Sandhya vele da Hukamnama, Sri Darbar Sahib, Sri Amritsar, Ang-652, 25-Jun-2020
ਸਲੋਕੁ ਮਃ ੪ ॥ ਹਰਿ ਦਾਸਨ ਸਿਉ ਪ੍ਰੀਤਿ ਹੈ ਹਰਿ ਦਾਸਨ ਕੋ ਮਿਤੁ ॥ ਹਰਿ ਦਾਸਨ ਕੈ ਵਸਿ ਹੈ ਜਿਉ ਜੰਤੀ ਕੈ ਵਸਿ ਜੰਤੁ ॥ ਹਰਿ ਕੇ ਦਾਸ ਹਰਿ ਧਿਆਇਦੇ ਕਰਿ ਪ੍ਰੀਤਮ ਸਿਉ ਨੇਹੁ ॥ ਕਿਰਪਾ ਕਰਿ ਕੈ ਸੁਨਹੁ ਪ੍ਰਭ ਸਭ ਜਗ ਮਹਿ ਵਰਸੈ ਮੇਹੁ ॥ ਜੋ ਹਰਿ ਦਾਸਨ ਕੀ ਉਸਤਤਿ ਹੈ ਸਾ ਹਰਿ ਕੀ ਵਡਿਆਈ ॥ ਹਰਿ ਆਪਣੀ ਵਡਿਆਈ ਭਾਵਦੀ ਜਨ ਕਾ ਜੈਕਾਰੁ ਕਰਾਈ ॥ ਸੋ ਹਰਿ ਜਨੁ ਨਾਮੁ ਧਿਆਇਦਾ ਹਰਿ ਹਰਿ ਜਨੁ ਇਕ ਸਮਾਨਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਪੈਜ ਰਖਹੁ ਭਗਵਾਨ ॥੧॥
सलोकु मः ४ ॥ हरि दासन सिउ प्रीति है हरि दासन को मितु ॥ हरि दासन कै वसि है जिउ जंती कै वसि जंतु ॥ हरि के दास हरि धिआइदे करि प्रीतम सिउ नेहु ॥ किरपा करि कै सुनहु प्रभ सभ जग महि वरसै मेहु ॥ जो हरि दासन की उसतति है सा हरि की वडिआई ॥ हरि आपणी वडिआई भावदी जन का जैकारु कराई ॥ सो हरि जनु नामु धिआइदा हरि हरि जनु इक समानि ॥ जनु नानकु हरि का दासु है हरि पैज रखहु भगवान ॥१॥
ਪ੍ਰਭੂ ਦੀ ਆਪਣੇ ਸੇਵਕਾਂ ਨਾਲ ਪ੍ਰੀਤ ਹੁੰਦੀ ਹੈ, ਪ੍ਰਭੂ ਆਪਣੇ ਸੇਵਕਾਂ ਦਾ ਮਿੱਤ੍ਰ ਹੈ, ਜਿਵੇਂ ਵਾਜਾ ਵਜੰਤ੍ਰੀ ਦੇ ਵੱਸ ਵਿਚ ਹੁੰਦਾ ਹੈ (ਜਿਵੇਂ ਚਾਹੇ ਵਜਾਏ) ਤਿਵੇਂ ਪ੍ਰਭੂ ਆਪਣੇ ਸੇਵਕਾਂ ਦੇ ਅਧੀਨ ਹੁੰਦਾ ਹੈ। ਪ੍ਰਭੂ ਦੇ ਸੇਵਕ ਆਪਣੇ ਪ੍ਰੀਤਮ ਪ੍ਰਭੂ ਨਾਲ ਪ੍ਰੇਮ ਜੋੜ ਕੇ ਪ੍ਰਭੂ ਨੂੰ ਸਿਮਰਦੇ ਹਨ, (ਤੇ ਬੇਨਤੀ ਕਰਦੇ ਹਨ, ਕਿ) ਹੇ ਪ੍ਰਭੂ ਮੇਹਰ ਕਰ ਕੇ ਸੁਣ, ਸਾਰੇ ਸੰਸਾਰ ਵਿਚ (ਨਾਮ ਦੀ) ਵਰਖਾ ਹੋਵੇ (ਇਸ ਪਿਆਰ ਕਰਕੇ ਹੀ ਪ੍ਰਭੂ ਆਪਣੇ ਸੇਵਕਾਂ ਨੂੰ ਪਿਆਰਦਾ ਹੈ)। ਹਰੀ ਦੇ ਸੇਵਕਾਂ ਦੀ ਵਡਿਆਈ ਹਰੀ ਦੀ ਹੀ ਵਡਿਆਈ ਹੈ; ਹਰੀ ਨੂੰ ਆਪਣੀ ਇਹ ਵਡਿਆਈ (ਜੋ ਉਸ ਦੇ ਸੇਵਕਾਂ ਦੀ ਹੁੰਦੀ ਹੈ) ਚੰਗੀ ਲੱਗਦੀ ਹੈ। (ਸੋ) ਉਹ ਆਪਣੇ ਸੇਵਕ ਦੀ ਜੈ ਜੈਕਾਰ ਕਰਾ ਦੇਂਦਾ ਹੈ। ਹਰੀ ਦਾ ਦਾਸ ਉਹ ਹੈ ਜੋ ਹਰੀ ਦਾ ਨਾਮ ਸਿਮਰਦਾ ਹੈ, ਹਰੀ ਤੇ ਹਰੀ ਦਾ ਸੇਵਕ ਇਕ-ਰੂਪ ਹਨ। ਹੇ ਹਰੀ! ਹੇ ਭਗਵਾਨ! ਦਾਸ ਨਾਨਕ ਤੇਰਾ ਸੇਵਕ ਹੈ, (ਇਸ ਸੇਵਕ ਦੀ ਭੀ) ਲਾਜ ਰੱਖ (ਆਪਣੇ ਨਾਮ ਦੀ ਦਾਤਿ ਦੇਹ) ॥੧॥
salok mahalaa 4 |har daasan siau preet hai har daasan ko mit |har daasan kai vas hai jiau jantee kai vas jant |har ke daas har dhiaaeide kar preetam siau nehu |kirapaa kar kai sunahu prabh sabh jag meh varasai mehu |jo har daasan kee usatat hai saa har kee vaddiaaee |har aapanee vaddiaaee bhaavadee jan kaa jaikaar karaaee |so har jan naam dhiaaeidaa har har jan ik samaan |jan naanak har kaa daas hai har paij rakhahu bhagavaan |1|
www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ