Sachkhand Sri Harmandir Sahib Sri Amritsar Sahib Ji Vekha Hoea Ajh Sandhya Wela Da Mukhwak:24-June-2020 ਅੰਗ – (675)
ਰਾਗੁ ਧਨਾਸਰੀ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਹਾ ਹਾ ਪ੍ਰਭ ਰਾਖਿ ਲੇਹੁ ॥ ਹਮ ਤੇ ਕਿਛੂ ਨ ਹੋਇ ਮੇਰੇ ਸ੍ਵਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥੧॥ ਰਹਾਉ ॥ ਅਗਨਿ ਕੁਟੰਬ ਸਾਗਰ ਸੰਸਾਰ ॥ ਭਰਮ ਮੋਹ ਅਗਿਆਨ ਅੰਧਾਰ ॥੧॥ ਊਚ ਨੀਚ ਸੂਖ ਦੂਖ ॥ ਧ੍ਰਾਪਸਿ ਨਾਹੀ ਤ੍ਰਿਸਨਾ ਭੂਖ ॥੨॥ ਮਨਿ ਬਾਸਨਾ ਰਚਿ ਬਿਖੈ ਬਿਆਧਿ ॥ ਪੰਚ ਦੂਤ ਸੰਗਿ ਮਹਾ ਅਸਾਧ ॥੩॥ ਜੀਅ ਜਹਾਨੁ ਪ੍ਰਾਨ ਧਨੁ ਤੇਰਾ ॥ ਨਾਨਕ ਜਾਨੁ ਸਦਾ ਹਰਿ ਨੇਰਾ ॥੪॥੧॥੧੯॥
रागु धनासरी महला ५ ॥ ੴ सतिगुर प्रसादि ॥ हा हा प्रभ राखि लेहु ॥ हम ते किछू न होइ मेरे स्वामी करि किरपा अपुना नामु देहु ॥१॥ रहाउ ॥ अगनि कुटंब सागर संसार ॥ भरम मोह अगिआन अंधार ॥१॥ ऊच नीच सूख दूख ॥ ध्रापसि नाही त्रिसना भूख ॥२॥ मनि बासना रचि बिखै बिआधि ॥ पंच दूत संगि महा असाध ॥३॥ जीअ जहानु प्रान धनु तेरा ॥ नानक जानु सदा हरि नेरा ॥४॥१॥१९॥
ਰਾਗ ਧਨਾਸਰੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਸਾਨੂੰ ਬਚਾ ਲੈ, ਸਾਨੂੰ ਬਚਾ ਲੈ। ਹੇ ਮੇਰੇ ਮਾਲਕ! (ਇਹਨਾਂ ਵਿਕਾਰਾਂ ਤੋਂ ਬਚਣ ਲਈ) ਅਸਾਂ ਜੀਵਾਂ ਪਾਸੋਂ ਕੁਝ ਨਹੀਂ ਹੋ ਸਕਦਾ! ਮੇਹਰ ਕਰ, ਆਪਣਾ ਨਾਮ ਬਖ਼ਸ਼ ॥੧॥ ਰਹਾਉ ॥ ਹੇ ਪ੍ਰਭੂ! ਇਹ ਸੰਸਾਰ-ਸਮੁੰਦਰ ਪਰਵਾਰ (ਦੇ ਮੋਹ) ਦੀ ਅੱਗ (ਨਾਲ ਭਰਿਆ ਹੋਇਆ) ਹੈ। ਭਟਕਣਾ, ਮਾਇਆ ਦਾ ਮੋਹ, ਆਤਮਕ ਜੀਵਨ ਵਲੋਂ ਬੇ-ਸਮਝੀ-ਇਹ ਸਾਰੇ ਘੁੱਪ ਹਨੇਰੇ ਪਏ ਹੋਏ ਹਨ ॥੧॥ ਹੇ ਪ੍ਰਭੂ! ਦੁਨੀਆ ਦੇ ਸੁਖ ਮਿਲਣ ਤੇ ਜੀਵ ਨੂੰ ਅਹੰਕਾਰ ਪੈਦਾ ਹੋ ਜਾਂਦਾ ਹੈ, ਦੁੱਖ ਮਿਲਣ ਤੇ ਨਿੱਘਰੀ ਹੋਈ ਹਾਲਤ ਬਣ ਜਾਂਦੀ ਹੈ। ਜੀਵ (ਮਾਇਆ ਵਲੋਂ ਕਿਸੇ ਵੇਲੇ) ਰੱਜਦਾ ਨਹੀਂ, ਇਸ ਨੂੰ ਮਾਇਆ ਦੀ ਤ੍ਰੇਹ ਮਾਇਆ ਦੀ ਭੁੱਖ ਚੰਬੜੀ ਰਹਿੰਦੀ ਹੈ ॥੨॥ ਹੇ ਪ੍ਰਭੂ! ਜੀਵ ਆਪਣੇ ਮਨ ਵਿਚ ਵਾਸਨਾ ਖੜੀਆਂ ਕਰ ਕੇ ਵਿਸ਼ੇ-ਵਿਕਾਰਾਂ ਦੇ ਕਾਰਨ ਰੋਗ ਸਹੇੜ ਲੈਂਦਾ ਹੈ। ਇਹ ਵੱਡੇ ਆਕੀ (ਕਾਮਾਦਿਕ) ਪੰਜ ਵੈਰੀ ਇਸ ਦੇ ਨਾਲ ਚੰਬੜੇ ਰਹਿੰਦੇ ਹਨ ॥੩॥ (ਹੇ ਭਾਈ! ਉਸ ਦੇ ਅੱਗੇ ਅਰਦਾਸ ਕਰਿਆ ਕਰ-ਹੇ ਪ੍ਰਭੂ!) ਇਹ ਸਾਰੇ ਜੀਵ, ਇਹ ਜਗਤ, ਇਹ ਧਨ, ਜੀਵਾਂ ਦੇ ਪ੍ਰਾਣ-ਇਹ ਸਭ ਕੁਝ ਤੇਰਾ ਹੀ ਰਚਿਆ ਹੋਇਆ ਹੈ (ਤੂੰ ਹੀ ਵਿਕਾਰਾਂ ਤੋਂ ਬਚਾਣ ਦੇ ਸਮਰਥ ਹੈਂ) ਹੇ ਨਾਨਕ! (ਜੇ ਇਹਨਾਂ ਵੈਰੀਆਂ ਤੋਂ ਬਚਣਾ ਹੈ, ਤਾਂ) ਪਰਮਾਤਮਾ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਸਮਝ ॥੪॥੧॥੧੯॥
raag dhanaasaree mahalaa 5 |ik oankaar satigur prasaad |haa haa prabh raakh lehu |ham te kichhoo na hoe mere svaamee kar kirapaa apunaa naam dehu |1| rahaau |agan kuttanb saagar sansaar |bharam moh agiaan andhaar |1|aooch neech sookh dookh |dhraapas naahee trisanaa bhookh |2|man baasanaa rach bikhai biaadh |panch doot sang mahaa asaadh |3|jeea jahaan praan dhan teraa |naanak jaan sadaa har neraa |4|1|19|
www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ