Sandhia Vele Da Hukamnama Sri Darbar Sahib, Amritsar, Date 26-06-2020 Ang 707


SANDHYA VELE DA HUKAMNAMA SRI DARBAR SAHIB SRI AMRITSAR, ANG 707, 26-Jun-2020


ਸਲੋਕ ॥ ਗ੍ਰਿਹ ਰਚਨਾ ਅਪਾਰੰ ਮਨਿ ਬਿਲਾਸ ਸੁਆਦੰ ਰਸਹ ॥ ਕਦਾਂਚ ਨਹ ਸਿਮਰੰਤਿ ਨਾਨਕ ਤੇ ਜੰਤ ਬਿਸਟਾ ਕ੍ਰਿਮਹ ॥੧॥ ਮੁਚੁ ਅਡੰਬਰੁ ਹਭੁ ਕਿਹੁ ਮੰਝਿ ਮੁਹਬਤਿ ਨੇਹ ॥ ਸੋ ਸਾਂਈ ਜੈਂ ਵਿਸਰੈ ਨਾਨਕ ਸੋ ਤਨੁ ਖੇਹ ॥੨॥

सलोक ॥ ग्रिह रचना अपारं मनि बिलास सुआदं रसह ॥ कदांच नह सिमरंति नानक ते जंत बिसटा क्रिमह ॥१॥ मुचु अडंबरु हभु किहु मंझि मुहबति नेह ॥ सो सांई जैं विसरै नानक सो तनु खेह ॥२॥

ਘਰ ਦੀਆਂ ਬੇਅੰਤ ਸਜਾਵਟਾਂ, ਮਨ ਵਿਚ ਚਾਉ ਮਲ੍ਹਾਰ, ਸੁਆਦਲੇ ਪਦਾਰਥਾਂ ਦੇ ਚਸਕੇ-(ਇਹਨਾਂ ਵਿਚ ਲੱਗ ਕੇ) ਹੇ ਨਾਨਕ! ਜੋ ਮਨੁੱਖ ਕਦੇ ਪਰਮਾਤਮਾ ਨੂੰ ਯਾਦ ਨਹੀਂ ਕਰਦੇ, ਉਹ (ਮਾਨੋ) ਵਿਸ਼ਟੇ ਦੇ ਕੀੜੇ ਹਨ ॥੧॥ ਬੜੀ ਸਜ-ਧਜ ਹੋਵੇ, ਹਰੇਕ ਸ਼ੈ (ਮਿਲੀ) ਹੋਵੇ, ਹਿਰਦੇ ਵਿਚ (ਇਹਨਾਂ ਦੁਨੀਆਵੀ ਪਦਾਰਥਾਂ ਦੀ) ਮੁਹੱਬਤਿ ਤੇ ਖਿੱਚ ਹੋਵੇ-ਇਹਨਾਂ ਦੇ ਕਾਰਨ, ਹੇ ਨਾਨਕ! ਜਿਸ ਨੂੰ ਸਾਈਂ (ਦੀ ਯਾਦ) ਭੁੱਲ ਗਈ ਹੈ ਉਹ ਸਰੀਰ (ਮਾਨੋ) ਸੁਆਹ (ਹੀ) ਹੈ ॥੨॥

salok |grih rachanaa apaaran man bilaas suaadan rasah |kadaanch nah simarant naanak te jant bisattaa krimah |1|much addanbar habh kihu manjh muhabat neh |so saanee jain visarai naanak so tan kheh |2|

www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 26 June 2020
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.