ਗੁਰੂ ਪਿਆਰੀ ਸਾਧ ਸੰਗਤ ਜੀਓ!!
ਗੁਰੂ ਸਹਿਬ ਕਿ੍ਪਾ ਕਰਨ ਹਾੜ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ।
ਵਹਿਗੁਰੂ ਜੀ ਸਰਬੱਤ ਸੰਗਤ ਨੂੰ ਤੰਦਰੁਸਤੀ, ਨਾਮ ਬਾਣੀ ਦੀ ਦਾਤ ਅਤੇ ਚੜ੍ਹਦੀ ਕਲਾ ਦੀ ਦਾਤ ਬਖਸ਼ਣ ਜੀ।
👏🏻ਬੇਨਤੀ:- ਵੱਧ ਤੋਂ ਵੱਧ ਸ਼ੇਅਰ ਕਰਕੇ ਸੇਵਾ ਵਿੱਚ ਹਿੱਸਾ ਪਾਓ ਜੀ।
Aasaarh-Sangrand Hukamnama 14-June-2020 ( ANG 134)
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ । (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ) । (ਕੁਦਰਤਿ ਦਾ ਨਿਯਮ ਹੀ ਅੈਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ । (ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ । ਜਿਨ੍ਹਾਂ ਬੰਦਿਆਂ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ (ਆਦਰ-ਮਾਣ ਪਾਂਦੇ ਹਨ) । ਹੇ ਪ੍ਰਭੂ! (ਤੇਰੇ ਅੱਗੇ) ਨਾਨਕ ਦੀ ਬੇਨਤੀ ਹੈ—ਆਪਣੀ ਮਿਹਰ ਕਰ, (ਮੇਰੇ ਮਨ ਵਿਚ) ਤੇਰੇ ਦਰਸਨ ਦੀ ਤਾਂਘ ਬਣੀ ਰਹੇ, (ਕਿਉਂਕਿ) ਹੇ ਪ੍ਰਭੂ! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ-ਪਰਨਾ ਨਹੀਂ ਹੈ । ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਚਰਨਾਂ ਦਾ ਨਿਵਾਸ ਬਣਿਆ ਰਹੇ, ਉਸ ਨੂੰ (ਤਪਦਾ) ਹਾੜ (ਭੀ) ਸੁਹਾਵਣਾ ਜਾਪਦਾ ਹੈ (ਉਸ ਨੂੰ ਦੁਨੀਆ ਦੇ ਦੁੱਖ-ਕਲੇਸ਼ ਭੀ ਦੁਖੀ ਨਹੀਂ ਕਰ ਸਕਦੇ) ।੫।
In Hindi: बारह माहा मांझ महला ५ घरु ४ ੴ सतिगुर प्रसादि ॥
आसाड़ु तपंदा तिसु लगै हरि नाहु न जिंना पासि ॥ जगजीवन पुरखु तिआगि कै माणस संदी आस ॥ दुयै भाइ विगुचीऐ गलि पईसु जम की फास ॥ जेहा बीजै सो लुणै मथै जो लिखिआसु ॥ रैणि विहाणी पछुताणी उठि चली गई निरास ॥ जिन कौ साधू भेटीऐ सो दरगह होइ खलासु ॥ करि किरपा प्रभ आपणी तेरे दरसन होइ पिआस ॥ प्रभ तुधु बिनु दूजा को नही नानक की अरदासि ॥ आसाड़ु सुहंदा तिसु लगै जिसु मनि हरि चरण निवास ॥५॥
बारह माहा मांझ महला ५ घरु ४ ੴ सतिगुर प्रसादि ॥ आषाढ़ का महीना उसे ही तपता हुआ लगता है जिसके पास हरि-प्रभु नहीं है । जो जीव-स्त्री जगजीवन प्रभु को त्याग कर मनुष्य पर उम्मीद और विश्वास रखती है, वह मोह-माया में फँसकर नष्ट हो जाती है और मरणोपरांत उसके गले में यम की फाँसी डाली जाती है । मनुष्य जैसा कर्म करेगा, वैसा ही फल प्राप्त होगा अर्थात् प्राणी जिस तरह बोएगा वैसे ही काटेगा, जो कुछ मस्तक में भाग्य विद्यमान है । जब जीव-स्त्री की जीवन-रात्रि व्यतीत हो जाती है तो वह पश्चाताप करती है और निराश होकर संसार त्याग देती है । जो संतो से मिलते हैं, वह प्रभु के दरबार में बन्धनमुक्त हुए शोभायमान होते हैं । हे प्रभु ! मुझ पर कृपा कीजिए जिससे तेरे दर्शनों की अभिलाषा हो । नानक की यही प्रार्थाना है कि हे प्रभु ! तेरे अलावा मेरा अन्य कोई भी नहीं । आषाढ़ का महीना उसे ही सुहावना लगता है, जिसके हृदय में ईश्वर का निवास हो जाता है ॥५॥
https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ