AMRIT VELE DA HUKAMNAMA SRI DARBAR SAHIB, SRI AMRITSAR, ANG 584, 15-Jun-2017
ਵਡਹੰਸੁ ਮਹਲਾ ੩ ॥
वडहंसु महला ३ ॥
Wadahans, Third Mehl:
ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥
इहु सरीरु जजरी है इस नो जरु पहुचै आए ॥ गुरि राखे से उबरे होरु मरि जमै आवै जाए ॥ होरि मरि जमहि आवहि जावहि अंति गए पछुतावहि बिनु नावै सुखु न होई ॥ ऐथै कमावै सो फलु पावै मनमुखि है पति खोई ॥ जम पुरि घोर अंधारु महा गुबारु ना तिथै भैण न भाई ॥ इहु सरीरु जजरी है इस नो जरु पहुचै आई ॥१॥
This body is frail; old age is overtaking it. Those who are protected by the Guru are saved, while others die, to be reincarnated; they continue coming and going. Others die, to be reincarnated; they continue coming and going, and in the end, they depart regretfully. Without the Name, there is no peace. As one acts here, so does he obtain his rewards; the self-willed manmukh loses his honor. In the City of Death, there is pitch darkness, and huge clouds of dust; neither sister nor brother is there. This body is frail; old age is overtaking it. ||1||
ਜਜਰੀ = ਪੁੱਗਾ, ਨਾਸ ਹੋ ਜਾਣ ਵਾਲਾ। ਇਸ ਨੋ = ਇਸ ਨੂੰ। ਜਰੁ = ਬੁਢੇਪਾ। ਪਹੁਚੈ ਆਏ = ਪਹੁਚੈ ਆਇ, ਆ ਅੱਪੜਦਾ ਹੈ। ਗੁਰਿ = ਗੁਰੂ ਨੇ। ਸੇ = ਉਹ ਮਨੁੱਖ {ਬਹੁ-ਵਚਨ}। ਉਬਰੇ = ਬਚ ਜਾਂਦੇ ਹਨ। ਹੋਰੁ = ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ। ਆਵੈ = ਜੰਮਦਾ ਹੈ। ਜਾਏ = ਮਰਦਾ ਹੈ। ਹੋਰਿ = {ਲਫ਼ਜ਼ ‘ਹੋਰੁ’ ਦਾ ਬਹੁ-ਵਚਨ} ਹੋਰ, (ਭਾਵ) ਉਹ ਬੰਦੇ ਜੋ ਗੁਰੂ ਦੀ ਸਰਨ ਨਹੀਂ ਆਉਂਦੇ। ਜੰਮਹਿ = ਜੰਮਦੇ ਹਨ। ਆਵਹਿ = ਜੰਮਦੇ ਹਨ। ਜਾਵਹਿ = ਮਰ ਜਾਂਦੇ ਹਨ। ਅੰਤਿ = ਆਖ਼ਰ ਨੂੰ। ਗਏ = ਜਾਂਦੇ ਹੋਏ। ਐਥੈ = ਇਸ ਜਗਤ ਵਿਚ। ਕਮਾਵੈ = (ਮਨੁੱਖ ਜੇਹੜੀ) ਕਰਣੀ ਕਰਦਾ ਹੈ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਪਤਿ = ਇੱਜ਼ਤ। ਜਮ ਪੁਰਿ = ਜਮ ਰਾਜ ਦੀ ਪੁਰੀ ਵਿਚ। ਘੋਰ ਅੰਧਾਰੁ = ਘੁੱਪ ਹਨੇਰਾ। ਮਹਾ ਗੁਬਾਰੁ = ਬਹੁਤ ਹਨੇਰਾ। ਤਿਥੈ = ਉਸ ਥਾਂ। ਜਜਰੀ = ਪੁੱਗਾ, ਨਾਸ ਹੋ ਜਾਣ ਵਾਲਾ। ਇਸ ਨੋ = ਇਸ ਨੂੰ। ਜਰੁ = ਬੁਢੇਪਾ। ਪਹੁਚੈ ਆਏ = ਪਹੁਚੈ ਆਇ, ਆ ਅੱਪੜਦਾ ਹੈ ॥੧॥
ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ। ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ। ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ; ਹਰਿ-ਨਾਮ ਤੋਂ ਬਿਨਾ ਆਤਮਕ-ਜੀਵਨ ਦਾ ਸੁੱਖ ਨਹੀਂ ਮਿਲਦਾ। ਇਸ ਲੋਕ ਵਿਚ ਜੀਵ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪ੍ਰਭੂ-ਦਰਬਾਰ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। (ਉਨ੍ਹਾਂ ਲਈ) ਜਮ ਰਾਜ ਦੀ ਪੁਰੀ ਵਿਚ ਵੀ ਘੁੱਪ ਹਨੇਰਾ, ਬਹੁਤ ਹਨੇਰਾ ਹੀ ਬਣਿਆ ਰਹਿੰਦਾ ਹੈ, ਉਥੇ ਭੈਣ ਜਾਂ ਭਰਾ ਕੋਈ ਸਹਾਇਤਾ ਨਹੀਂ ਕਰ ਸਕਦਾ। ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ ॥੧॥
यह सरीर नास हो जाने वाला है, इस को बुढ़ापा आ दबाता है। जिनकी गुरु ने रक्षा की, वह (मोह में गर्क होने से)बच जाते हैं पर और जनम मरण में रहते हैं। और अंत समय पछताते हैं; हरी नाम के बिना आत्मिक जीवन का सुख नहीं मिलता। इस लोक में जीव जो करनी कमाता है वोही फल भोगता है। अपने मन के पीछे चलने वाला (प्रभु दरबार में) अपनी इज्जत गवा लेता है। (उनके लिए) जम राज की पूरी में भी घोर अँधेरा, घोर अँधेरा ही बना रहता है, उधर बहिन या भाई कोई सहायता नहीं कर सकता। यह सरीर पुराना हो जाने वाला है, इस को भुदापा (जरूर) आ जाता है॥1॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!