Sandhia Vele Da Hukamnama Sri Darbar Sahib, Amritsar, Date 19-05-2020 Ang 654


Sandhya Vele da Hukamnama, Sri Darbar Sahib, Sri Amritsar, Ang 654, 19-May-2020


ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨਾਈ ॥ ਓਇ ਲੇ ਜਾਰੇ ਓਇ ਲੇ ਗਾਡੇ ਤੇਰੀ ਗਤਿ ਦੁਹੂ ਨ ਪਾਈ ॥੧॥ ਮਨ ਰੇ ਸੰਸਾਰੁ ਅੰਧ ਗਹੇਰਾ ॥ ਚਹੁ ਦਿਸ ਪਸਰਿਓ ਹੈ ਜਮ ਜੇਵਰਾ ॥੧॥ ਰਹਾਉ ॥ ਕਬਿਤ ਪੜੇ ਪੜਿ ਕਬਿਤਾ ਮੂਏ ਕਪੜ ਕੇਦਾਰੈ ਜਾਈ ॥ ਜਟਾ ਧਾਰਿ ਧਾਰਿ ਜੋਗੀ ਮੂਏ ਤੇਰੀ ਗਤਿ ਇਨਹਿ ਨ ਪਾਈ ॥੨॥ ਦਰਬੁ ਸੰਚਿ ਸੰਚਿ ਰਾਜੇ ਮੂਏ ਗਡਿ ਲੇ ਕੰਚਨ ਭਾਰੀ ॥ ਬੇਦ ਪੜੇ ਪੜਿ ਪੰਡਿਤ ਮੂਏ ਰੂਪੁ ਦੇਖਿ ਦੇਖਿ ਨਾਰੀ ॥੩॥ ਰਾਮ ਨਾਮ ਬਿਨੁ ਸਭੈ ਬਿਗੂਤੇ ਦੇਖਹੁ ਨਿਰਖਿ ਸਰੀਰਾ ॥ ਹਰਿ ਕੇ ਨਾਮ ਬਿਨੁ ਕਿਨਿ ਗਤਿ ਪਾਈ ਕਹਿ ਉਪਦੇਸੁ ਕਬੀਰਾ ॥੪॥੧॥

ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹਿੰਦੂ ਲੋਕ ਬੁਤਾਂ ਦੀ ਪੂਜਾ ਕਰ ਕਰ ਕੇ ਖ਼ੁਆਰ ਹੋ ਰਹੇ ਹਨ, ਮੁਸਲਮਾਨ (ਰੱਬ ਨੂੰ ਮੱਕੇ ਵਿਚ ਹੀ ਸਮਝ ਕੇ ਉਧਰ) ਸਿਜਦੇ ਕਰ ਰਹੇ ਹਨ, ਹਿੰਦੂਆਂ ਨੇ ਆਪਣੇ ਮੁਰਦੇ ਸਾੜ ਦਿੱਤੇ ਤੇ ਮੁਸਲਮਾਨਾਂ ਦੇ ਦੱਬ ਦਿੱਤੇ (ਇਸੇ ਵਿਚ ਹੀ ਝਗੜਦੇ ਰਹੇ ਕਿ ਸੱਚਾ ਕੌਣ ਹੈ)। (ਹੇ ਪ੍ਰਭੂ) ਤੂੰ ਕਿਹੋ ਜਿਹਾ ਹੈਂ ? ਇਹ ਸਮਝ ਦੋਹਾਂ ਧਿਰਾਂ ਨੂੰ ਨਾਹ ਪਈ ॥੧॥ ਹੇ ਮੇਰੇ ਮਨ! (ਅਗਿਆਨਤਾ ਦੇ ਕਾਰਨ) ਸਿਮਰਨ ਤੋਂ ਖੁੰਝ ਕੇ ਜਗਤ ਇਕ ਹਨੇਰਾ ਖਾਤਾ ਬਣਿਆ ਪਿਆ ਹੈ, ਅਤੇ ਚੌਹੀਂ ਪਾਸੀਂ ਜਮਾਂ ਦੀ ਫਾਹੀ ਖਿਲਰੀ ਪਈ ਹੈ (ਭਾਵ, ਲੋਕ ਉਹ ਉਹ ਕੰਮ ਹੀ ਕਰ ਰਹੇ ਹਨ ਜਿਨ੍ਹਾਂ ਨਾਲ ਹੋਰ ਵਧੀਕ ਅਗਿਆਨਤਾ ਵਿਚ ਫਸਦੇ ਜਾਣ) ॥੧॥ ਰਹਾਉ ॥ (ਵਿਦਵਾਨ) ਕਵੀ ਲੋਕ ਆਪੋ ਆਪਣੀ ਕਾਵਿ-ਰਚਨਾ ਪੜ੍ਹਨ (ਭਾਵ, ਵਿੱਦਿਆ ਦੇ ਮਾਣ) ਵਿਚ ਹੀ ਮਸਤ ਹਨ, ਕਾਪੜੀ (ਆਦਿਕ) ਸਾਧੂ ਕੇਦਾਰਾ (ਆਦਿਕ) ਤੀਰਥਾਂ ਤੇ ਜਾ ਜਾ ਕੇ ਜੀਵਨ ਵਿਅਰਥ ਗਵਾਉਂਦੇ ਹਨ; ਜੋਗੀ ਲੋਕ ਜਟਾ ਰੱਖ ਰੱਖ ਕੇ ਹੀ ਇਹ ਸਮਝਦੇ ਰਹੇ ਕਿ ਇਹੀ ਰਾਹ ਠੀਕ ਹੈ। (ਹੇ ਪ੍ਰਭੂ!) ਤੇਰੀ ਬਾਬਤ ਸੂਝ ਇਹਨਾਂ ਲੋਕਾਂ ਨੂੰ ਭੀ ਨਾਹ ਪਈ ॥੨॥ ਰਾਜੇ ਧਨ ਜੋੜ ਜੋੜ ਕੇ ਉਮਰ ਗੰਵਾ ਗਏ, ਉਹਨਾਂ ਸੋਨੇ (ਆਦਿਕ) ਦੇ ਢੇਰ (ਭਾਵ, ਖ਼ਜ਼ਾਨੇ) ਧਰਤੀ ਵਿਚ ਦੱਬ ਰੱਖੇ, ਪੰਡਿਤ ਲੋਕ ਵੇਦ-ਪਾਠੀ ਹੋਣ ਦੇ ਹੰਕਾਰ ਵਿਚ ਖਪਦੇ ਹਨ, ਤੇ, ਇਸਤ੍ਰੀਆਂ (ਸ਼ੀਸ਼ੇ ਵਿਚ) ਆਪਣੇ ਰੂਪ ਤੱਕਣ ਵਿਚ ਹੀ ਜ਼ਿੰਦਗੀ ਅਜਾਈਂ ਬਿਤਾ ਰਹੀਆਂ ਹਨ ॥੩॥ ਆਪੋ-ਆਪਣੇ ਅੰਦਰ ਝਾਤ ਮਾਰ ਕੇ ਵੇਖ ਲਵੋ, ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਤੋਂ ਬਿਨਾ ਸਭ ਜੀਵ ਖ਼ੁਆਰ ਹੋ ਰਹੇ ਹਨ। ਕਬੀਰ ਜੀ ਸਿੱਖਿਆ ਦੀ ਗੱਲ ਆਖਦੇ ਹਨ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਕਿਸੇ ਨੂੰ (ਜੀਵਨ ਦੀ) ਸਹੀ ਸੂਝ ਨਹੀਂ ਪੈਂਦੀ ॥੪॥੧॥

रागु सोरठि बाणी भगत कबीर जी की घरु १ ੴ सतिगुर प्रसादि ॥ बुत पूजि पूजि हिंदू मूए तुरक मूए सिरु नाई ॥ ओइ ले जारे ओइ ले गाडे तेरी गति दुहू न पाई ॥१॥ मन रे संसारु अंध गहेरा ॥ चहु दिस पसरिओ है जम जेवरा ॥१॥ रहाउ ॥ कबित पड़े पड़ि कबिता मूए कपड़ केदारै जाई ॥ जटा धारि धारि जोगी मूए तेरी गति इनहि न पाई ॥२॥ दरबु संचि संचि राजे मूए गडि ले कंचन भारी ॥ बेद पड़े पड़ि पंडित मूए रूपु देखि देखि नारी ॥३॥ राम नाम बिनु सभै बिगूते देखहु निरखि सरीरा ॥ हरि के नाम बिनु किनि गति पाई कहि उपदेसु कबीरा ॥४॥१॥

Raag Sorath, The Word Of Devotee Kabeer Jee, First House: One Universal Creator God. By The Grace Of The True Guru: Worshipping their idols, the Hindus die; the Muslims die bowing their heads. The Hindus cremate their dead, while the Muslims bury theirs; neither finds Your true state, Lord. ||1|| O mind, the world is a deep, dark pit. On all four sides, Death has spread his net. ||1|| Pause || Reciting their poems, the poets die; the mystical ascetics die while journeying to Kaydaar Naat’h. The Yogis die, with their matted hair, but even they do not find Your state, Lord. ||2|| The kings die, gathering and hoarding their money, burying great quantities of gold. The Pandits die, reading and reciting the Vedas; women die, gazing at their own beauty. ||3|| Without the Lord’s Name, all come to ruin; behold, and know this, O body. Without the Name of the Lord, who can find salvation ? Kabeer Ji speaks the Teachings. ||4||1||

ਹੇ ਮੇਰੇ ਮਨ! ਅਗਿਆਨਤਾ ਦੇ ਕਾਰਨ) ਸਿਮਰਨ ਤੋਂ ਖੁੰਝ ਕੇ ਜਗਤ ਇਕ ਹਨੇਰਾ ਖਾਤਾ ਬਣਿਆ ਪਿਆ ਹੈ, ਅਤੇ ਚੌਹੀਂ ਪਾਸੀਂ ਜਮਾਂ ਦੀ ਫਾਹੀ ਖਿਲਰੀ ਪਈ ਹੈ (ਭਾਵ, ਲੋਕ ਉਹ ਉਹ ਕੰਮ ਹੀ ਕਰ ਰਹੇ ਹਨ ਜਿਨ੍ਹਾਂ ਨਾਲ ਹੋਰ ਵਧੀਕ ਅਗਿਆਨਤਾ ਵਿਚ ਫਸਦੇ ਜਾਣ) ।੧।ਰਹਾਉ। ਹਿੰਦੂ ਲੋਕ ਬੁਤਾਂ ਦੀ ਪੂਜਾ ਕਰ ਕਰ ਕੇ ਖ਼ੁਆਰ ਹੋ ਰਹੇ ਹਨ, ਮੁਸਲਮਾਨ (ਰੱਬ ਨੂੰ ਮੱਕੇ ਵਿਚ ਹੀ ਸਮਝ ਕੇ ਉਧਰ) ਸਿਜਦੇ ਕਰ ਰਹੇ ਹਨ, ਹਿੰਦੂਆਂ ਨੇ ਆਪਣੇ ਮੁਰਦੇ ਸਾੜ ਦਿੱਤੇ ਤੇ ਮੁਸਲਮਾਨਾਂ ਦੇ ਦੱਬ ਦਿੱਤੇ (ਇਸੇ ਵਿਚ ਹੀ ਝਗੜਦੇ ਰਹੇ ਕਿ ਸੱਚਾ ਕੌਣ ਹੈ) । (ਹੇ ਪ੍ਰਭੂ) ਤੂੰ ਕਿਹੋ ਜਿਹਾ ਹੈਂ? ਇਹ ਸਮਝ ਦੋਹਾਂ ਧਿਰਾਂ ਨੂੰ ਨਾਹ ਪਈ।੧। (ਵਿਦਵਾਨ) ਕਵੀ ਲੋਕ ਆਪੋ ਆਪਣੀ ਕਾਵਿ-ਰਚਨਾ ਪੜ੍ਹਨ (ਭਾਵ, ਵਿੱਦਿਆ ਦੇ ਮਾਣ) ਵਿਚ ਹੀ ਮਸਤ ਹਨ, ਕਾਪੜੀ (ਆਦਿਕ) ਸਾਧੂ ਕੇਦਾਰਾ (ਆਦਿਕ) ਤੀਰਥਾਂ ਤੇ ਜਾ ਜਾ ਕੇ ਜੀਵਨ ਵਿਅਰਥ ਗਵਾਉਂਦੇ ਹਨ; ਜੋਗੀ ਲੋਕ ਜਟਾ ਰੱਖ ਰੱਖ ਕੇ ਹੀ ਇਹ ਸਮਝਦੇ ਰਹੇ ਕਿ ਇਹੀ ਰਾਹ ਠੀਕ ਹੈ। (ਹੇ ਪ੍ਰਭੂ!) ਤੇਰੀ ਬਾਬਤ ਸੂਝ ਇਹਨਾਂ ਲੋਕਾਂ ਨੂੰ ਭੀ ਨਾਹ ਪਈ।੨। ਰਾਜੇ ਧਨ ਜੋੜ ਜੋੜ ਕੇ ਉਮਰ ਗੰਵਾ ਗਏ, ਉਹਨਾਂ ਸੋਨੇ (ਆਦਿਕ) ਦੇ ਢੇਰ (ਭਾਵ, ਖ਼ਜ਼ਾਨੇ) ਧਰਤੀ ਵਿਚ ਦੱਬ ਰੱਖੇ, ਪੰਡਿਤ ਲੋਕ ਵੇਦ-ਪਾਠੀ ਹੋਣ ਦੇ ਹੰਕਾਰ ਵਿਚ ਖਪਦੇ ਹਨ, ਤੇ, ਇਸਤ੍ਰੀਆਂ (ਸ਼ੀਸ਼ੇ ਵਿਚ) ਆਪਣੇ ਰੂਪ ਤੱਕਣ ਵਿਚ ਹੀ ਜ਼ਿੰਦਗੀ ਅਜਾਈਂ ਬਿਤਾ ਰਹੀਆਂ ਹਨ।੩। ਆਪੋ-ਆਪਣੇ ਅੰਦਰ ਝਾਤ ਮਾਰ ਕੇ ਵੇਖ ਲਵੋ, ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਤੋਂ ਬਿਨਾ ਸਭ ਜੀਵ ਖ਼ੁਆਰ ਹੋ ਰਹੇ ਹਨ। ਕਬੀਰ ਸਿੱਖਿਆ ਦੀ ਗੱਲ ਆਖਦਾ ਹੈ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਕਿਸੇ ਨੂੰ (ਜੀਵਨ ਦੀ) ਸਹੀ ਸੂਝ ਨਹੀਂ ਪੈਂਦੀ।੪।੧।

www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Written by jugrajsidhu in 19 May 2020
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.