिलाए ॥ इसु जुग महि को विरला ब्रहम गिआनी जि हउमै मेटि समाए ॥ नानक तिस नो मिलिआ सदा सुखु पाईऐ जि अनदिनु हरि नामु धिआए ॥१॥
Shalok, Third Mehl: One who understands God, who lovingly centers his mind on the Lord night and day, is called a Brahmin. Consulting the True Guru, he practices Truth and self-restraint, and he is rid of the disease of ego. He sings the Glorious Praises of the Lord, and gathers in His Praises; his light is blended with the Light. In this world, one who knows God is very rare; eradicating ego, he is absorbed in God. O Nanak, meeting him, peace is obtained; night and day, he meditates on the Lord’s Name. ||1||
ਜੋ ਮਨੁੱਖ ਬ੍ਰਹਮ ਨੂੰ ਬਿੰਦਦਾ ਹੈ (ਪਰਮਾਤਮਾ ਨੂੰ ਪਛਾਣਦਾ ਹੈ) ਜੋ ਹਰ ਵੇਲੇ ਪਰਮਾਤਮਾ ਵਿਚ ਸੁਰਤਿ ਜੋੜਦਾ ਹੈ ਉਸ ਨੂੰ ਬ੍ਰਾਹਮਣ ਕਹਿਣਾ ਚਾਹੀਦਾ ਹੈ, (ਉਹ ਬ੍ਰਾਹਮਣ) ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ‘ਸੱਚ’ ਰੂਪ ਸੰਜਮ ਰੱਖਦਾ ਹੈ, (ਤੇ ਇਸ ਤਰ੍ਹਾਂ) ਉਸ ਦਾ ਹਉਮੈ-ਰੋਗ ਦੂਰ ਹੁੰਦਾ ਹੈ; ਉਹ ਹਰੀ ਦੇ ਗੁਣ ਗਾਉਂਦਾ ਹੈ, (ਰੱਬੀ) ਗੁਣ ਇਕੱਤ੍ਰ ਕਰਦਾ ਹੈ ਤੇ ਪਰਮ-ਜੋਤਿ ਵਿਚ ਆਪਣੀ ਆਤਮਾ ਮਿਲਾਈ ਰੱਖਦਾ ਹੈ। ਮਨੁੱਖ ਜਨਮ ਵਿਚ ਕੋਈ ਵਿਰਲਾ ਬ੍ਰਹਮ ਨੂੰ ਜਾਣਨ ਵਾਲਾ ਹੈ ਜੋ ਹਉਮੈ ਦੂਰ ਕਰ ਕੇ ਬ੍ਰਹਮ ਵਿਚ ਜੁੜਿਆ ਰਹਿੰਦਾ ਹੈ। ਹੇ ਨਾਨਕ! ਜੋ (ਬ੍ਰਹਮਗਿਆਨੀ ਬ੍ਰਾਹਮਣ) ਹਰ ਵੇਲੇ ਨਾਮ ਸਿਮਰਦਾ ਹੈ ਉਸ ਨੂੰ ਮਿਲਿਆਂ ਸਦਾ ਸੁਖ ਮਿਲਦਾ ਹੈ।੧।
जो मनुख परमात्मा को बिंदता है (परमात्मा को पहचानता है) जो हर समय परमात्मा में सुरती जोड़ता है उस को ब्रह्मण कहना चाहिए, (वह ब्रह्मण)सतगुरु के कहे अनुसार चलता है ‘सच रूप संयम रखता है’,(और इस प्रकार) उस का हउमै-रोग दूर होता है, वह हरी के गुण गता है, (परमात्मा के) गुण एकत्र करता है अरु परम-जोत में अपनी आत्मा मिलाई रखता है। मनुख जनम में कोई एकाध ही ब्रह्म को जानने वाला है जो हउमै (स्वयं की मैं) दूर कर के ब्रह्म में जुड़ा रहता है। हे नानक! जो (ब्रह्मज्ञानी ब्रह्मण) हर समय नाम सुमिरन करता है उस को मिलने से सदा सुख प्राप्त होता है।१।
www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!