Amrit Vele Da Hukamnama Sachkhand Sri Harmandir Sahib, Amritsar 17-09-20 (ANG 597-598)
ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਅੈ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁਿੜ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥
ਸੋਰਠਿ ਮਹਲਾ ੧ ॥ ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ । ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ । (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ ।੧। ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ । ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ । (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ ।ਰਹਾਉ। (ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ । ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ ।੨। ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ । ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ ।੩। ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ । ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ ।੪।੮।
सोरठि महला १ ॥ तू प्रभ दाता दानि मति पूरा हम थारे भेखारी जीउ ॥ मै किआ मागउ किछु थिरु न रहाई हरि दीजै नामु पिआरी जीउ ॥१॥ घटि घटि रवि रहिआ बनवारी ॥ जलि थलि महीअलि गुपतो वरतै गुर सबदी देखि निहारी जीउ ॥ रहाउ ॥ मरत पइआल अकासु दिखाइओ गुरि सतिगुरि किरपा धारी जीउ ॥ सो ब्रहमु अजोनी है भी होनी घट भीतरि देखु मुरारी जीउ ॥२॥ जनम मरन कउ इहु जगु बपड़ो इनि दूजै भगति विसारी जीउ ॥ सतिगुरु मिलै त गुरमति पाईऐ साकत बाजी हारी जीउ ॥३॥ सतिगुर बंधन तोड़ि निरारे बहुड़ि न गरभ मझारी जीउ ॥ नानक गिआन रतनु परगासिआ हरि मनि वसिआ निरंकारी जीउ ॥४॥८॥
अर्थ: हे प्रभू जी! तू हमें सब पदार्थ देने वाला है, दातें देने में तू कभी चूकता नहीं, हम तेरे (दर के) मंगते हैं। मैं तुझ से कौन सी चीज माँगू? कोई भी चीज सदा टिकी नहीं रहने वाली। (हाँ, तेरा नाम ही है जो सदा स्थिर रहने वाला है। इसलिए) हे हरी! मुझे अपना नाम दे, मैं तेरे नाम को प्यार करूँ।1। परमात्मा हरेक शरीर में व्यापक है। पानी में, धरती में, धरती पर, आकाश में हर जगह मौजूद है पर छुपा हुआ है। (हे मन!) गुरू के शबद के माध्यम से उसे देख। रहाउ। (हे भाई! जिस मनुष्य पर) गुरू ने सतिगुरू ने कृपा की उसको उसने धरती आकाश पाताल (सारा जगत ही परमात्मा के अस्तित्व से भरपूर) दिखा दिया। वह परमात्मा जूनियों में नहीं आता, अब भी मौजूद है, आगे भी मौजूद रहेगा, (हे भाई!) उस प्रभू को तू अपने दिल में बसता देख।2। ये भाग्यहीन जगत जनम-मरण का चक्कर सहेड़े बैठा है क्योंकि इसने माया के मोह में पड़ कर परमात्मा की भक्ति भुला दी है। अगर सतिगुरू मिल जाए तो गुरू के उपदेश में चलने से (प्रभू की भक्ति) प्राप्त होती है, पर माया-ग्रसित जीव (भक्ति से टूट के मानस जन्म की) बाजी हार जाते हैं।3। हे सतिगुरू! माया के बँधन तोड़ के जिन लोगों को तू माया से निर्लिप कर देता है, वह दुबारा जनम-मरन के चक्कर में नहीं पड़ता। हे नानक! (गुरू की कृपा से जिनके अंदर परमात्मा के) ज्ञान का रतन चमक पड़ता है, उनके मन में हरी निरंकार (स्वयं) आ बसता है।4।9।
Sorath mehlaa 1. too parabh daataa daan mat pooraa ham thaaray bhaykhaaree jee-o. mai ki-aa maaga-o kichh thir na rahaa-ee har deejai naam pi-aaree jee-o. ||1|| ghat ghat rav rahi-aa banvaaree. jal thal mahee-al gupto vartai gur sabdee daykh nihaaree jee-o. rahaa-o. marat pa-i-aal akaas dikhaa-i-o gur satgur kirpaa Dhaaree jee-o. so barahm ajonee hai bhee honee ghat bheetar daykh muraaree jee-o. ||2|| janam maran ka-o ih jag bapurho in doojai bhagat visaaree jee-o. satgur milai ta gurmat paa-ee-ai saakat baajee haaree jee-o. ||3|| satgur banDhan torh niraaray bahurh na garabh majhaaree jee-o. naanak gi-aan ratan pargaasi-aa har man vasi-aa nirankaaree jee-o. ||4||8||
Sorat’h, First Mehl: You, God, are the Giver of gifts, the Lord of perfect understanding; I am a mere beggar at Your Door. What should I beg for? Nothing remains permanent; O Lord, please, bless me with Your Beloved Name. ||1|| In each and every heart, the Lord, the Lord of the forest, is permeating and pervading. In the water, on the land, and in the sky, He is pervading but hidden; through the Word of the Guru’s Shabad, He is revealed. ||Pause|| In this world, in the nether regions of the underworld, and in the Akaashic Ethers, the Guru, the True Guru, has shown me the Lord; He has showered me with His Mercy. He is the unborn Lord God; He is, and shall ever be. Deep within your heart, behold Him, the Destroyer of ego. ||2|| This wretched world is caught in birth and death; in the love of duality, it has forgotten devotional worship of the Lord. Meeting the True Guru, the Guru’s Teachings are obtained; the faithless cynic loses the game of life. ||3|| Breaking my bonds, the True Guru has set me free, and I shall not be cast into the womb of reincarnation again. O Nanak, the jewel of spiritual wisdom shines forth, and the Lord, the Formless Lord, dwells within my mind. ||4||8||
www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ