Amrit Vele Da Hukamnama Sri Darbar Sahib, Amritsar, Date 19-11-2020 Ang 594


AMRIT VELE DA HUKAMNAMA SRI DARBAR SAHIB, AMRITSAR, ANG 594, 19-11-2020


ਸਲੋਕੁ ਮ: ੧ ॥ ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥ ਮਃ ੧ ॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥ ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥ ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥


सलोकु मः १ ॥ घर ही मुंधि विदेसि पिरु नित झूरे सम्हाले ॥ मिलदिआ ढिल न होवई जे नीअति रासि करे ॥१॥ मः १ ॥ नानक गाली कूड़ीआ बाझु परीति करेइ ॥ तिचरु जाणै भला करि जिचरु लेवै देइ ॥२॥ पूउड़ी ॥ जिनि उपाए जीअ तिनि हरि राखिआ ॥ अम्रितु सचा नाउ भोजनु चाखिआ ॥ तिपति रहे आघाइ मिटी भभाखिआ ॥ सभ अंदरि इकु वरतै किनै विरलै लाखिआ ॥ जन नानक भए निहालु प्रभ की पाखिआ ॥२०॥

ਪ੍ਰਭੂ-ਪਤੀ ਤਾਂ ਘਰ (ਭਾਵ, ਹਿਰਦੇ) ਵਿਚ ਹੀ ਹੈ, ਪਰ, (ਜੀਵ-ਇਸਤ੍ਰੀ) ਉਸ ਨੂੰ ਪਰਦੇਸ ਵਿਚ (ਸਮਝਦੀ ਹੋਈ) ਸਦਾ ਝੂਰਦੀ ਤੇ ਯਾਦ ਕਰਦੀ ਹੈ, ਜੇ ਨੀਯਤ ਸਾਫ਼ ਕਰੇ ਤਾਂ (ਪ੍ਰਭੂ ਨੂੰ) ਮਿਲਦਿਆਂ ਢਿੱਲ ਨਹੀਂ ਲੱਗਦੀ ॥੧॥ ਹੇ ਨਾਨਕ! ਉਹ ਗਲ-ਬਾਤ ਸਭ ਝੂਠੀ ਹੈ ਜੋ (ਹਰੀ ਨਾਲ) ਪਿਆਰ ਕਰਨ ਤੋਂ ਦੂਰ ਕਰਦੀ ਹੈ। ਜਦ ਤਾਈਂ (ਹਰੀ) ਦੇਂਦਾ ਹੈ ਤੇ (ਜੀਵ) ਲੈਂਦਾ ਹੈ (ਭਾਵ, ਜਦ ਤਕ ਜੀਵ ਨੂੰ ਕੁਝ ਮਿਲਦਾ ਰਹਿੰਦਾ ਹੈ) ਤਦ ਤਾਈਂ (ਹਰੀ ਨੂੰ ਜੀਵ) ਚੰਗਾ ਸਮਝਦਾ ਹੈ ॥੨॥ ਜਿਸ ਹਰੀ ਨੇ ਜੀਵ ਪੈਦਾ ਕੀਤੇ ਹਨ, ਉਸੇ ਨੇ ਉਹਨਾਂ ਦੀ ਰੱਖਿਆ ਕੀਤੀ ਹੈ। ਜੋ ਜੀਵ ਉਸ ਹਰੀ ਦਾ ਆਤਮਕ ਜੀਵਨ ਦੇਣ ਵਾਲਾ ਸੱਚਾ ਨਾਮ (ਰੂਪ) ਭੋਜਨ ਛਕਦੇ ਹਨ, ਤੇ (ਇਸ ਨਾਮ-ਰੂਪ ਭੋਜਨ ਨਾਲ) ਉਹ ਬੜੇ ਰੱਜ ਜਾਂਦੇ ਹਨ ਉਹਨਾਂ ਦੀ ਹੋਰ ਖਾਣ ਦੀ ਇੱਛਾ ਮਿਟ ਜਾਂਦੀ ਹੈ। ਸਾਰੇ ਜੀਵਾਂ ਵਿਚ ਇਕ ਪ੍ਰਭੂ ਆਪ ਵਿਆਪਕ ਹੈ, ਪਰ ਕਿਸੇ ਵਿਰਲੇ ਨੇ ਇਹ ਸਮਝਿਆ ਹੈ; ਤੇ ਹੇ ਨਾਨਕ! (ਉਹ ਵਿਰਲਾ) ਦਾਸ ਪ੍ਰਭੂ ਦੇ ਪੱਖ ਕਰ ਕੇ ਖਿੜਿਆ ਰਹਿੰਦਾ ਹੈ ॥੨੦॥

प्रभु-पति तो घर (भाव, हृदय) में ही है, पर, (जीव-स्त्री ) उस को परदेस में ( समझते हुए) सदा दूर से ही याद करती है, अगर नियत साफ़ करे तो ( प्रभु को ) मिलने में देर नहीं लगती ॥੧॥ हे नानक! वह बात-चित सब झूठी है जो (हरी से ) प्यार करने से दूर करती है। जब तक (हरी) देता है और (जीव) लेता है (भाव, जब तक जीव को कुछ मिलता रहता है) तब तक (हरी को जीव) अच्छा समझता हैं॥२॥ जिस हरी ने जीव पैदा किये हैं, उस ने उनकी रक्षा की है। जो जीव उस हरी का आत्मिक जीवन देने वाला सच्चा नाम (रूप) भोजन चखते हैं, और (इस नाम-रूप भोजन से) वह तृप्त हो जाते हैं उनकी और खाने की इच्छा मिट जाती है। सारे जीवों में एक प्रभु आप व्यापक है, परन्तु किसी विरले ने यह जाना है; और है नानक! (वह virla) daas प्रभु का पक्ष कर के खड़ा रहता है॥२०॥

Shalok, First Mehl: The soul-bride is at home, while the Husband Lord is away; she cherishes His memory, and mourns His absence. She shall meet Him without delay, if she rids herself of duality. ||1|| First Mehl: O Nanak, false is the speech of one who acts without loving the Lord. He judges things to be good, only as long as the Lord gives and he receives. ||2|| Pauree:The Lord, who created the creatures, also protects them. I have tasted the food of Ambrosial Nectar, the True Name. I am satisfied and satiated, and my hunger is appeased. The One Lord is pervading in all, but rare are those who realize this Servant Nanak is enraptured, in the Protection of God. ||20||

www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 18 November 2020
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.