Amrit Vele Da Hukamnama Sri Darbar Sahib, Amritsar, Date 12-03-2021 Ang 767


AMRIT VELE DA HUKAMNAMA SRI DARBAR SAHIB, SRI AMRITSAR, ANG 767, 12-03-21


ਰਾਗੁ ਸੂਹੀ ਛੰਤ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥

रागु सूही छंत महला ३ घरु २ ੴ सतिगुर प्रसादि ॥ सुख सोहिलड़ा हरि धिआवहु ॥ गुरमुखि हरि फलु पावहु ॥ गुरमुखि फलु पावहु हरि नामु धिआवहु जनम जनम के दूख निवारे ॥ बलिहारी गुर अपणे विटहु जिनि कारज सभि सवारे ॥ हरि प्रभु क्रिपा करे हरि जापहु सुख फल हरि जन पावहु ॥ नानकु कहै सुणहु जन भाई सुख सोहिलड़ा हरि धिआवहु ॥१॥

Raag Soohee, Chhant, Third Mehl, Second House: One Universal Creator God. By The Grace Of The True Guru: Meditate on the Lord, and find peace and pleasure. As Gurmukh, obtain the Lord’s fruitful rewards. As Gurmukh, obtain the fruit of the Lord, and meditate on the Lord’s Name; the pains of countless lifetimes shall be erased. I am a sacrifice to my Guru, who has arranged and resolved all my affairs. The Lord God will bestow His Grace, if you meditate on the Lord; O humble servant of the Lord, you shall obtain the fruit of peace. Says Nanak, listen O humble Sibling of Destiny: meditate on the Lord, and find peace and pleasure. ||1||

ਸੁਖ = ਆਤਮਕ ਆਨੰਦ। ਸੋਹਿਲੜਾ = {सुख-केलःਸੋਹਿਲਾ} ਖ਼ੁਸ਼ੀ ਪੈਦਾ ਕਰਨ ਵਾਲਾ ਗੀਤ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਨਿਵਾਰੇ = ਦੂਰ ਕਰਦਾ ਹੈ। ਵਿਟਹੁ = ਤੋਂ। ਬਲਿਹਾਰੀ = ਸਦਕੇ। ਜਿਨਿ = ਜਿਸ (ਗੁਰੂ) ਨੇ। ਸਭਿ = ਸਾਰੇ। ਜਾਪਹੁ = ਜਪਿਆ ਕਰੋ। ਨਾਨਕੁ ਕਹੈ = ਨਾਨਕ ਆਖਦਾ ਹੈ। ਜਨ ਭਾਈ = ਹੇ ਭਾਈ ਜਨੋ! ॥੧॥

ਰਾਗ ਸੂਹੀ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਗੀਤ ਗਾਇਆ ਕਰੋ। ਗੁਰੂ ਦੀ ਸਰਨ ਪੈ ਕੇ (ਸਿਫ਼ਤ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ, (ਇਸ ਦਾ) ਫਲ ਹਾਸਲ ਕਰੋਗੇ, ਪਰਮਾਤਮਾ ਦਾ ਨਾਮ ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ। ਜਿਸ ਗੁਰੂ ਨੇ ਤੁਹਾਡੇ (ਲੋਕ ਪਰਲੋਕ ਦੇ) ਸਾਰੇ ਕੰਮ ਸਵਾਰ ਦਿੱਤੇ ਹਨ, ਉਸ ਆਪਣੇ ਗੁਰੂ ਤੋਂ ਸਦਕੇ ਜਾਵੋ। ਪਰਮਾਤਮਾ ਦਾ ਨਾਮ ਜਪਿਆ ਕਰੋ। ਹਰੀ-ਪ੍ਰਭੂ ਕਿਰਪਾ ਕਰੇਗਾ, (ਉਸ ਦੇ ਦਰ ਤੋਂ) ਆਤਮਕ ਆਨੰਦ ਦਾ ਫਲ ਪ੍ਰਾਪਤ ਕਰ ਲਵੋਗੇ। ਨਾਨਕ ਆਖਦਾ ਹੈ ਕਿ ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ ॥੧॥

राग सूही, घर २ में गुरु अमरदास जी की बाणी ‘छंत’ अकाल पुरख एक है और सतगुरु की कृपा द्वारा मिलता है। हे भाई जनों! आत्मिक आनंद देने वाले प्रभु की सिफत-सलाह का गीत गया करो। गुरु की सरन आ कर (सिफत-सलाह का गीत गाने से) परमात्मा के से से (इस का) फल प्राप्त करोगे। गुरु की सरन आ के परमात्मा का नाम सुमिरन करो, परमात्मा का नाम अनेकों जन्मों के दुःख दूर कर देता है। जिस गुरु ने तुम्हारे (लोक परलोक के) सारे काम स्वर दिए हैं, उस अपने गुरु से बलिहारे जाओ। परमात्मा का नाम जपा करो। हरी-प्रभु कृपा करेगा, (उस के दर से) आत्मिक आनंद का फल प्राप्त कर लोगे। नानक कहता है की हे भाई जनों! आत्मिक आनंद देने वाले प्रभु की सिफत सलाह का गीत गाते रहा करो॥१॥

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 11 March 2021
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.